AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਨਹੀਂ ਹੋਈ ਫਾਈਰਿੰਗ… ਨਾ ਦਿਓ ਅਫਵਾਹਾਂ ‘ਤੇ ਧਿਆਨ… ਐਮੀ ਵਿਰਕ ਦੀ ਕਾਰ ‘ਤੇ ਗੋਲੀਬਾਰੀ ਦੀਆਂ ਖ਼ਬਰਾਂ ਨੂੰ ਪਿਤਾ ਨੇ ਨਕਾਰਿਆ

Firing on Ammy Virk Car News: ਖਬਰ ਆਈ ਸੀ ਕਿ ਕੈਨੇਡਾ ਦੇ ਐਬਟਸਫੋਰਡ 'ਚ ਪੰਜਾਬੀ ਗਾਇਕ ਐਮੀ ਵਿਰਕ ਦੇ ਪ੍ਰੋਗਰਾਮ ਤੋਂ ਬਾਅਦ ਉਨ੍ਹਾਂ ਦੇ ਕਾਫ਼ਲੇ 'ਤੇ ਕਥਿਤ ਤੌਰ 'ਤੇ ਫਾਈਰਿੰਗ ਹੋਈ ਹੈ। ਜਾਣਕਾਰੀ ਮੁਤਾਬਕ 5 ਸਤੰਬਰ ਦੀ ਰਾਤ ਰੋਜਰਸ ਫੋਰਮ ਹਾਲ 'ਚ ਐਮੀ ਵਿਰਕ ਦਾ ਪ੍ਰੋਗਰਾਮ ਸੀ। ਪ੍ਰੋਗਰਾਮ ਖ਼ਤਮ ਹੋਣ ਤੋਂ ਬਾਅਦ ਉਹ ਕਾਫ਼ਲੇ ਸਮੇਤ ਸ਼ਹਿਰ ਵੱਲ ਰਵਾਨਾ ਹੋਏ। ਇਸ ਦੌਰਾਨ ਕਾਫ਼ਲੇ 'ਚ ਸ਼ਾਮਲ ਇੱਕ ਰੋਲਸ ਰੌਇਸ 'ਤੇ ਕਈ ਗੋਲੀਆਂ ਚਲਾਈਆਂ ਗਈਆਂ। ਪਰ ਹੁਣ ਵਿਰਕ ਦੇ ਪਿਤਾ ਨੇ ਇਸ ਖਬਰ ਦਾ ਖੰਡਨ ਕੀਤਾ ਹੈ।

ਨਹੀਂ ਹੋਈ ਫਾਈਰਿੰਗ... ਨਾ ਦਿਓ ਅਫਵਾਹਾਂ 'ਤੇ ਧਿਆਨ... ਐਮੀ ਵਿਰਕ ਦੀ ਕਾਰ 'ਤੇ ਗੋਲੀਬਾਰੀ ਦੀਆਂ ਖ਼ਬਰਾਂ ਨੂੰ ਪਿਤਾ ਨੇ ਨਕਾਰਿਆ
ਫਿਲਮਾਂ ਜਿਨ੍ਹਾਂ ਵਿੱਚ ਐਮੀ ਵਿਰਕ ਨੇ ਪਿਆਰ ਨੂੰ ਮੁੜ ਪਰਿਭਾਸ਼ਿਤ ਕੀਤਾ
tv9-punjabi
| Updated On: 09 Sep 2026 15:41 PM IST
Share

ਪ੍ਰਸਿੱਧ ਪੰਜਾਬੀ ਗਾਇਕ ਅਤੇ ਫਿਲਮ ਅਦਾਕਾਰ ਐਮੀ ਵਿਰਕ ਦੇ ਪਿਤਾ ਨੇ ਕੈਨੇਡਾ ਵਿੱਚ ਉਨ੍ਹਾਂ ਦੀ ਕਾਰ ‘ਤੇ ਫਾਈਰਿੰਗ ਦੀਆਂ ਰਿਪੋਰਟਾਂ ਨੂੰ ਝੂਠਾ ਕਰਾਰ ਦਿੱਤਾ ਹੈ। ਨਾਭਾ ਤਹਿਸੀਲ ਦੇ ਪਿੰਡ ਲੋਹਰਮਾਜਰਾ ਦੇ ਸਰਪੰਚ ਅਤੇ ਐਕਟਰ ਦੇ ਪਿਤਾ ਕੁਲਜੀਤ ਸਿੰਘ ਨੇ ਪੱਤਰਕਾਰਾਂ ਨੂੰ ਫ਼ੋਨ ‘ਤੇ ਦੱਸਿਆ ਕਿ ਐਮੀ ਵਿਰਕ ਦੀ ਕਾਰ ‘ਤੇ ਕਥਿਤ ਗੋਲੀਬਾਰੀ ਸਿਰਫ਼ ਇੱਕ ਅਫਵਾਹ ਹੈ।

ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਅੱਜ ਸਵੇਰੇ ਵਿਰਕ ਨਾਲ ਗੱਲ ਕੀਤੀ ਅਤੇ ਉਹ ਟੋਰਾਂਟੋ, ਕੈਨੇਡਾ ਵਿੱਚ ਆਪਣੇ ਘਰ ਵਿੱਚ ਬਿਲਕੁਲ ਠੀਕ ਅਤੇ ਸੁਰੱਖਿਅਤ ਹਨ। ਉਨ੍ਹਾਂ ਇਹ ਵੀ ਕਿਹਾ ਕਿ ਕੈਨੇਡਾ ਵਿੱਚ ਫਾਈਰਿੰਗ ਹੋਣਾ ਆਮ ਗੱਲ ਹੈ। ਪਰ, ਐਮੀ ਵਿਰਕ ਦੀ ਕਾਰ ‘ਤੇ ਕੋਈ ਗੋਲੀਬਾਰੀ ਨਹੀਂ ਹੋਈ। ਵਿਰਕ ਦਾ 5 ਸਤੰਬਰ ਨੂੰ ਕੈਨੇਡਾ ਵਿੱਚ ਇੱਕ ਸ਼ੋਅ ਸੀ ਅਤੇ ਉਦੋਂ ਤੋਂ ਉਹ ਘਰ ਵਿੱਚ ਸੁਰੱਖਿਅਤ ਹੈ।

ਕੈਨੇਡਾ ਵਿੱਚ ਫਾਈਰਿੰਗ ਦੀ ਆਈ ਸੀ ਖਬਰ

ਇਹ ਰਿਪੋਰਟ ਮਿਲੀ ਸੀ ਕਿ ਪੰਜਾਬੀ ਸੰਗੀਤ ਅਤੇ ਫਿਲਮ ਇੰਡਸਟਰੀ ਦੇ ਮਸ਼ਹੂਰ ਗਾਇਕ ਅਤੇ ਅਦਾਕਾਰ ਐਮੀ ਵਿਰਕ ਦੇ ਕਾਫਲੇ ‘ਤੇ ਕੈਨੇਡਾ ਦੇ ਐਬਟਸਫੋਰਡ ਵਿੱਚ ਗੋਲੀਬਾਰੀ ਕੀਤੀ ਗਈ ਸੀ।

5 ਸਤੰਬਰ ਦੀ ਰਾਤ ਨੂੰ “ਯੂਨਿਟੀ ਟੂਰ” ਕੰਸਰਟ ਤੋਂ ਬਾਅਦ ਮੈਕਕੈਲਮ ਰੋਡ ‘ਤੇ ਵਾਪਰੀ ਇਸ ਘਟਨਾ ਵਿੱਚ, ਹਮਲਾਵਰਾਂ ਨੇ ਕਾਫਲੇ ਵਿੱਚ ਇੱਕ ਲਗਜ਼ਰੀ ਗੱਡੀ ‘ਤੇ ਲਗਭਗ ਸੱਤ ਗੋਲੀਆਂ ਚਲਾਈਆਂ। ਐਮੀ ਵਿਰਕ ਅਤੇ ਹੋਰ ਸਵਾਰ ਵਾਲ-ਵਾਲ ਬਚ ਗਏ ਕਿਉਂਕਿ ਗੱਡੀ ਬੁਲੇਟਪਰੂਫ ਸੀ।

ਪੁਲਿਸ ਨੇ ਕੀਤੀ ਫਾਈਰਿੰਗ ਦੀ ਪੁਸ਼ਟੀ

ਐਬਟਸਫੋਰਡ ਪੁਲਿਸ ਨੇ ਮੈਕਕਲਮ ਰੋਡ ਦੇ 2500-ਬਲਾਕ ‘ਚ ਹੋਈ ਫਾਈਰਿੰਗ ਦੀ ਤਸਦੀਕ ਕੀਤੀ ਹੈ। ਪੁਲਿਸ ਮੁਤਾਬਕ ਰਾਤ ਕਰੀਬ 11 ਵਜੇ ਤੋਂ ਬਾਅਦ ਇੱਕ ਐਸਯੂਵੀ ‘ਚ ਸਵਾਰ ਲੋਕਾਂ ਨੇ ਇੱਕ ਕਿਸੇ ਵਾਹਨ ‘ਤੇ ਕਈ ਗੋਲੀਆਂ ਚਲਾਈਆਂ। ਇਸ ਘਟਨਾ ‘ਚ ਕਿਸੇ ਦੇ ਜ਼ਖ਼ਮੀ ਹੋਣ ਦੀ ਸੂਚਨਾ ਨਹੀਂ ਹੈ। ਹਾਲਾਂਕਿ, ਪੁਲਿਸ ਨੇ ਅਜੇ ਤੱਕ ਇਹ ਸਪੱਸ਼ਟ ਨਹੀਂ ਕੀਤਾ ਕਿ ਮੁਲਜ਼ਮਾਂ ਦਾ ਨਿਸ਼ਾਨਾ ਕੌਣ ਸੀ ਤੇ ਐਮੀ ਵਿਰਕ ਉਸ ਵਾਹਨ ‘ਚ ਮੌਜੂਦ ਸਨ ਜਾਂ ਨਹੀਂ।

View this post on Instagram

A post shared by Ammy virk (@ammyvirk)

ਫਾਈਰਿੰਗ ਤੋਂ ਬਾਅਦ SUV ਨੂੰ ਲਗਾਈ ਅੱਗ

ਫਾਈਰਿੰਗ ਦੀ ਘਟਨਾ ਤੋਂ ਕੁਝ ਸਮੇਂ ਬਾਅਦ ਸਨੀਸਾਈਡ ਪਲੇਸ ਦੇ 2400-ਬਲਾਕ ‘ਚ ਇੱਕ ਐਸਯੂਵਨੀ ਨੂੰ ਅੱਗ ਲਗਾਏ ਜਾਣ ਦੀ ਸੂਚਨਾ ਪੁਲਿਸ ਨੂੰ ਮਿਲੀ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਵਾਹਨ ਨੂੰ ਪੂਰੀ ਤਰ੍ਹਾਂ ਸੜੀ ਹੋਈ ਹਾਲਤ ‘ਚ ਬਰਾਮਦ ਕੀਤਾ। ਹੁਣ ਜਾਂਚਕਰਤਾ ਇਹ ਪਤਾ ਲਗਾ ਰਹੇ ਹਨ ਕਿ ਸੜੀ ਹੋਈ ਐਸਯੂਵਨੀ ਦਾ ਗੋਲੀਬਾਰੀ ਦੀ ਘਟਨਾ ਨਾਲ ਕੋਈ ਸਬੰਧ ਹੈ ਜਾਂ ਨਹੀਂ। ਪੁਲਿਸ ਵੱਲੋਂ ਦੋਵੇਂ ਘਟਨਾਵਾਂ ਨੂੰ ਜੋੜ ਕੇ ਵੀ ਜਾਂਚ ਕੀਤੀ ਜਾ ਰਹੀ ਹੈ।

Follow Us
TV9 ਫੈਸਟੀਵਲ ਆਫ਼ ਇੰਡੀਆ 2026 ਵਿੱਚ MD ਅਤੇ CEO ਬਰੁਣ ਦਾਸ ਨੇ ਕੀ ਕਿਹਾ?
TV9 ਫੈਸਟੀਵਲ ਆਫ਼ ਇੰਡੀਆ 2026 ਵਿੱਚ MD ਅਤੇ CEO ਬਰੁਣ ਦਾਸ ਨੇ ਕੀ ਕਿਹਾ?...
TV9 ਫੈਸਟੀਵਲ ਆਫ਼ ਇੰਡੀਆ 2026 ਦੀ ਸ਼ਾਨਦਾਰ ਸ਼ੁਰੂਆਤ, ਸੱਭਿਆਚਾਰ, ਸੰਗੀਤ ਅਤੇ ਦੁਰਗਾ ਪੂਜਾ ਦਾ ਸੰਗਮ
TV9 ਫੈਸਟੀਵਲ ਆਫ਼ ਇੰਡੀਆ 2026 ਦੀ ਸ਼ਾਨਦਾਰ ਸ਼ੁਰੂਆਤ, ਸੱਭਿਆਚਾਰ, ਸੰਗੀਤ ਅਤੇ ਦੁਰਗਾ ਪੂਜਾ ਦਾ ਸੰਗਮ...
ਦਿੱਲੀ ਪੁਲਿਸ ਨੇ CJP ਤਿਰੰਗਾ ਮਾਰਚ ਤੋਂ ਪਹਿਲਾਂ ਸੁਰੱਖਿਆ ਵਧਾਈ, ਕਨਾਟ ਪਲੇਸ ਵਿੱਚ ਧਾਰਾ 163 ਲਾਗੂ
ਦਿੱਲੀ ਪੁਲਿਸ ਨੇ CJP ਤਿਰੰਗਾ ਮਾਰਚ ਤੋਂ ਪਹਿਲਾਂ ਸੁਰੱਖਿਆ ਵਧਾਈ, ਕਨਾਟ ਪਲੇਸ ਵਿੱਚ ਧਾਰਾ 163 ਲਾਗੂ...
Navratri 2026: ਨਰਾਤਿਆਂ ਦੇ ਛੇਵੇਂ ਦਿਨ ਮਾਂ ਕਾਤਿਆਯਨੀ ਨੂੰ ਕਿਵੇਂ ਕਰੀਏ ਪ੍ਰਸੰਨ? ਜਾਣੋ ਪੂਜਾ ਵਿਧੀ
Navratri 2026: ਨਰਾਤਿਆਂ ਦੇ ਛੇਵੇਂ ਦਿਨ ਮਾਂ ਕਾਤਿਆਯਨੀ ਨੂੰ ਕਿਵੇਂ ਕਰੀਏ ਪ੍ਰਸੰਨ? ਜਾਣੋ ਪੂਜਾ ਵਿਧੀ...
ਵਾਦੀਆਂ ਵਿੱਚ ਬਰਫ਼ਬਾਰੀ: ਕਸ਼ਮੀਰ ਅਤੇ ਹਿਮਾਚਲ ਵਿੱਚ ਪਰਤੀ ਜੰਨਤ ਵਰਗ੍ਹੀ ਖੂਬਸੂਰਤੀ, ਵਧੀ ਸੈਲਾਨੀਆਂ ਦੀ ਆਮਦ
ਵਾਦੀਆਂ ਵਿੱਚ ਬਰਫ਼ਬਾਰੀ: ਕਸ਼ਮੀਰ ਅਤੇ ਹਿਮਾਚਲ ਵਿੱਚ ਪਰਤੀ ਜੰਨਤ ਵਰਗ੍ਹੀ ਖੂਬਸੂਰਤੀ, ਵਧੀ ਸੈਲਾਨੀਆਂ ਦੀ ਆਮਦ...
ਐਕਟਰ ਇਮਰਾਨ ਖਾਨ ਨੂੰ ਦੇਸ਼ ਛੱਡਣ ਦਾ ਹੁਕਮ, CJP ਦੇ ਪ੍ਰਦਰਸ਼ਨ 'ਚ ਹੋਏ ਸਨ ਸ਼ਾਮਲ
ਐਕਟਰ ਇਮਰਾਨ ਖਾਨ ਨੂੰ ਦੇਸ਼ ਛੱਡਣ ਦਾ ਹੁਕਮ, CJP ਦੇ ਪ੍ਰਦਰਸ਼ਨ 'ਚ ਹੋਏ ਸਨ ਸ਼ਾਮਲ...
ਝੋਟਾ ਕਤਲ ਕੇਸ: ਪੰਜਾਬ ਬੰਦ ਦਾ ਅਸਰ....ਬਾਜ਼ਾਰਾਂ 'ਚ ਪਸਰਿਆ ਸੰਨਾਟਾ; ਹਾਈਵੇਅ ਜਾਮ
ਝੋਟਾ ਕਤਲ ਕੇਸ: ਪੰਜਾਬ ਬੰਦ ਦਾ ਅਸਰ....ਬਾਜ਼ਾਰਾਂ 'ਚ ਪਸਰਿਆ ਸੰਨਾਟਾ; ਹਾਈਵੇਅ ਜਾਮ...
ਝੋਟਾ ਕਤਲਕਾਂਡ: ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬੁਲਡੋਜ਼ਰ, ਦੁਕਾਨ ਦੀ ਭੰਨਤੋੜ, ਲਗਾਈ ਅੱਗ
ਝੋਟਾ ਕਤਲਕਾਂਡ: ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬੁਲਡੋਜ਼ਰ, ਦੁਕਾਨ ਦੀ ਭੰਨਤੋੜ, ਲਗਾਈ ਅੱਗ...
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼...