​ਪੰਜਾਬੀ ਫ਼ਿਲਮ ‘ਪੰਜਾਬ ਨਾ ਭੁਲਿਓ’ ਦੀ ਟੀਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਈ ਨਤਮਸਤਕ, ਲਿਆ ਆਸ਼ੀਰਵਾਦ

Published: 

04 Nov 2026 13:51 PM IST

Ananya Chadha: ਪੰਜਾਬੀ ਫਿਲਮ 'ਪੰਜਾਬ ਨਾ ਭੁੱਲਿਓ' ਦੀ ਅਦਾਕਾਰਾ ਅਨੰਨਿਆ ਚੱਢਾ ਮੰਗਲਵਾਰ ਦੇਰ ਰਾਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੀ। ਇਸ ਦੌਰਾਨ ਉਨ੍ਹਾਂ ਨੇ ਗੁਰੂ ਘਰ ਵਿੱਚ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਲਿਆ।

​ਪੰਜਾਬੀ ਫ਼ਿਲਮ ਪੰਜਾਬ ਨਾ ਭੁਲਿਓ ਦੀ ਟੀਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਈ ਨਤਮਸਤਕ, ਲਿਆ ਆਸ਼ੀਰਵਾਦ

ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਈ ਅਨੰਨਿਆ ਚੱਢਾ Photo Credit : ananya.chadhaa

ਪੰਜਾਬੀ ਫਿਲਮ ‘ਪੰਜਾਬ ਨਾ ਭੁੱਲਿਓ’ ਦੀ ਅਦਾਕਾਰਾ ਅਨੰਨਿਆ ਚੱਢਾ ਮੰਗਲਵਾਰ ਦੇਰ ਰਾਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੀ। ਇਸ ਦੌਰਾਨ ਉਨ੍ਹਾਂ ਨੇ ਗੁਰੂ ਘਰ ਵਿੱਚ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਲਿਆ। ਫਿਲਮ ਦੀ ਰਿਲੀਜ਼ ਤੋਂ ਪਹਿਲਾਂ ਉਹ ਇੱਥੇ ਆਸ਼ੀਰਵਾਦ ਲੈਣ ਪਹੁੰਚੀ ਸੀ। ਉਨ੍ਹਾਂ ਦੀ ਫਿਲਮ 12 ਨਵੰਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ।

ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੂਚਨਾ ਕੇਂਦਰ ਵਿੱਚ ਸੂਚਨਾ ਅਧਿਕਾਰੀ ਸਰਬਜੀਤ ਸਿੰਘ ਵੱਲੋਂ ਅਦਾਕਾਰਾ ਅਨੰਨਿਆ ਚੱਢਾ ਨੂੰ ਸਿੱਖ ਇਤਿਹਾਸ ਨਾਲ ਸਬੰਧਤ ਪੁਸਤਕਾਂ ਦਾ ਸੈੱਟ ਦੇ ਕੇ ਸਨਮਾਨਿਤ ਕੀਤਾ ਗਿਆ।

ਇਸ ਦੌਰਾਨ ਅਦਾਕਾਰਾ ਅਨੰਨਿਆ ਚੱਢਾ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਪਹੁੰਚ ਕੇ ਅਤੇ ਗੁਰੂ ਸਾਹਿਬ ਦਾ ਆਸ਼ੀਰਵਾਦ ਲੈ ਕੇ ਉਨ੍ਹਾਂ ਨੂੰ ਬਹੁਤ ਚੰਗਾ ਮਹਿਸੂਸ ਹੋ ਰਿਹਾ ਹੈ। ਉਨ੍ਹਾਂ ਦੀ ਪੰਜਾਬੀ ਫਿਲਮ ‘ਪੰਜਾਬ ਨਾ ਭੁੱਲਿਓ’ 12 ਨਵੰਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਉਹ ਫਿਲਮ ਦੀ ਸਫਲਤਾ ਅਤੇ ਆਪਣੇ ਕਰੀਅਰ ਵਿੱਚ ਅੱਗੇ ਵਧਣ ਲਈ ਗੁਰੂ ਸਾਹਿਬ ਦਾ ਆਸ਼ੀਰਵਾਦ ਲੈਣ ਪਹੁੰਚੀ ਹਨ।

ਦਰਸ਼ਕਾਂ ਨੂੰ ‘ਪੰਜਾਬ ਨਾ ਭੁੱਲਿਓ’ ਦੇਖਣ ਦੀ ਕੀਤੀ ਅਪੀਲ

ਫਿਲਮ ਵਿੱਚ ਆਪਣੇ ਕਿਰਦਾਰ ਬਾਰੇ ਗੱਲ ਕਰਦਿਆਂ ਅਨੰਨਿਆ ਚੱਢਾ ਨੇ ਦੱਸਿਆ ਕਿ ਉਹ ਫਿਲਮ ਦੀ ਹੀਰੋਇਨ ਹਨ। ਫਿਲਮ ਦੇ ਹੀਰੋ ਨਾਲ ਉਨ੍ਹਾਂ ਦੀ ਕਾਫ਼ੀ ਚੰਗੀ ਕੈਮਿਸਟਰੀ ਹੈ। ਉਨ੍ਹਾਂ ਨੇ ਦਰਸ਼ਕਾਂ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਨੂੰ ਆਪਣਾ ਆਸ਼ੀਰਵਾਦ ਦੇਣ, ਤਾਂ ਜੋ ਉਹ ਆਪਣੇ ਕਰੀਅਰ ਵਿੱਚ ਅੱਗੇ ਵਧ ਸਕਣ। ਅਨੰਨਿਆ ਨੇ ਕਿਹਾ ਕਿ ਉਹ ਚਾਹੁੰਦੀ ਹਨ ਕਿ ਦਰਸ਼ਕ ਉਨ੍ਹਾਂ ਦੀ ਫਿਲਮ ਨੂੰ ਪਿਆਰ ਦੇਣ।

Loading...
Unable to load recommendations.
Follow Us