AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Salman Khan ਦੀ ਆਉਣ ਵਾਲੀ ਫਿਲਮ ਦਾ ਇੱਕ ਹੋਰ ਗੀਤ ਹੋ ਰਿਹਾ ਰਿਲੀਜ਼

Salman New Song: ਗਾਣੇ ਦੇ ਬੋਲ ਹਨ ਜੀ ਰਹੇ ਥੇ ਹਮ....। ਗੀਤ ਵਿੱਚ ਅਦਾਕਾਰਾ ਪੂਜਾ ਹੇਗੜੇ ਸਲਮਾਨ ਨਾਲ ਰੋਮਾਂਸ ਕਰਦੀ ਨਜ਼ਰ ਆ ਰਹੀ ਹੈ। ਇਸ ਤੋਂ ਪਹਿਲਾਂ 'ਨਈਓ ਲਗਦਾ' ਅਤੇ 'ਬਿੱਲੀ ਬਿੱਲੀ' ਗੀਤ ਹਿੱਟ ਹੋ ਚੁੱਕੇ ਹਨ।

Salman Khan ਦੀ ਆਉਣ ਵਾਲੀ ਫਿਲਮ ਦਾ ਇੱਕ ਹੋਰ ਗੀਤ ਹੋ ਰਿਹਾ ਰਿਲੀਜ਼
ਬਾਲੀਵੁੱਡ ਦੇ ‘ਭਾਈਜਾਨ’ ਨੂੰ ਪੁਲਿਸ ਦਾ ਪਹਿਰਾ ਨਹੀਂ ਹੈ ਪਸੰਦ
tv9-punjabi
| Published: 21 Mar 2023 16:41 PM IST
Share
ਬਾਲੀਵੁੱਡ ਸੁਪਰਸਟਾਰ ਸਲਮਾਨ ਖਾਨ (Salman Khan) ਦੀ ਆਉਣ ਵਾਲੀ ਫਿਲਮ ‘ਕਿਸੀ ਕਾ ਭਾਈ ਕਿਸੀ ਕੀ ਜਾਨ’ (Kisi ka Bhai Kisi ki Jaan) ਦੀ ਰਿਲੀਜ ਦਾ ਹਰ ਕੋਈ ਬੇਸਬਰੀ ਨਾਲ ਇੰਤਜ਼ਾਰ ਕਰ ਰਿਹਾ ਹੈ। ਫਿਲਮ ਦੀ ਸ਼ੂਟਿੰਗ ਪੂਰੀ ਹੋ ਚੁੱਕੀ ਹੈ। ਇਸ ਦੇ ਨਾਲ ਹੀ ਸਲਮਾਨ ਖਾਨ ਆਪਣੀ ਆਉਣ ਵਾਲੀ ਫਿਲਮ ਦੇ ਇੱਕ ਤੋਂ ਬਾਅਦ ਇੱਕ ਗੀਤ ਰਿਲੀਜ਼ ਕਰਕੇ ਆਪਣੇ ਪ੍ਰਸ਼ੰਸਕਾਂ ਦੀ ਉਤਸੁਕਤਾ ਨੂੰ ਲਗਾਤਾਰ ਵਧਾ ਰਹੇ ਹਨ। ਹੁਣ ਫਿਲਮ ਦਾ ਇੱਕ ਹੋਰ ਗੀਤ ਰਿਲੀਜ਼ ਹੋਣ ਜਾ ਰਿਹਾ ਹੈ। ਪਿਛਲੇ ਦਿਨੀਂ ਇਸ ਗੀਤ ਦਾ ਟੀਜ਼ਰ ਸਾਹਮਣੇ ਆਇਆ ਸੀ। ਸਲਮਾਨ ਖਾਨ ਦੀ ਫਿਲਮ ਕਿਸੀ ਕਾ ਭਾਈ ਕਿਸੀ ਕੀ ਜਾਨ ਦੀ ਸ਼ੂਟਿੰਗ ਪੂਰੀ ਹੋ ਚੁੱਕੀ ਹੈ। ਅਤੇ ਹੁਣ ਇਹ ਫਿਲਮ ਰਿਲੀਜ਼ ਲਈ ਤਿਆਰ ਹੈ। ਸਲਮਾਨ ਖਾਨ ਦੀ ਇਹ ਫਿਲਮ ਈਦ ਦੇ ਮੌਕੇ ‘ਤੇ 21 ਅਪ੍ਰੈਲ ਨੂੰ ਬਾਕਸ ਆਫਿਸ ‘ਤੇ ਦਸਤਕ ਦੇਵੇਗੀ। ਇਸ ਦੌਰਾਨ ਖਬਰਾਂ ਆ ਰਹੀਆਂ ਹਨ ਕਿ ਸਲਮਾਨ ਖਾਨ ਨੇ ਰਿਲੀਜ਼ ਤੋਂ ਪਹਿਲਾਂ ਇਹ ਫਿਲਮ ਆਪਣੇ ਪਰਿਵਾਰਕ ਮੈਂਬਰਾਂ ਨੂੰ ਦਿਖਾਈ ਹੈ, ਤਾਂ ਜੋ ਫਿਲਮ ਵਿੱਚ ਲੋੜ ਮੁਤਾਬਕ ਬਦਲਾਅ ਕੀਤਾ ਜਾ ਸਕੇ।

ਸੋਹੇਲ ਖਾਨ ਦੇ ਸਟੂਡੀਓ ਵਿੱਚ ਕੀਤੀ ਜਾ ਰਹੀ ਐਡੀਟਿੰਗ

ਇਕ ਰਿਪੋਰਟ ਮੁਤਾਬਕ ਸਲਮਾਨ ਖਾਨ ਆਪਣੀ ਇਸ ਬਹੁਚਰਚਿਤ ਫਿਲਮ ‘ਚ ਕੋਈ ਕਮੀ ਨਹੀਂ ਛੱਡਣਾ ਚਾਹੁੰਦੇ ਹਨ। ਇਸ ਲਈ ਸਲਮਾਨ ਖਾਨ ਨੇ ਫਿਲਮ ਦੇ ਐਕਸ਼ਨ ਸੀਨਸ ਲਈ ਸੋਹੇਲ ਖਾਨ ਦੇ ਬਾਂਦਰਾ ਸਟੂਡੀਓ ਵਿੱਚ ਫਿਲਮ ਦੀ ਐਡੀਟਿੰਗ ਦਾ ਪਹਿਲਾ ਦੌਰ ਸ਼ੁਰੂ ਕਰ ਦਿੱਤਾ ਹੈ। ਸੋਹੇਲ ਖਾਨ ਨੂੰ ਐਕਸ਼ਨ ਫਿਲਮਾਂ ‘ਚ ਕਾਫੀ ਦਿਲਚਸਪੀ ਹੈ, ਇਸ ਲਈ ਉਹ ਚਾਹੁੰਦੇ ਹਨ ਕਿ ਫਿਲਮ ‘ਚ ਕੋਈ ਕਮੀ ਨਾ ਆਵੇ।

ਪਰਿਵਾਰ ਨੇ ਪੂਰੀ ਤਰਾਂ ਮਨੋਰੰਜਨ ਫਿਲਮ ਦੱਸਿਆ

ਸਲਮਾਨ ਖਾਨ ਨੇ ਆਪਣੇ ਪਰਿਵਾਰ ਨਾਲ ਆਪਣੇ ਪਨਵੇਲ ਫਾਰਮ ਹਾਊਸ ‘ਤੇ ਫਿਲਮ ‘ਕਿਸੀ ਕਾ ਭਾਈ ਕਿਸੀ ਕੀ ਜਾਨ’ ਦੇਖੀ। ਉਨ੍ਹਾਂ ਦੇ ਪਰਿਵਾਰ ਨੂੰ ਇਹ ਫਿਲਮ ਬਹੁਤ ਪਸੰਦ ਆਈ ਹੈ ਅਤੇ ਉਨ੍ਹਾਂ ਨੂੰ ਲੱਗਦਾ ਹੈ ਕਿ ਇਹ ਪੂਰੀ ਤਰ੍ਹਾਂ ਨਾਲ ਮਨੋਰੰਜਨ ਭਰਪੂਰ ਹੈ। ਹਾਲਾਂਕਿ, ਕਈ ਪਰਿਵਾਰਕ ਮੈਂਬਰਾਂ ਨੇ ਕੁਝ ਤਬਦੀਲੀਆਂ ਦਾ ਸੁਝਾਅ ਦਿੱਤਾ ਹੈ, ਜਿਸ ਬਾਰੇ ਸਲਮਾਨ ਨੇ ਫਿਲਮ ਸੰਪਾਦਕ ਬੰਟੀ ਨੇਗੀ ਨੂੰ ਜਾਣੂ ਕਰਵਾਇਆ ਹੈ। ਬੰਟੀ ਨੇ ਫਿਲਮ ਦੀ ਐਡੀਟਿੰਗ ਵੀ ਸ਼ੁਰੂ ਕਰ ਦਿੱਤੀ ਹੈ, ਸਲਮਾਨ ਦੇ ਪਰਿਵਾਰ ਦੇ ਸੁਝਾਵਾਂ ਮੁਤਾਬਕ ਜਲਦ ਹੀ ਸੀਨਸ ‘ਚ ਬਦਲਾਅ ਕੀਤਾ ਜਾਵੇਗਾ।

ਤਮਿਲ ਫਿਲਮ ਵੀਰਮ ਦਾ ਰੀਮੇਕ ਹੈ

ਸਲਮਾਨ ਦੀ ਇਸ ਫਿਲਮ ਦੀ ਚਰਚਾ ਲੋਕਾਂ ‘ਚ ਕਾਫੀ ਜ਼ਿਆਦਾ ਹੈ। ਉਨ੍ਹਾਂ ਤੋਂ ਇਲਾਵਾ ਫਿਲਮ ਵਿੱਚ ਪੂਜਾ ਹੇਗੜੇ, ਸ਼ਹਿਨਾਜ਼ ਗਿੱਲ, ਰਾਘਵ ਜੁਆਲ ਅਤੇ ਸਿਧਾਰਥ ਨਿਗਮ ਵੀ ਮੁੱਖ ਭੂਮਿਕਾਵਾਂ ਵਿੱਚ ਹਨ। ਕਿਸੀ ਕਾ ਭਾਈ ਕਿਸੀ ਕੀ ਜਾਨ 2014 ਦੀ ਤਾਮਿਲ ਫਿਲਮ ਵੀਰਮ ਦਾ ਰੀਮੇਕ ਹੈ।

ਪਠਾਨ ਫਿਲਮ ਦੀ ਰਿਲੀਜ਼ ਦੌਰਾਨ ਦਿਖਾਇਆ ਗਿਆ ਟ੍ਰੇਲਰ

ਸਲਮਾਨ ਖਾਨ ਦੇ ਪ੍ਰਸ਼ੰਸਕਾਂ ਦੀ ਬੇਚੈਨੀ ਉਸ ਦਿਨ ਤੋਂ ਵੱਧ ਗਈ ਹੈ ਜਦੋਂ ਸਿਨੇਮਾ ਹਾਲਾਂ ‘ਚ ਸ਼ਾਹਰੁਖ ਖਾਨ ਸਟਾਰਰ ਫਿਲਮ ਪਠਾਨ ਦੀ ਸਕ੍ਰੀਨਿੰਗ ਦੌਰਾਨ ਫਿਲਮ ‘ਕਿਸੀ ਕਾ ਭਾਈ ਕਿਸੀ ਕੀ ਜਾਨ’ ਦਾ ਟ੍ਰੇਲਰ ਦਿਖਾਇਆ ਗਿਆ ਸੀ। ਉਸ ਦੌਰਾਨ ਦਰਸ਼ਕਾਂ ਨੇ ਸਲਮਾਨ ਖਾਨ ਦੀ ਫਿਲਮ ਦੇ ਟ੍ਰੇਲਰ ਨੂੰ ਕਾਫੀ ਪਸੰਦ ਕੀਤਾ ਅਤੇ ਹੁਣ ਦਰਸ਼ਕ ਇਸ ਫਿਲਮ ਦੇ ਰਿਲੀਜ਼ ਹੋਣ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...