AP Dhillon: ਘਰ ਦੇ ਬਾਹਰ ਗੋਲੀਬਾਰੀ ਤੋਂ ਬਾਅਦ ਏਪੀ ਢਿੱਲੋਂ ਦਾ ਆਇਆ ਪਹਿਲਾ Reaction, ਕਿਹਾ- ਮੈਂ ਅਤੇ ਮੇਰੇ ਲੋਕ ਸੁਰੱਖਿਅਤ ਹਨ
ਕੈਨੇਡਾ 'ਚ ਮਸ਼ਹੂਰ ਪੰਜਾਬੀ ਗਾਇਕ ਏਪੀ ਢਿੱਲੋਂ ਦੇ ਘਰ ਦੇ ਬਾਹਰ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਬਾਰੀ ਕੀਤੀ ਗਈ। ਹੁਣ ਗਾਇਕ ਨੇ ਜਾਣਕਾਰੀ ਦਿੱਤੀ ਹੈ ਕਿ ਉਹ ਸੁਰੱਖਿਅਤ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਘਟਨਾ ਤੋਂ ਬਾਅਦ ਉਨ੍ਹਾਂ ਨਾਲ ਸੰਪਰਕ ਕਰਨ ਵਾਲਿਆਂ ਦਾ ਵੀ ਧੰਨਵਾਦ ਕੀਤਾ ਹੈ।
ਘਰ ਦੇ ਬਾਹਰ ਗੋਲੀਬਾਰੀ ਤੋਂ ਬਾਅਦ ਏਪੀ ਢਿੱਲੋਂ ਦਾ ਆਇਆ ਪਹਿਲਾ Reaction
Pic Credit: AP Dhillon Instagram
AP ਢਿੱਲੋਂ ਇੱਕ ਮਸ਼ਹੂਰ ਅਤੇ ਪ੍ਰਸਿੱਧ ਪੰਜਾਬੀ ਗਾਇਕ ਹਨ। ਬੀਤੀ ਰਾਤ ਕੈਨੇਡਾ ‘ਚ ਉਨ੍ਹਾਂ ਦੇ ਘਰ ਦੇ ਬਾਹਰ ਅਣਪਛਾਤੇ ਲੋਕਾਂ ਨੇ ਗੋਲੀਆਂ ਚਲਾ ਦਿੱਤੀਆਂ, ਜਿਸ ਤੋਂ ਬਾਅਦ ਇਲਾਕੇ ‘ਚ ਦਹਿਸ਼ਤ ਫੈਲ ਗਈ। ਗਾਇਕ ਢਿੱਲੋਂ ਦਾ ਘਰ ਵਿਕਟੋਰੀਆ ਆਈਲੈਂਡ, ਵੈਨਕੂਵਰ ਵਿੱਚ ਸਥਿਤ ਹੈ। ਗੋਲੀਬਾਰੀ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਨੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੌਰਾਨ ਗੋਲੀਬਾਰੀ ਦੇ ਇਕ ਦਿਨ ਬਾਅਦ ਹੁਣ ਪੰਜਾਬੀ ਗਾਇਕ ਨੇ ਵੀ ਇਸ ਬਾਰੇ ਅਪਡੇਟ ਦਿੰਦੇ ਹੋਏ ਕਿਹਾ ਕਿ ਉਹ ਸੁਰੱਖਿਅਤ ਹਨ।
ਇਸ ਗੱਲ ਦੀ ਜਾਣਕਾਰੀ ਏਪੀ ਢਿੱਲੋਂ ਨੇ ਆਪਣੇ ਇੰਸਟਾਗ੍ਰਾਮ ਰਾਹੀਂ ਪ੍ਰਸ਼ੰਸਕਾਂ ਨੂੰ ਦਿੱਤੀ ਹੈ। ਉਨ੍ਹਾਂ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸੁਰੱਖਿਅਤ ਹਨ। ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ‘ਤੇ ਲਿਖਿਆ, “ਮੈਂ ਸੁਰੱਖਿਅਤ ਹਾਂ, ਮੇਰੇ ਲੋਕ ਸੁਰੱਖਿਅਤ ਹਨ। ਮੇਰੇ ਨਾਲ ਸੰਪਰਕ ਕਰਨ ਵਾਲੇ ਸਾਰਿਆਂ ਦਾ ਧੰਨਵਾਦ। ਤੁਹਾਡੇ ਸਮਰਥਨ ਦਾ ਮਤਲਬ ਮੇਰੇ ਲਈ ਸਭ ਕੁਝ ਹੈ।” ਲਾਰੈਂਸ ਬਿਸ਼ਨੋਈ ਗੈਂਗ ਦੇ ਮੈਂਬਰ ਰੋਹਿਤ ਗੋਦਾਰਾ ਨਾਂ ਦੇ ਵਿਅਕਤੀ ਨੇ ਕਥਿਤ ਤੌਰ ‘ਤੇ ਇਸ ਘਟਨਾ ਦੀ ਜ਼ਿੰਮੇਵਾਰੀ ਲਈ ਹੈ। ਰੋਹਿਤ ਗੋਦਾਰਾ ਦੇ ਦਾਅਵੇ ਮੁਤਾਬਕ ਇਹ ਗੋਲੀਬਾਰੀ ਕੈਨੇਡਾ ‘ਚ ਦੋ ਥਾਵਾਂ ਵਿਕਟੋਰੀਆ ਆਈਲੈਂਡ ਅਤੇ ਵੁੱਡਬ੍ਰਿਜ ਟੋਰਾਂਟੋ ‘ਤੇ ਹੋਈ।


