ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਨਹੀਂ ਹੋਇਆ Arjun Kapoor-Malaika Arora ਦਾ ਬ੍ਰੇਕਅਪ ! ਪੰਜ ਸਾਲਾਂ ਤੋਂ ਦੋਵੇਂ ਇੱਕ ਦੂਜੇ ਤੋਂ ਕਰ ਰਹੇ ਹਨ ਡੇਟ

ਬਾਲੀਵੁੱਡ ਅਦਾਕਾਰਾ ਮਲਾਇਕਾ ਅਰੋੜਾ ਅਤੇ ਅਰਜੁਨ ਕਪੂਰ ਦੇ ਵੱਖ ਹੋਣ ਦੀ ਖਬਰ ਨੇ ਸੋਸ਼ਲ ਮੀਡੀਆ 'ਤੇ ਖਲਬਲੀ ਮਚਾ ਦਿੱਤੀ ਹੈ। ਮੰਨਿਆ ਜਾ ਰਿਹਾ ਹੈ ਕਿ ਇਹ ਜੋੜੀ ਟੁੱਟ ਗਈ ਹੈ। ਇਸ ਦੇ ਨਾਲ ਹੀ ਇਨ੍ਹਾਂ ਖਬਰਾਂ ਵਿਚਾਲੇ ਮਲਾਇਕਾ ਅਰੋੜਾ ਨੇ ਇਕ ਕਦਮ ਚੁੱਕਿਆ ਹੈ, ਜਿਸ ਤੋਂ ਬਾਅਦ ਇਨ੍ਹਾਂ ਖਬਰਾਂ ਨੂੰ ਸੱਚ ਮੰਨਿਆ ਜਾ ਰਿਹਾ ਹੈ।

ਨਹੀਂ ਹੋਇਆ Arjun Kapoor-Malaika Arora ਦਾ ਬ੍ਰੇਕਅਪ ! ਪੰਜ ਸਾਲਾਂ ਤੋਂ ਦੋਵੇਂ ਇੱਕ ਦੂਜੇ ਤੋਂ ਕਰ ਰਹੇ ਹਨ ਡੇਟ
Follow Us
lalit-kumar
| Published: 26 Aug 2023 21:58 PM IST
ਬਾਲੀਵੁੱਡ ਨਿਊਜ: ਕਈ ਦਿਨਾਂ ਤੋਂ ਬੀ-ਟਾਊਨ ਦੇ ਵੱਡੇ ਸਿਤਾਰੇ ਮਲਾਇਕਾ ਅਰੋੜਾ ਅਤੇ ਅਰਜੁਨ ਕਪੂਰ (Arjun Kapoor) ਆਪਣੇ ਬ੍ਰੇਕਅੱਪ ਨੂੰ ਲੈ ਕੇ ਸੁਰਖੀਆਂ ਬਟੋਰ ਰਹੇ ਹਨ। ਦੋਵਾਂ ਬਾਰੇ ਕਿਹਾ ਜਾ ਰਿਹਾ ਹੈ ਕਿ ਦੋਵੇਂ ਸੋਲੋ ਵੀਕੈਂਡ ਦਾ ਆਨੰਦ ਮਾਣ ਰਹੇ ਹਨ। ਮਲਾਇਕਾ ਨੇ ਆਪਣੇ ਇੰਸਟਾਗ੍ਰਾਮ ‘ਤੇ ਅਰਜੁਨ ਦੇ ਸਾਰੇ ਰਿਸ਼ਤੇਦਾਰਾਂ ਨੂੰ ਅਨਫਾਲੋ ਕਰ ਦਿੱਤਾ ਹੈ। ਅਜਿਹੀਆਂ ਕਈ ਖਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਜਿਸ ਦੇ ਵਿਚਕਾਰ ਦੋਹਾਂ ਨੇ ਆਪਣੇ ਬ੍ਰੇਕਅੱਪ ਦੀਆਂ ਖਬਰਾਂ ‘ਤੇ ਰੋਕ ਲਗਾਉਂਦੇ ਹੋਏ ਸੋਸ਼ਲ ਮੀਡੀਆ (Social media) ‘ਤੇ ਖੂਬ ਧਮਾਲ ਮਚਾ ਦਿੱਤੀ ਹੈ। ਦਰਅਸਲ ਮਲਾਇਕਾ ਅਰੋੜਾ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਤੇ ਇਕ ਫੋਟੋ ਸ਼ੇਅਰ ਕੀਤੀ ਹੈ, ਜਿਸ ‘ਚ ਦੋ ਗੋਗਲ ਨਜ਼ਰ ਆ ਰਹੇ ਹਨ। ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਨ ਦੇ ਨਾਲ ਹੀ ਅਦਾਕਾਰਾ ਨੇ ਕੈਪਸ਼ਨ ‘ਚ ਲਿਖਿਆ, ‘Sunny Days r here again’। ਇਸ ਤੋਂ ਇਲਾਵਾ ਅਭਿਨੇਤਾ ਅਰਜੁਨ ਕਪੂਰ ਨੇ ਵੀ ਮਲਾਇਕਾ ਦੀ ਪੋਸਟ ‘ਤੇ ਟਿੱਪਣੀ ਕੀਤੀ ਹੈ। ਇਸ ਪੋਸਟ ‘ਚ ਮਲਾਇਕਾ ਆਪਣੇ ਡੌਗੀ ਕੈਸਪਰ ਕੈਸਪਰ ਨਾਲ ਨਜ਼ਰ ਆ ਰਹੀ ਹੈ। ਅਰਜੁਨ ਨੇ ਇਸ ਪੋਸਟ ‘ਤੇ ਦੋ ਟਿੱਪਣੀਆਂ ਕੀਤੀਆਂ ਹਨ।

ਬ੍ਰੇਕਅਪ ਦੀਆਂ ਖਬਰਾਂ ‘ਤੇ Malaika-Arjun ਨੇ ਲਗਾਇਆ ਵਿਰਾਮ

ਮਲਾਇਕਾ ਅਰੋੜਾ (Malaika Arora) ਦੇ ਇਸ ਵੀਡੀਓ ‘ਤੇ ਕਮੈਂਟ ਕਰਦੇ ਹੋਏ ਅਰਜੁਨ ਨੇ ਲਿਖਿਆ ‘ਹੈਂਡਸਮ ਬੁਆਏ’। ਨਾਲ ਹੀ, ਇੱਕ ਹੋਰ ਟਿੱਪਣੀ ਕਰਦੇ ਹੋਏ, ਅਦਾਕਾਰ ਨੇ ਲਿਖਿਆ ‘ਤੁਹਾਡੀ ਜ਼ਿੰਦਗੀ ਦਾ ਸੱਚਾ ਸਿਤਾਰਾ’। ਇਸ ਦੇ ਨਾਲ ਹੀ, ਦੋਵਾਂ ਦੇ ਇਸ ਸੰਕੇਤ ਨਾਲ, ਪ੍ਰਸ਼ੰਸਕਾਂ ਨੂੰ ਉਮੀਦ ਹੈ ਕਿ ਦੋਵੇਂ ਅਜੇ ਵੀ ਇਕੱਠੇ ਹਨ। ਦੋਵਾਂ ਦਾ ਬ੍ਰੇਕਅੱਪ ਨਹੀਂ ਹੋਇਆ ਹੈ। ਮਲਾਇਕਾ ਦੀ ਪੋਸਟ ‘ਤੇ ਅਰਜੁਨ ਦੇ ਕਮੈਂਟਸ ਨੂੰ ਫੈਨਜ਼ ਵੀ ਪਸੰਦ ਕਰ ਰਹੇ ਹਨ।

ਕਈ ਵਾਰੀ ਦੋਹਾਂ ਦੇ ਵਿਆਹ ਦੀਆਂ ਖਬਰਾਂ ਆਈਆਂ ਸਾਹਮਣੇ

ਦੱਸ ਦੇਈਏ ਕਿ ਦੋਵਾਂ ਨੇ ਸਾਲ 2019 ਵਿੱਚ ਆਪਣੇ ਰਿਸ਼ਤੇ ਨੂੰ ਅਧਿਕਾਰਤ ਕੀਤਾ ਸੀ। ਦੋਵੇਂ 5 ਸਾਲਾਂ ਤੋਂ ਇੱਕ ਦੂਜੇ ਨੂੰ ਡੇਟ ਕਰ ਰਹੇ ਹਨ। ਹਾਲਾਂਕਿ ਕਈ ਵਾਰ ਉਨ੍ਹਾਂ ਦੇ ਵਿਆਹ ਦੀਆਂ ਖਬਰਾਂ ਵੀ ਸਾਹਮਣੇ ਆ ਚੁੱਕੀਆਂ ਹਨ, ਜਿਨ੍ਹਾਂ ਦੀ ਪੁਸ਼ਟੀ ਨਹੀਂ ਹੋ ਸਕੀ। ਇਸ ਦੇ ਨਾਲ ਹੀ ਬ੍ਰੇਕਅੱਪ ਦੀਆਂ ਖਬਰਾਂ ਵਿਚਾਲੇ ਵੀ ਦੋਵਾਂ ਨੇ ਹੁਣ ਤੱਕ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਹੈ ਅਤੇ ਹੁਣ ਇਸ ਸੰਕੇਤ ਨੂੰ ਦੇਖਦੇ ਹੋਏ ਉਨ੍ਹਾਂ ਨੇ ਇਨ੍ਹਾਂ ਅਫਵਾਹਾਂ ‘ਤੇ ਰੋਕ ਲਗਾ ਦਿੱਤੀ ਹੈ।

ਅੰਮ੍ਰਿਤਸਰ ਦੇ ਹੁੱਕਾ ਬਾਰ ਵਿੱਚ ਕਾਂਗਰਸੀਆਂ ਦਾ ਜਸ਼ਨ, ਬਾਲੀਵੁੱਡ ਗੀਤ "ਤੇਰਾ ਪਿਆਰ ਪਿਆਰ, ਹੁੱਕਾ ਬਾਰ" 'ਤੇ ਥਿਰਕੇ
ਅੰਮ੍ਰਿਤਸਰ ਦੇ ਹੁੱਕਾ ਬਾਰ ਵਿੱਚ ਕਾਂਗਰਸੀਆਂ ਦਾ ਜਸ਼ਨ, ਬਾਲੀਵੁੱਡ ਗੀਤ
Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ
Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ...
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ...
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ...
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ...
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ...
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ...
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ...
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ...