AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਯੂਟਿਊਬਰ ਨਾਲ ਪੁਰਾਣੀਆਂ ਵੀਡੀਓਜ਼ ਵਾਇਰਲ ਹੋਣ ‘ਤੇ ਭੜਕੀ ਅਰਸ਼ਦੀਪ ਸਿੰਘ ਦੀ ਮੰਗੇਤਰ, ਦਿੱਤੀ ਚੇਤਾਵਨੀ

ਭਾਰਤੀ ਕ੍ਰਿਕਟ ਟੀਮ ਦੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਦੀ ਮੰਗੇਤਰ ਅਤੇ ਅਦਾਕਾਰਾ ਸਮਰੀਨ ਕੌਰ ਯੂਟਿਊਬਰ ਆਸ਼ੀਸ਼ ਚੰਚਲਾਨੀ ਨਾਲ ਆਪਣੀਆਂ ਪੁਰਾਣੀਆਂ ਤਸਵੀਰਾਂ ਅਤੇ ਵੀਡੀਓ ਕਲਿੱਪਸ ਵਾਇਰਲ ਹੋਣ 'ਤੇ ਬੁਰੀ ਤਰ੍ਹਾਂ ਭੜਕ ਉੱਠੀ ਹੈ। ਸਮਰੀਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇੱਕ ਸਖ਼ਤ ਪੋਸਟ ਸਾਂਝੀ ਕਰਦਿਆਂ ਸਪੱਸ਼ਟ ਕੀਤਾ ਹੈ ਕਿ ਪਿਛਲੇ 4 ਸਾਲਾਂ ਤੋਂ ਉਨ੍ਹਾਂ ਦੀ ਆਸ਼ੀਸ਼ ਨਾਲ ਕੋਈ ਗੱਲਬਾਤ ਤੱਕ ਨਹੀਂ ਹੋਈ ਹੈ।

ਯੂਟਿਊਬਰ ਨਾਲ ਪੁਰਾਣੀਆਂ ਵੀਡੀਓਜ਼ ਵਾਇਰਲ ਹੋਣ 'ਤੇ ਭੜਕੀ ਅਰਸ਼ਦੀਪ ਸਿੰਘ ਦੀ ਮੰਗੇਤਰ, ਦਿੱਤੀ ਚੇਤਾਵਨੀ
tv9-punjabi
| Published: 14 Nov 2026 11:48 AM IST
Share

ਭਾਰਤੀ ਕ੍ਰਿਕਟ ਟੀਮ ਦੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਦੀ ਮੰਗੇਤਰ ਅਤੇ ਅਦਾਕਾਰਾ ਸਮਰੀਨ ਕੌਰ ਯੂਟਿਊਬਰ ਆਸ਼ੀਸ਼ ਚੰਚਲਾਨੀ ਨਾਲ ਆਪਣੀਆਂ ਪੁਰਾਣੀਆਂ ਤਸਵੀਰਾਂ ਅਤੇ ਵੀਡੀਓ ਕਲਿੱਪਸ ਵਾਇਰਲ ਹੋਣ ‘ਤੇ ਬੁਰੀ ਤਰ੍ਹਾਂ ਭੜਕ ਉੱਠੀ ਹੈ। ਸਮਰੀਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇੱਕ ਸਖ਼ਤ ਪੋਸਟ ਸਾਂਝੀ ਕਰਦਿਆਂ ਸਪੱਸ਼ਟ ਕੀਤਾ ਹੈ ਕਿ ਪਿਛਲੇ 4 ਸਾਲਾਂ ਤੋਂ ਉਨ੍ਹਾਂ ਦੀ ਆਸ਼ੀਸ਼ ਨਾਲ ਕੋਈ ਗੱਲਬਾਤ ਤੱਕ ਨਹੀਂ ਹੋਈ ਹੈ।

ਜ਼ਿਕਰਯੋਗ ਹੈ ਕਿ 11 ਨਵੰਬਰ ਨੂੰ ਕ੍ਰਿਕਟਰ ਅਰਸ਼ਦੀਪ ਸਿੰਘ ਨਾਲ ਮੰਗਣੀ ਹੋਣ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਆਸ਼ੀਸ਼ ਅਤੇ ਸਮਰੀਨ ਦੇ ਪੁਰਾਣੇ ਵੀਡੀਓ ਕਲਿੱਪ ਐਡਿਟ ਕਰਕੇ ਤੇਜ਼ੀ ਨਾਲ ਫੈਲਾਏ ਜਾ ਰਹੇ ਸਨ। ਇਸ ਤੋਂ ਨਾਰਾਜ਼ ਸਮਰੀਨ ਕੌਰ ਨੇ ਮਨਘੜਤ ਕਹਾਣੀਆਂ ਬਣਾਉਣ ਵਾਲੇ ਕੰਟੈਂਟ ਕ੍ਰਿਏਟਰਾਂ ਨੂੰ ਸਖ਼ਤ ਕਾਨੂੰਨੀ ਕਾਰਵਾਈ ਦੀ ਚੇਤਾਵਨੀ ਦਿੱਤੀ ਹੈ।

ਨਾਰਾਜ਼ ਸਮਰੀਨ ਕੌਰ ਨੇ ਇੰਸਟਾਗ੍ਰਾਮ ਸਟੋਰੀ ‘ਚ ਲਿਖੀਆਂ ਇਹ ਗੱਲਾਂ

ਸਵੇਰੇ ਉੱਠਦਿਆਂ ਹੀ ਦੇਖੇ ਰੈਂਡਮ ਰੀਲਜ਼ ਐਡਿਟਸ: ਅਦਾਕਾਰਾ ਸਮਰੀਨ ਕੌਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਦੀ ਸਟੋਰੀ ਵਿੱਚ ਲਿਖਿਆ, “ਇੰਟਰਨੈੱਟ ਸੱਚਮੁੱਚ ਇੱਕ ਅਜੀਬ ਜਗ੍ਹਾ ਹੈ—ਕਦੇ ਮਜ਼ੇਦਾਰ, ਤਾਂ ਕਦੇ ਬੇਹੱਦ ਨਿਰਾਸ਼ਾਜਨਕ। ਅੱਜ ਸਵੇਰੇ ਜਦੋਂ ਮੈਂ ਉੱਠੀ ਤਾਂ ਮੈਂ ਇੱਕ ਅਜਿਹੇ ਯੂਟਿਊਬਰ ਨਾਲ ਆਪਣੀਆਂ ਤਸਵੀਰਾਂ ਦੇ ਰੈਂਡਮ ਰੀਲ ਐਡਿਟਸ ਦੇਖੇ, ਜਿਸ ਨਾਲ ਮੈਂ 4 ਸਾਲ ਪਹਿਲਾਂ ਕੰਮ ਕੀਤਾ ਸੀ।”

4 ਸਾਲਾਂ ਤੋਂ ਸਾਡੀ ਕੋਈ ਗੱਲ ਨਹੀਂ ਹੋਈ: ਉਨ੍ਹਾਂ ਅੱਗੇ ਸਪੱਸ਼ਟ ਕੀਤਾ, “ਮੈਂ ਇਹ ਗੱਲ ਬਿਲਕੁਲ ਸਾਫ਼ ਕਰ ਦੇਣਾ ਚਾਹੁੰਦੀ ਹਾਂ ਕਿ ਪਿਛਲੇ 4 ਸਾਲਾਂ ਵਿੱਚ ਨਾ ਤਾਂ ਸਾਡੀ ਕੋਈ ਗੱਲਬਾਤ ਹੋਈ ਹੈ ਅਤੇ ਨਾ ਹੀ ਅਸੀਂ ਉਦੋਂ ਤੋਂ ਇਕੱਠਿਆਂ ਕੋਈ ਕੰਟੈਂਟ ਬਣਾਇਆ ਹੈ। ਇਸ ਲਈ ਕਿਰਪਾ ਕਰਕੇ ਝੂਠੀਆਂ ਕਹਾਣੀਆਂ ਘੜਨ ਅਤੇ ਵਿਊਜ਼ ਬਟੋਰਨ ਲਈ 4 ਸਾਲ ਪੁਰਾਣੀਆਂ ਤਸਵੀਰਾਂ ਅਤੇ ਕਲਿੱਪਸ ਦੀ ਵਾਰ-ਵਾਰ ਵਰਤੋਂ ਕਰਨੀ ਬੰਦ ਕਰੋ।”

ਮੇਰਾ ਨਾਂ ਬਿਨਾਂ ਵਜ੍ਹਾ ਘਸੀਟਿਆ ਜਾ ਰਿਹਾ ਹੈ: ਸਮਰੀਨ ਨੇ ਆਪਣੀ ਨਾਰਾਜ਼ਗੀ ਜ਼ਾਹਿਰ ਕਰਦਿਆਂ ਲਿਖਿਆ, “ਇਸ ਤੋਂ ਵੀ ਮਹੱਤਵਪੂਰਨ ਗੱਲ ਇਹ ਹੈ ਕਿ ਮੈਂ ਉਹ ਲੜਕੀ ਨਹੀਂ ਹਾਂ ਜਿਸ ਦਾ ਜ਼ਿਕਰ ਇਨ੍ਹਾਂ ਪੌਡਕਾਸਟਾਂ ਵਿੱਚ ਕੀਤਾ ਜਾ ਰਿਹਾ ਹੈ। ਮੈਂ ਪਿਛਲੇ ਕੁਝ ਸਾਲਾਂ ਦੌਰਾਨ ਕਈ ਵਾਰ ਇਹ ਗੱਲ ਸਪੱਸ਼ਟ ਕੀਤੀ ਹੈ, ਫਿਰ ਵੀ ਮੇਰਾ ਨਾਂ ਲਗਾਤਾਰ ਇੱਕ ਅਜਿਹੀ ਚੀਜ਼ ਵਿੱਚ ਘਸੀਟਿਆ ਜਾ ਰਿਹਾ ਹੈ, ਜਿਸ ਨਾਲ ਮੇਰਾ ਬਿਲਕੁਲ ਵੀ ਕੋਈ ਲੈਣਾ-ਦੇਣਾ ਨਹੀਂ ਹੈ। ਇਸ ਗ਼ਲਤਫ਼ਹਿਮੀ ਨੂੰ ਹੁਣ ਇੱਕ ਵੱਖਰੇ ਹੀ ਪੱਧਰ ‘ਤੇ ਲਿਜਾਇਆ ਜਾ ਰਿਹਾ ਹੈ।”

ਮੇਰੀ ਟੀਮ ਕਰੇਗੀ ਕਾਨੂੰਨੀ ਕਾਰਵਾਈ: ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ, “ਝੂਠਾ ਬਿਰਤਾਂਤ (ਨੈਰੇਟਿਵ) ਸਿਰਜਣ ਲਈ ਪੁਰਾਣੀਆਂ ਤਸਵੀਰਾਂ, ਗੁੰਮਰਾਹਕੁੰਨ ਐਡਿਟਸ ਅਤੇ ਗੱਲਾਂ ਨੂੰ ਸੰਦਰਭ ਤੋਂ ਹਟਾ ਕੇ ਪੇਸ਼ ਕਰਨਾ ਗ਼ੈਰ-ਜ਼ਿੰਮੇਵਾਰਾਨਾ ਅਤੇ ਬੇਹੱਦ ਅਪਮਾਨਜਨਕ ਹੈ। ਮੇਰੀ ਟੀਮ ਉਨ੍ਹਾਂ ਸਾਰੇ ਕ੍ਰਿਏਟਰਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰੇਗੀ, ਜੋ ਕਲਿੱਕਬੇਟ ਲਈ ਮੇਰੇ ਨਾਂ ਅਤੇ ਤਸਵੀਰਾਂ ਦੀ ਦੁਰਵਰਤੋਂ ਕਰ ਰਹੇ ਹਨ।”

ਹਰ ਕੰਟੈਂਟ ਸਿਰਫ਼ ਕਲਿੱਕਸ ਲਈ ਨਹੀਂ ਹੁੰਦਾ: ਆਪਣੀ ਪੋਸਟ ਦੇ ਅੰਤ ਵਿੱਚ ਸਮਰੀਨ ਨੇ ਲਿਖਿਆ, “ਥੋੜ੍ਹੀ ਜਿਹੀ ਤੱਥਾਂ ਦੀ ਜਾਂਚ (ਫੈਕਟ-ਚੈਕਿੰਗ) ਬਹੁਤ ਕੰਮ ਆਉਂਦੀ ਹੈ। ਕਿਰਪਾ ਕਰਕੇ ਯਾਦ ਰੱਖੋ ਕਿ ਇਸ ਵਿੱਚ ਅਸਲੀ ਇਨਸਾਨ, ਉਨ੍ਹਾਂ ਦੀ ਇੱਜ਼ਤ ਅਤੇ ਉਨ੍ਹਾਂ ਦੇ ਪਰਿਵਾਰ ਸ਼ਾਮਲ ਹੁੰਦੇ ਹਨ। ਹਰ ਚੀਜ਼ ਸਿਰਫ਼ ਕਲਿੱਕਸ ਹਾਸਲ ਕਰਨ ਲਈ ਕੰਟੈਂਟ ਨਹੀਂ ਹੁੰਦੀ। ਪ੍ਰਮਾਤਮਾ ਤੁਹਾਡਾ ਭਲਾ ਕਰੇ ਅਤੇ ਤੁਹਾਡਾ ਦਿਨ ਸ਼ੁਭ ਹੋਵੇ।”

11 ਨਵੰਬਰ ਨੂੰ ਅਰਸ਼ਦੀਪ ਸਿੰਘ ਨਾਲ ਹੋਈ ਸੀ ਮੰਗਣੀ

ਸਮਰੀਨ ਕੌਰ ਦਾ ਇਹ ਬਿਆਨ ਭਾਰਤੀ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨਾਲ ਉਨ੍ਹਾਂ ਦੀ ਮੰਗਣੀ ਦੇ ਐਲਾਨ ਤੋਂ ਠੀਕ ਦੋ ਦਿਨ ਬਾਅਦ ਸਾਹਮਣੇ ਆਇਆ ਹੈ। ਦੋਵਾਂ ਨੇ 11 ਨਵੰਬਰ 2026 ਨੂੰ ਇੰਸਟਾਗ੍ਰਾਮ ‘ਤੇ ਆਪਣੀ ਮੰਗਣੀ ਦੀਆਂ ਖ਼ੂਬਸੂਰਤ ਤਸਵੀਰਾਂ ਸਾਂਝੀਆਂ ਕਰਕੇ ਆਪਣੇ ਰਿਸ਼ਤੇ ਨੂੰ ਅਧਿਕਾਰਤ ਕੀਤਾ ਸੀ।

ਅਰਸ਼ਦੀਪ ਸਿੰਘ ਨੇ ਨਿਊਜ਼ੀਲੈਂਡ ਵਿੱਚ ਸਮਰੀਨ ਕੌਰ ਨੂੰ ਅੰਗੂਠੀ ਪਹਿਨਾਈ ਸੀ। ਸਮਰੀਨ ਵੱਲੋਂ ਸਾਂਝੀਆਂ ਕੀਤੀਆਂ ਗਈਆਂ ਤਸਵੀਰਾਂ ਵਿੱਚ ਅਰਸ਼ਦੀਪ ਝੀਲ ਕਿਨਾਰੇ ਬਣੇ ਲੱਕੜ ਦੇ ਡੈੱਕ ‘ਤੇ ਗੋਡਿਆਂ ਭਾਰ ਬੈਠ ਕੇ ਉਨ੍ਹਾਂ ਨੂੰ ਪ੍ਰਪੋਜ਼ ਕਰਦੇ ਨਜ਼ਰ ਆਏ ਸਨ।

Follow Us
ਹਾਲੇ ਤੱਕ ਨਹੀਂ ਭਰਿਆ ਬਿਜਲੀ ਦਾ ਬਿੱਲ ਤਾਂ ਮਿਲ ਰਿਹਾ ਹੈ ਗੋਲਡਨ ਚਾਂਸ, ਸੀਐਮ ਮਾਨ ਨੇ ਲਾਂਚ ਕੀਤੀ OTS ਸਕੀਮ
ਹਾਲੇ ਤੱਕ ਨਹੀਂ ਭਰਿਆ ਬਿਜਲੀ ਦਾ ਬਿੱਲ ਤਾਂ ਮਿਲ ਰਿਹਾ ਹੈ ਗੋਲਡਨ ਚਾਂਸ, ਸੀਐਮ ਮਾਨ ਨੇ ਲਾਂਚ ਕੀਤੀ OTS ਸਕੀਮ...
AAP ਦੀ ਦੂਜੀ ਲਿਸਟ 'ਚ ਕੱਟਿਆ ਅਨਮੋਲ ਗਗਨ ਮਾਨ ਦਾ ਨਾਂ, ਕੀ ਰਹੀ ਵਜ੍ਹਾ? ਜਾਣੋ...
AAP ਦੀ ਦੂਜੀ ਲਿਸਟ 'ਚ ਕੱਟਿਆ ਅਨਮੋਲ ਗਗਨ ਮਾਨ ਦਾ ਨਾਂ, ਕੀ ਰਹੀ ਵਜ੍ਹਾ? ਜਾਣੋ......
ਪੀਐਮ ਮੋਦੀ ਨੇ ਮੀਡੀਆ ਨਾਲ ਸਾਂਝਾ ਕੀਤਾ 25 ਸਾਲਾਂ ਦਾ ਸਫ਼ਰ , ਦੀਵਾਲੀ ਮਿਲਨ ਵਿੱਚ ਹੋਏ ਸ਼ਾਮਲ
ਪੀਐਮ ਮੋਦੀ ਨੇ ਮੀਡੀਆ ਨਾਲ ਸਾਂਝਾ ਕੀਤਾ 25 ਸਾਲਾਂ ਦਾ ਸਫ਼ਰ , ਦੀਵਾਲੀ ਮਿਲਨ ਵਿੱਚ ਹੋਏ ਸ਼ਾਮਲ...
Podcast: 'ਦੇਵੀ ਜੀ' ਬਨਾਮ 'ਔਰਤ' ਅਤੇ 'ਮੈਡਮ' ਸ਼ਬਦ ਦਾ ਅਸਲ ਇਤਿਹਾਸ
Podcast: 'ਦੇਵੀ ਜੀ' ਬਨਾਮ 'ਔਰਤ' ਅਤੇ 'ਮੈਡਮ' ਸ਼ਬਦ ਦਾ ਅਸਲ ਇਤਿਹਾਸ...
ਕੀ ਸਹੀ 'ਚ ਪਟਾਕਿਆਂ ਦੇ ਸ਼ੋਰ ਨਾਲ ਸਹਿਮੇ ਬੰਦਰ? TV9 ਦੀ ਪੜਤਾਲ ਵਿੱਚ ਵੱਡਾ ਖੁਲਾਸਾ
ਕੀ ਸਹੀ 'ਚ ਪਟਾਕਿਆਂ ਦੇ ਸ਼ੋਰ ਨਾਲ ਸਹਿਮੇ ਬੰਦਰ? TV9 ਦੀ ਪੜਤਾਲ ਵਿੱਚ ਵੱਡਾ ਖੁਲਾਸਾ...
ਭਾਈ ਦੂਜ 'ਤੇ ਕੀ ਕਰੀਏ ਅਤੇ ਕੀ ਨਹੀਂ? ਜਾਣੋ ਜਰੂਰੀ ਨਿਯਮ ਅਤੇ ਮਾਨਤਾਵਾਂ
ਭਾਈ ਦੂਜ 'ਤੇ ਕੀ ਕਰੀਏ ਅਤੇ ਕੀ ਨਹੀਂ? ਜਾਣੋ ਜਰੂਰੀ ਨਿਯਮ ਅਤੇ ਮਾਨਤਾਵਾਂ...
ਅਕਾਲੀ ਦਲ ਖੋਖਲਾ ਦਲ... ਬੇਬੁਨਿਆਦ ਆਰੋਪ... ਸੋਨੀਆ ਗਾਂਧੀ ਦੀ ਕਿਤਾਬ ਨੂੰ ਲੈ ਕੇ ਪੰਜਾਬ ਕਾਂਗਰਸ ਦਾ ਵੱਡਾ ਹਮਲਾ
ਅਕਾਲੀ ਦਲ ਖੋਖਲਾ ਦਲ... ਬੇਬੁਨਿਆਦ ਆਰੋਪ... ਸੋਨੀਆ ਗਾਂਧੀ ਦੀ ਕਿਤਾਬ ਨੂੰ ਲੈ ਕੇ ਪੰਜਾਬ ਕਾਂਗਰਸ ਦਾ ਵੱਡਾ ਹਮਲਾ...
'ਪਰਦੇ ਦੇ ਪਿੱਛੇ ਤੋਂ ਸਰਕਾਰ'... ਸੋਨੀਆ ਨੇ ਕੀਤਾ ਮਨਮੋਹਨ ਸਿੰਘ ਦਾ ਜ਼ਿਕਰ
'ਪਰਦੇ ਦੇ ਪਿੱਛੇ ਤੋਂ ਸਰਕਾਰ'... ਸੋਨੀਆ ਨੇ ਕੀਤਾ ਮਨਮੋਹਨ ਸਿੰਘ ਦਾ ਜ਼ਿਕਰ...
ਪੰਜਾਬ ਨੂੰ ਬਦਨਾਮ ਕਰਨ ਦੀ ਹੋ ਰਹੀ ਕੋਸ਼ਿਸ....ਪਰਾਲੀ ਦੇ ਮੁੱਦੇ 'ਤੇ AAP-BJP ਆਹਮੋ-ਸਾਹਮਣੇ
ਪੰਜਾਬ ਨੂੰ ਬਦਨਾਮ ਕਰਨ ਦੀ ਹੋ ਰਹੀ ਕੋਸ਼ਿਸ....ਪਰਾਲੀ ਦੇ ਮੁੱਦੇ 'ਤੇ AAP-BJP ਆਹਮੋ-ਸਾਹਮਣੇ...