AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਪੰਜਾਬੀ ਕਲਾਕਾਰ ਆਏ ਪਰਿਵਾਰ ਦੇ ਸਮਰਥਨ ‘ਚ, ਬਲਕੌਰ ਸਿੰਘ ਨੇ ਸਿੱਧੂ ਮੂਸੇਵਾਲਾ ਦਾ ਟੂਰ ਕੀਤਾ ਰੱਦ

Parvinder Singh Jhota: ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਪੰਜਾਬੀ ਕਲਾਕਾਰਾਂ ਦੀ ਚੁੱਪੀ 'ਤੇ ਉੱਠ ਰਹੇ ਸਵਾਲਾਂ ਵਿਚਾਲੇ ਹੁਣ ਕਈ ਕਲਾਕਾਰ ਉਨ੍ਹਾਂ ਦੇ ਪਰਿਵਾਰ ਦੇ ਸਮਰਥਨ ਵਿੱਚ ਸਾਹਮਣੇ ਆਏ ਹਨ। ਸੋਸ਼ਲ ਮੀਡੀਆ 'ਤੇ ਕਲਾਕਾਰਾਂ ਨੂੰ ਸਵਾਲ ਪੁੱਛੇ ਜਾ ਰਹੇ ਸਨ ਕਿ ਉਹ ਪੰਜਾਬ ਦੇ ਮੁੱਦਿਆਂ 'ਤੇ ਕਦੋਂ ਬੋਲਣਗੇ।

ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਪੰਜਾਬੀ ਕਲਾਕਾਰ ਆਏ ਪਰਿਵਾਰ ਦੇ ਸਮਰਥਨ 'ਚ, ਬਲਕੌਰ ਸਿੰਘ ਨੇ ਸਿੱਧੂ ਮੂਸੇਵਾਲਾ ਦਾ ਟੂਰ ਕੀਤਾ ਰੱਦ
ਝੋਟਾ ਦੇ ਪਰਿਵਾਰ ਦੇ ਸਮਰਥਨ ’ਚ ਆਏ ਬੱਬੂ ਮਾਨ
tv9-punjabi
| Updated On: 19 Oct 2026 12:22 PM IST
Share

ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਪੰਜਾਬੀ ਕਲਾਕਾਰਾਂ ਦੀ ਚੁੱਪੀ ‘ਤੇ ਉੱਠ ਰਹੇ ਸਵਾਲਾਂ ਵਿਚਾਲੇ ਹੁਣ ਕਈ ਕਲਾਕਾਰ ਉਨ੍ਹਾਂ ਦੇ ਪਰਿਵਾਰ ਦੇ ਸਮਰਥਨ ਵਿੱਚ ਸਾਹਮਣੇ ਆਏ ਹਨ। ਸੋਸ਼ਲ ਮੀਡੀਆ ‘ਤੇ ਕਲਾਕਾਰਾਂ ਨੂੰ ਸਵਾਲ ਪੁੱਛੇ ਜਾ ਰਹੇ ਸਨ ਕਿ ਉਹ ਪੰਜਾਬ ਦੇ ਮੁੱਦਿਆਂ ‘ਤੇ ਕਦੋਂ ਬੋਲਣਗੇ। ਹੁਣ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ 19 ਅਕਤੂਬਰ ਨੂੰ ਹੋਣ ਵਾਲਾ ਆਪਣੇ ਪੁੱਤਰ ਦਾ ਸਾਈਨ ਟੂ ਗੌਡ ਸ਼ੋਅ ਰੱਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਲਈ ਪਹਿਲਾਂ ਮਾਨਸਾ ਹੈ, ਉਸ ਤੋਂ ਬਾਅਦ ਪੁੱਤਰ ਦਾ ਟੂਰ। ਉੱਥੇ ਹੀ ਗਾਇਕ ਰਣਜੀਤ ਬਾਵਾ ਅਤੇ ਬੱਬੂ ਮਾਨ ਝੋਟਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ।

ਦੂਜੇ ਪਾਸੇ, ਦਿਲਜੀਤ ਦੋਸਾਂਝ ਨੇ Instagram Story ਵਿੱਚ ਝੋਟਾ ਨੂੰ ਸ਼ਹੀਦ ਦੱਸਦਿਆਂ ਪਰਿਵਾਰ ਨੂੰ ਇਨਸਾਫ਼ ਮਿਲਣ ਦੀ ਗੱਲ ਕਹੀ। ਪੰਜਾਬੀ ਅਦਾਕਾਰਾ ਨੀਰੂ ਬਾਜਵਾ ਨੇ ਵੀ ਆਪਣੀ ਫ਼ਿਲਮ ਥਾਪੀ ਦੀ ਸਕ੍ਰੀਨਿੰਗ ਰੋਕਣ ਦਾ ਐਲਾਨ ਕੀਤਾ ਹੈ।

ਮੈਡੀਕਲ ਸਟੋਰ ‘ਤੇ ਨਸ਼ਾ ਵੇਚਣ ਦਾ ਵਿਰੋਧ ਕਰਨ ‘ਤੇ 13 ਅਕਤੂਬਰ ਨੂੰ ਝੋਟਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਤੋਂ ਬਾਅਦ ਪਰਿਵਾਰ ਧਰਨੇ ‘ਤੇ ਬੈਠਾ ਹੋਇਆ ਹੈ ਅਤੇ ਅੱਜ ਧਰਨੇ ਦਾ ਸੱਤਵਾਂ ਦਿਨ ਹੈ। ਅਜੇ ਤੱਕ ਮ੍ਰਿਤਕ ਦੇਹ ਦਾ ਪੋਸਟਮਾਰਟਮ ਨਹੀਂ ਹੋਇਆ ਹੈ। ਪਰਿਵਾਰ ਮਾਮਲੇ ਦੀ CBI ਜਾਂਚ ਸਮੇਤ ਆਪਣੀਆਂ ਪੰਜ ਮੰਗਾਂ ਪੂਰੀਆਂ ਕਰਵਾਉਣ ‘ਤੇ ਅੜਿਆ ਹੋਇਆ ਹੈ।

ਝੋਟਾ ਦੇ ਕਤਲ ‘ਤੇ ਜਾਣੋ ਕਿਸ ਕਲਾਕਾਰ ਨੇ ਕੀ ਕਿਹਾ

– ਦਿਲਜੀਤ ਨੇ Insta Story ਚ ਲਿਖਿਆ- ਝੋਟਾ ਸ਼ਹੀਦ ਹੋਇਆ ਹੈ: ਪੰਜਾਬੀ ਗਾਇਕ-ਅਦਾਕਾਰ ਦਿਲਜੀਤ ਦੋਸਾਂਝ ਨੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ‘ਤੇ ਆਪਣੀ ਚੁੱਪੀ ਤੋੜਦਿਆਂ Instagram ‘ਤੇ ਸਟੋਰੀ ਸਾਂਝੀ ਕੀਤੀ। ਇਸ ਵਿੱਚ ਪਰਵਿੰਦਰ ਝੋਟਾ ਦੀ ਤਸਵੀਰ ਸਾਂਝੀ ਕਰਦਿਆਂ ਉਨ੍ਹਾਂ ਲਿਖਿਆ ਕਿ ਝੋਟਾ ਸ਼ਹੀਦ ਹੋਇਆ ਹੈ। ਇਸ ਦੁੱਖ ਦੀ ਘੜੀ ਵਿੱਚ ਪੂਰਾ ਪੰਜਾਬ ਪਰਿਵਾਰ ਦੇ ਨਾਲ ਹੈ। ਪਰਿਵਾਰ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ।

– ਮੂਸੇਵਾਲਾ ਦੇ ਪਿਤਾ ਬੋਲੇ- ਪਹਿਲਾਂ ਮੇਰਾ ਮਾਨਸਾ, ਫਿਰ ਪੁੱਤਰ ਦਾ ਟੂਰ: ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਆਪਣੇ ਪੁੱਤਰ ਦੇ ਸਾਈਨ ਟੂ ਗੌਡ ਟੂਰ ਨੂੰ ਰੱਦ ਕਰਨ ਦਾ ਐਲਾਨ ਕੀਤਾ। ਉਨ੍ਹਾਂ ਇੱਕ ਸੁਨੇਹਾ ਸਾਂਝਾ ਕਰਦਿਆਂ ਕਿਹਾ ਕਿ ਸ਼ੋਅ ਦੀਆਂ ਸਾਰੀਆਂ ਟਿਕਟਾਂ ਵਿਕ ਚੁੱਕੀਆਂ ਸਨ, ਪਰ ਝੋਟਾ ਦੇ ਕਤਲ ਕਾਰਨ ਉਨ੍ਹਾਂ ਨੂੰ ਡੂੰਘਾ ਦੁੱਖ ਪਹੁੰਚਿਆ ਹੈ। ਪਰਵਿੰਦਰ ਝੋਟਾ ਵੀ ਉਨ੍ਹਾਂ ਦੇ ਪੁੱਤਰ ਵਰਗਾ ਸੀ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਮੌਜੂਦਾ ਹਾਲਾਤ ਅਤੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਲੋਕਾਂ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਸਿੱਧੂ ਮੂਸੇਵਾਲਾ ਦਾ ਟੂਰ ਫਿਲਹਾਲ ਮੁਲਤਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਲਈ ਸਭ ਤੋਂ ਪਹਿਲਾਂ ਉਨ੍ਹਾਂ ਦਾ ਹਲਕਾ ਮਾਨਸਾ ਅਤੇ ਪੰਜਾਬ ਹੈ। ਬਲਕੌਰ ਸਿੰਘ ਨੇ ਕੈਲਗਰੀ ਅਤੇ ਅਮਰੀਕਾ ਵਿੱਚ ਰਹਿੰਦੇ ਆਪਣੇ ਸਾਰੇ ਭਰਾਵਾਂ ਅਤੇ ਪ੍ਰਸ਼ੰਸਕਾਂ ਤੋਂ ਦਿਲੋਂ ਮੁਆਫ਼ੀ ਵੀ ਮੰਗੀ ਕਿ ਉਹ ਇਸ ਵਾਰ ਉਨ੍ਹਾਂ ਵਿਚਕਾਰ ਨਹੀਂ ਪਹੁੰਚ ਸਕਣਗੇ।

– ਬੱਬੂ ਮਾਨ ਬੋਲੇ- ਝੋਟਾ ਨੇ ਅਸਲੀ ਪੰਜਾਬੀ ਹੋਣ ਦੀ ਪਛਾਣ ਦਿਖਾਈ: ਬੱਬੂ ਮਾਨ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਨਸ਼ਿਆਂ ਵਿਰੁੱਧ ਸਮਾਜਿਕ ਲੜਾਈ ਲੜਦਿਆਂ ਸ਼ਹਾਦਤ ਦਾ ਜਾਮ ਪੀ ਗਏ। ਉਨ੍ਹਾਂ ਅਸਲੀ ਪੰਜਾਬੀ ਹੋਣ ਦੀ ਪਛਾਣ ਦਿਖਾਈ ਹੈ। ਬੱਬੂ ਮਾਨ ਨੇ ਕਿਹਾ ਕਿ ਝੋਟਾ ਦੀ ਲੜਾਈ ਸਿਰਫ਼ ਉਨ੍ਹਾਂ ਦੀ ਨਹੀਂ, ਸਗੋਂ ਪੂਰੇ ਪੰਜਾਬ ਦੀ ਲੜਾਈ ਹੈ। ਬੱਬੂ ਮਾਨ 18 ਅਕਤੂਬਰ ਨੂੰ ਮਾਨਸਾ ਪਹੁੰਚੇ ਅਤੇ ਧਰਨਾਕਾਰੀਆਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਦੇ ਨਾਲ ਪੰਜਾਬੀ ਗਾਇਕ ਜੀ ਖ਼ਾਨ ਵੀ ਪਹੁੰਚੇ ਸਨ।

– ਪੰਜਾਬੀ ਅਦਾਕਾਰਾ ਨੀਰੂ ਬਾਜਵਾ ਨੇ ਵੀ ਫ਼ਿਲਮ ਰੋਕੀ: ਐਤਵਾਰ ਨੂੰ ਪੰਜਾਬੀ ਅਦਾਕਾਰਾ ਨੀਰੂ ਬਾਜਵਾ ਨੇ ਆਪਣੀ ਫ਼ਿਲਮ ਥਾਪੀ ਨੂੰ ਫਿਲਹਾਲ ਰੋਕਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਉਹ ਜੋ ਵੀ ਹਨ, ਪੰਜਾਬ ਦੀ ਬਦੌਲਤ ਹਨ। ਜਦੋਂ ਤੱਕ ਹਾਲਾਤ ਠੀਕ ਨਹੀਂ ਹੁੰਦੇ, ਉਦੋਂ ਤੱਕ ਇਹ ਫ਼ਿਲਮ ਨਹੀਂ ਦਿਖਾਈ ਜਾਵੇਗੀ। ਇਹ ਫ਼ਿਲਮ 16 ਅਕਤੂਬਰ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਈ ਸੀ, ਪਰ ਹੁਣ ਇਸ ਦੀ ਸਕ੍ਰੀਨਿੰਗ ਰੋਕ ਦਿੱਤੀ ਗਈ ਹੈ।

Follow Us
ਅੰਮ੍ਰਿਤਸਰ 'ਚ ਬੰਦ ਘਰ 'ਚੋਂ ਮਿਲੀਆਂ ਮਾਂ-ਪੁੱਤ ਦੀਆਂ ਲਾਸ਼ਾਂ, ਸ਼ੱਕ ਦੇ ਘੇਰੇ 'ਚ ਨੂੰਹ
ਅੰਮ੍ਰਿਤਸਰ 'ਚ ਬੰਦ ਘਰ 'ਚੋਂ ਮਿਲੀਆਂ ਮਾਂ-ਪੁੱਤ ਦੀਆਂ ਲਾਸ਼ਾਂ, ਸ਼ੱਕ ਦੇ ਘੇਰੇ 'ਚ ਨੂੰਹ...
Tiger Shroff Firing Case: ਦੋਵਾਂ ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਵਾਲ-ਵਾਲ ਬਚੇ ਐਕਟਰ
Tiger Shroff Firing Case: ਦੋਵਾਂ ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਵਾਲ-ਵਾਲ ਬਚੇ ਐਕਟਰ...
ਟਾਈਗਰ ਸ਼ਰਾਫ 'ਤੇ ਹੋਏ ਹਮਲੇ ਤੋਂ ਬਾਅਦ ਬਾਲੀਵੁੱਡ ਸਿਤਾਰਿਆਂ ਦੀ ਸੁਰੱਖਿਆ 'ਤੇ ਉਠੇ ਸਵਾਲ, ਪੁਲਿਸ ਜਾਂਚ ਜਾਰੀ
ਟਾਈਗਰ ਸ਼ਰਾਫ 'ਤੇ ਹੋਏ ਹਮਲੇ ਤੋਂ ਬਾਅਦ ਬਾਲੀਵੁੱਡ ਸਿਤਾਰਿਆਂ ਦੀ ਸੁਰੱਖਿਆ 'ਤੇ ਉਠੇ ਸਵਾਲ, ਪੁਲਿਸ ਜਾਂਚ ਜਾਰੀ...
CBI ਸਾਹਮਣੇ ਪੇਸ਼ ਹੋਏ ਰਾਜਬੀਰ ਘੁੰਮਣ, ਗ੍ਰਿਫ਼ਤਾਰੀ 'ਤੇ ਰੋਕ ਤੋਂ ਬਾਅਦ ਪਹਿਲੀ ਵਾਰ ਪਹੁੰਚੇ
CBI ਸਾਹਮਣੇ ਪੇਸ਼ ਹੋਏ ਰਾਜਬੀਰ ਘੁੰਮਣ, ਗ੍ਰਿਫ਼ਤਾਰੀ 'ਤੇ ਰੋਕ ਤੋਂ ਬਾਅਦ ਪਹਿਲੀ ਵਾਰ ਪਹੁੰਚੇ...
TV9 ਫੈਸਟੀਵਲ ਆਫ਼ ਇੰਡੀਆ 2026 ਵਿੱਚ MD ਅਤੇ CEO ਬਰੁਣ ਦਾਸ ਨੇ ਕੀ ਕਿਹਾ?
TV9 ਫੈਸਟੀਵਲ ਆਫ਼ ਇੰਡੀਆ 2026 ਵਿੱਚ MD ਅਤੇ CEO ਬਰੁਣ ਦਾਸ ਨੇ ਕੀ ਕਿਹਾ?...
TV9 ਫੈਸਟੀਵਲ ਆਫ਼ ਇੰਡੀਆ 2026 ਦੀ ਸ਼ਾਨਦਾਰ ਸ਼ੁਰੂਆਤ, ਸੱਭਿਆਚਾਰ, ਸੰਗੀਤ ਅਤੇ ਦੁਰਗਾ ਪੂਜਾ ਦਾ ਸੰਗਮ
TV9 ਫੈਸਟੀਵਲ ਆਫ਼ ਇੰਡੀਆ 2026 ਦੀ ਸ਼ਾਨਦਾਰ ਸ਼ੁਰੂਆਤ, ਸੱਭਿਆਚਾਰ, ਸੰਗੀਤ ਅਤੇ ਦੁਰਗਾ ਪੂਜਾ ਦਾ ਸੰਗਮ...
ਦਿੱਲੀ ਪੁਲਿਸ ਨੇ CJP ਤਿਰੰਗਾ ਮਾਰਚ ਤੋਂ ਪਹਿਲਾਂ ਸੁਰੱਖਿਆ ਵਧਾਈ, ਕਨਾਟ ਪਲੇਸ ਵਿੱਚ ਧਾਰਾ 163 ਲਾਗੂ
ਦਿੱਲੀ ਪੁਲਿਸ ਨੇ CJP ਤਿਰੰਗਾ ਮਾਰਚ ਤੋਂ ਪਹਿਲਾਂ ਸੁਰੱਖਿਆ ਵਧਾਈ, ਕਨਾਟ ਪਲੇਸ ਵਿੱਚ ਧਾਰਾ 163 ਲਾਗੂ...
Navratri 2026: ਨਰਾਤਿਆਂ ਦੇ ਛੇਵੇਂ ਦਿਨ ਮਾਂ ਕਾਤਿਆਯਨੀ ਨੂੰ ਕਿਵੇਂ ਕਰੀਏ ਪ੍ਰਸੰਨ? ਜਾਣੋ ਪੂਜਾ ਵਿਧੀ
Navratri 2026: ਨਰਾਤਿਆਂ ਦੇ ਛੇਵੇਂ ਦਿਨ ਮਾਂ ਕਾਤਿਆਯਨੀ ਨੂੰ ਕਿਵੇਂ ਕਰੀਏ ਪ੍ਰਸੰਨ? ਜਾਣੋ ਪੂਜਾ ਵਿਧੀ...
ਵਾਦੀਆਂ ਵਿੱਚ ਬਰਫ਼ਬਾਰੀ: ਕਸ਼ਮੀਰ ਅਤੇ ਹਿਮਾਚਲ ਵਿੱਚ ਪਰਤੀ ਜੰਨਤ ਵਰਗ੍ਹੀ ਖੂਬਸੂਰਤੀ, ਵਧੀ ਸੈਲਾਨੀਆਂ ਦੀ ਆਮਦ
ਵਾਦੀਆਂ ਵਿੱਚ ਬਰਫ਼ਬਾਰੀ: ਕਸ਼ਮੀਰ ਅਤੇ ਹਿਮਾਚਲ ਵਿੱਚ ਪਰਤੀ ਜੰਨਤ ਵਰਗ੍ਹੀ ਖੂਬਸੂਰਤੀ, ਵਧੀ ਸੈਲਾਨੀਆਂ ਦੀ ਆਮਦ...