AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Badshah Weds Isha: ਰੈਪਰ ਬਾਦਸ਼ਾਹ ਨੇ ਗੁਪਚੁੱਪ ਰਚਾਇਆ ਦੂਜਾ ਵਿਆਹ? ਸੱਸ ਨੇ ਸ਼ੇਅਰ ਕੀਤੀਆਂ ਤਸਵੀਰਾਂ, ਜਾਣੋ ਕੌਣ ਹੈ ਲਾੜੀ

Badshah Second Marriage : ਮਸ਼ਹੂਰ ਗਾਇਕ ਅਤੇ ਰੈਪਰ ਬਾਦਸ਼ਾਹ ਨੇ ਦੂਜੀ ਵਾਰ ਵਿਆਹ ਕਰਵਾਇਆ ਹੈ। ਗਾਇਕ ਨੇ ਗੁਪਤ ਤਰੀਕੇ ਵਿੱਚ ਪੰਜਾਬੀ ਅਦਾਕਾਰਾ ਈਸ਼ਾ ਰਿਖੀ ਨਾਲ ਵਿਆਹ ਕਰਵਾਇਆ ਹੈ, ਜਿਸ ਦੀਆਂ ਫੋਟੋਆਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ। ਹਾਲਾਂਕਿ, ਬਾਦਸ਼ਾਹ ਨੇ ਖੁਦ ਅਜੇ ਤੱਕ ਕੋਈ ਤਸਵੀਰ ਜਾਂ ਵੀਡੀਓ ਪੋਸਟ ਕਰਕੇ ਆਪਣੇ ਵਿਆਹ ਦਾ ਰਸਮੀ ਐਲਾਨ ਨਹੀਂ ਕੀਤਾ ਹੈ।

Badshah Weds Isha: ਰੈਪਰ ਬਾਦਸ਼ਾਹ ਨੇ ਗੁਪਚੁੱਪ ਰਚਾਇਆ ਦੂਜਾ ਵਿਆਹ? ਸੱਸ ਨੇ ਸ਼ੇਅਰ ਕੀਤੀਆਂ ਤਸਵੀਰਾਂ, ਜਾਣੋ ਕੌਣ ਹੈ ਲਾੜੀ
ਬਾਦਸ਼ਾਹ ਨੇ ਰਚਾਇਆ ਦੂਜਾ ਵਿਆਹ
tv9-punjabi
| Updated On: 24 Mar 2026 14:32 PM IST

Badshah Marriage with Isha Rikhi: ਮਸ਼ਹੂਰ ਗਾਇਕ ਅਤੇ ਰੈਪਰ ਬਾਦਸ਼ਾਹ ਨੇ ਵਿਆਹ ਕਰਵਾ ਲਿਆ ਹੈ। ਉਨ੍ਹਾਂ ਦੇ ਵਿਆਹ ਦੀਆਂ ਕਈ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸਾਹਮਣੇ ਆਈਆਂ ਹਨ। ਕੁਝ ਸਮੇਂ ਤੋਂ ਬਾਦਸ਼ਾਹ ਦੇ ਵਿਆਹ ਦੀਆਂ ਅਫਵਾਹਾਂ ਉੱਡ ਰਹੀਆਂ ਸਨ, ਪਰ ਕਿਸੇ ਵੀ ਚੀਜ਼ ਦੀ ਪੁਸ਼ਟੀ ਨਹੀਂ ਹੋ ਸਕੀ ਸੀ। ਹੁਣ, ਅਚਾਨਕ, ਪੂਨਮ ਰਿਖੀ ਨਾਮ ਦੀ ਇੱਕ ਔਰਤ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ‘ਤੇ ਵਿਆਹ ਦੀਆਂ ਕਈ ਫੋਟੋਆਂ ਅਤੇ ਵੀਡੀਓਜ਼ ਸਾਂਝੀਆਂ ਕੀਤੀਆਂ ਹਨ। ਬਾਦਸ਼ਾਹ ਦੀ ਲਾੜੀ ਈਸ਼ਾ ਰਿਖੀ ਹੈ। ਇਸ ਜੋੜੇ ਨੇ ਬਹੁਤ ਹੀ ਨਜ਼ਦੀਕੀ ਰਿਸ਼ਤੇਦਾਰਾਂ ਦੀ ਮੌਜੂਦਗੀ ਵਿੱਚ ਵਿਆਹ ਕਰਵਾਇਆ ਹੈ।

ਇਹ ਬਾਦਸ਼ਾਹ ਦਾ ਦੂਜਾ ਵਿਆਹ ਹੈ। ਉਨ੍ਹਾਂਦਾ ਪਹਿਲਾਂ ਵਿਆਹ 2012 ਵਿੱਚ ਜੈਸਮੀਨ ਮਸੀਹ ਨਾਲ ਹੋਇਆ ਸੀ। ਹਾਲਾਂਕਿ, ਦੋਵਾਂ ਦਾ 2020 ਵਿੱਚ ਆਪਸੀ ਸਹਿਮਤੀ ਨਾਲ ਤਲਾਕ ਹੋ ਗਿਆ ਸੀ। ਹੁਣ, ਤਲਾਕ ਤੋਂ ਛੇ ਸਾਲ ਬਾਅਦ, ਬਾਦਸ਼ਾਹ ਨੇ ਦੂਜੀ ਵਾਰ ਆਪਣਾ ਘੜ ਵਸਾ ਲਿਆ ਹੈ। ਹਾਲਾਂਕਿ, ਬਾਦਸ਼ਾਹ ਨੇ ਆਪਣੇ ਵਿਆਹ ਦੀ ਖ਼ਬਰ ਦੀ ਪੁਸ਼ਟੀ ਨਹੀਂ ਕੀਤੀ ਹੈ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਹੈਂਡਲਸ ‘ਤੇ ਕੋਈ ਫੋਟੋ ਜਾਂ ਵੀਡੀਓ ਸ਼ੇਅਰ ਨਹੀਂ ਕੀਤਾ ਹੈ।

View this post on Instagram

A post shared by POONAM RIKHI (@poonamrikhi6)

ਬਾਦਸ਼ਾਹ ਨੇ ਗੁਪਚੁੱਪ ਤਰੀਕੇ ਨਾਲ ਕੀਤਾ ਵਿਆਹ

ਬਾਦਸ਼ਾਹ ਨੇ ਪੰਜਾਬੀ ਅਦਾਕਾਰਾ ਅਤੇ ਮਾਡਲ ਈਸ਼ਾ ਰਿਖੀ ਨੂੰ ਆਪਣੇ ਜੀਵਨ ਸਾਥੀ ਵਜੋਂ ਚੁਣਿਆ ਹੈ। ਇਸ ਜੋੜੇ ਦਾ ਵਿਆਹ ਬਹੁਤ ਹੀ ਸਾਦਾ ਸੀ, ਜਿਸ ਵਿੱਚ ਉਨ੍ਹਾਂ ਦੇ ਪਰਿਵਾਰ ਅਤੇ ਨਜ਼ਦੀਕੀ ਦੋਸਤ ਸ਼ਾਮਲ ਹੋਏ। ਇੱਕ ਵੀਡੀਓ ਵਿੱਚ, ਜੋੜਾ ਜੈਮਾਲਾ ਪਾਉਂਦਿਆਂ ਦਿਖਾਈ ਦੇ ਰਿਹਾ ਹੈ। ਇੱਕ ਹੋਰ ਵੀਡੀਓ ਵਿੱਚ, ਉਹ ਵਿਆਹ ਦੀਆਂ ਰਸਮਾਂ ਨਿਭਾਉਂਦੇ ਵੀ ਦਿਖਾਈ ਦੇ ਰਹੇ ਹਨ। ਈਸ਼ਾ ਰਿਖੀ ਦੀ ਮਾਂ ਅਤੇ ਭੈਣ ਨੇ ਨਵ-ਵਿਆਹੇ ਜੋੜੇ ਨੂੰ ਵਧਾਈ ਦੇਣ ਲਈ ਆਪਣੇ ਇੰਸਟਾਗ੍ਰਾਮ ਅਕਾਊਂਟਸ ‘ਤੇ ਫੋਟੋਆਂ ਸ਼ੇਅਰ ਕੀਤੀਆਂ। ਬਾਦਸ਼ਾਹ ਵਿਆਹ ਵਿੱਚ ਚੂੜੀਦਾਰ ਪਜਾਮਾ ਅਤੇ ਕੁੜਤਾ ਪਹਿਨ ਕੇ ਸਿੰਪਲ ਲੁੱਕ ਵਿੱਚ ਨਜਰ ਆਏ। ਉਨ੍ਹਾਂ ਦੀ ਦੁਲਹਨ, ਈਸ਼ਾ ਨੇ ਲਾਲ ਸੂਟ ਪਾਇਆ।

ਕੌਣ ਹੈ ਈਸ਼ਾ ਰਿਖੀ?

ਈਸ਼ਾ ਰਿਖੀ ਪੰਜਾਬੀ ਅਦਾਕਾਰਾ ਅਤੇ ਮਾਡਲ ਹੈ। ਉਨ੍ਹਾਂ ਨੇ ਸਿੱਪੀ ਗਿੱਲ ਨਾਲ ਪੰਜਾਬੀ ਫਿਲਮ “ਜੱਟ ਬੁਆਏਜ਼ ਪੁਟ ਜੱਟਾਂ ਦੇ” ਵਿੱਚ ਆਪਣਾ ਡੈਬਿਊ ਕੀਤਾ। ਉਨ੍ਹਾਂਨੇ ਪੰਜਾਬੀ ਅਦਾਕਾਰ ਅਮਰਿੰਦਰ ਗਿੱਲ ਦੀ ਫਿਲਮ “ਹੈਪੀ ਗੋ ਲੱਕੀ” ਵਿੱਚ ਵੀ ਕੰਮ ਕੀਤਾ ਹੈ। ਇਸ ਤੋਂ ਬਾਅਦ, ਈਸ਼ਾ 2014 ਅਤੇ 2015 ਵਿੱਚ “ਮੇਰੇ ਯਾਰ ਕਮੀਨੇ” ਅਤੇ “ਵੌਟ ਦ ਜੱਟ” ਵਿੱਚ ਨਜ਼ਰ ਆਈ।

View this post on Instagram

A post shared by Isha Rikhi (@isharikhi)

ਮੀਡੀਆ ਰਿਪੋਰਟਾਂ ਦੇ ਅਨੁਸਾਰ, ਬਾਦਸ਼ਾਹ ਅਤੇ ਈਸ਼ਾ ਰਿਖੀ ਸਾਲਾਂ ਤੋਂ ਡੇਟਿੰਗ ਕਰ ਰਹੇ ਸਨ। ਉਨ੍ਹਾਂ ਦੀ ਡੇਟਿੰਗ ਦੀਆਂ ਖ਼ਬਰਾਂ 2022 ਦੇ ਸ਼ੁਰੂ ਵਿੱਚ ਸਾਹਮਣੇ ਆਈਆਂ ਸਨ। ਕਿਹਾ ਜਾਂਦਾ ਹੈ ਕਿ ਉਹ ਇੱਕ ਪਾਰਟੀ ਵਿੱਚ ਮਿਲੇ ਸਨ। ਹਾਲਾਂਕਿ, ਉਨ੍ਹਾਂ ਨੇ ਕਦੇ ਵੀ ਅਧਿਕਾਰਤ ਤੌਰ ‘ਤੇ ਆਪਣੇ ਰਿਸ਼ਤੇ ਦਾ ਐਲਾਨ ਨਹੀਂ ਕੀਤਾ ਸੀ, ਅਤੇ ਹੁਣ, ਉਨ੍ਹਾਂ ਦੇ ਵਿਆਹ ਦੀਆਂ ਫੋਟੋਆਂ ਦੇ ਅਚਾਨਕ ਐਲਾਨ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ।

Follow Us
ਆਪ੍ਰੇਸ਼ਨ ਸਿੰਦੂਰ ਦੀ Untold Story, Ex IAF ਪਾਇਲਟ ਅਕਸ਼ੈ ਚੋਪੜਾ ਦੀ ਜੁਬਾਨੀ
ਆਪ੍ਰੇਸ਼ਨ ਸਿੰਦੂਰ ਦੀ Untold Story, Ex IAF ਪਾਇਲਟ ਅਕਸ਼ੈ ਚੋਪੜਾ ਦੀ ਜੁਬਾਨੀ...
ਮੁੱਖ ਮੰਤਰੀ ਭਗਵੰਤ ਮਾਨ ਦੀ "ਸ਼ੁਕਰਾਨਾ ਯਾਤਰਾ", ਕੀ ਵਿਧਾਨਸਭਾ ਚੋਣ ਦੀ ਤਿਆਰੀ?
ਮੁੱਖ ਮੰਤਰੀ ਭਗਵੰਤ ਮਾਨ ਦੀ
ਕਾਂਗਰਸ ਦੇ 4 ਸਾਲ ਸਭ ਤੋਂ ਖ਼ਰਾਬ, ਫਿਰ ਕਿਵੇਂ ਹੋਵੇਗਾ ਚੋਣਾਂ 'ਚ ਬੇੜਾ ਪਾਰ?
ਕਾਂਗਰਸ ਦੇ 4 ਸਾਲ ਸਭ ਤੋਂ ਖ਼ਰਾਬ, ਫਿਰ ਕਿਵੇਂ ਹੋਵੇਗਾ ਚੋਣਾਂ 'ਚ ਬੇੜਾ ਪਾਰ?...
Operation Sindoor ਨੂੰ ਪੂਰਾ ਹੋਇਆ ਇੱਕ ਸਾਲ, PM ਨੇ ਬਦਲੀ ਸੋਸ਼ਲ ਮੀਡੀਆ ਪ੍ਰੋਫਾਈਲ ਪਿਕ
Operation Sindoor ਨੂੰ ਪੂਰਾ ਹੋਇਆ ਇੱਕ ਸਾਲ, PM ਨੇ ਬਦਲੀ ਸੋਸ਼ਲ ਮੀਡੀਆ ਪ੍ਰੋਫਾਈਲ ਪਿਕ...
ਪੰਜਾਬ ਵਿੱਚ 3 ਘੰਟਿਆਂ ਦੇ ਅੰਦਰ 2 ਸ਼ੱਕੀ ਧਮਾਕੇ, ਜਲੰਧਰ ਵਿੱਚ ਬੀਐਸਐਫ ਹੈੱਡਕੁਆਰਟਰ ਦੇ ਬਾਹਰ ਦੀ ਸੀਸੀਟੀਵੀ ਫੁਟੇਜ ਆਈ ਸਾਹਮਣੇ
ਪੰਜਾਬ ਵਿੱਚ 3 ਘੰਟਿਆਂ ਦੇ ਅੰਦਰ 2 ਸ਼ੱਕੀ ਧਮਾਕੇ, ਜਲੰਧਰ ਵਿੱਚ ਬੀਐਸਐਫ ਹੈੱਡਕੁਆਰਟਰ ਦੇ ਬਾਹਰ ਦੀ ਸੀਸੀਟੀਵੀ ਫੁਟੇਜ ਆਈ ਸਾਹਮਣੇ...
ਪੰਜਾਬ ਨੂੰ ਦਹਿਲਾਉਣ ਦੀ ਕੌਣ ਕਰ ਰਿਹਾ ਸਾਜਿਸ਼? 3 ਘੰਟਿਆਂ ਵਿੱਚ 2 ਧਮਾਕਿਆਂ ਨਾਲ ਫੈਲੀ ਦਹਿਸ਼ਤ
ਪੰਜਾਬ ਨੂੰ ਦਹਿਲਾਉਣ ਦੀ ਕੌਣ ਕਰ ਰਿਹਾ ਸਾਜਿਸ਼? 3 ਘੰਟਿਆਂ ਵਿੱਚ 2 ਧਮਾਕਿਆਂ ਨਾਲ ਫੈਲੀ ਦਹਿਸ਼ਤ...
SAD ਪੁਨਰ ਸੁਰਜੀਤ ਵੱਲੋਂ ਮਹਿਲਾ ਵਿੰਗ ਦਾ ਐਲਾਨ, ਜਾਣੋ ਕੀ ਬੋਲੇ ਬੀਬੀ ਜਗੀਰ ਕੌਰ?
SAD ਪੁਨਰ ਸੁਰਜੀਤ ਵੱਲੋਂ ਮਹਿਲਾ ਵਿੰਗ ਦਾ ਐਲਾਨ, ਜਾਣੋ ਕੀ ਬੋਲੇ ਬੀਬੀ ਜਗੀਰ ਕੌਰ?...
ਪੰਜਾਬ ਦੇ 3 ਕਰੋੜ ਲੋਕ AAP ਦੇ ਨਾਲ ਖੜੇ... ਗਲਤਫਹਿਮੀ ਫੈਲਾਉਣ ਦੀ ਕੋਸ਼ਿਸ਼ ਨਾ ਕਰੇ BJP: ਅਮਨ ਅਰੋੜਾ
ਪੰਜਾਬ ਦੇ 3 ਕਰੋੜ ਲੋਕ AAP ਦੇ ਨਾਲ ਖੜੇ... ਗਲਤਫਹਿਮੀ ਫੈਲਾਉਣ ਦੀ ਕੋਸ਼ਿਸ਼ ਨਾ ਕਰੇ BJP: ਅਮਨ ਅਰੋੜਾ...
ਈਰਾਨ ਵਿੱਚ ਅਮਰੀਕੀ ਹਮਲੇ ਦਾ ਅਸਰ, ਕੋਮ ਤੋਂ ਸਾਹਮਣੇ ਆਇਆ ਸੱਚ, Ground Report
ਈਰਾਨ ਵਿੱਚ ਅਮਰੀਕੀ ਹਮਲੇ ਦਾ ਅਸਰ, ਕੋਮ ਤੋਂ ਸਾਹਮਣੇ ਆਇਆ ਸੱਚ, Ground Report...