ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਸ਼ੋਅ ਦੌਰਾਨ ਬਿੱਗ ਬੌਸ ਦੀ ਇਹ ਪ੍ਰਤੀਯੋਗੀ ਗ੍ਰਿਫਤਾਰ, ਜਾਣੋ ਕੀ ਹੈ ਮਾਮਲਾ

ਬਿੱਗ ਬੌਸ ਪਾਵੇਂ ਇੱਕ ਵਿਦੇਸ਼ੀ ਸ਼ੋਅ ਦਾ ਕੰਸੇਪਟ ਹੋ ਸਕਦਾ ਹੈ ਪਰ ਭਾਰਤ ਵਿੱਚ, ਦਰਸ਼ਕ ਕਈ ਵੱਖ-ਵੱਖ ਭਾਸ਼ਾਵਾਂ ਵਿੱਚ ਸ਼ੋਅ ਦੇਖ ਸਕਦੇ ਹਨ। ਇਸ ਸਮੇਂ ਇਹ ਸ਼ੋਅ ਹਿੰਦੀ ਦੇ ਨਾਲ-ਨਾਲ ਦੋ ਖੇਤਰੀ ਭਾਸ਼ਾਵਾਂ ਵਿੱਚ ਵੀ ਪ੍ਰਸਾਰਿਤ ਕੀਤਾ ਜਾ ਰਿਹਾ ਹੈ। ਹਾਲ ਹੀ 'ਚ ਚੱਲ ਰਹੇ ਸ਼ੋਅ ਦੌਰਾਨ ਕੁਝ ਅਜਿਹਾ ਹੋਇਆ ਜਿਸ ਨੂੰ ਦੇਖ ਕੇ ਹਰ ਕੋਈ ਹੈਰਾਨ ਰਹਿ ਗਿਆ। ਦਰਅਸਲ, ਬਿੱਗ ਬੌਸ ਕੰਨੜ ਦੇ ਇੱਕ ਪ੍ਰਤੀਯੋਗੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਸ਼ੋਅ ਦੌਰਾਨ ਬਿੱਗ ਬੌਸ ਦੀ ਇਹ ਪ੍ਰਤੀਯੋਗੀ ਗ੍ਰਿਫਤਾਰ, ਜਾਣੋ ਕੀ ਹੈ ਮਾਮਲਾ
(Photo Credit: tv9hindi.com)
Follow Us
tv9-punjabi
| Updated On: 24 Oct 2023 15:01 PM IST
ਮਨੋਰੰਜਨ ਨਿਊਜ਼। ਬਿੱਗ ਬੌਸ ਦਾ ਪ੍ਰਸਾਰਣ ਨਾ ਸਿਰਫ਼ ਹਿੰਦੀ ਵਿੱਚ ਕੀਤਾ ਜਾਂਦਾ ਹੈ, ਸਗੋਂ ਮਰਾਠੀ, ਤਾਮਿਲ, ਤੇਲਗੂ, ਕੰਨੜ, ਬੰਗਾਲੀ ਅਤੇ ਮਲਿਆਲਮ ਵਰਗੀਆਂ ਕਈ ਭਾਸ਼ਾਵਾਂ ਵਿੱਚ ਪ੍ਰਸਾਰਿਤ ਕੀਤਾ ਜਾਂਦਾ ਹੈ। ਵਰਤਮਾਨ ਵਿੱਚ, ਬਿੱਗ ਬੌਸ ਹਿੰਦੀ ਸੀਜ਼ਨ 17 ਦੇ ਨਾਲ, ਬਿੱਗ ਬੌਸ ਕੰਨੜ ਅਤੇ ਬਿੱਗ ਬੌਸ ਤੇਲਗੂ ਵੀ ਪ੍ਰਸਾਰਿਤ ਹੋ ਰਹੇ ਹਨ। ਹਾਲ ਹੀ ਵਿੱਚ, ਬਿੱਗ ਬੌਸ ਕੰਨੜ 10 ਦੇ ਪ੍ਰਤੀਯੋਗੀ ਵਰਥੁਰ ਸੰਤੋਸ਼ ਨੂੰ ਐਤਵਾਰ ਦੇ ਐਪੀਸੋਡ ਦੌਰਾਨ ਸ਼ੋਅ ਦੇ ਵਿਚਕਾਰ ਗ੍ਰਿਫਤਾਰ ਕੀਤਾ ਗਿਆ ਸੀ। ਸੰਤੋਸ਼ ਨੂੰ ਰਿਐਲਿਟੀ ਸ਼ੋਅ ਦੇ ਅੰਦਰ ਕਥਿਤ ਤੌਰ ‘ਤੇ ਬਾਘ ਦੇ ਪੰਜੇ ਦਾ ਪੈਂਡੈਂਟ ਪਹਿਨਣ ਲਈ ਜੰਗਲਾਤ ਵਿਭਾਗ ਤੋਂ ਸ਼ਿਕਾਇਤ ਮਿਲਣ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਸੀ। ਬੈਂਗਲੁਰੂ ਸਿਟੀ ਦੇ ਡਿਪਟੀ ਫੋਰੈਸਟ ਕੰਜ਼ਰਵੇਟਰ ਐੱਨ ਰਵਿੰਦਰ ਕੁਮਾਰ ਨੇ ਇਸ ਗ੍ਰਿਫਤਾਰੀ ਦੀ ਪੁਸ਼ਟੀ ਕੀਤੀ ਹੈ। ਉਸ ਦਾ ਕਹਿਣਾ ਹੈ ਕਿ ਸੰਤੋਸ਼ ਨੇ ਟਾਈਗਰ ਦੇ ਨਹੁੰ ਪਾਏ ਹੋਏ ਸਨ ਅਤੇ ਉਸ ਨੇ ਸ਼ੋਅ ਦੇ ਅੰਦਰ ਆਪਣੇ ਅਧਿਕਾਰੀਆਂ ਨੂੰ ਭੇਜਿਆ ਜੋ ਸੰਤੋਸ਼ ਨੂੰ ਬਾਹਰ ਲੈ ਆਏ। ਸੂਤਰਾਂ ਦੀ ਮੰਨੀਏ ਤਾਂ ਸੰਤੋਸ਼ ਅਜੇ ਵੀ ਪੁਲਿਸ ਦੀ ਹਿਰਾਸਤ ‘ਚ ਹੈ। ਜਾਂਚ ਦੌਰਾਨ ਸੰਤੋਸ਼ ਨੇ ਖੁਲਾਸਾ ਕੀਤਾ ਕਿ ਉਸ ਨੂੰ ਬਾਘ ਦਾ ਪੰਜਾ ਆਪਣੇ ਪੁਰਖਿਆਂ ਤੋਂ ਵਿਰਾਸਤ ‘ਚ ਮਿਲਿਆ ਸੀ। ਅਧਿਕਾਰੀਆਂ ਨੇ ਪੁਸ਼ਟੀ ਲਈ ਬਾਗ ਨਖ ਨੂੰ ਫੋਰੈਂਸਿਕ ਲੈਬ ਵਿੱਚ ਭੇਜ ਦਿੱਤਾ ਹੈ।

ਅਪਰਾਧ ਲਈ ਸਖ਼ਤ ਸਜ਼ਾ ਹੋ ਸਕਦੀ ਹੈ

ਤੁਹਾਨੂੰ ਦੱਸ ਦੇਈਏ ਕਿ ਵਾਈਲਡ ਲਾਈਫ (ਸੁਰੱਖਿਆ) ਐਕਟ 1972 ਦੇ ਤਹਿਤ ਕਿਸੇ ਵੀ ਜਾਨਵਰ ਦੇ ਅੰਗ ਪਹਿਨਣੇ ਜਾਂ ਦਿਖਾਉਣਾ ਸਜ਼ਾਯੋਗ ਅਪਰਾਧ ਹੈ। ਇਹ ਕਾਨੂੰਨ ਟਾਈਗਰਾਂ ਵਰਗੀਆਂ ਹੌਲੀ-ਹੌਲੀ ਅਲੋਪ ਹੋ ਰਹੀਆਂ ਪ੍ਰਜਾਤੀਆਂ ਲਈ ਸਖ਼ਤ ਸੁਰੱਖਿਆ ਪ੍ਰਦਾਨ ਕਰਦਾ ਹੈ। ਇਸ ਜੁਰਮ ਲਈ ਕਿਸੇ ਵੀ ਵਿਅਕਤੀ ਨੂੰ ਤਿੰਨ ਤੋਂ ਸੱਤ ਸਾਲ ਦੀ ਕੈਦ ਹੋ ਸਕਦੀ ਹੈ। ਬਿੱਗ ਬੌਸ ਕੰਨੜ ਪ੍ਰਤੀਯੋਗੀ ਵਰਥੁਰ ਸੰਤੋਸ਼ ਬੈਂਗਲੁਰੂ ਵਿੱਚ ਗਊ ਵੇਚਣ ਦਾ ਕਾਰੋਬਾਰ ਚਲਾਉਂਦਾ ਹੈ ਅਤੇ ਉਸ ਦਾ ਰੀਅਲ ਅਸਟੇਟ ਦਾ ਕਾਰੋਬਾਰ ਵੀ ਹੈ। ਅਜੇ ਤੱਕ, ਨਾ ਤਾਂ ਬਿੱਗ ਬੌਸ ਕੰਨੜ ਦੇ ਇਸ ਪ੍ਰਤੀਯੋਗੀ ਅਤੇ ਨਾ ਹੀ ਸ਼ੋਅ ਦੇ ਨਿਰਮਾਤਾਵਾਂ ਜਾਂ ਚੈਨਲ ਨੇ ਇਸ ਪੂਰੇ ਮਾਮਲੇ ‘ਤੇ ਕੋਈ ਅਧਿਕਾਰਤ ਬਿਆਨ ਜਾਰੀ ਕੀਤਾ ਹੈ।

Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ
Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ...
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ...
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ...
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ...
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ...
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ...
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ...
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ...
ਐਮਪੀ ਸੁੱਖਜਿੰਦਰ ਰੰਧਾਵਾ ਦਾ ਰਿਸ਼ਤੇਦਾਰ 3 ਘੰਟਿਆਂ ਵਿੱਚ ਬਣਿਆ ਕਰੋੜਪਤੀ, 1.50 ਕਰੋੜ ਦੀ ਲੱਗੀ ਲਾਟਰੀ
ਐਮਪੀ ਸੁੱਖਜਿੰਦਰ ਰੰਧਾਵਾ ਦਾ ਰਿਸ਼ਤੇਦਾਰ 3 ਘੰਟਿਆਂ ਵਿੱਚ ਬਣਿਆ ਕਰੋੜਪਤੀ, 1.50 ਕਰੋੜ ਦੀ ਲੱਗੀ ਲਾਟਰੀ...