ਬਾਲੀਵੁੱਡ ਅਦਾਕਾਰ ਕ੍ਰਿਸ਼ਮਾ ਕਪੂਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਈ ਨਤਮਸਤਕ

Published: 

17 Nov 2023 18:48 PM

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਤੋਂ ਬਾਅਦ ਕ੍ਰਿਸ਼ਮਾ ਕਪੂਰ ਨੇ ਮੀਡੀਆ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਕਿਹਾ ਕਿ ਇੱਥੇ ਆ ਕੇ ਉਨ੍ਹਾਂ ਨੇ ਸਰਬਤ ਦੇ ਭਲੇ ਦੀ ਅਰਦਾਸ ਅਤੇ ਇਲਾਹੀ ਬਾਣੀ ਦਾ ਕੀਰਤਨ ਸੁਣਿਆ, ਜਿਸ ਨਾਲ ਉਨ੍ਹਾਂ ਨੂੰ ਬਹੁਤ ਹੀ ਸ਼ਾਂਤੀ ਮਿਲੀ ਹੈ। ਬਾਲੀਵੁੱਡ ਅਦਾਕਾਰ ਨੇ ਕਿਹਾ ਕਿ ਉਹ ਇੱਥੇ ਦੂਜੀ ਵਾਰੀ ਨਤਸਮਤਕ ਹੋਏ ਹਨ। ਕ੍ਰਿਸ਼ਮਾ ਕਪੂਰ ਨੇ ਕਿਹਾ ਕਿ ਉਨ੍ਹਾਂ ਨੂੰ ਜਿਹੜਾ ਇੱਥੇ ਆ ਕੇ ਸਕੂਨ ਮਿਲਦਾ ਹੈ ਉਹ ਦੂਨੀਆ ਚ ਕਿਤੇ ਵੀ ਨਹੀਂ ਮਿਲਦਾ।

ਬਾਲੀਵੁੱਡ ਅਦਾਕਾਰ ਕ੍ਰਿਸ਼ਮਾ ਕਪੂਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਈ ਨਤਮਸਤਕ
Follow Us On

ਪੰਜਾਬ ਨਿਊਜ। ਬਾਲੀਵੁੱਡ ਅਦਾਕਾਰ ਕ੍ਰਿਸ਼ਮਾ ਕਪੂਰ ਸ਼ੁਕਰਵਾਰ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਦੇ ਨਾਲ ਉਨ੍ਹਾਂ ਦੇ ਹੋਰ ਵੀ ਕਈ ਨਜ਼ਦੀਕੀ ਲੋਕ ਮੌਜੂਦ ਸਨ। ਇਸ ਦੌਰਾਨ ਉਹਨਾਂ ਗੁਰੂ ਘਰ ਵਿੱਚ ਮੱਥਾ ਟੇਕਿਆ ਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਤੇ ਇਲਾਹੀ ਬਾਣੀ ਦਾ ਕੀਰਤਨ ਵੀ ਸੁਣਿਆ।

ਇਸ ਮੌਕੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵੱਲੋਂ ਉਹਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕ੍ਰਿਸ਼ਮਾ ਕਪੂਰ ਨੇ ਕਿਹਾ ਕਿ ਗੁਰੂ ਘਰ ਵਿੱਚ ਮੈਂ ਦੂਸਰੀ ਵਾਰ ਮੱਥਾ ਟੇਕਣ ਦੇ ਲਈ ਆਈ ਹਾਂ।

ਉਹਨਾਂ ਕਿਹਾ ਕਿ ਇੱਥੇ ਆ ਕੇ ਜੋ ਮਨ ਨੂੰ ਸਕੂਨ ਮਿਲਦਾ ਹੈ ਹੋਰ ਦੁਨੀਆਂ ਵਿੱਚ ਕਿਤੇ ਨਹੀਂ ਮਿਲਦਾ। ਇਹ ਜਗ੍ਹਾ ਸ਼ਾਂਤੀ ਤੇ ਭਾਈਚਾਰਕ ਦੀ ਪ੍ਰਤੀਕ ਹੈ। ਉਨਾਂ ਕਿਹਾ ਕਿ ਵਾਹਿਗੁਰੂ ਜੀ ਦੇ ਅਸ਼ੀਰਵਾਦ ਨਾਲ ਮੈਨੂੰ ਦੁਬਾਰਾ ਇੱਥੇ ਦਰਸ਼ਨ ਕਰਨ ਦਾ ਮੌਕਾ ਮਿਲਿਆ।

ਕ੍ਰਿਸ਼ਮਾ ਨੇ ਕਿਹਾ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਵੱਲੋ ਦ ਹੋਪ ਇਨੀਸ਼ੀਏਟਿਵ ਪ੍ਰੋਗਰਾਮ ਨੂੰ ਬਹੁਤ ਵਧੀਆ ਰਿਸਪਾਂਸ ਮਿਲ਼ਿਆ ਹੈ। ਉਨਾਂ ਵੱਲੋਂ ਨਸ਼ਿਆਂ ਦੇ ਖਿਲਾਫ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਖਾਸ ਕਰਕੇ ਨੌਜਵਾਨ ਪੀੜੀ ਨੂੰ ਇਹ ਬਹੁਤ ਹੀ ਵਧੀਆ ਪੰਜਾਬ ਪੁਲਿਸ ਦਾ ਉਪਰਾਲਾ ਹੈ