ਅਟਾਰੀ ਬਾਰਡਰ ‘ਤੇ ਪਹੁੰਚੀ ਬਾਲੀਵੁੱਡ ਅਭਿਨੇਤਰੀ ਕਿਆਰਾ ਅਡਵਾਨੀ, BSF ਨੇ ਦਿੱਤਾ ‘ਗੈਸਟ ਆਫ ਆਨਰ’, ਵੇਖੋ ਤਸਵੀਰਾਂ
ਕਿਆਰਾ ਅਡਵਾਨੀ ਇੱਕ ਸ਼ੂਟ ਦੇ ਸਿਲਸਿਲੇ ਵਿੱਚ ਅੰਮ੍ਰਿਤਸਰ ਵੀ ਪਹੁੰਚੀ ਹੋਈ ਹੈ। ਉਨਾਂ ਨੇ ਵਾਹਗਾ ਬਾਰਡਰ ਪਹੁਚੰਕੇ ਰਿਟ੍ਰੀਟ ਵੇਖੀ। ਇਸ ਦੌਰਾਨ ਬੀ.ਐਸ.ਐਫ ਨੇ ਉਨ੍ਹਾਂ ਨੂੰ ਮਹਿਮਾਨ ਵਜੋਂ ਸਨਮਾਨਿਤ ਵੀ ਕੀਤਾ। ਬੀਐਸਐਫ ਅਧਿਕਾਰੀਆਂ ਦੇ ਨਾਲ-ਨਾਲਾ ਉਨਾਂ ਨੇ ਜਵਾਨਾਂ ਨਾਲ ਤਸਵੀਰਾਂ ਖਿੱਚਵਾਈਆਂ
29 ਜੂਨ ਨੂੰ ਹੋਈ ਸੀ ਸੱਤਿਆਪ੍ਰੇਮ ਕੀ ਕਥਾ ਰਿਲੀਜ਼
29 ਜੂਨ ਨੂੰ ਸੱਤਿਆਪ੍ਰੇਮ ਕੀ ਕਥਾ ਰਿਲੀਜ਼ ਹੋਣ ਤੋਂ ਬਾਅਦ, ਕਿਆਰਾ ਅਡਵਾਨੀ ਆਰਾਮ ਨਾਲ ਸਮਾਂ ਬਿਤਾ ਰਹੀ ਹੈ ਅਤੇ ਇੰਟਰਵਿਊਆਂ ਅਤੇ ਵਿਸ਼ੇਸ਼ ਸ਼ੂਟ ਵਿੱਚ ਦਿਖਾਈ ਦੇ ਰਹੀ ਹੈ। ਉਹ ਇੱਕ ਸ਼ੂਟ ਦੇ ਸਿਲਸਿਲੇ ਵਿੱਚ ਅੰਮ੍ਰਿਤਸਰ ਵੀ ਪਹੁੰਚੀ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਸ਼ਾਮ ਅੰਮ੍ਰਿਤਸਰ ਪੁੱਜੀ ਕਿਆਰਾ ਅੱਜ ਭਾਰਤ-ਪਾਕਿਸਤਾਨ ਸਰਹੱਦ ਤੇ ਬੀਐਸਐਫ ਦੇ ਜਵਾਨਾਂ ਨਾਲ ਸਮਾਂ ਬਿਤਾਉਣਗੇ।ਕਿਆਰਾ ਨੂੰ ਦੇਖ ਕੇ ਸੈਲਾਨੀ ਵੀ ਹੋਏ ਖੁਸ਼
ਕਿਆਰਾ ਅਡਵਾਨੀ ਬੀਤੀ ਸ਼ਾਮ ਅਟਾਰੀ ਸਰਹੱਦ ਪਹੁੰਚੀ। ਇਸ ਦੌਰਾਨ ਬੀ.ਐਸ.ਐਫ ਨੇ ਉਨ੍ਹਾਂ ਨੂੰ ਮਹਿਮਾਨ ਵਜੋਂ ਸਨਮਾਨਿਤ ਵੀ ਕੀਤਾ। ਬੀਐਸਐਫ ਅਧਿਕਾਰੀਆਂ ਦੇ ਨਾਲ ਬੈਠ ਕੇ ਉਨ੍ਹਾਂ ਨੇ ਰੀਟਰੀਟ ਸਮਾਰੋਹ ਦੇਖਿਆ ਅਤੇ ਫਿਰ ਬੀਐਸਐਫ ਜਵਾਨਾਂ ਨਾਲ ਤਸਵੀਰਾਂ ਖਿੱਚੀਆਂ।
Follow Us
