ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੀ ਬਾਲੀਵੁੱਡ ਦੀ ਮਸ਼ਹੂਰ ਹਸਤੀ ਫਰਹਾ ਖਾਨ

Updated On: 

05 Dec 2023 20:44 PM

ਇਸ ਮੌਕੇ ਉਹਨਾਂ ਵੱਲੋਂ ਗੁਰੂ ਘਰ ਵਿੱਚ ਮੱਥਾ ਟੇਕਿਆ ਤੇ ਸਰਬੱਤ ਦੇ ਭਲੇ ਦੇ ਅਰਦਾਸ ਕੀਤੀ। ਫਰਹਾ ਖਾਨ ਨੇ ਕਿਹਾ ਕਿ ਇੱਥੇ ਆ ਕੇ ਉਨ੍ਹਾਂ ਨੂੰ ਬਹੁਤ ਵਧੀਆ ਲੱਗਾ ਹੈ। ਫਰਹਾ ਖਾਨ ਨੇ ਕਿਹਾ ਕਿ ਮੇਰੇ ਮਨ ਦੀ ਇੱਛਾ ਹੈ ਕਿ ਮੈਂ ਹਰ ਸਾਲ ਇਥੇ ਇੱਕ ਵਾਰ ਮੱਥਾ ਟੇਕਣ ਜਰੂਰ ਆਵਾਂ। ਫਰਹਾ ਖਾਨ ਨੇ ਕਿਹਾ ਕਿ ਉਨ੍ਹਾਂ ਨੂੰ ਇਲਾਹੀ ਬਾਣੀ ਦਾ ਕੀਰਤਨ ਵੀ ਬਹੁਤ ਵਧੀਆ ਲੱਗਾ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੀ ਬਾਲੀਵੁੱਡ ਦੀ ਮਸ਼ਹੂਰ ਹਸਤੀ ਫਰਹਾ ਖਾਨ
Follow Us On

ਪੰਜਾਬ ਨਿਊਜ। ਅੰਮ੍ਰਿਤਸਰ ਅੱਜ ਬੋਲੀਵੁੱਡ ਅਦਾਕਾਰ ਅਤੇ ਫਿਲਮੀ ਨਿਰਦੇਸ਼ਕ ਫਰਹਾ ਖਾਨ ਗੁਰੂ ਘਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਨਤਮਸਤਕ ਹੋਣ ਲਈ ਪੁੱਜੀ ਇਸ ਮੌਕੇ ਉਹਨਾਂ ਗੁਰੂ ਘਰ ਵਿੱਚ ਮੱਥਾ ਟੇਕਿਆ ਤੇ ਗੁਰਬਾਣੀ ਦਾ ਆਨੰਦ ਮਾਣਿਆ ਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ।

ਉਨ੍ਹਾਂ ਨੇ ਕਿਹਾ ਕਿ ਬੁਹਤ ਉਨਾਂ ਦਾ ਦਿਲ ਕਰ ਰਿਹਾ ਸੀ ਇਸ ਜਗ੍ਹਾ ਤੇ ਮੈਂ ਆਵਾਂ ਤੇ ਅੱਜ ਮੈਂ ਗੁਰੂ ਘਰ ਵਿੱਚ ਆਈ ਹਾਂ ਤੇ ਮੱਥਾ ਟੇਕਿਆ ਤੇ ਮੇਰੇ ਮਨ ਨੂੰ ਬਹੁਤ ਸਕੂਨ ਮਿਲਿਆ ਹੈ। ਫਰਹਾ ਖਾਨ ਨੇ ਕਿਹਾ ਕਿ ਅੱਜ ਮੈਨੂੰ ਇੱਥੇ ਆ ਕੇ ਮਨ ਨੂੰ ਸ਼ਾਂਤੀ ਮਿਲੀ ਹੈ ਉਹਨਾਂ ਕਿਹਾ ਕਿ ਮੇਰੇ ਮਨ ਦੀ ਇੱਛਾ ਹੈ ਕਿ ਮੈਂ ਸਾਲ ਚ ਇੱਕ ਵਾਰ ਇਸ ਜਗ੍ਹਾ ਤੇ ਜਰੂਰ ਆਵਾਂ।