ਬਾਲੀਵੁੱਡ ਸਟਾਰ ਰਾਜ ਬੱਬਰ ਪਰਿਵਾਰ ਸਮੇਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

Updated On: 

09 Dec 2023 20:14 PM

ਰਾਜ ਬੱਬਰ ਅੱਜ ਪਰਿਵਾਰ ਦੇ ਨਾਲ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ। ਇਸ ਮੌਕੇ ਗੱਲਬਾਤ ਕਰਦਿਆ ਰਾਜ ਬੱਬਰ ਨੇ ਦੱਸਿਆ ਕਿ ਅੱਜ ਪਰਿਵਾਰ ਨਾਲ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਉਨ੍ਹਾਂ ਕਿਹਾ ਕਿ ਵਾਹਿਗੁਰੂ ਸਭ ਨੂੰ ਚੜ੍ਹਦੀ ਕਲਾ ਵਿਚ ਰੱਖਣ।

ਬਾਲੀਵੁੱਡ ਸਟਾਰ ਰਾਜ ਬੱਬਰ ਪਰਿਵਾਰ ਸਮੇਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
Follow Us On

ਬਾਲੀਵੱਡ ਨਿਊਜ। ਬਾਲੀਵੁੱਡ ਅਤੇ ਪਾਲੀਵੁੱਡ ਇੰਡਸਟਰੀ ਤੇ ਮਸ਼ਹੂਰ ਅਦਾਕਾਰ ਰਾਜ ਬੱਬਰ ਅੱਜ ਪਰਿਵਾਰ ਦੇ ਨਾਲ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ। ਉਨ੍ਹਾਂ ਜਿੱਥੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ (Sachkhand Sri Harmandir Sahib) ਟੇਕਿਆ, ਉੱਥੇ ਹੀ ਰਸ ਭੀਣੀ ਬਾਣੀ ਦਾ ਆਨੰਦ ਮਾਣਿਆ।

ਇਸ ਮੌਕੇ ਗੱਲਬਾਤ ਕਰਦਿਆ ਰਾਜ ਬੱਬਰ ਨੇ ਦੱਸਿਆ ਕਿ ਅੱਜ ਪਰਿਵਾਰ ਨਾਲ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਉਨ੍ਹਾਂ ਕਿਹਾ ਕਿ ਵਾਹਿਗੁਰੂ ਸਭ ਨੂੰ ਚੜ੍ਹਦੀ ਕਲਾ ਵਿਚ ਰੱਖਣ। ਉਨ੍ਹਾਂ ਕਿਹਾ ਕਿ ਰੱਬ ਸਭ ਦੇ ਪਰਿਵਾਰਾਂ ਨੂੰ ਖੁਸ਼ ਰੱਖੇ ਅਤੇ ਸਾਡੇ ਘਰ ਵੀ ਸੁੱਖ-ਸ਼ਾਂਤੀ ਅਤੇ ਤੰਦਰੂਸਤੀ ਬਖਸ਼ੇ।

ਇਸ ਮੌਕੇ ਰਾਜ ਬੱਬਰ ਦੀ ਧੀ ਜੂਹੀ ਬੱਬਰ ਨੇ ਦੱਸਿਆ ਕਿ ਉਨ੍ਹਾਂ ਲਈ ਅੱਜ ਸੱਚਖੰਡ ਸ਼੍ਰੀ ਹਰਮੰਦਿਰ ਸਾਹਿਬ ਨਤਮਸਤਕ ਹੋਣਾ ਕਾਫੀ ਖਾਸ ਹੈ, ਕਿਉਂਕਿ ਉਹ ਪਹਿਲੀ ਵਾਰ ਪਿਤਾ (Father) ਰਾਜ ਬੱਬਰ ਨਾਲ ਸਚਖੰਡ ਸ਼੍ਰੀ ਹਰਿਮੰਦਰ ਸਾਹਿਬ ਆਈ ਹੈ। ਉਨ੍ਹਾਂ ਕਿਹਾ ਪਹਿਲੀ ਵਾਰ ਪਿਤਾ ਨਾਲ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੌਣ ਦਾ ਮੌਕਾ ਮਿਲਿਆ ਅਤੇ ਸਮੂਹ ਪਰਿਵਾਰ ਵਲੋ ਭੈਣ ਕਜਰੀ ਦੇ ਵਿਆਹ ਦੀ ਅਰਦਾਸ ਕਰਨ ਪੰਹੁਚੇ ਹਾਂ ਅਤੇ ਇੱਥੇ ਪਹੁੰਚ ਮਨ ਨੂੰ ਬਹੁਤ ਹੀ ਅਲੌਕਿਕ ਸਾਂਤੀ ਮਿਲੀ ਹੈ।