ਕੰਗਨਾ ਰਣੌਤ ਦੀ ‘ਐਮਰਜੈਂਸੀ’ ਦੀ ਰਿਲੀਜ਼ ‘ਤੇ ਛੇਤੀ ਹੋਵੇ ਫੈਸਲਾ… ਬੰਬੇ ਹਾਈ ਕੋਰਟ ਨੇ CBFC ਨੂੰ ਫਟਕਾਰ

Updated On: 

03 Oct 2024 11:27 AM IST

Kangna Ranaut : ਫਿਲਮ ਅਦਾਕਾਰਾ ਕੰਗਨਾ ਰਣੌਤ ਦੀ ਆਉਣ ਵਾਲੀ ਫਿਲਮ ਐਮਰਜੈਂਸੀ ਦੇ ਰਿਲੀਜ਼ ਸਰਟੀਫਿਕੇਟ ਨੂੰ ਲੈ ਕੇ ਅੱਜ ਬੰਬੇ ਹਾਈ ਕੋਰਟ ਵਿੱਚ ਸੁਣਵਾਈ ਹੋਈ। ਇਸ ਦੌਰਾਨ ਜਸਟਿਸ ਬੀਪੀ ਕੋਲਾਬਾਵਾਲਾ ਅਤੇ ਜਸਟਿਸ ਫਿਰਦੋਸ਼ ਪੂਨੀਵਾਲਾ ਦੀ ਡਿਵੀਜ਼ਨ ਬੈਂਚ ਨੇ ਸੀਬੀਐਫਸੀ ਨੂੰ ਸਖ਼ਤ ਝਾੜ ਪਾਈ। ਅਦਾਲਤ ਨੇ ਕਿਹਾ ਕਿ ਬੋਰਡ 25 ਸਤੰਬਰ ਤੱਕ ਸਰਟੀਫਿਕੇਟ 'ਤੇ ਫੈਸਲਾ ਕਰੇ।

ਕੰਗਨਾ ਰਣੌਤ ਦੀ ਐਮਰਜੈਂਸੀ ਦੀ ਰਿਲੀਜ਼ ਤੇ ਛੇਤੀ ਹੋਵੇ ਫੈਸਲਾ... ਬੰਬੇ ਹਾਈ ਕੋਰਟ ਨੇ CBFC ਨੂੰ ਫਟਕਾਰ

ਕੰਗਨਾ ਦੀ 'ਐਮਰਜੈਂਸੀ' ਚ ਵੱਡੇ ਕੱਟ

Follow Us On

ਫਿਲਮ ਅਭਿਨੇਤਰੀ ਅਤੇ ਭਾਜਪਾ ਸੰਸਦ ਕੰਗਨਾ ਰਣੌਤ ਦੀ ਅਪਕਮਿੰਗ ਫਿਲਮ ਐਮਰਜੈਂਸੀ ਦੀ ਰਿਲੀਜ਼ ਨੂੰ ਲੈ ਕੇ ਅੱਜ ਬੰਬਈ ਹਾਈ ਕੋਰਟ ਵਿੱਚ ਕੋਈ ਫੈਸਲਾ ਨਹੀਂ ਹੋ ਸਕਿਆ ਪਰ ਹਾਈ ਕੋਰਟ ਨੇ ਸੈਂਟਰਲ ਬੋਰਡ ਆਫ ਫਿਲਮ ਸਰਟੀਫਿਕੇਸ਼ਨ ਨੂੰ ਸਖਤ ਫਟਕਾਰ ਲਗਾਈ ਹੈ। ਅਦਾਲਤ ਨੇ ਸੀਬੀਐਫਸੀ ਨੂੰ ਐਮਰਜੈਂਸੀ ਸਰਟੀਫਿਕੇਟ ਬਾਰੇ 25 ਸਤੰਬਰ ਤੱਕ ਫੈਸਲਾ ਲੈਣ ਲਈ ਕਿਹਾ ਹੈ। ਸਖ਼ਤ ਟਿੱਪਣੀ ਕਰਦਿਆਂ ਅਦਾਲਤ ਨੇ ਕਿਹਾ ਕਿ ਅਵਿਵਸਥਾ ਦੇ ਡਰ ਕਾਰਨ ਕਿਸੇ ਦੀ ਰਚਨਾਤਮਕ ਆਜ਼ਾਦੀ ‘ਤੇ ਰੋਕ ਨਹੀਂ ਲਗਾਈ ਜਾ ਸਕਦੀ।

ਹਾਈ ਕੋਰਟ ਨੇ ਕਿਹਾ ਕਿ ਪ੍ਰਗਟਾਵੇ ਦੀ ਆਜ਼ਾਦੀ ‘ਤੇ ਕੋਈ ਰੋਕ ਨਹੀਂ ਹੋਣੀ ਚਾਹੀਦੀ। ਬੋਰਡ ਕਿਸੇ ਫਿਲਮ ਨੂੰ ਸਰਟੀਫਿਕੇਟ ਦੇਣ ਤੋਂ ਇਨਕਾਰ ਨਹੀਂ ਕਰ ਸਕਦਾ ਕਿਉਂਕਿ ਇਸ ਨਾਲ ਕਾਨੂੰਨ ਅਤੇ ਵਿਵਸਥਾ ਦੀਆਂ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ। ਅਦਾਲਤ ਨੇ ਇਹ ਵੀ ਕਿਹਾ ਕਿ ਪੂਰੀ ਫਿਲਮ ਦੇਖੇ ਬਿਨਾਂ ਇਹ ਕਿਵੇਂ ਕਿਹਾ ਜਾ ਸਕਦਾ ਹੈ ਕਿ ਇਸ ਨਾਲ ਅਰਾਜਕਤਾ ਫੈਲ ਸਕਦੀ ਹੈ।

ਸੀਬੀਐਫਸੀ ਦੇ ਰੁਖ਼ ‘ਤੇ ਕੋਰਟ ਦੀ ਨਾਰਾਜ਼ਗੀ

ਜਸਟਿਸ ਬੀਪੀ ਕੋਲਾਬਾਵਾਲਾ ਅਤੇ ਜਸਟਿਸ ਫਿਰਦੋਸ਼ ਪੂਨਾਵਾਲਾ ਦੀ ਡਿਵੀਜ਼ਨ ਬੈਂਚ ਨੇ ਸੀਬੀਐਫਸੀ ਨੂੰ ਇਹ ਵੀ ਪੁੱਛਿਆ ਕਿ ਕੀ ਉਸ ਨੂੰ ਲੱਗਦਾ ਹੈ ਕਿ ਇਸ ਦੇਸ਼ ਦੇ ਲੋਕ ਇੰਨੇ ਬੇਕਸੂਰ ਹਨ ਕਿ ਉਹ ਫਿਲਮ ਵਿੱਚ ਦਿਖਾਈ ਗਈ ਹਰ ਗੱਲ ‘ਤੇ ਵਿਸ਼ਵਾਸ ਕਰਦੇ ਹਨ। ਅਦਾਲਤ ਨੇ ਕੇਂਦਰੀ ਫਿਲਮ ਸਰਟੀਫਿਕੇਸ਼ਨ ਬੋਰਡ ਦੇ ਰਵੱਈਏ ‘ਤੇ ਸਖਤ ਲਹਿਜੇ ‘ਚ ਨਾਰਾਜ਼ਗੀ ਜ਼ਾਹਰ ਕਰਦਿਆਂ ਕਿਹਾ ਕਿ ਫਿਲਮ ਨੂੰ ਸਰਟੀਫਿਕੇਟ ਜਾਰੀ ਕਰਨ ਬਾਰੇ ਫੈਸਲਾ 25 ਸਤੰਬਰ ਤੱਕ ਲਿਆ ਜਾਵੇ।

ਕੀ ਸੱਤਾਧਾਰੀ ਪਾਰਟੀ ਆਪਣੇ ਸੰਸਦ ਮੈਂਬਰ ਦੇ ਵਿਰੁੱਧ ਹੈ? – ਅਦਾਲਤ

ਹਾਲਾਂਕਿ ਬੋਰਡ ਨੇ ਕਿਹਾ ਕਿ ਫਿਲਮ ਦੇ ਪ੍ਰਭਾਵ ਦਾ ਮੁਲਾਂਕਣ ਕਰਨਾ ਅਜੇ ਬਾਕੀ ਹੈ। ਇਸ ਦੌਰਾਨ ਜਦੋਂ ਪਟੀਸ਼ਨਰ ਦੀ ਤਰਫੋਂ ਅਦਾਲਤ ਵਿੱਚ ਕਿਹਾ ਗਿਆ ਕਿ ਸੀਬੀਐਫਸੀ ਸਿਆਸੀ ਕਾਰਨਾਂ ਕਰਕੇ ਫਿਲਮ ਨੂੰ ਸਰਟੀਫਿਕੇਟ ਜਾਰੀ ਕਰਨ ਵਿੱਚ ਦੇਰੀ ਕਰ ਰਹੀ ਹੈ। ਇਸ ‘ਤੇ ਅਦਾਲਤ ਨੇ ਕਿਹਾ- ਹੈਰਾਨੀ ਦੀ ਗੱਲ ਹੈ ਕਿ ਫਿਲਮ ਦੀ ਨਿਰਮਾਤਾ ਖੁਦ ਭਾਜਪਾ ਦਾ ਸੰਸਦ ਹੈ, ਤਾਂ ਕੀ ਸੱਤਾਧਾਰੀ ਪਾਰਟੀ ਆਪਣੇ ਹੀ ਸੰਸਦ ਮੈਂਬਰ ਦੇ ਖਿਲਾਫ ਹੈ?

ਸਿੱਖ ਭਾਈਚਾਰੇ ਨੇ ਫਿਲਮ ‘ਤੇ ਪ੍ਰਗਟਾਇਆ ਹੈ ਇਤਰਾਜ਼

ਫਿਲਮ ਐਮਰਜੈਂਸੀ ਨੂੰ ਜਲਦੀ ਸਰਟੀਫਿਕੇਟ ਜਾਰੀ ਕਰਨ ਲਈ ਜ਼ੀ ਐਂਟਰਟੇਨਮੈਂਟ ਇੰਟਰਪ੍ਰਾਈਜਿਜ਼ ਦੁਆਰਾ ਇੱਕ ਪਟੀਸ਼ਨ ਦਾਇਰ ਕੀਤੀ ਗਈ ਸੀ। ਜ਼ੀ ਐਂਟਰਟੇਨਮੈਂਟ ਨੇ ਆਪਣੀ ਪਟੀਸ਼ਨ ਵਿੱਚ ਦਾਅਵਾ ਕੀਤਾ ਹੈ ਕਿ ਸੀਬੀਐਫਸੀ ਨੇ ਫਿਲਮ ਦਾ ਸਰਟੀਫਿਕੇਟ ਪਹਿਲਾਂ ਹੀ ਬਣਾ ਲਿਆ ਸੀ ਪਰ ਜਾਰੀ ਨਹੀਂ ਕੀਤਾ।

ਕੰਗਨਾ ਰਣੌਤ ਐਮਰਜੈਂਸੀ ਵਿੱਚ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਮੁੱਖ ਭੂਮਿਕਾ ਨਿਭਾ ਰਹੀ ਹੈ। ਉਨ੍ਹਾਂ ਨੇ ਫਿਲਮ ਨੂੰ ਨਿਰਦੇਸ਼ਿਤ ਕੀਤਾ ਹੈ ਅਤੇ ਇਸ ਫਿਲਮ ਦੇ ਸਹਿ-ਨਿਰਮਾਤਾ ਵੀ ਹਨ। ਕੰਗਨਾ ਨੇ ਇਹ ਵੀ ਆਰੋਪ ਲਾਇਆ ਕਿ ਉਨ੍ਹਾਂ ਦੀ ਅਭਿਲਾਸ਼ੀ ਫਿਲਮ ਨੂੰ ਜਾਣਬੁੱਝ ਕੇ ਰੋਕਿਆ ਗਿਆ।

ਇਹ ਫਿਲਮ ਪਹਿਲਾਂ 6 ਸਤੰਬਰ ਨੂੰ ਰਿਲੀਜ਼ ਹੋਣੀ ਸੀ ਪਰ ਸ਼੍ਰੋਮਣੀ ਅਕਾਲੀ ਦਲ ਸਮੇਤ ਸਿੱਖ ਜਥੇਬੰਦੀਆਂ ਵੱਲੋਂ ਇਤਰਾਜ਼ ਕੀਤੇ ਜਾਣ ਤੋਂ ਬਾਅਦ ਵਿਵਾਦਾਂ ਵਿੱਚ ਘਿਰ ਗਈ ਸੀ।

Related Stories
ਵਾਨਖੇੜੇ ਵਿਖੇ ਫਿਲਮੀ ਸਿਤਾਰਿਆਂ ਦਾ ਮੇਲਾ, ਆਪਣੇ ਪੁੱਤਰਾਂ ਨਾਲ ਮੈਸੀ ਨੂੰ ਮਿਲਣ ਪਹੁੰਚੀਆਂ ਕਰੀਨਾ ਕਪੂਰ ਅਤੇ ਸ਼ਿਲਪਾ ਸ਼ੈੱਟੀ
Dharmendra Prayer Meet: ਹੇਮਾ ਮਾਲਿਨੀ ਨੇ ਦਿੱਲੀ ਵਿੱਚ ਰੱਖੀ ਧਰਮਿੰਦਰ ਦੀ ਪ੍ਰੇਅਰ ਮੀਟ, ਧੀ ਈਸ਼ਾ ਦਿਓਲ ਹੋਈ ਭਾਵੁਕ, ਸੀਐਮ ਰੇਖਾ ਵੀ ਹੋਈ ਸ਼ਾਮਲ
ਸੋਨਮ ਬਾਜਵਾ ਨੇ ਮੰਗੀ ਲਿਖਤ ਮੁਆਫੀ: ਮਸਜਿਦ ਵਿੱਚ ਫਿਲਮ ਦੀ ਸ਼ੂਟਿੰਗ ‘ਤੇ ਹੰਗਾਮਾ… ਹਟਾਏ ਜਾਣਗੇ ਵਿਵਾਦਿਤ ਸੀਨ
Border 2: 6 ਦਿਨਾਂ ਵਿੱਚ ਆ ਰਹੇ ਸੰਨੀ ਦਿਓਲ, ਦਿਲਜੀਤ ਦੌਸਾਂਝ ਸਮੇਤ ਨਾਲ ਹੋਣਗੇ ਇਹ ਦੋ ਫੌਜੀ
10 ਹਜ਼ਾਰ ਤੋਂ ਵੱਧ ਹੀਰੇ, 300 ਗ੍ਰਾਮ ਸੋਨਾ ਤੇ ਹਜ਼ਾਰਾਂ ਸਟੋਨਸ, P-POP ਕਲਚਰ ਟੂਰ ‘ਚ ਨਜ਼ਰ ਆਵੇਗੀ ਕਰਨ ਔਜਲਾ ਦੀ ਚੇਨ
ਦਿਲਜੀਤ ਦੋਸਾਂਝ ਦੀ ਸ਼ੂਟਿੰਗ ਦੌਰਾਨ ਪਟਿਆਲਾ ‘ਚ ਹੰਗਮਾ, ਬੈਰਿਕੇਡ ਕਰ ਦੁਕਾਨਦਾਰਾਂ ਨੂੰ ਰੋਕਿਆ, ਜਾਣੋ ਕੀ ਹੈ ਮੌਜੂਦਾ ਸਥਿਤੀ?