AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

400 ਕਰੋੜੀ ਕਲਬ ‘ਚ ਸਾਮਿਲ ਹੋਈ ਕਿੰਗ ਖਾਨ ਦੀ ਪਠਾਨ

ਸ਼ਾਹਰੁਖ ਖਾਨ ਦੀ ਕਮਬੈਕ ਫਿਲਮ 'ਪਠਾਨ' ਕਮਾਈ ਦੇ ਮਾਮਲੇ 'ਚ ਤੇਜ਼ੀ ਨਾਲ ਸਾਰੇ ਰਿਕਾਰਡ ਤੋੜ ਰਹੀ ਹੈ। 25 ਜਨਵਰੀ ਨੂੰ ਰਿਲੀਜ਼ ਹੋਈ ਇਹ ਫਿਲਮ ਲਗਾਤਾਰ ਸਫਲਤਾ ਦੀਆਂ ਪੌੜੀਆਂ ਚੜ੍ਹ ਰਹੀ ਹੈ।

400 ਕਰੋੜੀ ਕਲਬ 'ਚ ਸਾਮਿਲ ਹੋਈ ਕਿੰਗ ਖਾਨ ਦੀ ਪਠਾਨ
ਕਮਾਈ ਦੇ ਮਾਮਲੇ ‘ਚ ਪਠਾਨ ਨੇ ਬਾਹੂਬਲੀ ਨੂੰ ਪਿੱਛੇ ਛੱਡਿਆ। Pathan beat Baahubali on box office
tv9-punjabi
| Published: 06 Feb 2023 14:41 PM IST
Share
ਸ਼ਾਹਰੁਖ ਖਾਨ ਦੀ ਕਮ ਬੈਕ ਫਿਲਮ ‘ਪਠਾਨ’ ਕਮਾਈ ਦੇ ਮਾਮਲੇ ‘ਚ ਤੇਜ਼ੀ ਨਾਲ ਸਾਰੇ ਰਿਕਾਰਡ ਤੋੜ ਰਹੀ ਹੈ। 25 ਜਨਵਰੀ ਨੂੰ ਰਿਲੀਜ਼ ਹੋਈ ਇਹ ਫਿਲਮ ਲਗਾਤਾਰ ਸਫਲਤਾ ਦੀਆਂ ਪੌੜੀਆਂ ਚੜ੍ਹ ਰਹੀ ਹੈ। ਫਿਲਮ ਨੇ ਇਕੱਲੇ ਭਾਰਤ ‘ਚ ਕਮਾਈ ਦੇ ਮਾਮਲੇ ‘ਚ ਰਿਲੀਜ਼ ਤੋਂ ਬਾਅਦ 400 ਕਰੋੜ ਰੁਪਏ ਦਾ ਅੰਕੜਾ ਪਾਰ ਕਰ ਲਿਆ ਹੈ। ਫਿਲਮ ਨੂੰ ਲੈ ਕੇ ਸਿਨੇਮਾ ਪ੍ਰੇਮੀਆਂ ‘ਚ ਅਜੇ ਵੀ ਪੂਰਾ ਉਤਸ਼ਾਹ ਹੈ। ਫਿਲਮ ਦੇ ਸ਼ੋਅ ਅਜੇ ਵੀ ਹਾਊਸਫੁੱਲ ਚੱਲ ਰਹੇ ਹਨ। ਫਿਲਮ ਨੂੰ ਦੇਖਣ ਲਈ ਲੋਕ ਇੱਕ ਵਾਰ ਨਹੀਂ ਸਗੋਂ ਕਈ ਵਾਰ ਸਿਨੇਮਾ ਘਰਾਂ ਵਿੱਚ ਪਹੁੰਚ ਰਹੇ ਹਨ। ਇਸ ਫਿਲਮ ਨੂੰ ਨਾ ਸਿਰਫ ਹਿੰਦੀ ਬਲਕਿ ਹੋਰ ਭਾਸ਼ਾਵਾਂ ‘ਚ ਵੀ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

ਸਭ ਤੋਂ ਤੇਜ਼ੀ ਨਾਲ 400 ਕਰੋੜ ਕਮਾਉਣ ਵਾਲੀ ਫਿਲਮ ਬਣੀ

ਫਿਲਮ ਪਠਾਨ ਨੇ ਹਿੰਦੀ ਸਿਨੇਮਾ ਦੇ ਇਤਿਹਾਸ ਵਿੱਚ ਸਭ ਤੋਂ ਤੇਜ਼ੀ ਨਾਲ 400 ਕਰੋੜ ਦਾ ਅੰਕੜਾ ਪਾਰ ਕਰ ਲਿਆ ਹੈ। ਫਿਲਮ ਨੇ ਰਿਲੀਜ਼ ਦੇ ਸਿਰਫ ਦੋ ਹਫਤਿਆਂ ਵਿੱਚ 428.90 ਕਰੋੜ ਰੁਪਏ ਕਮਾ ਲਏ ਹਨ। ਫਿਲਮ ਨੇ ਰਿਲੀਜ਼ ਦੇ 11ਵੇਂ ਦਿਨ 23.25 ਕਰੋੜ ਦੀ ਕਮਾਈ ਕੀਤੀ। ਐਤਵਾਰ ਨੂੰ ਫਿਲਮ ਨੇ ਰਿਲੀਜ਼ ਦੇ 12ਵੇਂ ਦਿਨ 27.50 ਕਰੋੜ ਦਾ ਕਾਰੋਬਾਰ ਕੀਤਾ। ਸਿਨੇਮਾ ਪ੍ਰੇਮੀਆਂ ਨੂੰ ਉਮੀਦ ਹੈ ਕਿ ਇਹ ਫਿਲਮ ਰਿਲੀਜ਼ ਦੇ ਤੀਜੇ ਹਫਤੇ 500 ਕਰੋੜ ਰੁਪਏ ਦਾ ਅੰਕੜਾ ਪਾਰ ਕਰ ਲਵੇਗੀ।

ਦੰਗਲ ਨੂੰ ਪਿੱਛੇ ਛੱਡ ਕੇ KGF ਦੇ ਨੇੜੇ ਪਹੁੰਚੀ ਫਿਲਮ

ਫਿਲਮ ਪਠਾਨ ਨੇ ਕਮਾਈ ਦੇ ਮਾਮਲੇ ‘ਚ ਫਿਲਮ ਦੰਗਲ ਨੂੰ ਪਿੱਛੇ ਛੱਡ ਦਿੱਤਾ ਹੈ। ਹੁਣ ਇਹ KGF-2 ਦੇ ਨੇੜੇ ਪਹੁੰਚ ਗਿਆ ਹੈ। ਉਮੀਦ ਹੈ ਕਿ ਫਿਲਮ ਪਠਾਨ ਇੱਕ-ਦੋ ਦਿਨਾਂ ਵਿੱਚ ਕਮਾਈ ਦੇ ਮਾਮਲੇ ਵਿੱਚ KGF-2 ਨੂੰ ਪਿੱਛੇ ਛੱਡ ਦੇਵੇਗੀ। ਬਾਲੀਵੁੱਡ ਹੰਗਾਮਾ ਦੇ ਅਨੁਸਾਰ, ‘ਕੇਜੀਐਫ 2’ ਦਾ ਲਾਈਫਟਾਈਮ ਕਲੈਕਸ਼ਨ 434.70 ਕਰੋੜ ਹੈ ਅਤੇ ‘ਪਠਾਨ’ ਇਸ ਅੰਕੜੇ ਨੂੰ ਛੂਹਣ ਦੇ ਬਹੁਤ ਨੇੜੇ ਹੈ।

ਸ਼ਾਹਰੁਖ ਖਾਨ ਨੇ ਖੁਦ ਨੂੰ ਫਿਰ ਕੀਤਾ ਸਾਬਤ

ਸ਼ਾਹਰੁਖ ਖਾਨ ਨੇ ਫਿਲਮ ਪਠਾਨ ਰਾਹੀਂ ਚਾਰ ਸਾਲ ਬਾਅਦ ਵਾਪਸੀ ਕੀਤੀ ਹੈ। ਇਸ ਤੋਂ ਪਹਿਲਾਂ ਸ਼ਾਹਰੁਖ ਖਾਨ ਦੀਆਂ ਕਈ ਫਿਲਮਾਂ ਲਗਾਤਾਰ ਫਲਾਪ ਹੋ ਚੁੱਕੀਆਂ ਸਨ। ਜਿਸ ਤੋਂ ਬਾਅਦ ਫਿਲਮ ਆਲੋਚਕਾਂ ਨੇ ਸ਼ਾਹਰੁਖ ਖਾਨ ਨੂੰ ਨਕਾਰਨਾ ਸ਼ੁਰੂ ਕਰ ਦਿੱਤਾ ਸੀ। ਉਨ੍ਹਾਂ ਨੇ ਕਹਿਣਾ ਸ਼ੁਰੂ ਕਰ ਦਿੱਤਾ ਕਿ ਸ਼ਾਹਰੁਖ ਖਾਨ ਦਾ ਦੌਰ ਜਾ ਚੁੱਕਾ ਹੈ । ਪਰ ਸ਼ਾਹਰੁਖ ਖਾਨ ਨੇ ਫਿਲਮ ਪਠਾਨ ਵਿੱਚ ਆਪਣੇ ਦਮਦਾਰ ਲੁੱਕ ਅਤੇ ਅਦਾਕਾਰੀ ਨਾਲ ਸਾਬਤ ਕਰ ਦਿੱਤਾ ਹੈ ਕਿ ਉਹ ਅੱਜ ਵੀ ਬਾਲੀਵੁੱਡ ਦੇ ਬਾਦਸ਼ਾਹ ਹਨ। ਉਨ੍ਹਾਂ ਦੇ ਪ੍ਰਸ਼ੰਸਕਾਂ ਦੀ ਗਿਣਤੀ ਅਜੇ ਵੀ ਘੱਟ ਨਹੀਂ ਹੋਈ ਹੈ ਅਤੇ ਉਹ ਅਜੇ ਵੀ ਦਰਸ਼ਕਾਂ ਨੂੰ ਸਿਨੇਮਾ ਹਾਲ ਤੱਕ ਖਿੱਚਣ ਦੀ ਤਾਕਤ ਰੱਖਦੇ ਹਨ।

ਫਿਲਮ ‘ਚ ਅਹਿਮ ਭੂਮਿਕਾਵਾਂ ਨਿਭਾਅ ਰਹੇ ਦੀਪਿਕਾ ਅਤੇ ਜੌਨ

ਫਿਲਮ ‘ਪਠਾਨ’ ‘ਚ ਨਾ ਸਿਰਫ ਸ਼ਾਹਰੁਖ ਖਾਨ ਦੀ ਭੂਮਿਕਾ ਅਹਿਮ ਹੈ, ਸਗੋਂ ਦੀਪਿਕਾ ਪਾਦੂਕੋਣ ਅਤੇ ਜੌਨ ਅਬ੍ਰਾਹਮ ਨੇ ਵੀ ਫਿਲਮ ‘ਚ ਅਹਿਮ ਭੂਮਿਕਾਵਾਂ ਨਿਭਾਈਆਂ ਹਨ। ਜੌਨ ਅਬ੍ਰਾਹਮ ਅਤੇ ਸ਼ਾਹਰੁਖ ਖਾਨ ਦੇ ਦਮਦਾਰ ਐਕਸ਼ਨ ਦੀ ਹਰ ਪਾਸੇ ਤਾਰੀਫ ਹੋ ਰਹੀ ਹੈ ਉਥੇ ਹੀ ਦੀਪਿਕਾ ਪਾਦੂਕੋਣ ਦੀ ਖੂਬਸੂਰਤੀ ਦੀ ਵੀ ਹਰ ਕੋਈ ਤਾਰੀਫ ਕਰ ਰਿਹਾ ਹੈ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...