ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

Chamkila Biopic Contro: ਫਿਲਮ ਚਮਕੀਲਾ ‘ਤੇ ਲੱਗੀ ਰੋਕ ਹਟੀ, ਓਟੀਟੀ ਪਲੇਟਫਾਰਮ ਤੇ ਫਿਲਮ ਦੇਖ ਸਕਣਗੇ ਲੋਕ

Diljit Dosanjh Jodi Teri Meri: ਫਿਲਮ ਚਮਕੀਲਾ 'ਤੇ ਰੋਕ ਲੱਗਾਉਣ ਤੋਂ ਲਗਭਗ ਇਕ ਹਫਤੇ ਬਾਅਦ ਅਦਾਕਾਰ ਅਤੇ ਗਾਇਕ ਦਿਲਜੀਤ ਦੋਸਾਂਝ ਦੀ ਇਕ ਹੋਰ ਫਿਲਮ ਦੀ ਰਿਲੀਜ਼ 'ਤੇ ਰੋਕ ਲਗਾ ਦਿੱਤੀ ਗਈ ਸੀ। ਉਨ੍ਹਾਂ ਦੀ ਇਹ ਫਿਲਮ 5 ਮਈ ਨੂੰ ਰਿਲੀਜ਼ ਹੋਣੀ ਸੀ।

Chamkila Biopic Contro: ਫਿਲਮ ਚਮਕੀਲਾ 'ਤੇ ਲੱਗੀ ਰੋਕ ਹਟੀ, ਓਟੀਟੀ ਪਲੇਟਫਾਰਮ ਤੇ ਫਿਲਮ ਦੇਖ ਸਕਣਗੇ ਲੋਕ
Follow Us
rajinder-arora-ludhiana
| Published: 10 May 2023 19:35 PM IST
Diljit Dosanjh And Parineeti Chopra: ਲੁਧਿਆਣਾ ਕੋਰਟ ਨੇ ਫ਼ਿਲਮ ਨਿਰਮਾਤਾ ਨਿਰਦੇਸ਼ਕ ਇਮਤਿਆਜ਼ ਅਲੀ (Imtiaaz Ali) ਦੀ ਫਿਲਮ ਚਮਕੀਲਾ ਤੇ ਲਗਾਈ ਰੋਕ ਨੂੰ ਵਾਪਸ ਲੈ ਲਿਆ ਹੈ। ਸਿਵਲ ਜੱਜ ਸੀਨੀਅਰ ਡਵੀਜਨ ਸੁਮਿਤ ਮੱਕੜ ਨੇ ਸੁਣਵਾਈ ਕਰਦੇ ਹੋਏ ਪਟੀਸ਼ਨ ਦੀ ਸਟੇਅ ਦੀ ਅਰਜ਼ੀ ਨੂੰ ਰੱਦ ਕਰ ਦਿੱਤਾ ਹੈ।ਜਿਸ ਤੋਂ ਹੁਣ ਫਿਲਮ ਚਮਕੀਲਾ ਨੂੰ ਲੋਕ ਓਟੀਟੀ ਪਲੇਟਫਾਰਮ ਤੇ ਦੇਖ ਸਕਣਗੇ। ਦੱਸ ਦੇਈਏ ਕਿ ਫਿਲਮ ਚਮਕੀਲਾ ਮਸ਼ਹੂਰ ਗਾਇਕ ਅਮਰ ਸਿੰਘ ਚਮਕੀਲਾ ਦੀ ਬਾਇਓਪਿਕ ਹੈ। ਫਿਲਮ ਚ ਐਕਟਰ ਅਤੇ ਸਿੰਗਰ ਦਿਲਜੀਤ ਦੋਸਾਂਝ ਅਤੇ ਬਾਲੀਵੁੱਡ ਅਦਾਕਾਰੀ ਪਰਿਣੀਤੀ ਚੋਪੜਾ ਮੁੱਖ ਭੂਮਿਕਾਵਾਂ ਵਿੱਚ ਹਨ। ਲੁਧਿਆਣਾ ਕੋਰਟ ਚ ਬੀਤੇ ਦਿਨੀ ਗੁਰਦੇਵ ਸਿੰਘ ਰੰਧਾਵਾ ਦੇ ਬੇਟੇ ਇਸ਼ਜੀਤ ਰੰਧਾਵਾ ਅਤੇ ਸਜੋਤ ਰੰਧਾਵਾ ਵੱਲੋਂ ਦਾਇਰ ਪਟੀਸ਼ਨ ਤੇ ਸੁਣਵਾਈ ਕਰਦੇ ਹੋਏ ਰੋਕ ਲਗਾਉਣ ਦੇ ਆਦੇਸ਼ ਜਾਰੀ ਕੀਤੇ ਸਨ। ਦਿਲਜੀਤ ਦੋਸਾਂਝ ਦੀ ਫਿਲਮ ‘ਤੇ ਪਾਬੰਦੀ ਦਾ ਕਾਰਨ ਕਾਪੀਰਾਈਟ ਨਾਲ ਜੁੜਿਆ ਮਾਮਲਾ ਸੀ। ਦਰਅਸਲ, ਅਦਾਲਤ ਨੇ ਇਹ ਫੈਸਲਾ ਪਟਿਆਲਾ ਦੇ ਈਸ਼ਦੀਪ ਰੰਧਾਵਾ ਨਾਮਕ ਵਿਅਕਤੀ ਦੀ ਪਟੀਸ਼ਨ ਤੋਂ ਬਾਅਦ ਲਿਆ ਸੀ। ਈਸ਼ਦੀਪ ਸਿੰਘ ਨੇ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਦਾਅਵਾ ਕੀਤਾ ਹੈ ਕਿ ਅਮਰਜੀਤ ਸਿੰਘ ਚਮਕੀਲਾ ਦੀ ਪਹਿਲੀ ਪਤਨੀ ਗੁਰਮੇਲ ਕੌਰ ਨੇ ਉਨ੍ਹਾਂ ਦੇ ਪਿਤਾ ਗੁਰਦੇਵ ਸਿੰਘ ਰੰਧਾਵਾ ਨੂੰ ਆਪਣੇ ਪਤੀ ਦੀ ਬਾਇਓਪਿਕ ਬਣਾਉਣ ਦੇ ਅਧਿਕਾਰ ਦਿੱਤੇ ਸਨ। ਅਤੇ ਬਾਓਪਿਕ ਬਣਾਉਣ ਲਈ ਕੋਈ ਸਮੇਂ ਸੀਮਾ ਤੈਅ ਨਹੀਂ ਕੀਤੀ ਗਈ ਸੀ।

ਸ਼ਿਕਾਇਤਕਰਤਾ ਨੇ ਦਿੱਤੀ ਸੀ ਇਹ ਦਲੀਲ

ਈਸ਼ਦੀਪ ਸਿੰਘਾ ਦਾ ਕਹਿਣਾ ਸੀ ਕਿ ਗੁਰਮੇਲ ਕੌਰ ਅਤੇ ਉਸ ਦੇ ਪਿਤਾ ਵਿਚਕਾਰ 12 ਅਕਤੂਬਰ 2012 ਨੂੰ ਇਕ ਸਮਝੌਤਾ ਵੀ ਹੋਇਆ ਸੀ, ਨਾਲ ਹੀ ਉਨ੍ਹਾਂ ਦੇ ਪਿਤਾ ਨੇ 5 ਲੱਖ ਰੁਪਏ ਵੀ ਦਿੱਤੇ ਸਨ। ਹਾਲਾਂਕਿ ਈਸ਼ਦੀਪ ਦੇ ਪਿਤਾ ਦਾ ਪਿਛਲੇ ਸਾਲ ਨਵੰਬਰ ‘ਚ ਦਿਹਾਂਤ ਹੋ ਗਿਆ ਸੀ। ਉੱਥੇ ਹੀ ਉਨ੍ਹਾਂ ਦਾ ਕਹਿਣਾ ਹੈ ਕਿ ਬਾਇਓਪਿਕ ਬਣਾਉਣ ਦਾ ਅਧਿਕਾਰ ਉਨ੍ਹਾਂ ਦੇ ਪਰਿਵਾਰ ਨੂੰ ਮਿਲਣਾ ਚਾਹੀਦਾ ਹੈ। ਬਾਅਦ ਵਿੱਚ ਇਮਤਿਆਜ ਅਲੀ ਅਤੇ ਸ਼ਿਕਾਇਤਕਰਤਾ ਵਿਚਾਲੇ ਸਮਝੌਤਾ ਹੋ ਗਿਆ ਸੀ, ਜਿਸ ਤੋਂ ਬਾਅਦ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਾਪਸ ਲੈ ਲਈ ਸੀ। ਹੁਣ ਕੋਰਟ ਵੱਲੋਂ ਦਿੱਤੇ ਗਏ ਫੈਸਲੇ ਨੂੰ ਲੈ ਕੇ ਇਸ ਸਬੰਧੀ ਚਮਕੀਲਾ ਦੇ ਪਰਿਵਾਰ ਨਾਲ ਜਦੋਂ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਹ ਕੋਰਟ ਦੇ ਹੁਕਮਾਂ ਦਾ ਪਾਲਨ ਕਰਦੇ ਨੇ ਉਨ੍ਹਾਂ ਕਿਹਾ ਕਿ ਬੇਸ਼ੱਕ ਉਨ੍ਹਾਂ ਵੱਲੋਂ ਇਸ ਬਾਇਓਪਿਕ ਨੂੰ ਲੈ ਕੇ ਉਨ੍ਹਾਂ ਵੱਲੋਂ ਕੋਟ ਵਿਚ ਪਟੀਸ਼ਨ ਦਾਖਲ ਕੀਤੀ ਗਈ ਸੀ। ਪਰ ਸੁਣਵਾਈ ਦੇ ਵਿਚ ਜੌ ਕੋਰਟ ਨੇ ਫ਼ੈਸਲਾ ਦਿੱਤਾ ਹੈ, ਉਹ ਉਸ ਨਾਲ ਸਹਿਮਤ ਹਨ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

ਅੰਮ੍ਰਿਤਸਰ ਦੇ ਹੁੱਕਾ ਬਾਰ ਵਿੱਚ ਕਾਂਗਰਸੀਆਂ ਦਾ ਜਸ਼ਨ, ਬਾਲੀਵੁੱਡ ਗੀਤ "ਤੇਰਾ ਪਿਆਰ ਪਿਆਰ, ਹੁੱਕਾ ਬਾਰ" 'ਤੇ ਥਿਰਕੇ
ਅੰਮ੍ਰਿਤਸਰ ਦੇ ਹੁੱਕਾ ਬਾਰ ਵਿੱਚ ਕਾਂਗਰਸੀਆਂ ਦਾ ਜਸ਼ਨ, ਬਾਲੀਵੁੱਡ ਗੀਤ
Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ
Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ...
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ...
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ...
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ...
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ...
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ...
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ...
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ...