Chamkila Biopic Contro: ਫਿਲਮ ਚਮਕੀਲਾ ‘ਤੇ ਲੱਗੀ ਰੋਕ ਹਟੀ, ਓਟੀਟੀ ਪਲੇਟਫਾਰਮ ਤੇ ਫਿਲਮ ਦੇਖ ਸਕਣਗੇ ਲੋਕ
Diljit Dosanjh Jodi Teri Meri: ਫਿਲਮ ਚਮਕੀਲਾ 'ਤੇ ਰੋਕ ਲੱਗਾਉਣ ਤੋਂ ਲਗਭਗ ਇਕ ਹਫਤੇ ਬਾਅਦ ਅਦਾਕਾਰ ਅਤੇ ਗਾਇਕ ਦਿਲਜੀਤ ਦੋਸਾਂਝ ਦੀ ਇਕ ਹੋਰ ਫਿਲਮ ਦੀ ਰਿਲੀਜ਼ 'ਤੇ ਰੋਕ ਲਗਾ ਦਿੱਤੀ ਗਈ ਸੀ। ਉਨ੍ਹਾਂ ਦੀ ਇਹ ਫਿਲਮ 5 ਮਈ ਨੂੰ ਰਿਲੀਜ਼ ਹੋਣੀ ਸੀ।
Diljit Dosanjh And Parineeti Chopra: ਲੁਧਿਆਣਾ ਕੋਰਟ ਨੇ ਫ਼ਿਲਮ ਨਿਰਮਾਤਾ ਨਿਰਦੇਸ਼ਕ ਇਮਤਿਆਜ਼ ਅਲੀ (Imtiaaz Ali) ਦੀ ਫਿਲਮ ਚਮਕੀਲਾ ਤੇ ਲਗਾਈ ਰੋਕ ਨੂੰ ਵਾਪਸ ਲੈ ਲਿਆ ਹੈ। ਸਿਵਲ ਜੱਜ ਸੀਨੀਅਰ ਡਵੀਜਨ ਸੁਮਿਤ ਮੱਕੜ ਨੇ ਸੁਣਵਾਈ ਕਰਦੇ ਹੋਏ ਪਟੀਸ਼ਨ ਦੀ ਸਟੇਅ ਦੀ ਅਰਜ਼ੀ ਨੂੰ ਰੱਦ ਕਰ ਦਿੱਤਾ ਹੈ।ਜਿਸ ਤੋਂ ਹੁਣ ਫਿਲਮ ਚਮਕੀਲਾ ਨੂੰ ਲੋਕ ਓਟੀਟੀ ਪਲੇਟਫਾਰਮ ਤੇ ਦੇਖ ਸਕਣਗੇ। ਦੱਸ ਦੇਈਏ ਕਿ ਫਿਲਮ ਚਮਕੀਲਾ ਮਸ਼ਹੂਰ ਗਾਇਕ ਅਮਰ ਸਿੰਘ ਚਮਕੀਲਾ ਦੀ ਬਾਇਓਪਿਕ ਹੈ। ਫਿਲਮ ਚ ਐਕਟਰ ਅਤੇ ਸਿੰਗਰ ਦਿਲਜੀਤ ਦੋਸਾਂਝ ਅਤੇ ਬਾਲੀਵੁੱਡ ਅਦਾਕਾਰੀ ਪਰਿਣੀਤੀ ਚੋਪੜਾ ਮੁੱਖ ਭੂਮਿਕਾਵਾਂ ਵਿੱਚ ਹਨ।
ਲੁਧਿਆਣਾ ਕੋਰਟ ਚ ਬੀਤੇ ਦਿਨੀ ਗੁਰਦੇਵ ਸਿੰਘ ਰੰਧਾਵਾ ਦੇ ਬੇਟੇ ਇਸ਼ਜੀਤ ਰੰਧਾਵਾ ਅਤੇ ਸਜੋਤ ਰੰਧਾਵਾ ਵੱਲੋਂ ਦਾਇਰ ਪਟੀਸ਼ਨ ਤੇ ਸੁਣਵਾਈ ਕਰਦੇ ਹੋਏ ਰੋਕ ਲਗਾਉਣ ਦੇ ਆਦੇਸ਼ ਜਾਰੀ ਕੀਤੇ ਸਨ। ਦਿਲਜੀਤ ਦੋਸਾਂਝ ਦੀ ਫਿਲਮ ‘ਤੇ ਪਾਬੰਦੀ ਦਾ ਕਾਰਨ ਕਾਪੀਰਾਈਟ ਨਾਲ ਜੁੜਿਆ ਮਾਮਲਾ ਸੀ।
ਦਰਅਸਲ, ਅਦਾਲਤ ਨੇ ਇਹ ਫੈਸਲਾ ਪਟਿਆਲਾ ਦੇ ਈਸ਼ਦੀਪ ਰੰਧਾਵਾ ਨਾਮਕ ਵਿਅਕਤੀ ਦੀ ਪਟੀਸ਼ਨ ਤੋਂ ਬਾਅਦ ਲਿਆ ਸੀ। ਈਸ਼ਦੀਪ ਸਿੰਘ ਨੇ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਦਾਅਵਾ ਕੀਤਾ ਹੈ ਕਿ ਅਮਰਜੀਤ ਸਿੰਘ ਚਮਕੀਲਾ ਦੀ ਪਹਿਲੀ ਪਤਨੀ ਗੁਰਮੇਲ ਕੌਰ ਨੇ ਉਨ੍ਹਾਂ ਦੇ ਪਿਤਾ ਗੁਰਦੇਵ ਸਿੰਘ ਰੰਧਾਵਾ ਨੂੰ ਆਪਣੇ ਪਤੀ ਦੀ ਬਾਇਓਪਿਕ ਬਣਾਉਣ ਦੇ ਅਧਿਕਾਰ ਦਿੱਤੇ ਸਨ। ਅਤੇ ਬਾਓਪਿਕ ਬਣਾਉਣ ਲਈ ਕੋਈ ਸਮੇਂ ਸੀਮਾ ਤੈਅ ਨਹੀਂ ਕੀਤੀ ਗਈ ਸੀ।
ਸ਼ਿਕਾਇਤਕਰਤਾ ਨੇ ਦਿੱਤੀ ਸੀ ਇਹ ਦਲੀਲ
ਈਸ਼ਦੀਪ ਸਿੰਘਾ ਦਾ ਕਹਿਣਾ ਸੀ ਕਿ ਗੁਰਮੇਲ ਕੌਰ ਅਤੇ ਉਸ ਦੇ ਪਿਤਾ ਵਿਚਕਾਰ 12 ਅਕਤੂਬਰ 2012 ਨੂੰ ਇਕ ਸਮਝੌਤਾ ਵੀ ਹੋਇਆ ਸੀ, ਨਾਲ ਹੀ ਉਨ੍ਹਾਂ ਦੇ ਪਿਤਾ ਨੇ 5 ਲੱਖ ਰੁਪਏ ਵੀ ਦਿੱਤੇ ਸਨ। ਹਾਲਾਂਕਿ ਈਸ਼ਦੀਪ ਦੇ ਪਿਤਾ ਦਾ ਪਿਛਲੇ ਸਾਲ ਨਵੰਬਰ ‘ਚ ਦਿਹਾਂਤ ਹੋ ਗਿਆ ਸੀ। ਉੱਥੇ ਹੀ ਉਨ੍ਹਾਂ ਦਾ ਕਹਿਣਾ ਹੈ ਕਿ ਬਾਇਓਪਿਕ ਬਣਾਉਣ ਦਾ ਅਧਿਕਾਰ ਉਨ੍ਹਾਂ ਦੇ ਪਰਿਵਾਰ ਨੂੰ ਮਿਲਣਾ ਚਾਹੀਦਾ ਹੈ।
ਬਾਅਦ ਵਿੱਚ ਇਮਤਿਆਜ ਅਲੀ ਅਤੇ ਸ਼ਿਕਾਇਤਕਰਤਾ ਵਿਚਾਲੇ ਸਮਝੌਤਾ ਹੋ ਗਿਆ ਸੀ, ਜਿਸ ਤੋਂ ਬਾਅਦ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਾਪਸ ਲੈ ਲਈ ਸੀ। ਹੁਣ ਕੋਰਟ ਵੱਲੋਂ ਦਿੱਤੇ ਗਏ ਫੈਸਲੇ ਨੂੰ ਲੈ ਕੇ ਇਸ ਸਬੰਧੀ ਚਮਕੀਲਾ ਦੇ ਪਰਿਵਾਰ ਨਾਲ ਜਦੋਂ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਹ ਕੋਰਟ ਦੇ ਹੁਕਮਾਂ ਦਾ ਪਾਲਨ ਕਰਦੇ ਨੇ ਉਨ੍ਹਾਂ ਕਿਹਾ ਕਿ ਬੇਸ਼ੱਕ ਉਨ੍ਹਾਂ ਵੱਲੋਂ ਇਸ ਬਾਇਓਪਿਕ ਨੂੰ ਲੈ ਕੇ ਉਨ੍ਹਾਂ ਵੱਲੋਂ ਕੋਟ ਵਿਚ ਪਟੀਸ਼ਨ ਦਾਖਲ ਕੀਤੀ ਗਈ ਸੀ। ਪਰ ਸੁਣਵਾਈ ਦੇ ਵਿਚ ਜੌ ਕੋਰਟ ਨੇ ਫ਼ੈਸਲਾ ਦਿੱਤਾ ਹੈ, ਉਹ ਉਸ ਨਾਲ ਸਹਿਮਤ ਹਨ।