AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਚੰਡੀਗੜ੍ਹ ‘ਚ ਧੁਰੰਧਰ ਫਿਲਮ ਦੇ ਪ੍ਰੋਡਕਸ਼ਨ ਡਿਜ਼ਾਈਨਰ ਖਿਲਾਫ਼ FIR, ਜਿਨਸੀ ਸੋਸ਼ਣ ਦਾ ਲੱਗਿਆ ਇਲਜ਼ਾਮ

ਪੀੜਤ ਮਹਿਲਾ ਨੇ ਇਹ ਵੀ ਇਲਜ਼ਾਮ ਲਗਾਇਆ ਕਿ ਉਸ ਦੀ ਡਰਿੰਕ 'ਚ ਇੱਕ ਸ਼ੱਕੀ ਨਸ਼ੀਲਾ ਪਦਾਰਥ ਮਿਲਾਇਆ ਗਿਆ ਸੀ, ਜਿਸ ਤੋਂ ਬਾਅਦ ਉਸ ਦੀ ਸਿਹਤ ਵਿਗੜ ਗਈ। ਇਸ ਮਾਮਲੇ 'ਚ ਜਾਂਚ ਕਰਨ ਤੋਂ ਬਾਅਦ, ਪੁਲਿਸ ਨੇ 21 ਅਪ੍ਰੈਲ, 2026 ਨੂੰ ਭਾਰਤੀ ਨਿਆ ਸੰਹਿਤਾ (ਬੀਐਨਐਸ) ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਸੀ।

ਚੰਡੀਗੜ੍ਹ 'ਚ ਧੁਰੰਧਰ ਫਿਲਮ ਦੇ ਪ੍ਰੋਡਕਸ਼ਨ ਡਿਜ਼ਾਈਨਰ ਖਿਲਾਫ਼ FIR, ਜਿਨਸੀ ਸੋਸ਼ਣ ਦਾ ਲੱਗਿਆ ਇਲਜ਼ਾਮ
ਚੰਡੀਗੜ੍ਹ ‘ਚ ਧੁਰੰਧਰ ਫਿਲਮ ਦੇ ਪ੍ਰੋਡਕਸ਼ਨ ਡਿਜ਼ਾਈਨਰ ਖਿਲਾਫ਼ FIR, ਜਿਨਸੀ ਸੋਸ਼ਣ ਦਾ ਲੱਗਿਆ ਇਲਜ਼ਾਮ
tv9-punjabi
| Published: 26 May 2026 13:39 PM IST
Share

ਚੰਡੀਗੜ੍ਹ ‘ਚ ਧੁਰੰਧਰ ਫਿਲਮ ਦੇ ਪ੍ਰੋਡਕਸ਼ਨ ਡਿਜ਼ਾਈਨਰ ਸੈਣੀ ਐਸ. ਜੌਹਰੇ ਵਿਰੁੱਧ ਇੱਕ ਮਹਿਲਾ ਨੇ ਜਿਨਸੀ ਸ਼ੋਸ਼ਣ ਦਾ ਮਾਮਲਾ ਦਰਜ ਕਰਵਾਇਆ ਹੈ। ਸ਼ਿਕਾਇਤ ਮਿਲਣ ‘ਤੇ ਸੈਕਟਰ-17 ਪੁਲਿਸ ਸਟੇਸ਼ਨ ਨੇ ਐਫਆਈਆਰ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮਹਿਲਾ ਦਾ ਇਲਜ਼ਾਮ ਹੈ ਕਿ ਮੁਲਜ਼ਮ ਨੇ ਉਸ ਨੂੰ ਇੱਕ ਫਾਈਵ-ਸਟਾਰ ਹੋਟਲ ‘ਚ ਬੁਲਾਇਆ, ਜਿੱਥੇ ਉਸ ਨੂੰ ਅਣਉਚਿਤ ਢੰਗ ਨਾਲ ਛੂਹਿਆ ਗਿਆ, ਵਿਰੋਧ ਕਰਨ ‘ਤੇ ਉਸ ਦਾ ਸਰੀਰਕ ਸ਼ੋਸ਼ਣ ਕੀਤਾ ਤੇ ਉਸ ਨੂੰ ਜ਼ਬਰਦਸਤੀ ਕਮਰੇ ‘ਚ ਬੰਦ ਕਰ ਦਿੱਤਾ।

ਡਰਿੰਕ ‘ਚ ਸ਼ੱਕੀ ਨਸ਼ੀਲਾ ਪਦਾਰਥ ਮਿਲਾਉਣ ਦਾ ਇਲਜ਼ਾਮ

ਪੀੜਤ ਮਹਿਲਾ ਨੇ ਇਹ ਵੀ ਇਲਜ਼ਾਮ ਲਗਾਇਆ ਕਿ ਉਸ ਦੀ ਡਰਿੰਕ ‘ਚ ਸ਼ੱਕੀ ਨਸ਼ੀਲਾ ਪਦਾਰਥ ਮਿਲਾਇਆ ਗਿਆ ਸੀ, ਜਿਸ ਤੋਂ ਬਾਅਦ ਉਸ ਦੀ ਸਿਹਤ ਵਿਗੜ ਗਈ। ਇਸ ਮਾਮਲੇ ‘ਚ ਜਾਂਚ ਕਰਨ ਤੋਂ ਬਾਅਦ, ਪੁਲਿਸ ਨੇ 21 ਅਪ੍ਰੈਲ, 2026 ਨੂੰ ਭਾਰਤੀ ਨਿਆ ਸੰਹਿਤਾ (ਬੀਐਨਐਸ) ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਸੀ।

ਸ਼ਿਕਾਇਤ ਮੁਤਾਬਕ ਪੀੜਤ ਮਹਿਲਾ ਚੰਡੀਗੜ੍ਹ ਦੀ ਰਹਿਣ ਵਾਲੀ ਹੈ ਤੇ ਫਿਲਹਾਲ ਨਵੀਂ ਦਿੱਲੀ ‘ਚ ਰਹਿ ਰਹੀ ਹੈ। ਉਸ ਨੇ ਦੱਸਿਆ ਕਿ 2025 ‘ਚ, ਉਹ ਸੈਕਟਰ-10 ਦੇ ਸਰਕਾਰੀ ਕਾਲਜ ਆਫ਼ ਆਰਟ ‘ਚ ਆਪਣੀ ਪੜ੍ਹਾਈ ਕਰ ਰਹੀ ਸੀ। ਇਸ ਸਮੇਂ ਦੌਰਾਨ, ਉਸ ਦਾ ਰੈਜ਼ਿਊਮੇ ਇੱਕ ਅਧਿਆਪਕ ਰਾਹੀਂ ਫਿਲਮ ਧੁਰੰਧਰ ਦੀ ਟੀਮ ਤੱਕ ਪਹੁੰਚਿਆ ਤੇ ਉਸ ਨੂੰ ਅਸਿਸਟੈਂਟ ਆਰਟ ਡਾਇਰੈਕਟਰ ਦੇ ਤੌਰ ‘ਤੇ ਸ਼ਾਮਲ ਕੀਤਾ ਗਿਆ।

ਸ਼ਰਾਬ ਪੀਣ ਲਈ ਦਬਾਅ ਬਣਾਇਆ

ਮਹਿਲਾ ਨੇ ਇਲਜ਼ਾਮ ਲਗਾਇਆ ਕਿ ਕੁੱਝ ਦਿਨਾਂ ਬਾਅਦ ਮੁਲਜ਼ਮ ਨੇ ਉਸ ਨੂੰ ਕੰਮ ‘ਤੇ ਚਰਚਾ ਕਰਨ ਦੇ ਬਹਾਨੇ ਸੈਕਟਰ-17 ਦੇ ਇੱਕ ਹੋਟਲ ‘ਚ ਬੁਲਾਇਆ। ਮੁਲਜ਼ਮ ਨੇ ਉਸ ‘ਤੇ ਸ਼ਰਾਬ ਪੀਣ ਲਈ ਦਬਾਅ ਬਣਾਇਆ। ਡਰਿੰਕ ਪੀਣ ਦੇ ਕੁੱਝ ਮਿੰਟਾਂ ਦੇ ਅੰਦਰ, ਉਸ ਨੂੰ ਚੱਕਰ ਆਉਣੇ ਸ਼ੁਰੂ ਹੋ ਗਏ ਤੇ ਉਸ ਦੀ ਹਾਲਤ ਵਿਗੜ ਗਈ। ਪੀੜਤ ਮਹਿਲਾ ਦਾ ਇਲਜ਼ਾਮ ਹੈ ਕਿ ਦੋਸ਼ੀ ਨੇ ਉਸ ਨੂੰ ਡਾਂਸ ਸਿਖਾਉਣ ਦੇ ਬਹਾਨੇ ਗਲਤ ਤਰੀਕੇ ਨਾਲ ਛੁਹਿਆ ਤੇ ਜਦੋਂ ਉਸ ਨੇ ਵਿਰੋਧ ਕੀਤਾ ਤਾਂ ਉਸ ਦਾ ਸਰੀਰਕ ਸ਼ੋਸ਼ਣ ਕੀਤਾ।

ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਹੁਣ ਤੱਕ, ਸੈਣੀ ਐਸ. ਜੌਹਰੇ ਦੁਆਰਾ ਇਸ ਮਾਮਲੇ ਬਾਰੇ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।

Follow Us
ਰਵਨੀਤ ਬਿੱਟੂ ਦਾ ਰਾਜਸਭਾ ਕਾਰਜਕਾਲ 6 ਮਹੀਨੇ ਵਧਿਆ, ਕੀ ਵਾਪਸ ਆਉਣਗੇ ਪੰਜਾਬ?
ਰਵਨੀਤ ਬਿੱਟੂ ਦਾ ਰਾਜਸਭਾ ਕਾਰਜਕਾਲ 6 ਮਹੀਨੇ ਵਧਿਆ, ਕੀ ਵਾਪਸ ਆਉਣਗੇ ਪੰਜਾਬ?...
Punjab Congress: ਪੰਜਾਬ ਕਾਂਗਰਸ ਦੇ ਲੀਡਰ ਲਗਾ ਰਹੇ ਦਿੱਲੀ ਦੇ ਗੇੜੇ, ਬਦਲ ਸਕਦਾ ਹੈ ਪ੍ਰਧਾਨ!
Punjab Congress: ਪੰਜਾਬ ਕਾਂਗਰਸ ਦੇ ਲੀਡਰ ਲਗਾ ਰਹੇ ਦਿੱਲੀ ਦੇ ਗੇੜੇ, ਬਦਲ ਸਕਦਾ ਹੈ ਪ੍ਰਧਾਨ!...
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ...
5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ Educational Institute, ਜਾਣੋ...ਪੰਜਾਬ ਕੈਬਨਿਟ ਦੇ ਵੱਡੇ ਫੈਸਲੇ
5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ Educational Institute, ਜਾਣੋ...ਪੰਜਾਬ ਕੈਬਨਿਟ ਦੇ ਵੱਡੇ ਫੈਸਲੇ...
ਰਾਮ ਮੰਦਰ ਦਾਨ ਦੀ ਗਿਣਤੀ ਵਿੱਚ ਵੱਡੀ ਕਾਰਵਾਈ, 40 ਕਰਮਚਾਰੀ ਹਟਾਏ ਗਏ, ਜਾਂਚ ਜਾਰੀ
ਰਾਮ ਮੰਦਰ ਦਾਨ ਦੀ ਗਿਣਤੀ ਵਿੱਚ ਵੱਡੀ ਕਾਰਵਾਈ, 40 ਕਰਮਚਾਰੀ ਹਟਾਏ ਗਏ, ਜਾਂਚ ਜਾਰੀ...
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੇ ਰਾਹਤ ਕਦੋਂ? ਹਰਦੀਪ ਸਿੰਘ ਪੁਰੀ ਨੇ ਦਿੱਤਾ ਵੱਡਾ ਸੰਕੇਤ
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੇ ਰਾਹਤ ਕਦੋਂ? ਹਰਦੀਪ ਸਿੰਘ ਪੁਰੀ ਨੇ ਦਿੱਤਾ ਵੱਡਾ ਸੰਕੇਤ...
BJP ਪ੍ਰਧਾਨ ਨਿਤਿਨ ਨਬੀਨ ਨੇ ਜਲੰਧਰ 'ਚ ਕੀਤਾ ਯੋਗਾ, ਜਾਣੋ ਪੰਜਾਬ ਚੋਣਾਂ ਬਾਰੇ ਕੀ ਬੋਲੇ?
BJP ਪ੍ਰਧਾਨ ਨਿਤਿਨ ਨਬੀਨ ਨੇ ਜਲੰਧਰ 'ਚ ਕੀਤਾ ਯੋਗਾ, ਜਾਣੋ ਪੰਜਾਬ ਚੋਣਾਂ ਬਾਰੇ ਕੀ ਬੋਲੇ?...
ਬੀਜੇਪੀ ਦਾ ਮਿਸ਼ਨ 2027 ਪੰਜਾਬ, ਅੰਮ੍ਰਿਤਸਰ ਪਹੁੰਚੇ ਨਿਤਿਨ ਨਬੀਨ
ਬੀਜੇਪੀ ਦਾ ਮਿਸ਼ਨ 2027 ਪੰਜਾਬ, ਅੰਮ੍ਰਿਤਸਰ ਪਹੁੰਚੇ ਨਿਤਿਨ ਨਬੀਨ...
Shimla Landslide: ਸੰਜੌਲੀ ਬਾਈਪਾਸ 'ਤੇ ਸੜਕ ਬੰਦ, ਘੰਟਿਆਂ ਤੱਕ ਫਸੀਆ ਰਹੀਆਂ ਗੱਡੀਆਂ
Shimla Landslide: ਸੰਜੌਲੀ ਬਾਈਪਾਸ 'ਤੇ ਸੜਕ ਬੰਦ, ਘੰਟਿਆਂ ਤੱਕ ਫਸੀਆ ਰਹੀਆਂ ਗੱਡੀਆਂ...