AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਅਹਿਮਦਾਬਾਦ ਕੰਸਰਟ ‘ਚ ਦਿਲਜੀਤ ਦੋਸਾਂਝ ਦੇ 4 ਗੀਤਾਂ ‘ਤੇ ਇਤਰਾਜ਼, ਪ੍ਰੋਫੈਸਰ ਨੇ ਦਿੱਤੀ ਕੋਰਟ ਜਾਣ ਦੀ ਚੇਤਾਵਨੀ

ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਆਪਣੇ 'ਔਰਾ ਇੰਡੀਆ ਟੂਰ 2026' ਤਹਿਤ ਦੇਸ਼ ਦੇ ਵੱਖ-ਵੱਖ ਸ਼ਹਿਰਾਂ ਵਿੱਚ ਲਾਈਵ ਕੰਸਰਟ ਕਰ ਰਹੇ ਹਨ। ਹਾਲਾਂਕਿ, ਜਦੋਂ ਤੋਂ ਉਨ੍ਹਾਂ ਦਾ ਇਹ ਟੂਰ ਸ਼ੁਰੂ ਹੋਇਆ ਹੈ, ਉਦੋਂ ਤੋਂ ਹੀ ਇਸ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਅਤੇ ਵਿਵਾਦ ਸਾਹਮਣੇ ਆ ਰਹੇ ਹਨ। ਇਸ ਤੋਂ ਪਹਿਲਾਂ ਜਿੱਥੇ ਦਿੱਲੀ ਦਾ ਕੰਸਰਟ ਰੱਦ ਕਰ ਦਿੱਤਾ ਗਿਆ ਸੀ, ਉੱਥੇ ਹੀ ਇੰਦੌਰ ਸ਼ੋਅ ਦੌਰਾਨ ਵੀ ਕੁਝ ਖਾਸ ਗੀਤ ਨਾ ਗਾਉਣ ਦੀ ਮੰਗ ਉੱਠੀ ਸੀ।

ਅਹਿਮਦਾਬਾਦ ਕੰਸਰਟ 'ਚ ਦਿਲਜੀਤ ਦੋਸਾਂਝ ਦੇ 4 ਗੀਤਾਂ 'ਤੇ ਇਤਰਾਜ਼, ਪ੍ਰੋਫੈਸਰ ਨੇ ਦਿੱਤੀ ਕੋਰਟ ਜਾਣ ਦੀ ਚੇਤਾਵਨੀ
tv9-punjabi
| Published: 21 Nov 2026 23:38 PM IST
Share

ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਆਪਣੇ ‘ਔਰਾ ਇੰਡੀਆ ਟੂਰ 2026’ ਤਹਿਤ ਦੇਸ਼ ਦੇ ਵੱਖ-ਵੱਖ ਸ਼ਹਿਰਾਂ ਵਿੱਚ ਲਾਈਵ ਕੰਸਰਟ ਕਰ ਰਹੇ ਹਨ। ਹਾਲਾਂਕਿ, ਜਦੋਂ ਤੋਂ ਉਨ੍ਹਾਂ ਦਾ ਇਹ ਟੂਰ ਸ਼ੁਰੂ ਹੋਇਆ ਹੈ, ਉਦੋਂ ਤੋਂ ਹੀ ਇਸ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਅਤੇ ਵਿਵਾਦ ਸਾਹਮਣੇ ਆ ਰਹੇ ਹਨ। ਇਸ ਤੋਂ ਪਹਿਲਾਂ ਜਿੱਥੇ ਦਿੱਲੀ ਦਾ ਕੰਸਰਟ ਰੱਦ ਕਰ ਦਿੱਤਾ ਗਿਆ ਸੀ, ਉੱਥੇ ਹੀ ਇੰਦੌਰ ਸ਼ੋਅ ਦੌਰਾਨ ਵੀ ਕੁਝ ਖਾਸ ਗੀਤ ਨਾ ਗਾਉਣ ਦੀ ਮੰਗ ਉੱਠੀ ਸੀ। ਹੁਣ ਦਿਲਜੀਤ ਦੋਸਾਂਝ ਦਾ ਅਗਲਾ ਕੰਸਰਟ ਅਹਿਮਦਾਬਾਦ ਵਿੱਚ ਹੋਣ ਜਾ ਰਿਹਾ ਹੈ, ਪਰ ਇਸ ਸ਼ੋਅ ਤੋਂ ਪਹਿਲਾਂ ਵੀ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ। ਇੱਕ ਪਾਸੇ ਜਿੱਥੇ ਦਿਲਜੀਤ ਦੇ ਪ੍ਰਸ਼ੰਸਕ ਇਸ ਕੰਸਰਟ ਨੂੰ ਲੈ ਕੇ ਬੇਹੱਦ ਉਤਸ਼ਾਹਿਤ ਹਨ, ਉੱਥੇ ਹੀ ਦੂਜੇ ਪਾਸੇ ਕੁਝ ਲੋਕਾਂ ਵੱਲੋਂ ਉਨ੍ਹਾਂ ਦੇ ਗੀਤਾਂ ‘ਤੇ ਸਖ਼ਤ ਇਤਰਾਜ਼ ਜਤਾਇਆ ਜਾ ਰਿਹਾ ਹੈ।

ਦਰਅਸਲ, ਚੰਡੀਗੜ੍ਹ ਦੇ ਇੱਕ ਪ੍ਰੋਫੈਸਰ ਨੇ ਗਾਇਕ ਦਿਲਜੀਤ ਦੋਸਾਂਝ ਕੋਲੋਂ ਆਪਣੇ ਸ਼ੋਅ ਦੀ ਸੂਚੀ ਵਿੱਚੋਂ ਚਾਰ ਗੀਤ ਹਟਾਉਣ ਦੀ ਮੰਗ ਕੀਤੀ ਹੈ। ਇੰਨਾ ਹੀ ਨਹੀਂ, ਡਾ. ਪੰਡਿਤ ਰਾਓ ਧਰੇਨਵਰ ਨੇ ਇਨ੍ਹਾਂ ਗੀਤਾਂ ਨੂੰ ਲੈ ਕੇ ਗੁਜਰਾਤ ਹਾਈ ਕੋਰਟ ਵਿੱਚ ਕਾਨੂੰਨੀ ਕਾਰਵਾਈ ਕਰਨ ਦੀ ਚਿਤਾਵਨੀ ਵੀ ਦਿੱਤੀ ਹੈ। ਦੂਜੇ ਪਾਸੇ, ਕੰਸਰਟ ਵਿੱਚ ਇਕੱਠੀ ਹੋਣ ਵਾਲੀ ਭਾਰੀ ਭੀੜ ਨੂੰ ਮੁੱਖ ਰੱਖਦਿਆਂ ਅਹਿਮਦਾਬਾਦ ਪੁਲਿਸ ਵੱਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।

ਦਿਲਜੀਤ ਦੋਸਾਂਝ ਦੇ ਇਨ੍ਹਾਂ 4 ਗੀਤਾਂ ‘ਤੇ ਉਠਾਇਆ ਇਤਰਾਜ਼

ਨਿਊਜ਼ ਏਜੰਸੀ ਏ.ਐੱਨ.ਆਈ. (ANI) ਦੀ ਰਿਪੋਰਟ ਮੁਤਾਬਕ, ਚੰਡੀਗੜ੍ਹ ਦੇ ਪੀ.ਜੀ.ਜੀ.ਸੀ.-46 (PGGC-46) ਵਿਖੇ ਸਮਾਜ ਸ਼ਾਸਤਰ ਦੇ ਐਸੋਸੀਏਟ ਪ੍ਰੋਫੈਸਰ ਡਾ. ਪੰਡਿਤ ਰਾਓ ਧਰੇਨਵਰ ਨੇ ਦਿਲਜੀਤ ਦੇ ਚਾਰ ਗੀਤਾਂ ਪਟਿਆਲਾ ਪੈੱਗ, ਪੰਜ ਤਾਰਾ, ਜੇ ਵਿੱਚੋਂ ਫੀਮ ਲੱਭੀਆ ਅਤੇ ਜੱਟ ਉੱਤੇ ਫਾਇਰ ਕਰਦਾ ‘ਤੇ ਇਤਰਾਜ਼ ਜਤਾਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਨ੍ਹਾਂ ਗੀਤਾਂ ਦੇ ਬੋਲ ਸ਼ਰਾਬ, ਨਸ਼ਿਆਂ ਅਤੇ ਹਥਿਆਰਾਂ ਨੂੰ ਉਤਸ਼ਾਹਿਤ ਕਰਦੇ ਹਨ। ਇਸ ਲਈ ਉਹ ਚਾਹੁੰਦੇ ਹਨ ਕਿ ਦਿਲਜੀਤ ਦੋਸਾਂਝ ਆਪਣੇ ਅਹਿਮਦਾਬਾਦ ਕੰਸਰਟ ਦੌਰਾਨ ਇਨ੍ਹਾਂ ਚਾਰਾਂ ਗੀਤਾਂ ਨੂੰ ਸਟੇਜ ਤੋਂ ਨਾ ਗਾਉਣ।

ਆਪਣੀ ਗੱਲ ਰੱਖਦਿਆਂ ਪ੍ਰੋਫੈਸਰ ਨੇ ਕਿਹਾ ਕਿ ਇਨ੍ਹਾਂ ਗੀਤਾਂ ਦੇ ਬੋਲ ਸ਼ਰਾਬ, ਡਰੱਗਜ਼ ਅਤੇ ਗੰਨ ਕਲਚਰ ਨੂੰ ਹੁਲਾਰਾ ਦਿੰਦੇ ਹਨ, ਜਿਸ ਦਾ ਬੱਚਿਆਂ ਦੇ ਮਨਾਂ ‘ਤੇ ਮਾੜਾ ਅਸਰ ਪੈ ਸਕਦਾ ਹੈ। ਉਨ੍ਹਾਂ ਯਾਦ ਦਿਵਾਇਆ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਾਲ 2019 ਵਿੱਚ ਉਨ੍ਹਾਂ ਦੇ ਕੇਸ ਦੀ ਸੁਣਵਾਈ ਦੌਰਾਨ ਸਪੱਸ਼ਟ ਨਿਰਦੇਸ਼ ਦਿੱਤੇ ਸਨ ਕਿ ਸ਼ਰਾਬ, ਡਰੱਗਜ਼ ਅਤੇ ਨਸ਼ੀਲੇ ਪਦਾਰਥਾਂ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਵਾਲੇ ਗੀਤ ਸਟੇਜ ‘ਤੇ ਨਹੀਂ ਗਾਏ ਜਾਣੇ ਚਾਹੀਦੇ। ਉਨ੍ਹਾਂ ਦੋਸ਼ ਲਾਇਆ ਕਿ ਅਦਾਲਤੀ ਹੁਕਮਾਂ ਦੇ ਬਾਵਜੂਦ ਦਿਲਜੀਤ ਦੋਸਾਂਝ ਨੇ ਇੰਦੌਰ ਅਤੇ ਦਿੱਲੀ ਦੇ ਕੰਸਰਟਾਂ ਵਿੱਚ ਇਹ ਗੀਤ ਗਾਏ ਸਨ।

‘ਨਸ਼ਾ ਮੁਕਤ ਭਾਰਤ ਅਭਿਆਨ’ ਦਾ ਵੀ ਦਿੱਤਾ ਹਵਾਲਾ

ਪ੍ਰੋਫੈਸਰ ਪੰਡਿਤ ਰਾਓ ਧਰੇਨਵਰ ਨੇ ਕੇਂਦਰ ਸਰਕਾਰ ਵੱਲੋਂ ਚਲਾਏ ਜਾ ਰਹੇ ‘ਨਸ਼ਾ ਮੁਕਤ ਭਾਰਤ ਅਭਿਆਨ’ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਪੂਰੇ ਦੇਸ਼ ਵਿੱਚ ਨਸ਼ਾ ਮੁਕਤ ਭਾਰਤ ਅਭਿਆਨ ਚਲਾਇਆ ਜਾ ਰਿਹਾ ਹੈ ਅਤੇ ਸਰਕਾਰ, ਲੋਕ ਨੁਮਾਇੰਦੇ, ਸਿੱਖਿਆ ਸ਼ਾਸਤਰੀ ਤੇ ਹੋਰ ਵਰਗ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਲਈ ਲਗਾਤਾਰ ਕੰਮ ਕਰ ਰਹੇ ਹਨ। ਅਜਿਹੇ ਮਾਹੌਲ ਵਿੱਚ ਬੱਚਿਆਂ ਤੇ ਨੌਜਵਾਨਾਂ ਦਰਮਿਆਨ ਇਸ ਤਰ੍ਹਾਂ ਦੇ ਗੀਤਾਂ ਨੂੰ ਉਤਸ਼ਾਹਿਤ ਕਰਨਾ ਪੂਰੀ ਤਰ੍ਹਾਂ ਗਲਤ ਅਤੇ ਗੈਰ-ਕਾਨੂੰਨੀ ਹੈ। ਉਨ੍ਹਾਂ ਦਿਲਜੀਤ ਨੂੰ ਸਿੱਧੀ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਨੇ ਅਹਿਮਦਾਬਾਦ ਸ਼ੋਅ ਵਿੱਚ ਇਹ ਗੀਤ ਗਾਏ ਤਾਂ ਉਹ ਗੁਜਰਾਤ ਹਾਈ ਕੋਰਟ ਦਾ ਰੁਖ਼ ਕਰਨਗੇ ਅਤੇ ਅਦਾਲਤ ਦੀ ਮਾਣਹਾਨੀ ਦਾ ਕੇਸ ਦਾਇਰ ਕਰਨਗੇ।

ਕੰਸਰਟ ਲਈ ਸੁਰੱਖਿਆ ਦੇ ਸਖ਼ਤ ਇੰਤਜ਼ਾਮ

ਦੂਜੇ ਪਾਸੇ, ਅਹਿਮਦਾਬਾਦ ਪੁਲਿਸ ਨੇ ਦਿਲਜੀਤ ਦੋਸਾਂਝ ਦੇ ਕੰਸਰਟ ਨੂੰ ਲੈ ਕੇ ਸੁਰੱਖਿਆ ਦੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਅਹਿਮਦਾਬਾਦ ਦੇ ਪੁਲਿਸ ਕਮਿਸ਼ਨਰ ਅਨੁਪਮ ਸਿੰਘ ਗਹਿਲੋਤ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮਾਗਮ ਵਿੱਚ ਦਰਸ਼ਕਾਂ ਦੀ ਭਾਰੀ ਭੀੜ ਨੂੰ ਸੁਚਾਰੂ ਢੰਗ ਨਾਲ ਸੰਭਾਲਣ ਲਈ ਵੱਡੇ ਪੱਧਰ ‘ਤੇ ਪ੍ਰਬੰਧ ਕੀਤੇ ਗਏ ਹਨ। ਕੰਸਰਟ ਦੌਰਾਨ ਅਮਨ-ਕਾਨੂੰਨ ਅਤੇ ਸੁਰੱਖਿਆ ਵਿਵਸਥਾ ਬਣਾਈ ਰੱਖਣ ਲਈ ਲਗਭਗ 2,000 ਪੁਲਿਸ ਮੁਲਾਜ਼ਮਾਂ ਦੀ ਤਾਇਨਾਤੀ ਕੀਤੀ ਜਾਵੇਗੀ।

Follow Us
ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਐਲਾਨ: 23 ਦਸੰਬਰ ਨੂੰ ਵੋਟਿੰਗ, 26 ਨੂੰ ਗਿਣਤੀ
ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਐਲਾਨ: 23 ਦਸੰਬਰ ਨੂੰ ਵੋਟਿੰਗ, 26 ਨੂੰ ਗਿਣਤੀ...
BJP 'ਚ ਸੀਐਮ ਫੇਸ ਦੇ ਸਵਾਲ ਤੇ ਕੀ ਬੋਲੇ ਸਤੀਸ਼ ਪੂਨੀਆ? ਜਾਣੋ...
BJP 'ਚ ਸੀਐਮ ਫੇਸ ਦੇ ਸਵਾਲ ਤੇ ਕੀ ਬੋਲੇ ਸਤੀਸ਼ ਪੂਨੀਆ? ਜਾਣੋ......
PCS Mains Exam ਦੇ ਨਤੀਜੇ 'ਤੇ HC ਵੱਲੋਂ ਲਗਾਈ ਰੋਕ 'ਤੇ ਕੀ ਬੋਲੇ ਹਰਜੋਤ ਬੈਂਸ? ਜਾਣੋ...
PCS Mains Exam ਦੇ ਨਤੀਜੇ 'ਤੇ HC ਵੱਲੋਂ ਲਗਾਈ ਰੋਕ 'ਤੇ ਕੀ ਬੋਲੇ ਹਰਜੋਤ ਬੈਂਸ? ਜਾਣੋ......
2 ਸੀਟਾਂ ਵਾਲੀ ਭਾਜਪਾ ਦਾ ਕੀ ਮੈਨੀਫੈਸਟੋ ਬਣਾਉਣਗੇ ਰਾਘਵ ਚੱਢਾ? : ਸੀਐਮ ਭਗਵੰਤ ਮਾਨ
2 ਸੀਟਾਂ ਵਾਲੀ ਭਾਜਪਾ ਦਾ ਕੀ ਮੈਨੀਫੈਸਟੋ ਬਣਾਉਣਗੇ ਰਾਘਵ ਚੱਢਾ? : ਸੀਐਮ ਭਗਵੰਤ ਮਾਨ...
ਨਸ਼ੇ ਖ਼ਿਲਾਫ਼ ਸਰਕਾਰ ਨਾਲ ਮਿਲ ਕੇ ਜੰਗ ਲੜਣ ਲੋਕ, ਅਮਨ ਅਰੋੜਾ ਨੇ ਦੱਸਿਆ ਫਾਰਮੂਲਾ
ਨਸ਼ੇ ਖ਼ਿਲਾਫ਼ ਸਰਕਾਰ ਨਾਲ ਮਿਲ ਕੇ ਜੰਗ ਲੜਣ ਲੋਕ, ਅਮਨ ਅਰੋੜਾ ਨੇ ਦੱਸਿਆ ਫਾਰਮੂਲਾ...
ਪੰਜਾਬ 'ਚ BJP ਆਪਣੇ ਦੱਮ 'ਤੇ ਬਣਾਵੇ ਸਰਕਾਰ, ਕਿਸੇ ਦਾ ਬੈਗੇਜ ਲੈਣਾ ਠੀਕ ਨਹੀਂ: ਬਿੱਟੂ
ਪੰਜਾਬ 'ਚ BJP ਆਪਣੇ ਦੱਮ 'ਤੇ ਬਣਾਵੇ ਸਰਕਾਰ, ਕਿਸੇ ਦਾ ਬੈਗੇਜ ਲੈਣਾ ਠੀਕ ਨਹੀਂ: ਬਿੱਟੂ...
ਪੰਜਾਬ ਚੋਣਾਂ 2027: ਕੀ 50% ਮੌਜੂਦਾ ਵਿਧਾਇਕਾਂ ਦੀਆਂ ਟਿਕਟਾਂ ਕੱਟ ਰਹੀ ਹੈ AAP ? CM ਮਾਨ ਨੇ ਦਿੱਤਾ ਜਵਾਬ
ਪੰਜਾਬ ਚੋਣਾਂ 2027: ਕੀ  50% ਮੌਜੂਦਾ ਵਿਧਾਇਕਾਂ ਦੀਆਂ ਟਿਕਟਾਂ ਕੱਟ ਰਹੀ ਹੈ AAP ? CM ਮਾਨ ਨੇ ਦਿੱਤਾ ਜਵਾਬ...
ਦਿੱਲੀ ਦੇ ਪ੍ਰਦੂਸ਼ਣ 'ਚ ਨਹੀਂ ਹੈ ਪੰਜਾਬ ਦਾ ਹੱਥ, ਸਾਨੂੰ ਬਦਨਾਮ ਕਰਨ ਦੀ ਕੋਸ਼ਿਸ਼: CM ਮਾਨ
ਦਿੱਲੀ ਦੇ ਪ੍ਰਦੂਸ਼ਣ 'ਚ ਨਹੀਂ ਹੈ ਪੰਜਾਬ ਦਾ ਹੱਥ, ਸਾਨੂੰ ਬਦਨਾਮ ਕਰਨ ਦੀ ਕੋਸ਼ਿਸ਼: CM ਮਾਨ...
ਪੰਜਾਬ ਵਿੱਚ ਭਾਜਪਾ-ਅਕਾਲੀ ਦਲ ਗਠਜੋੜ 'ਤੇ ਸਚਿਨ ਪਾਇਲਟ ਦਾ ਤੰਜ, ਬੋਲੇ- ਆਪ ਨਾਲ ਹੋਵੇਗਾ ਸਿੱਧਾ ਮੁਕਾਬਲਾ
ਪੰਜਾਬ ਵਿੱਚ ਭਾਜਪਾ-ਅਕਾਲੀ ਦਲ ਗਠਜੋੜ 'ਤੇ ਸਚਿਨ ਪਾਇਲਟ ਦਾ ਤੰਜ, ਬੋਲੇ- ਆਪ ਨਾਲ ਹੋਵੇਗਾ ਸਿੱਧਾ ਮੁਕਾਬਲਾ...