AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Kapil Sharma ਨੂੰ ਬੁਰੇ ਦੌਰ ‘ਚ ਲੱਗੀ ਸੀ ਸ਼ਰਾਬ ਪੀਣ ਦੀ ਆਦਤ, ਕਿਹੜੇ ਅਦਾਕਾਰ ਨੇ ਕੀਤੀ ਮਦਦ ?

Kapil Sharma Depression: ਕਪਿਲ ਸ਼ਰਮਾ ਨੇ ਹਾਲ ਹੀ ਵਿੱਚ ਆਪਣੀ ਸ਼ਰਾਬ ਦੀ ਲਤ ਅਤੇ ਡਿਪਰੈਸ਼ਨ ਬਾਰੇ ਗੱਲ ਕੀਤੀ ਹੈ। ਉਨ੍ਹਾਂ ਨੇ ਹਾਲ ਹੀ 'ਚ ਖੁਲਾਸਾ ਕੀਤਾ ਸੀ ਕਿ ਇਸ ਦੌਰਾਨ ਸ਼ਾਹਰੁਖ ਖਾਨ ਨੇ ਕਪਿਲ ਸ਼ਰਮਾ ਦਾ ਆਤਮਵਿਸ਼ਵਾਸ ਵਧਾਇਆ ਅਤੇ ਉਨ੍ਹਾਂ ਨੂੰ ਬੁਰੇ ਦੌਰ 'ਚੋਂ ਬਾਹਰ ਕੱਢਣ 'ਚ ਮਦਦ ਕੀਤੀ।

Kapil Sharma ਨੂੰ ਬੁਰੇ ਦੌਰ 'ਚ ਲੱਗੀ ਸੀ ਸ਼ਰਾਬ ਪੀਣ ਦੀ ਆਦਤ, ਕਿਹੜੇ ਅਦਾਕਾਰ ਨੇ ਕੀਤੀ ਮਦਦ ?
Comedian Kapil Sharma- FILE PHOTO
tv9-punjabi
| Published: 16 Mar 2023 22:29 PM IST
Share
Comedian Kapil Sharma: ਅੱਜ ਕਪਿਲ ਸ਼ਰਮਾ ਦਾ ਨਾਂ ਭਾਰਤ ਵਿੱਚ ਹੀ ਨਹੀਂ ਸਗੋਂ ਪੂਰੀ ਦੁਨੀਆ ਵਿੱਚ ਮਸ਼ਹੂਰ ਹੋ ਗਿਆ ਹੈ। ਸ਼ੋਅ ਕਾਮੇਡੀ ਨਾਈਟਸ ਵਿਦ ਕਪਿਲ ਸ਼ਰਮਾ ਦਾ ਹਰ ਪਰਿਵਾਰ ਬੇਸਬਰੀ ਨਾਲ ਇੰਤਜ਼ਾਰ ਕਰਦਾ ਹੈ। ਸ਼ੋਅ ‘ਚ ਕਪਿਲ ( Kapil Sharma) ਦੀ ਕਾਮੇਡੀ ਹਰ ਕਿਸੇ ਦੀਆਂ ਪਰੇਸ਼ਾਨੀਆਂ ਅਤੇ ਤਣਾਅ ਨੂੰ ਖਤਮ ਕਰਦੀ ਹੈ। ਟੀਵੀ ਦੇ ਨਾਲ-ਨਾਲ ਕਪਿਲ ਸ਼ਰਮਾ ਫਿਲਮਾਂ ਅਤੇ ਵੀਡੀਓਜ਼ ਵਿੱਚ ਵੀ ਨਜ਼ਰ ਆ ਰਹੇ ਹਨ, ਇਸਦੇ ਨਾਲ ਹੀ ਉਹ ਗਾਇਕੀ ਵਿੱਚ ਵੀ ਹੱਥ ਅਜ਼ਮਾ ਰਹੇ ਹਨ। ਕਪਿਲ ਸ਼ਰਮਾ ਨੇ ਹਾਲ ਹੀ ਵਿੱਚ ਆਪਣੀ ਸ਼ਰਾਬ ਦੀ ਲਤ ਅਤੇ ਡਿਪਰੈਸ਼ਨ ਬਾਰੇ ਗੱਲ ਕੀਤੀ ਹੈ। ਇਸ ਦੌਰਾਨ ਸ਼ਾਹਰੁਖ ਖਾਨ ਨੇ ਕਪਿਲ ਸ਼ਰਮਾ ਦਾ ਆਤਮਵਿਸ਼ਵਾਸ ਵਧਾਇਆ ਅਤੇ ਉਨ੍ਹਾਂ ਨੂੰ ਬੁਰੇ ਦੌਰ ‘ਚੋਂ ਬਾਹਰ ਕੱਢਣ ‘ਚ ਮਦਦ ਕੀਤੀ।

ਆਉਣ ਵਾਲੀ ਫਿਲਮ ਨੂੰ ਲੈ ਕੇ ਸੁਰਖੀਆਂ ‘ਚ ਕਪਿਲ

ਕਾਮੇਡੀਅਨ ਅਤੇ ਅਭਿਨੇਤਾ ਕਪਿਲ ਸ਼ਰਮਾ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ ਜ਼ਵਿਗਾਟੋ ਨੂੰ ਲੈ ਕੇ ਸੁਰਖੀਆਂ ‘ਚ ਹਨ। ਹਾਲ ਹੀ ‘ਚ ਮੀਡੀਆ ਨੂੰ ਦਿੱਤੇ ਇੰਟਰਵਿਊ ‘ਚ ਕਪਿਲ ਨੇ ਦੱਸਿਆ ਕਿ ਉਹ ਆਪਣੇ ਕਰੀਅਰ ਦੇ ਬੁਰੇ ਦੌਰ ‘ਚ ਡਿਪ੍ਰੈਸ਼ਨ (Depression) ‘ਚ ਆ ਗਏ ਸਨ। ਇੱਥੋਂ ਤੱਕ ਕਿ ਉਸਨੇ ਮੰਨਿਆ ਕਿ ਉਹ ਸ਼ੂਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਹੀ ਸੈੱਟ ਤੋਂ ਭੱਜ ਜਾਂਦਾ ਸੀ ਅਤੇ ਇਸ ਦੌਰਾਨ ਉਹ ਸ਼ਰਾਬ ਦਾ ਆਦੀ ਵੀ ਹੋ ਗਿਆ ਸੀ, ਇਸ ਦੌਰਾਨ ਉਹ ਆਪਣਾ ਘਰ ਛੱਡ ਕੇ ਕੰਮ ‘ਤੇ ਨਹੀਂ ਜਾਣਾ ਚਾਹੁੰਦਾ ਸੀ। ਕਪਿਲ ਨੇ ਦੱਸਿਆ ਕਿ ਉਸ ਸਮੇਂ ਸ਼ਾਹਰੁਖ ਨੇ ਉਨ੍ਹਾਂ ਦਾ ਸਾਥ ਦਿੱਤਾ ਸੀ।

ਡਿਪ੍ਰੈਸ਼ਨ ਦੌਰਾਨ ਕਪਿਲ ਦੇ ਕੰਮ ‘ਚ ਆਈ ਰੁਕਾਵਟ

ਜਦੋਂ ਕਪਿਲ ਸ਼ਰਮਾ ਤੋਂ ਪੁੱਛਿਆ ਗਿਆ ਕਿ ਬੁਰੇ ਸਮੇਂ ਦੌਰਾਨ ਉਨ੍ਹਾਂ ਦੇ ਕੰਮ ‘ਚ ਰੁਕਾਵਟ ਆਈ ਤਾਂ ਕਪਿਲ ਸ਼ਰਮਾ ਨੇ ਕਿਹਾ ਕਿ ਹਾਂ, ਦਿਮਾਗੀ ਸਿਹਤ ਖਰਾਬ ਹੋਣ ਕਾਰਨ ਉਨ੍ਹਾਂ ਦੇ ਕੰਮ ‘ਚ ਰੁਕਾਵਟ ਆਈ ਹੈ ਪਰ ਕਿਸੇ ਨੇ ਇਸ ‘ਤੇ ਧਿਆਨ ਨਹੀਂ ਦਿੱਤਾ। ਇਸ ਦੌਰਾਨ ਕਪਿਲ ਨੇ ਦੱਸਿਆ ਕਿ ਉਨ੍ਹਾਂ ਨੇ ਆਖਰੀ ਸਮੇਂ ‘ਚ ਸ਼ਾਹਰੁਖ ਦਾ ਸ਼ੋਅ ਰੱਦ ਕਰ ਦਿੱਤਾ ਸੀ।

ਬਿਹਤਰ ਮਹਿਸੂਸ ਕਰਨ ਲਈ ਲੈਂਦਾ ਸੀ ਸ਼ਰਾਬ

ਗੱਲਬਾਤ ਦੌਰਾਨ ਕਪਿਲ ਨੇ ਕਿਹਾ- ਜਦੋਂ ਤੁਸੀਂ ਨਸ਼ਾ ਕਰਦੇ ਹੋ, ਤਾਂ ਤੁਸੀਂ ਆਤਮਵਿਸ਼ਵਾਸ ਕਰਦੇ ਹੋ। ਪਰ ਜਦੋਂ ਨਸ਼ਾ ਮੁੱਕ ਜਾਂਦਾ ਹੈ ਅਤੇ ਤੁਸੀਂ ਸ਼ਾਂਤ ਹੋ ਜਾਂਦੇ ਹੋ, ਤੁਹਾਨੂੰ ਅਸਲੀਅਤ ਦਾ ਅਹਿਸਾਸ ਹੁੰਦਾ ਹੈ। ਮੇਰਾ ਕਸੂਰ ਇਹ ਹੈ ਕਿ ਮੈਂ ਆਪਣੇ ਆਪ ਨੂੰ ਬਿਹਤਰ ਮਹਿਸੂਸ ਕਰਨ ਲਈ ਪੀਂਦਾ ਸੀ। ਕਪਿਲ ਨੇ ਦੱਸਿਆ ਕਿ ਇੱਕ ਵਾਰ ਉਸ ਨੇ ਇੱਕ ਇਵੈਂਟ ਕੈਂਸਲ ਕਰ ਦਿੱਤਾ ਸੀ, ਜਿਸ ਦੇ ਲਈ ਉਸ ਨੇ ਲੱਖਾਂ ਰੁਪਏ ਲਏ ਸਨ। ਕਪਿਲ ਨੇ ਮੰਨਿਆ ਕਿ ਅਜਿਹਾ ਇਸ ਲਈ ਹੋਇਆ ਕਿਉਂਕਿ ਉਨ੍ਹਾਂ ਦੀ ਸਿਹਤ ਬਹੁਤ ਖਰਾਬ ਸੀ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...