ਜਲੰਧਰ ਪਹੁੰਚੇ ਕਮੇਡੀਅਨ ਕਪਿਲ ਸ਼ਰਮਾ, ਪਰਿਵਾਰ ਸਮੇਤ 'ਹਾਰਟ ਅਟੈਕ' ਪਰਾਂਠਿਆਂ ਖਾਣ ਪਹੁੰਚੇ | Comedian kapil sharma visit jalandhar with ginni chatrath sharma for Heart Attack paratha Punjabi news - TV9 Punjabi

ਜਲੰਧਰ ਪਹੁੰਚੇ ਕਮੇਡੀਅਨ ਕਪਿਲ ਸ਼ਰਮਾ, ਪਰਿਵਾਰ ਸਮੇਤ ‘ਹਾਰਟ ਅਟੈਕ’ ਪਰਾਂਠੇ ਖਾਣ ਪਹੁੰਚੇ

Updated On: 

30 Dec 2023 12:29 PM

ਕਾਮੇਡੀਅਨ ਕਪਿਲ ਸ਼ਰਮਾ ਨੇ ਮਾਡਲ ਟਾਊਨ ਦੇ ਮਸ਼ਹੂਰ ਹਾਰਟ ਅਟੈਕ ਦੇਸੀ ਘਿਓ ਦੇ ਪਰਾਠੇ ਦਾ ਆਨੰਦ ਲੈ ਰਹੇ ਹਨ। ਕਪਿਲ ਸ਼ਰਮਾ ਦਾ ਸਹੁਰਾ ਘਰ ਵੀ ਜਲੰਧਰ 'ਚ ਹੈ। ਕਪਿਲ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਨੇ ਮੁੰਬਈ 'ਚ ਸੋਸ਼ਲ ਮੀਡੀਆ 'ਤੇ ਮਸ਼ਹੂਰ ਹਾਰਟ ਅਟੈਕ ਦੀ ਵੀਡੀਓ ਦੇਖੀ ਸੀ। ਇਸ ਤੋਂ ਬਾਅਦ ਉਸ ਨੂੰ ਵੀਰ ਦਵਿੰਦਰ ਤੋਂ ਪਰਾਂਠੇ ਖਾਣ ਦੀ ਇੱਛਾ ਹੋਈ ਸੀ।

ਜਲੰਧਰ ਪਹੁੰਚੇ ਕਮੇਡੀਅਨ ਕਪਿਲ ਸ਼ਰਮਾ, ਪਰਿਵਾਰ ਸਮੇਤ ਹਾਰਟ ਅਟੈਕ ਪਰਾਂਠੇ ਖਾਣ ਪਹੁੰਚੇ
Follow Us On

ਕਾਮੇਡੀਅਨ ਕਪਿਲ ਸ਼ਰਮਾ (Kapil Sharma) ਦੀ ਫੋਟੋਆਂ ਵਾਇਰਲ ਹੋ ਰਹੀ ਹੈ ਜਿਸ ਵਿੱਚ ਉਹ ਆਪਣੀ ਪਤਨੀ ਗਿੰਨੀ ਚਤਰਥ ਸ਼ਰਮਾ ਨਾਲ ਜਲੰਧਰ ਪਹੁੰਚੇ ਹਨ। ਉਨ੍ਹਾਂ ਨੇ ਮਾਡਲ ਟਾਊਨ ਦੇ ਮਸ਼ਹੂਰ ਹਾਰਟ ਅਟੈਕ ਦੇਸੀ ਘਿਓ ਦੇ ਪਰਾਠੇ ਦਾ ਆਨੰਦ ਲੈ ਰਹੇ ਹਨ। ਕਪਿਲ ਸ਼ਰਮਾ ਦਾ ਸਹੁਰਾ ਘਰ ਵੀ ਜਲੰਧਰ ‘ਚ ਹੈ। ਤੁਹਾਨੂੰ ਦੱਸ ਦੇਈਏ ਕਿ ਆਪਣੀ ਕਾਮੇਡੀ ਨਾਲ ਦੇਸ਼ ਭਰ ‘ਚ ਦਰਸ਼ਕਾਂ ‘ਚ ਆਪਣੀ ਪਛਾਣ ਬਣਾਉਣ ਵਾਲੇ ਕਪਿਲ ਸ਼ਰਮਾ ਖਾਣ-ਪੀਣ ਦੇ ਵੀ ਬਹੁਤ ਸ਼ੌਕੀਨ ਹਨ। ਹਾਰਟ ਅਟੈਕ ਬਣਾਉਣ ਵਾਲੇ ਵੀਰ ਦਵਿੰਦਰ ਸੋਸ਼ਲ ਮੀਡੀਆ ਤੇ ਬਹੁਤ ਵਾਇਰਲ ਹਨ ਅਤੇ ਲੋਕ ਉਨ੍ਹਾਂ ਦੇ ਪਰਾਂਠਿਆਂ ਦੀਆਂ ਤਰੀਫਾਂ ਕਰਦੇ ਹਨ।

ਮੁੰਬਈ ਤੋਂ ਜਲੰਧਰ ਪਹੁੰਚੇ ਕਪਿਲ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਨੇ ਮੁੰਬਈ ‘ਚ ਸੋਸ਼ਲ ਮੀਡੀਆ ‘ਤੇ ਮਸ਼ਹੂਰ ਹਾਰਟ ਅਟੈਕ ਦੀ ਵੀਡੀਓ ਦੇਖੀ ਸੀ। ਇਸ ਤੋਂ ਬਾਅਦ ਉਸ ਨੂੰ ਵੀਰ ਦਵਿੰਦਰ ਤੋਂ ਪਰਾਂਠੇ ਖਾਣ ਦੀ ਇੱਛਾ ਹੋਈ ਸੀ। ਅੱਜ ਉਹ ਇੱਥੇ ਪਹੁੰਚ ਉਚੇਚੇ ਤੌਰ ਤੇ ਪਹੁੰਚੇ ਹਨ। ਕਪਿਲ ਸ਼ਰਮਾ ਅਤੇ ਉਨ੍ਹਾਂ ਦੀ ਪਤਨੀ ਗਿੰਨੀ ਨੇ ਕਾਰ ‘ਚ ਬੈਠ ਕੇ ਪਰਾਠਾ ਖਾਧਾ ਅਤੇ ਫਿਰ ਸੜਕ ‘ਤੇ ਖੜ੍ਹੇ ਹੋ ਕੇ ਚਾਹ ਪੀਤੀ। ਕਪਿਲ ਨੇ ਵੀਰ ਦਵਿੰਦਰ ਦੇ ਪਰਾਂਠੇ ਦੀ ਵੀ ਖੂਬ ਤਾਰੀਫ ਕੀਤੀ।

ਪਿਛਲੇ ਕੁਝ ਸਮੇਂ ਤੋਂ ਜਲੰਧਰ ਦੇ ਮਾਡਲ ਟਾਊਨ ‘ਚ ਵੀਰ ਦਵਿੰਦਰ ਸਿੰਘ ਨਾਂਅ ਦੇ ਨੌਜਵਾਨ ਨੇ ਰਾਤ ਨੂੰ ਦੇਸੀ-ਘਿਓ ਦੇ ਪਰਾਠੇ ਬਣਾਉਣੇ ਸ਼ੁਰੂ ਕਰ ਦਿੱਤੇ ਸਨ। ਲੋਕਾਂ ਨੇ ਉਸ ਦੇ ਪਰਾਂਠੇ ਨੂੰ ਇੰਨਾ ਪਸੰਦ ਕਰਨਾ ਸ਼ੁਰੂ ਕਰ ਦਿੱਤਾ ਕਿ ਰਾਤ ਨੂੰ ਵੱਡੀ ਗਿਣਤੀ ‘ਚ ਲੋਕ ਵੀਰ ਦਵਿੰਦਰ ਕੋਲ ਇਕੱਠੇ ਹੋਣੇ ਸ਼ੁਰੂ ਹੋ ਗਏ। ਉਸ ਦੀਆਂ ਕੁਝ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਵੀ ਵਾਇਰਲ ਹੋਈਆਂ ਸਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਪੰਜਾਬ ਵਿੱਚ ਹਾਰਟ ਅਟੈਕ ਪਰੋਠੇ ਬਣਾਉਣ ਵਾਲੇ ਲੋਕਾਂ ਵਜੋਂ ਵੀ ਸੰਬੋਧਨ ਕੀਤਾ ਜਾਣ ਲੱਗਾ।

ਰੈਸਟੋਰੈਂਟ ਵਿੱਚ ਕੰਮ ਕਰਦਾ ਸੀ ਵੀਰ ਦਵਿੰਦਰ

ਪ੍ਰਾਪਤ ਜਾਣਕਾਰੀ ਅਨੁਸਾਰ ਵੀਰ ਦਵਿੰਦਰ ਮਾਡਲ ਟਾਊਨ ਵਿੱਚ ਹੀ ਇੱਕ ਰੈਸਟੋਰੈਂਟ ਵਿੱਚ ਕੰਮ ਕਰਦਾ ਸੀ। ਪਰ ਫਿਰ ਉਸ ਨੇ ਆਪਣਾ ਖੁਦ ਦਾ ਪਰਾਠਿਆਂ ਦਾ ਕੰਮ ਸ਼ੁਰੂ ਕਰ ਦਿੱਤਾ। ਆਪਣਾ ਕੰਮ ਸ਼ੁਰੂ ਕਰਨ ਤੋਂ ਬਾਅਦ, ਇੱਕ ਫੂਡ ਬਲੌਗਰ ਨੇ ਉਨ੍ਹਾਂ ਦੀ ਵੀਡੀਓ ਬਣਾਈ, ਜੋ ਬਾਅਦ ‘ਚ ਖੂਬ ਵਾਇਰਲ ਵੀ ਹੋ ਗਈ ਸੀ। ਜਿਸ ਤੋਂ ਬਾਅਦ ਉਹ ਸ਼ਹਿਰ ‘ਚ ਕਾਫੀ ਮਸ਼ਹੂਰ ਹੋ ਗਈ।

Exit mobile version