AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ‘ਪਟਿਆਲਾ ਪੈੱਗ’ ਸਮੇਤ ਨਸ਼ੇ ਵਾਲੇ ਗੀਤਾਂ ‘ਤੇ ਰੋਕ ਲਗਾਉਣ ਦੀ ਮੰਗ

Diljit Dosanjh Delhi Concert: ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਦਿੱਲੀ ਵਿੱਚ ਹੋਣ ਵਾਲੇ ਆਪਣੇ ਕੰਸਰਟ ਨੂੰ ਲੈ ਕੇ ਵਿਵਾਦਾਂ ਵਿੱਚ ਘਿਰ ਗਏ ਹਨ। ਉਨ੍ਹਾਂ ਦੇ ਕੰਸਰਟ ਸਬੰਧੀ ਸ਼ਿਕਾਇਤ ਦਿੱਤੀ ਗਈ ਹੈ। ਦੱਸ ਦੇਈਏ ਕਿ ਦਿਲਜੀਤ ਦਾ ਕੰਸਰਟ ਕੱਲ੍ਹ ਦਿੱਲੀ ਦੇ ਜਵਾਹਰ ਲਾਲ ਸਟੇਡੀਅਮ ਵਿੱਚ ਹੋਣਾ ਹੈ। ਉਨ੍ਹਾਂ ਦੀ ਲਾਈਵ ਪਰਫਾਰਮੈਂਸ ਦੇਖਣ ਲਈ ਭਾਰੀ ਗਿਣਤੀ ਚ ਲੋਕ ਪਹੁੰਚ ਰਹੇ ਹਨ।

ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, 'ਪਟਿਆਲਾ ਪੈੱਗ' ਸਮੇਤ ਨਸ਼ੇ ਵਾਲੇ ਗੀਤਾਂ 'ਤੇ ਰੋਕ ਲਗਾਉਣ ਦੀ ਮੰਗ
ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ
tv9-punjabi
| Updated On: 29 Oct 2026 12:19 PM IST
Share

ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਦਿੱਲੀ ਵਿੱਚ ਹੋਣ ਵਾਲੇ ਆਪਣੇ ਕੰਸਰਟ ਨੂੰ ਲੈ ਕੇ ਵਿਵਾਦਾਂ ਵਿੱਚ ਘਿਰ ਗਏ ਹਨ। ਉਨ੍ਹਾਂ ਦੇ ਕੰਸਰਟ ਸਬੰਧੀ ਸ਼ਿਕਾਇਤ ਦਿੱਤੀ ਗਈ ਹੈ, ਜਿਸ ਵਿੱਚ ਸ਼ਰਾਬ ਅਤੇ ਨਸ਼ੇ ਨਾਲ ਜੁੜੇ ਗੀਤ ਗਾਉਣ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਗਈ ਹੈ।ਇਨ੍ਹਾਂ ਗੀਤਾਂ ਵਿੱਚ ‘ਪਟਿਆਲਾ ਪੈੱਗ’, ‘5 ਤਾਰਾ ਠੇਕੇ’ ਅਤੇ ‘ਜੇਬ ਵਿੱਚੋਂ ਫੀਮ ਲੱਭੀ ਆ’ ਵਰਗੇ ਗੀਤ ਸ਼ਾਮਲ ਹਨ। ਇਸ ਦੇ ਨਾਲ ਹੀ ਕੰਸਰਟ ਦੌਰਾਨ ਬੱਚਿਆਂ ਨੂੰ ਸਟੇਜ ‘ਤੇ ਬੁਲਾਉਣ ‘ਤੇ ਵੀ ਰੋਕ ਲਗਾਉਣ ਦੀ ਮੰਗ ਕੀਤੀ ਗਈ ਹੈ। ਦੱਸ ਦੇਈਏ ਕਿ ਦਿਲਜੀਤ ਦੋਸਾਂਝ ਦੇ Aura India Tour 2026 ਤਹਿਤ 30 ਅਕਤੂਬਰ ਨੂੰ ਦਿੱਲੀ ਵਿੱਚ ਲਾਈਵ ਕੰਸਰਟ ਹੋਵੇਗਾ। ਇਹ ਪ੍ਰੋਗਰਾਮ ਜਵਾਹਰ ਲਾਲ ਨਹਿਰੂ (JLN) ਸਟੇਡੀਅਮ ਵਿੱਚ ਕਰਵਾਇਆ ਜਾਵੇਗਾ।

ਦਿਲਜੀਤ ਦੋਸਾਂਝ ਲਗਭਗ ਦੋ ਸਾਲਾਂ ਬਾਅਦ ਮੁੜ ਇੰਡੀਆ ਟੂਰ ਕਰ ਰਹੇ ਹਨ। ਉਨ੍ਹਾਂ ਦਾ ਪਿਛਲਾ ਇੰਡੀਆ ਟੂਰ Dil-Luminati Tour 2024 ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਵਿਦੇਸ਼ਾਂ ਵਿੱਚ ਕਈ ਕੰਸਰਟ ਕੀਤੇ ਸਨ।

ਸ਼ਿਕਾਇਤ ਵਿੱਚ ਕੀ ਕਿਹਾ ਗਿਆ ਹੈ?

ਨਸ਼ੇ ਨਾਲ ਜੁੜੇ ਗੀਤਾਂ ‘ਤੇ ਰੋਕ ਲੱਗੇ: ਚੰਡੀਗੜ੍ਹ ਦੇ ਰਹਿਣ ਵਾਲੇ ਡਾ. ਪੰਡਿਤਰਾਓ ਧਰੇਨਾਵਰ ਨੇ 27 ਅਕਤੂਬਰ ਨੂੰ ਦਿੱਲੀ ਪੁਲਿਸ ਦੇ ਡੀਸੀਪੀ (ਸਾਊਥ-ਈਸਟ) ਨੂੰ ਇੱਕ ਪੱਤਰ ਲਿਖਿਆ ਹੈ। ਉਨ੍ਹਾਂ ਨੇ ‘ਪਟਿਆਲਾ ਪੈੱਗ’, ‘5 ਤਾਰਾ ਠੇਕੇ’ ਅਤੇ ‘ਜੇਬ ਵਿੱਚੋਂ ਫੀਮ ਲੱਭੀ ਆ’ ਵਰਗੇ ਗੀਤ ਗਾਉਣ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਇਹ ਵੀ ਕਿਹਾ ਹੈ ਕਿ ਇਨ੍ਹਾਂ ਗੀਤਾਂ ਦੇ ਬੋਲ ਬਦਲ ਕੇ ਗਾਉਣ ਦੀ ਇਜਾਜ਼ਤ ਵੀ ਨਹੀਂ ਦਿੱਤੀ ਜਾਣੀ ਚਾਹੀਦੀ।

ਬੱਚਿਆਂ ਨੂੰ ਸਟੇਜ ‘ਤੇ ਨਾ ਬੁਲਾਇਆ ਜਾਵੇ: ਸ਼ਿਕਾਇਤ ਵਿੱਚ ਕੰਸਰਟ ਦੌਰਾਨ ਬੱਚਿਆਂ ਨੂੰ ਸਟੇਜ ‘ਤੇ ਬੁਲਾਉਣ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਗਈ ਹੈ। ਸ਼ਿਕਾਇਤਕਰਤਾ ਨੇ ਤੇਜ਼ ਆਵਾਜ਼ ਅਤੇ ਚਮਕਦੀਆਂ ਲਾਈਟਾਂ ਨੂੰ ਬੱਚਿਆਂ ਦੀ ਸਿਹਤ ਲਈ ਸੰਭਾਵੀ ਤੌਰ ‘ਤੇ ਨੁਕਸਾਨਦੇਹ ਦੱਸਿਆ ਹੈ।

ਬੁਲੇਟ ਬੈਲਟ ਪਾਉਣ ‘ਤੇ ਪਾਬੰਦੀ: ਕੰਸਰਟ ਦੌਰਾਨ ਛਾਤੀ ‘ਤੇ ਸਿਲਵਰ ਬੁਲੇਟ ਬੈਲਟ ਯਾਨੀ ਨਕਲੀ ਕਾਰਤੂਸਾਂ ਦੀ ਪੱਟੀ ਪਾਉਣ ‘ਤੇ ਵੀ ਰੋਕ ਲਗਾਉਣ ਦੀ ਮੰਗ ਕੀਤੀ ਗਈ ਹੈ। ਸ਼ਿਕਾਇਤਕਰਤਾ ਮੁਤਾਬਕ, ਬੰਦੂਕ ਵਰਗੇ ਹਾਵ-ਭਾਵ ਦਿਖਾਉਣਾ ਅਤੇ ਅਜਿਹੀਆਂ ਚੀਜ਼ਾਂ ਦੀ ਵਰਤੋਂ ਕਰਨਾ ਹਿੰਸਾ ਨੂੰ ਉਤਸ਼ਾਹਿਤ ਕਰਨ ਦਾ ਸੰਦੇਸ਼ ਦੇ ਸਕਦਾ ਹੈ।

ਹਾਈਕੋਰਟ ਦੇ ਹੁਕਮ ਦਾ ਦਿੱਤਾ ਹਵਾਲਾ

ਡਾ. ਪੰਡਿਤਰਾਓ ਧਰੇਨਾਵਰ ਨੇ ਆਪਣੀ ਸ਼ਿਕਾਇਤ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ 2019 ਦੇ ਹੁਕਮ ਦਾ ਹਵਾਲਾ ਦਿੱਤਾ ਹੈ। ਉਨ੍ਹਾਂ ਨੇ ਸ਼ਰਾਬ, ਨਸ਼ੀਲੇ ਪਦਾਰਥਾਂ ਅਤੇ ਹਿੰਸਾ ਨੂੰ ਉਤਸ਼ਾਹਿਤ ਕਰਨ ਵਾਲੇ ਗੀਤਾਂ ‘ਤੇ ਰੋਕ ਲਗਾਉਣ ਦੀ ਗੱਲ ਕਹੀ ਹੈ। ਸ਼ਿਕਾਇਤ ਵਿੱਚ ਨਸ਼ਾ ਮੁਕਤ ਭਾਰਤ ਮੁਹਿੰਮ ਦਾ ਵੀ ਜ਼ਿਕਰ ਕੀਤਾ ਗਿਆ ਹੈ।

ਬੱਚਿਆਂ ਦੀ ਸਿਹਤ ਲਈ ਨੁਕਸਾਨਦੇਹ ਹੋ ਸਕਦੀਆਂ ਹਨ ਇਹ ਚੀਜ਼ਾਂ

ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਸ਼ਿਕਾਇਤਕਰਤਾ ਨੇ 120 ਡੈਸੀਬਲ ਤੋਂ ਵੱਧ ਤੇਜ਼ ਆਵਾਜ਼ ਅਤੇ 5 ਤੋਂ 30 ਹਰਟਜ਼ ਦੀਆਂ ਫਲੈਸ਼ਿੰਗ ਲਾਈਟਾਂ ਦਾ ਜ਼ਿਕਰ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕੰਸਰਟ ਦੌਰਾਨ ਅਜਿਹੇ ਪ੍ਰਭਾਵ ਬੱਚਿਆਂ ਦੀ ਸਿਹਤ ਲਈ ਨੁਕਸਾਨਦੇਹ ਹੋ ਸਕਦੇ ਹਨ।

ਮੰਗਾਂ ‘ਤੇ ਕਾਰਵਾਈ ਕਰਨ ਦੀ ਅਪੀਲ

ਫਿਲਹਾਲ, ਸ਼ਿਕਾਇਤਕਰਤਾ ਨੇ ਦਿੱਲੀ ਪੁਲਿਸ ਨੂੰ ਇਨ੍ਹਾਂ ਮੰਗਾਂ ‘ਤੇ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਉਪਲਬਧ ਜਾਣਕਾਰੀ ਤੋਂ ਇਸ ਗੱਲ ਦੀ ਪੁਸ਼ਟੀ ਨਹੀਂ ਹੁੰਦੀ ਕਿ ਪੁਲਿਸ ਵੱਲੋਂ ਸ਼ਿਕਾਇਤ ‘ਤੇ ਕੀ ਕਾਰਵਾਈ ਕੀਤੀ ਗਈ ਹੈ।

Follow Us
BJP-SAD ਨੂੰ ਜਨਤਾ ਨੇ ਨਕਾਰ ਦਿੱਤਾ, ਭਾਲ ਰਹੇ ਸਿਆਸੀ ਜ਼ਮੀਨ... ਅੰਮ੍ਰਿਤਸਰ ਪਹੁੰਚੇ ਪੰਜਾਬ ਕਾਂਗਰਸ ਇੰਚਾਰਜ ਪਾਇਲਟ ਦੇ ਨਿਸ਼ਾਨੇ
BJP-SAD ਨੂੰ ਜਨਤਾ ਨੇ ਨਕਾਰ ਦਿੱਤਾ, ਭਾਲ ਰਹੇ ਸਿਆਸੀ ਜ਼ਮੀਨ... ਅੰਮ੍ਰਿਤਸਰ ਪਹੁੰਚੇ ਪੰਜਾਬ ਕਾਂਗਰਸ ਇੰਚਾਰਜ ਪਾਇਲਟ ਦੇ ਨਿਸ਼ਾਨੇ...
ਸੈਫ਼ ਨੂੰ ਕਿਸਨੇ ਦਿੱਤੀ ਧਮਕੀ? ਬਾਲੀਵੁੱਡ ਸਿਤਾਰਿਆਂ ਦੀ ਸੁਰੱਖਿਆ ਨੂੰ ਲੈ ਕੇ ਕੀ ਹੈ ਮੁੰਬਈ ਪੁਲਿਸ ਦੀ ਤਿਆਰੀ?
ਸੈਫ਼ ਨੂੰ ਕਿਸਨੇ ਦਿੱਤੀ ਧਮਕੀ? ਬਾਲੀਵੁੱਡ ਸਿਤਾਰਿਆਂ ਦੀ ਸੁਰੱਖਿਆ ਨੂੰ ਲੈ ਕੇ ਕੀ ਹੈ ਮੁੰਬਈ ਪੁਲਿਸ ਦੀ ਤਿਆਰੀ?...
ਮਾਰਕ ਜ਼ੁਕਰਬਰਗ ਦਾ ₹538 ਕਰੋੜ ਦਾ ਆਇਰਿਸ਼ ਮਹਿਲ, ਜਾਣੋ ਸਟ੍ਰੈਨਕੈਲੀ ਕਾਸਲ ਦੀ ਖਾਸੀਅਤ
ਮਾਰਕ ਜ਼ੁਕਰਬਰਗ ਦਾ ₹538 ਕਰੋੜ ਦਾ ਆਇਰਿਸ਼ ਮਹਿਲ, ਜਾਣੋ ਸਟ੍ਰੈਨਕੈਲੀ ਕਾਸਲ ਦੀ ਖਾਸੀਅਤ...
ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਐਲਾਨ: 23 ਦਸੰਬਰ ਨੂੰ ਵੋਟਿੰਗ, 26 ਨੂੰ ਗਿਣਤੀ
ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਐਲਾਨ: 23 ਦਸੰਬਰ ਨੂੰ ਵੋਟਿੰਗ, 26 ਨੂੰ ਗਿਣਤੀ...
BJP 'ਚ ਸੀਐਮ ਫੇਸ ਦੇ ਸਵਾਲ ਤੇ ਕੀ ਬੋਲੇ ਸਤੀਸ਼ ਪੂਨੀਆ? ਜਾਣੋ...
BJP 'ਚ ਸੀਐਮ ਫੇਸ ਦੇ ਸਵਾਲ ਤੇ ਕੀ ਬੋਲੇ ਸਤੀਸ਼ ਪੂਨੀਆ? ਜਾਣੋ......
PCS Mains Exam ਦੇ ਨਤੀਜੇ 'ਤੇ HC ਵੱਲੋਂ ਲਗਾਈ ਰੋਕ 'ਤੇ ਕੀ ਬੋਲੇ ਹਰਜੋਤ ਬੈਂਸ? ਜਾਣੋ...
PCS Mains Exam ਦੇ ਨਤੀਜੇ 'ਤੇ HC ਵੱਲੋਂ ਲਗਾਈ ਰੋਕ 'ਤੇ ਕੀ ਬੋਲੇ ਹਰਜੋਤ ਬੈਂਸ? ਜਾਣੋ......
2 ਸੀਟਾਂ ਵਾਲੀ ਭਾਜਪਾ ਦਾ ਕੀ ਮੈਨੀਫੈਸਟੋ ਬਣਾਉਣਗੇ ਰਾਘਵ ਚੱਢਾ? : ਸੀਐਮ ਭਗਵੰਤ ਮਾਨ
2 ਸੀਟਾਂ ਵਾਲੀ ਭਾਜਪਾ ਦਾ ਕੀ ਮੈਨੀਫੈਸਟੋ ਬਣਾਉਣਗੇ ਰਾਘਵ ਚੱਢਾ? : ਸੀਐਮ ਭਗਵੰਤ ਮਾਨ...
ਨਸ਼ੇ ਖ਼ਿਲਾਫ਼ ਸਰਕਾਰ ਨਾਲ ਮਿਲ ਕੇ ਜੰਗ ਲੜਣ ਲੋਕ, ਅਮਨ ਅਰੋੜਾ ਨੇ ਦੱਸਿਆ ਫਾਰਮੂਲਾ
ਨਸ਼ੇ ਖ਼ਿਲਾਫ਼ ਸਰਕਾਰ ਨਾਲ ਮਿਲ ਕੇ ਜੰਗ ਲੜਣ ਲੋਕ, ਅਮਨ ਅਰੋੜਾ ਨੇ ਦੱਸਿਆ ਫਾਰਮੂਲਾ...
ਪੰਜਾਬ 'ਚ BJP ਆਪਣੇ ਦੱਮ 'ਤੇ ਬਣਾਵੇ ਸਰਕਾਰ, ਕਿਸੇ ਦਾ ਬੈਗੇਜ ਲੈਣਾ ਠੀਕ ਨਹੀਂ: ਬਿੱਟੂ
ਪੰਜਾਬ 'ਚ BJP ਆਪਣੇ ਦੱਮ 'ਤੇ ਬਣਾਵੇ ਸਰਕਾਰ, ਕਿਸੇ ਦਾ ਬੈਗੇਜ ਲੈਣਾ ਠੀਕ ਨਹੀਂ: ਬਿੱਟੂ...