AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਵਿਵਾਦ ਨੂੰ ਖਤਮ ਕਰੋ.. ਦਲੇਰ ਮਹਿੰਦੀ ਮਾਮਲੇ ‘ਤੇ ਉੱਤਰਾਖੰਡ ਦੇ CM ਧਾਮੀ ਬੋਲੇ, “ਉਹ ਮੇਰੇ ਦੋਸਤ, ਮੈਂ ਗੱਲ ਕਰਾਂਗਾ”

Daler Mahendi Controversy: ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਦਲੇਰ ਮਹਿੰਦੀ ਵਿਵਾਦ 'ਤੇ ਪ੍ਰਤੀਕਿਰਿਆ ਦਿੱਤੀ। ਉਨ੍ਹਾਂ ਕਿਹਾ ਕਿ ਉਤਰਾਖੰਡ ਇੱਕ ਅਜਿਹੀ ਧਰਤੀ ਹੈ ਜੋ ਕਲਾਕਾਰਾਂ ਦਾ ਸਤਿਕਾਰ ਕਰਦੀ ਹੈ। ਉਨ੍ਹਾਂ ਮੰਤਰੀ ਦੇ ਬਿਆਨ ਦਾ ਹਵਾਲਾ ਦਿੰਦੇ ਹੋਏ ਵਿਵਾਦ ਨੂੰ ਖਤਮ ਕਰਨ ਦੀ ਅਪੀਲ ਵੀ ਕੀਤੀ।

ਵਿਵਾਦ ਨੂੰ ਖਤਮ ਕਰੋ.. ਦਲੇਰ ਮਹਿੰਦੀ ਮਾਮਲੇ 'ਤੇ ਉੱਤਰਾਖੰਡ ਦੇ CM ਧਾਮੀ ਬੋਲੇ, ਉਹ ਮੇਰੇ ਦੋਸਤ, ਮੈਂ ਗੱਲ ਕਰਾਂਗਾ
tv9-punjabi
| Updated On: 22 Oct 2026 16:53 PM IST
Share

ਉਤਰਾਖੰਡ ਵਿੱਚ ਕੁੰਜਾਪੁਰੀ ਮੇਲੇ ਦੌਰਾਨ ਪੰਜਾਬੀ ਗਾਇਕ ਦਲੇਰ ਮਹਿੰਦੀ ਦੇ ਪ੍ਰਦਰਸ਼ਨ ਨੂੰ ਲੈ ਕੇ ਵਿਵਾਦ ਵਧਦਾ ਜਾ ਰਿਹਾ ਹੈ। ਗਾਇਕ ਮੀਕਾ ਸਿੰਘ ਸਮੇਤ ਕਈ ਬਾਲੀਵੁੱਡ ਸਿਤਾਰੇ ਉਨ੍ਹਾਂ ਦੇ ਸਮਰਥਨ ਵਿੱਚ ਆ ਗਏ ਹਨ। ਫੈਡਰੇਸ਼ਨ ਆਫ ਵੈਸਟਰਨ ਇੰਡੀਆ ਸਿਨੇ ਇੰਪਲਾਈਜ਼ (FWICE) ਨੇ ਇਸ ਮੁੱਦੇ ‘ਤੇ ਪ੍ਰਧਾਨ ਮੰਤਰੀ ਮੋਦੀ ਅਤੇ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੂੰ ਪੱਤਰ ਲਿਖਿਆ ਹੈ। ਇਸ ਦੌਰਾਨ, ਸੀਐਮ ਧਾਮੀ ਨੇ ਇਸ ਮਾਮਲੇ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਮੰਤਰੀ ਨੇ ਵੀ ਇਸ ਮਾਮਲੇ ‘ਤੇ ਬਿਆਨ ਜਾਰੀ ਕੀਤਾ ਹੈ। ਹੁਣ, ਇਸ ਨੂੰ ਖਤਮ ਕਰ ਦੇਣਾ ਚਾਹੀਦਾ ਹੈ।

ਮੁੱਖ ਮੰਤਰੀ ਧਾਮੀ ਨੇ ਵੀਰਵਾਰ ਨੂੰ ਦੇਹਰਾਦੂਨ ਵਿੱਚ ਭਾਜਪਾ ਦੇ ਸੂਬਾ ਦਫ਼ਤਰ ਵਿੱਚ “ਵੋਟ ਚੋਰੀ” ਖਿਲਾਫ ਵਿਰੋਧੀ ਧਿਰ ਦੀ ਮੁਹਿੰਮ ਬਾਰੇ ਪ੍ਰੈਸ ਕਾਨਫਰੰਸ ਵਿੱਚ ਇਹ ਗੱਲ ਕਹੀ। ਦਲੇਰ ਮਹਿੰਦੀ ਦੇ ਮੁੱਦੇ ਬਾਰੇ ਪੁੱਛੇ ਜਾਣ ‘ਤੇ ਉਨ੍ਹਾਂ ਕਿਹਾ, “ਮੈਨੂੰ ਲੱਗਦਾ ਹੈ ਕਿ ਉਸ ਸਮੇਂ ਜਨਤਕ ਦਬਾਅ ਰਿਹਾ ਹੋਵੇਗਾ… ਮੰਤਰੀ ਨੇ ਖੁਦ ਕਿਹਾ ਹੈ ਕਿ ਉਹ ਉਨ੍ਹਾਂ ਦੀ ਸਿਹਤ ਤੋਂ ਅਣਜਾਣ ਸਨ। ਮੈਨੂੰ ਲੱਗਦਾ ਹੈ ਕਿ ਇਸ ਨੂੰ ਹੁਣ ਇੱਥੇ ਹੀ ਖ਼ਤਮ ਕਰ ਦੇਣਾ ਚਾਹੀਦਾ ਹੈ।”

ਮੀਕਾ ਅਤੇ ਦਲੇਰ ਮਹਿੰਦੀ ਨਾਲ ਮੈਂ ਆਪ ਗੱਲ ਕਰਾਂਗਾ – ਸੀਐਮ ਧਾਮੀ

ਸੀਐਮ ਧਾਮੀ ਨੇ ਮੀਕਾ ਸਿੰਘ ਅਤੇ ਹੋਰ ਫਿਲਮੀ ਹਸਤੀਆਂ ਦੇ ਦਲੇਰ ਮਹਿੰਦੀ ਦੇ ਸਮਰਥਨ ਵਿੱਚ ਆਉਣ ਵਾਲੇ ਸਵਾਲਾਂ ਦੇ ਜਵਾਬ ਵੀ ਦਿੱਤੇ। ਮੁੱਖ ਮੰਤਰੀ ਧਾਮੀ ਨੇ ਕਿਹਾ, “ਉੱਤਰਾਖੰਡ ਇੱਕ ਅਜਿਹੀ ਧਰਤੀ ਹੈ ਜੋ ਕਲਾਕਾਰਾਂ ਅਤੇ ਲੇਖਕਾਂ ਦਾ ਸਤਿਕਾਰ ਕਰਦੀ ਹੈ। ਮੈਂ ਮੀਕਾ ਜੀ ਅਤੇ ਦਲੇਰ ਮਹਿੰਦੀ ਜੀ ਨਾਲ ਗੱਲ ਕਰਾਂਗਾ… ਦੋਵੇਂ ਹੀ ਮੇਰੇ ਦੋਸਤ ਹਨ।”

ਇਹ ਸਾਰਾ ਮਾਮਲਾ ਉਤਰਾਖੰਡ ਦੇ ਟਿਹਰੀ ਗੜ੍ਹਵਾਲ ਵਿੱਚ ਮਾਂ ਕੁੰਜਾਪੁਰੀ ਮੇਲੇ ਨਾਲ ਸਬੰਧਤ ਹੈ। ਪੰਜਾਬੀ ਗਾਇਕ ਦਲੇਰ ਮਹਿੰਦੀ ਨੂੰ ਪਰਫਾਰਮ ਕਰਨ ਲਈ ਸੱਦਾ ਦਿੱਤਾ ਗਿਆ ਸੀ। ਜਦੋਂ ਉਹ ਸਟੇਜ ‘ਤੇ ਗਾ ਰਹੇ ਸਨ, ਤਾਂ ਉਤਰਾਖੰਡ ਦੇ ਕੈਬਨਿਟ ਮੰਤਰੀ ਸੁਬੋਧ ਉਨਿਆਲ ਨੇ ਦਲੇਰ ਮਹਿੰਦੀ ਦੀ ਪਰਫਾਰਮੈਂ ‘ਤੇ ਸਵਾਲ ਉਠਾਏ। ਉਹ ਸਟੇਜ ‘ਤੇ ਗਏ ਅਤੇ ਆਰੋਪ ਲਗਾਇਆ ਕਿ ਗਾਇਕ ਕਨਫਿਊਜ਼ਡ ਦਿਖਾਈ ਦੇ ਰਹੇ ਸਨ। ਉਨ੍ਹਾਂ ਨੇ ਗੀਤਾਂ ਨਾਲ ਲਿਪ-ਸਿੰਕਿੰਗ ਕਰਨ ਅਤੇ ਸ਼ਰਾਬ ਪੀਣ ਦਾ ਆਰੋਪ ਲਗਾ ਕੇ ਆਪਣਾ ਗੁੱਸਾ ਜ਼ਾਹਰ ਕੀਤਾ।

ਮੈਂ ਆਪਣੇ ਭਰਾ ਨੂੰ ਜਾਣਦਾ ਹਾਂ, ਉਹ ਸ਼ਰਾਬ ਨਹੀਂ ਪੀਂਦੇ – ਮੀਕਾ ਸਿੰਘ

ਗਾਇਕ ਮੀਕਾ ਸਿੰਘ ਨੇ ਐਕਸ ਤੇ ਲੰਬੀ-ਚੌੜੀ ਪੋਸਟ ਵਿੱਚ ਇਨ੍ਹਾਂ ਆਰੋਪਾਂ ਦੀ ਸਖ਼ਤ ਨਿੰਦਾ ਕੀਤੀ। ਉਨ੍ਹਾਂ ਨੇ ਕਿਹਾ, “ਮੈਂ ਆਪਣੇ ਭਰਾ ਦਲੇਰ ਮਹਿੰਦੀ ਨੂੰ ਜਾਣਦਾ ਹਾਂ, ਅਤੇ ਉਹ ਸ਼ਰਾਬ ਨਹੀਂ ਪੀਂਦੇ। ਉਹ ਪਿਛਲੇ ਦੋ ਸਾਲਾਂ ਤੋਂ ਬਿਮਾਰ ਹਨ ਅਤੇ ਅਜੇ ਵੀ ਠੀਕ ਹੋ ਰਹੇ ਹਨ, ਫਿਰ ਵੀ ਉਹ ਆਪਣੇ ਬੈਂਡ ਨਾਲ ਪਰਫਾਰਮ ਕਰਦੇ ਰਹਿੰਦੇ ਹਨ। ਇਨ੍ਹੀਂ ਦਿਨੀਂ, ਬਹੁਤ ਸਾਰੇ ਕਲਾਕਾਰ ਬੈਕਿੰਗ ਟਰੈਕ ਦਾ ਇਸਤੇਮਾਲ ਕਰਦੇ ਹਨ, ਪਰ ਕੋਈ ਵੀ ਉਨ੍ਹਾਂ ਨੂੰ ਉਸੇ ਤਰ੍ਹਾਂ ਸਵਾਲ ਨਹੀਂ ਕਰਦਾ।”

ਉਨ੍ਹਾਂ ਨੇ ਕਿਹਾ ਕਿ ਦਲੇਰ ਮਹਿੰਦੀ ਸ਼ਰਾਬ ਨਹੀਂ ਪੀਂਦੇ, ਅਤੇ ਉਨ੍ਹਾਂ ਦੇ ਖਿਲਾਫ ਅਜਿਹੇ ਇਲਜਾਮ ਪੂਰੀ ਤਰ੍ਹਾਂ ਝੂਠੇ ਹਨ। ਜ਼ਿੰਮੇਵਾਰ ਵਿਅਕਤੀ ਨੂੰ ਇਹ ਸਵੀਕਾਰ ਕਰਨਾ ਚਾਹੀਦਾ ਹੈ ਕਿ ਦਲੇਰ ਮਹਿੰਦੀ ਦੇ ਖਿਲਾਫ ਆਰੋਪ ਝੂਠੇ ਸਨ ਅਤੇ ਉਨ੍ਹਾਂ ਨਾਲ ਕੀਤੇ ਗਏ ਵਿਵਹਾਰ ਲਈ ਮੁਆਫੀ ਮੰਗਣੀ ਚਾਹੀਦੀ ਹੈ। ਮੀਕਾ ਸਿੰਘ ਨੇ ਦਲੇਰ ਮਹਿੰਦੀ ਦਾ ਸਮਰਥਨ ਕਰਨ ਲਈ ਫਿਲਮ ਇੰਡਸਟਰੀ ਦਾ ਵੀ ਧੰਨਵਾਦ ਕੀਤਾ।

FWICE ਨੇ PM-CM ਨੂੰ ਪੱਤਰ ਵਿੱਚ ਕੀ ਲਿਖਿਆ ਹੈ?

ਫੈਡਰੇਸ਼ਨ ਆਫ ਵੈਸਟਰਨ ਇੰਡੀਆ ਸਿਨੇ ਇੰਪਲਾਈਜ਼ (FWICE) ਨੇ ਇਸ ਮੁੱਦੇ ‘ਤੇ ਪ੍ਰਧਾਨ ਮੰਤਰੀ ਮੋਦੀ ਅਤੇ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੂੰ ਪੱਤਰ ਲਿਖਿਆ ਹੈ। ਇਸ ਵਿੱਚ ਲਾਈਵ ਪਰਫਾਰਮੈਂਸ ਦੌਰਾਨ ਗਾਇਕ ਨਾਲ ਹੋਏ ਵਰਤਾਅ ‘ਤੇ ਡੂੰਘੀ ਚਿੰਤਾ ਪ੍ਰਗਟ ਕੀਤੀ ਗਈ ਹੈ। ਪੱਤਰ ਵਿੱਚ, ਫੈਡਰੇਸ਼ਨ ਨੇ ਅਪੀਲ ਕੀਤੀ ਕਿ ਉਹ ਜਨਤਕ ਪ੍ਰਤੀਨਿਧੀਆਂ ਨੂੰ ਸਲਾਹ ਦੇਣ ਕਿ ਉਹ ਕਲਾਕਾਰਾਂ ਅਤੇ ਪਰਫਾਰਮਰਸ ਨਾਲ ਪੇਸ਼ ਆਉਂਦੇ ਸਮੇਂ ਸੰਵੇਦਨਸ਼ੀਲਤਾ ਵਰਤਣ।

Follow Us
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ...
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ...
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ...