AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Dharmendra House: ਧਰਮਿੰਦਰ ਦੇ ਜਾਣ ਤੋਂ ਬਾਅਦ ਉਨ੍ਹਾਂ ਦੇ ਬੰਗਲੇ ‘ਚ ਹੋਣ ਜਾ ਰਿਹਾ ਵੱਡਾ ਬਦਲਾਅ, ਦਿਓਲ ਪਰਿਵਾਰ ਨੇ ਲਿਆ ਇਹ ਫੈਸਲਾ

Dharmendra House: ਹਿੰਦੀ ਸਿਨੇਮਾ ਦੇ ਦਿੱਗਜ ਅਦਾਕਾਰ ਅਤੇ 'ਹੀ-ਮੈਨ' ਵਜੋਂ ਜਾਣੇ ਜਾਂਦੇ ਧਰਮਿੰਦਰ ਭਾਵੇਂ ਅੱਜ ਸਾਡੇ ਵਿਚਕਾਰ ਨਹੀਂ ਰਹੇ, ਪਰ ਉਨ੍ਹਾਂ ਦੀ ਵਿਰਾਸਤ ਅਤੇ ਯਾਦਾਂ ਅੱਜ ਵੀ ਉਨ੍ਹਾਂ ਦੇ ਚਾਹੁਣ ਵਾਲਿਆਂ ਦੇ ਦਿਲਾਂ ਵਿੱਚ ਜਿਉਂਦੀਆਂ ਹਨ। ਧਰਮਿੰਦਰ ਆਪਣੇ ਪਿੱਛੇ ਕਰੋੜਾਂ ਰੁਪਏ ਦੀ ਜਾਇਦਾਦ ਛੱਡ ਗਏ ਹਨ।

Dharmendra House: ਧਰਮਿੰਦਰ ਦੇ ਜਾਣ ਤੋਂ ਬਾਅਦ ਉਨ੍ਹਾਂ ਦੇ ਬੰਗਲੇ 'ਚ ਹੋਣ ਜਾ ਰਿਹਾ ਵੱਡਾ ਬਦਲਾਅ, ਦਿਓਲ ਪਰਿਵਾਰ ਨੇ ਲਿਆ ਇਹ ਫੈਸਲਾ
ਧਰਮਿੰਦਰ ਦੇ ਬੰਗਲੇ ‘ਚ ਹੋਣ ਜਾ ਰਿਹਾ ਬਦਲਾਅ
tv9-punjabi
| Updated On: 19 Jan 2026 10:52 AM IST
Share

ਹਿੰਦੀ ਸਿਨੇਮਾ ਦੇ ਦਿੱਗਜ ਅਦਾਕਾਰ ਅਤੇ ‘ਹੀ-ਮੈਨ’ ਵਜੋਂ ਜਾਣੇ ਜਾਂਦੇ ਧਰਮਿੰਦਰ ਭਾਵੇਂ ਅੱਜ ਸਾਡੇ ਵਿਚਕਾਰ ਨਹੀਂ ਰਹੇ, ਪਰ ਉਨ੍ਹਾਂ ਦੀ ਵਿਰਾਸਤ ਅਤੇ ਯਾਦਾਂ ਅੱਜ ਵੀ ਉਨ੍ਹਾਂ ਦੇ ਚਾਹੁਣ ਵਾਲਿਆਂ ਦੇ ਦਿਲਾਂ ਵਿੱਚ ਜਿਉਂਦੀਆਂ ਹਨ। ਧਰਮਿੰਦਰ ਆਪਣੇ ਪਿੱਛੇ ਕਰੋੜਾਂ ਰੁਪਏ ਦੀ ਜਾਇਦਾਦ ਛੱਡ ਗਏ ਹਨ। ਉਹ ਅਕਸਰ ਆਪਣਾ ਜ਼ਿਆਦਾਤਰ ਸਮਾਂ ਆਪਣੇ ਫਾਰਮ ਹਾਊਸ ‘ਤੇ ਬਿਤਾਉਣਾ ਪਸੰਦ ਕਰਦੇ ਸਨ, ਪਰ ਮੁੰਬਈ ਦੇ ਜੁਹੂ ਇਲਾਕੇ ਵਿੱਚ ਉਨ੍ਹਾਂ ਦਾ ਇੱਕ ਬੇਹੱਦ ਆਲੀਸ਼ਾਨ ਬੰਗਲਾ ਹੈ, ਜਿਸ ਦੀ ਕੀਮਤ ਲਗਭਗ 60 ਕਰੋੜ ਰੁਪਏ ਦੱਸੀ ਜਾਂਦੀ ਹੈ। ਹੁਣ ਇਸ ਬੰਗਲੇ ਨੂੰ ਲੈ ਕੇ ਇੱਕ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ।

ਬੰਗਲੇ ਦਾ ਕੀਤਾ ਜਾ ਰਿਹਾ ਹੈ ਵਿਸਥਾਰ

ਧਰਮਿੰਦਰ ਦੇ ਅਕਾਲ ਚਲਾਣੇ ਤੋਂ ਬਾਅਦ ਹੁਣ ਦਿਓਲ ਪਰਿਵਾਰ ਨੇ ਆਪਣੇ ਇਸ ਜੁਹੂ ਵਾਲੇ ਬੰਗਲੇ ਨੂੰ ਲੈ ਕੇ ਵੱਡਾ ਕਰਨ ਦਾ ਫੈਸਲਾ ਕੀਤਾ ਹੈ। ਪਰਿਵਾਰ ਦੇ ਵਧਦੇ ਮੈਂਬਰਾਂ ਅਤੇ ਬੱਚਿਆਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਬੰਗਲੇ ਵਿੱਚ ਇੱਕ ਨਵੀਂ ਮੰਜ਼ਿਲ (Floor) ਜੋੜੀ ਜਾ ਰਹੀ ਹੈ। ਮਸ਼ਹੂਰ ਸੈਲੀਬ੍ਰਿਟੀ ਪੱਤਰਕਾਰ ਵਿੱਕੀ ਲਲਵਾਨੀ ਦੇ ਅਨੁਸਾਰ, ਹਾਲ ਹੀ ਵਿੱਚ ਇਸ ਬੰਗਲੇ ਦੇ ਬਾਹਰ ਨਿਰਮਾਣ ਕਾਰਜ ਵਿੱਚ ਵਰਤੀਆਂ ਜਾਣ ਵਾਲੀਆਂ ਕ੍ਰੇਨਾਂ ਦੇਖੀਆਂ ਗਈਆਂ ਹਨ ਅਤੇ ਛੱਤ ‘ਤੇ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ। ਸੰਨੀ ਦਿਓਲ ਅਤੇ ਬੌਬੀ ਦਿਓਲ ਨੇ ਮਿਲ ਕੇ ਘਰ ਦੇ ਵਿਸਥਾਰ ਦਾ ਇਹ ਅਹਿਮ ਫੈਸਲਾ ਲਿਆ ਹੈ।

ਕਿਉਂ ਪਈ ਨਵੀਂ ਮੰਜ਼ਿਲ ਦੀ ਲੋੜ?

ਈ-ਟਾਈਮਜ਼ ਦੀ ਰਿਪੋਰਟ ਮੁਤਾਬਕ, ਪਰਿਵਾਰ ਦੇ ਨਜ਼ਦੀਕੀ ਸੂਤਰਾਂ ਨੇ ਦੱਸਿਆ ਹੈ ਕਿ “ਘਰ ਦੇ ਬੱਚੇ ਹੁਣ ਵੱਡੇ ਹੋ ਰਹੇ ਹਨ ਅਤੇ ਉਨ੍ਹਾਂ ਨੂੰ ਆਪਣੀ ਨਿੱਜੀ ਜਗ੍ਹਾ (Space) ਦੀ ਜ਼ਿਆਦਾ ਲੋੜ ਹੈ।” ਇਸੇ ਕਾਰਨ ਘਰ ਨੂੰ ਰੇਨੋਵੇਟ ਕੀਤਾ ਜਾ ਰਿਹਾ ਹੈ। ਉਮੀਦ ਜਤਾਈ ਜਾ ਰਹੀ ਹੈ ਕਿ ਅਗਲੇ 4 ਤੋਂ 5 ਮਹੀਨਿਆਂ ਵਿੱਚ ਨਿਰਮਾਣ ਦਾ ਕੰਮ ਮੁਕੰਮਲ ਹੋ ਜਾਵੇਗਾ ਅਤੇ ਬੰਗਲੇ ਵਿੱਚ ਇੱਕ ਨਵੀਂ ਮੰਜ਼ਿਲ ਤਿਆਰ ਹੋ ਜਾਵੇਗੀ।

ਇੱਕੋ ਛੱਤ ਹੇਠ ਰਹਿੰਦਾ ਹੈ ਪੂਰਾ ਪਰਿਵਾਰ

ਦਿਓਲ ਪਰਿਵਾਰ ਦੀ ਖਾਸ ਗੱਲ ਇਹ ਹੈ ਕਿ ਇੰਨੀ ਵੱਡੀ ਸਫਲਤਾ ਦੇ ਬਾਵਜੂਦ ਸੰਨੀ ਦਿਓਲ ਅਤੇ ਬੌਬੀ ਦਿਓਲ ਆਪਣੇ ਪਰਿਵਾਰਾਂ ਸਮੇਤ ਇੱਕੋ ਬੰਗਲੇ ਵਿੱਚ ਰਹਿੰਦੇ ਹਨ। ਇਸ ਬੰਗਲੇ ਵਿੱਚ ਸੰਨੀ ਦਿਓਲ ਆਪਣੀ ਪਤਨੀ ਪੂਜਾ ਦਿਓਲ ਅਤੇ ਦੋਵਾਂ ਬੇਟਿਆਂ ਕਰਨ ਤੇ ਰਾਜਵੀਰ ਦਿਓਲ ਨਾਲ ਰਹਿੰਦੇ ਹਨ। ਉੱਥੇ ਹੀ, ਬੌਬੀ ਦਿਓਲ ਆਪਣੀ ਪਤਨੀ ਤਾਨਿਆ ਦਿਓਲ ਅਤੇ ਦੋਵਾਂ ਬੇਟਿਆਂ ਆਰੀਅਮਨ ਤੇ ਧਰਮ ਦਿਓਲ ਨਾਲ ਇਸੇ ਘਰ ਵਿੱਚ ਨਿਵਾਸ ਕਰਦੇ ਹਨ। ਧਰਮਿੰਦਰ ਦੀ ਪਹਿਲੀ ਪਤਨੀ ਅਤੇ ਸੰਨੀ-ਬੌਬੀ ਦੀ ਮਾਂ ਪ੍ਰਕਾਸ਼ ਕੌਰ ਵੀ ਇਸੇ ਆਲੀਸ਼ਾਨ ਬੰਗਲੇ ਵਿੱਚ ਰਹਿੰਦੀ ਹੈ।

ਧਰਮਿੰਦਰ ਦਾ ਆਖਰੀ ਸਫਰ

ਜ਼ਿਕਰਯੋਗ ਹੈ ਕਿ ਬਾਲੀਵੁੱਡ ਦੇ ਇਸ ਮਹਾਨ ਅਦਾਕਾਰ ਦਾ 24 ਨਵੰਬਰ 2025 ਨੂੰ 89 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਸੀ। ਉਨ੍ਹਾਂ ਨੇ ਆਪਣੇ ਜੀਵਨ ਦੇ ਆਖਰੀ ਦਿਨ ਇਸੇ ਜੁਹੂ ਵਾਲੇ ਘਰ ਵਿੱਚ ਬਿਤਾਏ ਸਨ। ਉਨ੍ਹਾਂ ਦੇ ਅਕਾਲ ਚਲਾਣੇ ਤੋਂ ਬਾਅਦ, ਉਨ੍ਹਾਂ ਦੀ ਆਖਰੀ ਫਿਲਮ ਇੱਕੀਸ (Ikkis) 1 ਜਨਵਰੀ 2026 ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਈ ਸੀ। ਹਾਲਾਂਕਿ, ਇਹ ਫਿਲਮ ਬਾਕਸ ਆਫਿਸ ‘ਤੇ ਕੋਈ ਵੱਡਾ ਧਮਾਕਾ ਨਹੀਂ ਕਰ ਸਕੀ, ਪਰ ਪ੍ਰਸ਼ੰਸਕਾਂ ਲਈ ਆਪਣੇ ਚਹੇਤੇ ਅਦਾਕਾਰ ਨੂੰ ਆਖਰੀ ਵਾਰ ਪਰਦੇ ‘ਤੇ ਦੇਖਣਾ ਇੱਕ ਭਾਵੁਕ ਪਲ ਸੀ।

Follow Us
ਚੰਡੀਗੜ੍ਹ ਵਿੱਚ ਮੁਫ਼ਤ iPhone ਦਾ ਲੰਗਰ, ਕਾਰੋਬਾਰੀ ਤ੍ਰੇਹਨ ਬੋਲੇ - ਡਰਾਅ ਰਾਹੀਂ ਹੋਵੇਗਾ ਫੈਸਲਾ, ਘਰ ਜਾ ਕੇ ਦੇਵਾਂਗੇ ਫੋਨ
ਚੰਡੀਗੜ੍ਹ ਵਿੱਚ ਮੁਫ਼ਤ iPhone ਦਾ ਲੰਗਰ, ਕਾਰੋਬਾਰੀ ਤ੍ਰੇਹਨ ਬੋਲੇ - ਡਰਾਅ ਰਾਹੀਂ ਹੋਵੇਗਾ ਫੈਸਲਾ, ਘਰ ਜਾ ਕੇ ਦੇਵਾਂਗੇ ਫੋਨ...
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ...
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ...
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ...
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ......
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ...
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...