AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

‘ਲਾਈਨ ‘ਤੇ ਆ ਜਾਓ…’ ਰਣਵੀਰ ਸਿੰਘ ਅਤੇ ਰੋਹਿਤ ਸ਼ੈੱਟੀ ਨੂੰ ਬਿਸ਼ਨੋਈ ਗੈਂਗ ਤੋਂ ਮੁੜ ਮਿਲੀ ਧਮਕੀ, ਸਟਾਫ ਨੂੰ ਨੁਕਸਾਨ ਪਹੁੰਚਾਉਣ ਦੀ ਵੀ ਕਹੀ ਗੱਲ

Ranveer Singh Rohit Shetty: ਬਾਲੀਵੁੱਡ ਅਦਾਕਾਰ ਰਣਵੀਰ ਸਿੰਘ ਅਤੇ ਫਿਲਮ ਨਿਰਮਾਤਾ ਰੋਹਿਤ ਸ਼ੈੱਟੀ ਨੂੰ ਇੱਕ ਵਾਰ ਫਿਰ ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਧਮਕੀ ਮਿਲੀ ਹੈ। ਗੈਂਗ ਦੇ ਗੈਂਗਸਟਰ ਹੈਰੀ ਬਾਕਸਰ ਨੇ ਅਦਾਕਾਰ ਅਤੇ ਨਿਰਦੇਸ਼ਕ ਦੇ ਸਟਾਫ ਨੂੰ ਨੁਕਸਾਨ ਪਹੁੰਚਾਉਣ ਦੀ ਵੀ ਗੱਲ ਕਹੀ ਗਈ ਹੈ।

'ਲਾਈਨ 'ਤੇ ਆ ਜਾਓ...' ਰਣਵੀਰ ਸਿੰਘ ਅਤੇ ਰੋਹਿਤ ਸ਼ੈੱਟੀ ਨੂੰ ਬਿਸ਼ਨੋਈ ਗੈਂਗ ਤੋਂ ਮੁੜ ਮਿਲੀ ਧਮਕੀ, ਸਟਾਫ ਨੂੰ ਨੁਕਸਾਨ ਪਹੁੰਚਾਉਣ ਦੀ ਵੀ ਕਹੀ ਗੱਲ
ਰਣਵੀਰ ਸਿੰਘ ਅਤੇ ਰੋਹਿਤ ਸ਼ੈੱਟੀ ਨੂੰ ਮੁੜ ਮਿਲੀ ਧਮਕੀ
tv9-punjabi
| Updated On: 13 Feb 2026 14:29 PM IST

Ranveer Singh Death Threat: ਬਾਲੀਵੁੱਡ ਅਦਾਕਾਰ ਰਣਵੀਰ ਸਿੰਘ ਇਸ ਸਮੇਂ ਧੁਰੰਧਰ ਦੇ ਰੂਪ ਵਿੱਚ ਲੋਕਾਂ ਦੇ ਦਿਲਾਂ ‘ਤੇ ਰਾਜ ਕਰ ਰਹੇ ਹਨ। ਉਨ੍ਹਾਂ ਦੀ ਫਿਲਮ OTT ‘ਤੇ ਰਿਲੀਜ਼ ਹੋ ਚੁੱਕੀ ਹੈ, ਅਤੇ ਪ੍ਰਸ਼ੰਸਕ OTT ਦੇ ਨਾਲ-ਨਾਲ ਸਿਨੇਮਾਘਰਾਂ ਵਿੱਚ ਵੀ ਫਿਲਮ ਨੂੰ ਬਹੁਤ ਪਸੰਦ ਕਰ ਰਹੇ ਹਨ। ਨਾਲ ਹੀ ਅਦਾਕਾਰ ਦੀ ਫਿਲਮ ‘ਧੁਰੰਧਰ 2’ ਦਾ ਵੀ ਬੇਸਬਰੀ ਨਾਲ ਇੰਤਜ਼ਾਰ ਕੀਤਾ ਜਾ ਰਿਹਾ ਹੈ, ਿਸ ਵਿਚਾਲੇ ਅਭਿਨੇਤਾ ਨੂੰ ਧਮਕੀਆਂ ਮਿਲ ਰਹੀ ਹੈ, ਜਿਸ ਨਾਲ ਰਣਵੀਰ ਦੇ ਪ੍ਰਸ਼ੰਸਕ ਬਹੁਤ ਚਿੰਤਤ ਹਨ।

ਰਣਵੀਰ ਸਿੰਘ ਅਤੇ ਫਿਲਮ ਨਿਰਮਾਤਾ ਰੋਹਿਤ ਸ਼ੈੱਟੀ ਨੂੰ ਹਾਲ ਹੀ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਧਮਕੀ ਮਿਲੀ ਸੀ, ਜਿਸ ਵਿੱਚ ਅਦਾਕਾਰ ਅਤੇ ਨਿਰਦੇਸ਼ਕ ਤੋਂ ਫਿਰੌਤੀ ਮੰਗੀ ਗਈ ਸੀ। ਹੁਣ, ਦੋਵਾਂ ਨੂੰ ਇੱਕ ਵਾਰ ਫਿਰ ਤੋਂ ਧਮਕੀ ਦਿੱਤੀ ਗਈ ਹੈ। ਇਸ ਵਾਰ, ਉਨ੍ਹਾਂ ਦੀ ਗੱਲ ਨਾ ਮੰਣਨ ਤੇ ਰਣਵੀਰ ਅਤੇ ਰੋਹਿਤ ਦੇ ਸਟਾਫ ਨੂੰ ਨੁਕਸਾਨ ਪਹੁੰਚਾਉਣ ਦੀਵੀ ਗੱਲ ਕਹੀ ਗਈ ਹੈ ।

ਫਿਰ ਮਿਲਿਆ ਧਮਕੀ ਭਰਿਆ ਵੌਇਸ ਨੋਟ

ਲਾਰੈਂਸ ਬਿਸ਼ਨੋਈ ਗੈਂਗ ਦੇ ਇੱਕ ਗੈਂਗਸਟਰ ਹੈਰੀ ਬਾਕਸਰ ਨੇ ਰੋਹਿਤ ਸ਼ੈੱਟੀ ਅਤੇ ਰਣਵੀਰ ਸਿੰਘ ਨੂੰ ਧਮਕੀ ਦਿੱਤੀ ਹੈ। ਲਾਰੈਂਸ ਬਿਸ਼ਨੋਈ ਗੈਂਗ ਨੇ ਉਨ੍ਹਾਂ ਦੇ ਸਟਾਫ ਨੂੰ ਮਾਰਨ ਦੀ ਧਮਕੀ ਦਿੱਤੀ ਹੈ। ਇੱਕ ਵਾਰ ਮੁੜ ਤੋਂ ਵੌਇਸ ਨੋਟ ਭੇਜਿਆ ਗਿਆ, ਜਿਸ ਵਿੱਚ ਆਰੋਪੀ ਨੇ ਕਿਹਾ, “ਰਣਵੀਰ ਸਿੰਘ, ਮੈਂ ਤੁਹਾਨੂੰ ਸ਼ਿਕਾਇਤ ਨਾ ਕਰਨ ਦੀ ਸਲਾਹ ਦਿੱਤੀ ਸੀ। ਰੋਹਿਤ ਅਤੇ ਰਣਵੀਰ ਹੁਣ ਤੁਹਾਨੂੰ ਦਿਖਾਵਾਂਗੇ ਕਿ ਅਸੀਂ ਕੀ ਹਾਂ। ਤੁਹਾਡੀਆਂ ਸੱਤ ਪੀੜ੍ਹੀਆਂ ਸਾਡਾ ਕੁਝ ਨਹੀਂ ਵਿਗਾੜ ਪਾਉਣਗੀਆਂ। ਤੁਹਾਡੇ ਕਿੰਨੇ ਮੈਨੇਜਰ ਹਨ ਅਤੇ ਕਿੱਥੇ ਰਹਿੰਦੇ ਹਨ, ਕਦੋਂ ਆਉਂਦੇ ਹਨ ਅਤੇ ਕਦੋਂ ਜਾਂਦੇ ਹਨ, ਪਰਿਵਾਰ ਕਿੱਥੇ ਰਹਿੰਦੇ ਹਨ, ਅਸੀਂ ਸਭ ਕੁਝ ਜਾਣਦੇ ਹਾਂ।”

ਸਟਾਫ ਨੂੰ ਵੀ ਮਾਰਨ ਦੀ ਧਮਕੀ

ਵੌਇਸ ਨੋਟ ਵਿੱਚ ਅੱਗੇ ਕਿਹਾ ਗਿਆ ਹੈ, “ਜੇਕਰ ਤੁਸੀਂ ਦੋਵਾਂ ਨੇ ਸਾਡੀ ਗੱਲ ਨਹੀਂ ਮੰਨੀ ਤਾਂ ਅਸੀਂ ਤੁਹਾਡੇ ਪੂਰੇ ਸਟਾਫ ਨੂੰ ਜਾਨੋਂ ਮਾਰ ਦੇਵਾਂਗੇ।” ਮੁੰਬਈ ਕ੍ਰਾਈਮ ਬ੍ਰਾਂਚ ਨੇ ਉਸ ਵਿਅਕਤੀ ਦੀ ਪਛਾਣ ਕਰ ਲਈ ਹੈ ਜਿਸਨੇ ਰਣਵੀਰ ਸਿੰਘ ਅਤੇ ਰੋਹਿਤ ਸ਼ੈੱਟੀ ਤੋਂ 1 ਕਰੋੜ ਦੀ ਮੰਗ ਕਰਨ ਵਾਲਾ ਧਮਕੀ ਭਰਿਆ WhatsApp ਵੌਇਸ ਨੋਟ ਭੇਜਿਆ ਹੈ। ਅਧਿਕਾਰੀਆਂ ਨੇ ਕਿਹਾ ਕਿ ਇਹ ਨੋਟ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਨਜ਼ਦੀਕੀ ਸਾਥੀ ਹੈਰੀ ਬਾਕਸਰ ਦਾ ਹੈ। ਮੁਲਜ਼ਮ ਨੇ ਪਹਿਲਾਂ ਦੋਵਾਂ ਨੂੰ ਧਮਕੀ ਦਿੱਤੀ ਸੀ, ਜਿਸ ਕਾਰਨ ਰਣਵੀਰ ਅਤੇ ਦੀਪਿਕਾ ਨੇ ਆਪਣੇ ਘਰ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਸੀ। ਪੁਲਿਸ ਇਸ ਸਮੇਂ ਮਾਮਲੇ ਦੀ ਜਾਂਚ ਕਰ ਰਹੀ ਹੈ।

Follow Us
ਨਾਰੀ ਸ਼ਕਤੀ ਵੰਦਨ ਐਕਟ ਲਾਗੂ, ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਿਜਰਵੇਸ਼ਨ
ਨਾਰੀ ਸ਼ਕਤੀ ਵੰਦਨ ਐਕਟ ਲਾਗੂ, ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਿਜਰਵੇਸ਼ਨ...
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ...
Womens Reservation Bill: "543 ਸੀਟਾਂ 'ਤੇ 33% ਰਾਖਵਾਂਕਰਨ ਦੇਣ ਵਿੱਚ ਕੀ ਸਮੱਸਿਆ?" CM ਮਾਨ ਦਾ BJP ਤੇ ਹਮਲਾ
Womens Reservation Bill:
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ...
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ...
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ...
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ...
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ...
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ...