ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਬਲੌਕਬਸਟਰ ਤੋਂ ਬਲੈਕਬੋਰਡ ਤੱਕ… ਦਿਲਜੀਤ ਦੋਸਾਂਝ ਬਾਰੇ ਪੜ੍ਹਨਗੇ ਕੈਨੇਡਾ ਯੂਨੀਵਰਸਿਟੀ ਦੇ ਵਿਦਿਆਰਥੀ, ਬਣੇ ਸਿਲੇਬਸ ਦਾ ਹਿੱਸਾ

Diljit Dosanjh in the Syllabus of Canada University : ਆਪਣੀ ਅਪਕਮਿੰਗ ਫਿਲਮ 'ਸਰਦਾਰ ਜੀ 3' ਨੂੰ ਲੈ ਕੇ ਵਿਵਾਦਾਂ ਦਾ ਸਾਹਮਣਾ ਕਰ ਰਹੇ ਦਿਲਜੀਤ ਦੋਸਾਂਝ ਨੂੰ ਕੈਨੇਡਾ ਨੇ ਵੱਡਾ ਤੋਹਫ਼ਾ ਦਿੱਤਾ ਹੈ। ਦਿਲਜੀਤ ਦੇ ਬਾਰੇ ਵਿੱਚ ਹੁਣ ਕੈਨੇਡਾ ਦੀ ਟੋਰਾਂਟੋ ਮੈਟਰੋਪੋਲੀਟਨ ਯੂਨੀਵਰਸਿਟੀ ਵਿੱਚ ਪੜ੍ਹਾਇਆ ਜਾਵੇਗਾ। ਸਿੰਗਰ-ਐਕਟਰ ਨੂੰ ਯੂਨੀਵਰਸਿਟੀ ਨੇ ਸਿਲੇਬਸ ਵਿੱਚ ਸ਼ਾਮਲ ਕੀਤਾ ਹੈ।

ਬਲੌਕਬਸਟਰ ਤੋਂ ਬਲੈਕਬੋਰਡ ਤੱਕ… ਦਿਲਜੀਤ ਦੋਸਾਂਝ ਬਾਰੇ ਪੜ੍ਹਨਗੇ ਕੈਨੇਡਾ ਯੂਨੀਵਰਸਿਟੀ ਦੇ ਵਿਦਿਆਰਥੀ, ਬਣੇ ਸਿਲੇਬਸ ਦਾ ਹਿੱਸਾ
Pic Credit: Getty Images
Follow Us
tv9-punjabi
| Updated On: 24 Jun 2025 19:07 PM

ਮਸ਼ਹੂਰ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਆਪਣੀ ਫਿਲਮ ‘ਸਰਦਾਰ ਜੀ 3’ ਨੂੰ ਲੈ ਕੇ ਵਿਵਾਦਾਂ ਵਿੱਚ ਆ ਗਏ ਹਨ। ਇਸ ਫਿਲਮ ਵਿੱਚ ਉਨ੍ਹਾਂ ਨਾਲ ਪਾਕਿਸਤਾਨੀ ਅਦਾਕਾਰਾ ਹਾਨੀਆ ਆਮਿਰ ਨਜ਼ਰ ਆਉਣ ਵਾਲੀ ਹੈ। ਦਿਲਜੀਤ ਨੂੰ ਇਸ ਨੂੰ ਲੈ ਕੇ ਕਾਫ਼ੀ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਾਲਾਂਕਿ, ਇਸ ਦੌਰਾਨ, ਦਿਲਜੀਤ ਦੇ ਪ੍ਰਸ਼ੰਸਕਾਂ ਲਈ ਇੱਕ ਵੱਡੀ ਖੁਸ਼ਖਬਰੀ ਆਈ ਹੈ। ਇੱਕ ਪਾਸੇ, ਗਾਇਕ ਵਿਵਾਦਾਂ ਵਿੱਚ ਘਿਰ ਗਏ ਹਨ ਤਾਂ ਦੂਜੇ ਪਾਸੇ, ਇੱਕ ਕੈਨੇਡੀਅਨ ਯੂਨੀਵਰਸਿਟੀ ਨੇ ਉਨ੍ਹਾਂ ਨੂੰ ਇੱਕ ਵੱਡਾ ਤੋਹਫ਼ਾ ਦਿੱਤਾ ਹੈ।

ਕੈਨੇਡਾ ਦੀ ਟੋਰਾਂਟੋ ਮੈਟਰੋਪੋਲੀਟਨ ਯੂਨੀਵਰਸਿਟੀ ਹੁਣ ਦਿਲਜੀਤ ‘ਤੇ ਇੱਕ ਕੋਰਸ ਸ਼ੁਰੂ ਕਰਨ ਜਾ ਰਹੀ ਹੈ। ਇਸ ਵਿੱਚ, ਇੱਥੋਂ ਦੇ ਵਿਦਿਆਰਥੀ ਦਿਲਜੀਤ ਬਾਰੇ ਪੜ੍ਹਨਗੇ। ਜਿਸ ਨਾਲ ਉਨ੍ਹਾਂ ਨੂੰ ਗਾਇਕ ਨੂੰ ਹੋਰ ਨੇੜਿਓਂ ਜਾਣਨ ਦਾ ਮੌਕਾ ਮਿਲੇਗਾ। ਇਸ ਤੋਂ ਇਲਾਵਾ, ਵਿਦਿਆਰਥੀ ਕੋਰਸ ਰਾਹੀਂ ਪੰਜਾਬੀ ਸੰਗੀਤ ਅਤੇ ਸੱਭਿਆਚਾਰ ਨੂੰ ਵੀ ਬਿਹਤਰ ਢੰਗ ਨਾਲ ਸਮਝ ਸਕਣਗੇ। ਇਹ ਖੁਸ਼ਖਬਰੀ ਦਿਲਜੀਤ ਦੀ ਟੀਮ ਨੇ ਸਾਂਝੀ ਕੀਤੀ ਹੈ।

ਕੈਨੇਡੀਅਨ ਯੂਨੀਵਰਸਿਟੀ ਵਿੱਚ ਦਿਲਜੀਤ ਬਾਰੇ ਪੜ੍ਹਣਗੇ ਵਿਦਿਆਰਥੀ

ਦਿਲਜੀਤ ਦੋਸਾਂਝ ਦੀ ਟੀਮ ਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਸਾਂਝੀ ਕੀਤੀ ਹੈ, ਜਿਸ ਵਿੱਚ ਲਿਖਿਆ ਹੈ, “ਕੈਨੇਡਾ ਵਿੱਚ ਟੋਰਾਂਟੋ ਮੈਟਰੋਪੋਲੀਟਨ ਯੂਨੀਵਰਸਿਟੀ ਐਕਟਰ-ਸਿੰਗਰ ਦੇ ਕਲਚਰਲ ਅਤੇ ਗਲੋਬਲੀ ਇਫੈਕਟ ‘ਤੇ ਇੱਕ ਕੋਰਸ ਸ਼ੁਰੂ ਕਰ ਰਹੀ ਹੈ, ਜੋ 2026 ਤੋਂ ਸ਼ੁਰੂ ਹੋਵੇਗਾ। ਕਿਰੀਏਟਿਵ ਸਕੂਲ ਰਾਹੀਂ ਪੇਸ਼ ਕੀਤਾ ਜਾਣ ਵਾਲਾ ਇਹ ਕੋਰਸ, ਸੰਗੀਤ, ਪਛਾਣ ਅਤੇ ਦੱਖਣੀ ਏਸ਼ੀਆਈ ਪ੍ਰਵਾਸੀਆਂ ‘ਤੇ ਉਨ੍ਹਾਂ ਦੇ ਪ੍ਰਭਾਵ ‘ਤੇ ਰੌਸ਼ਨੀ ਪਾਵੇਗਾ। ਜੋ ਦੱਸੇਗਾ ਕਿ ਪੰਜਾਬੀ ਆਈਕਨ ਨੇ ਵਿਸ਼ਵ ਪੱਧਰ ‘ਤੇ ਪੌਪ ਕਲਚਰ ਨੂੰ ਕਿਵੇਂ ਨਵਾਂ ਰੂਪ ਦਿੱਤਾ ਹੈ।”

ਪੋਸਟ ਵਿੱਚ ਅੱਗੇ ਲਿਖਿਆ ਹੈ, “ਇਹ ਐਲਾਨ ਦਿਲਜੀਤ ਦੀ ਆਉਣ ਵਾਲੀ ਫਿਲਮ ਸਰਦਾਰ ਜੀ 3 ਬਾਰੇ ਭਾਰਤ ਵਿੱਚ ਆਲੋਚਨਾ ਦੇ ਵਿਚਕਾਰ ਕੀਤਾ ਗਿਆ ਹੈ। ਇਸ ‘ਤੇ ਬੈਨ ਲਗਾਉਣ ਦੀ ਮੰਗ ਕੀਤੀ ਜਾ ਰਹੀ ਹੈ। ਜਦੋਂ ਕਿ ਦੁਨੀਆ ਦਾ ਇੱਕ ਹਿੱਸਾ ਵਿਰੋਧ ਕਰ ਰਿਹਾ ਹੈ, ਦੂਜਾ ਹਿੱਸਾ ਉਨ੍ਹਾਂ ਦੀ ਵਿਰਾਸਤ ਦਾ ਅਧਿਐਨ ਕਰਨ ਦੀ ਤਿਆਰੀ ਕਰ ਰਿਹਾ ਹੈ। ਦਿਲਜੀਤ ਦਾ ਸਫ਼ਰ ਹੁਣ ਸਿਰਫ਼ ਚਾਰਟ-ਟੌਪਿੰਗ ਨਹੀਂ ਹੈ, ਇਹ ਸਿਲੇਬਸ ਦੇ ਯੋਗ ਹੈ।”

ਦਿਲਜੀਤ ਬਾਰੇ

41 ਸਾਲਾ ਦਿਲਜੀਤ ਦੋਸਾਂਝ ਨਾ ਸਿਰਫ਼ ਇੱਕ ਗਾਇਕ ਹੈ, ਸਗੋਂ ਇੱਕ ਸ਼ਾਨਦਾਰ ਅਦਾਕਾਰ ਵੀ ਹਨ। ਉਨ੍ਹਾਂ ਨੇ ਬਾਲੀਵੁੱਡ ਵਿੱਚ ਵੀ ਕੰਮ ਕੀਤਾ ਹੈ। ਪੰਜਾਬੀ ਸੰਗੀਤ ਉਦਯੋਗ ਵਿੱਚ ਆਪਣਾ ਕਰੀਅਰ ਸ਼ੁਰੂ ਕਰਨ ਵਾਲੇ ਦਿਲਜੀਤ ਹੁਣ ਇੱਕ ਗਲੋਬਲ ਸਟਾਰ ਬਣ ਗਏ ਹਨ। ਉਹ ਪੂਰੀ ਦੁਨੀਆ ਵਿੱਚ ਮਿਊਜ਼ਿਕ ਕੰਸਰਟ ਕਰਦੇ ਹਨ ਅਤੇ ਦੁਨੀਆ ਭਰ ਵਿੱਚ ਆਪਣੇ ਲਈ ਇੱਕ ਖਾਸ ਨਾਮ ਬਣਾ ਚੁੱਕੇ ਹਨ। ‘ਮੂਨਚਾਈਲਡ’ ਅਤੇ ‘G.O.A.T’ ਨਾਮ ਦੇ ਉਨ੍ਹਾਂ ਦੀਆਂ ਐਲਬਮਾਂ ਨੇ ਦੁਨੀਆ ਭਰ ਵਿੱਚ ਸੁਰਖੀਆਂ ਬਟੋਰੀਆਂ ਸਨ।

ਪੰਜਾਬ ਵਿਧਾਨ ਸਭਾ ਦਾ Special Session, ਬੇਅਦਬੀ ਨੂੰ ਲੈ ਕੇ ਕਾਨੂੰਨ ਲਿਆ ਸਕਦੀ ਹੈ AAP ਸਰਕਾਰ !
ਪੰਜਾਬ ਵਿਧਾਨ ਸਭਾ ਦਾ Special Session, ਬੇਅਦਬੀ ਨੂੰ ਲੈ ਕੇ ਕਾਨੂੰਨ ਲਿਆ ਸਕਦੀ ਹੈ AAP ਸਰਕਾਰ !...
ਬਾਈਕ ਸਵਾਰ ਦੋ ਵਿਅਕਤੀਆਂ ਨੇ ਡਿਵਾਈਡਰ ਤੇ ਬੋਰੀ 'ਚ ਸੁੱਟੀ ਲਾਸ਼, ਲੋਕਾਂ ਨੇ ਬਣਾਈ ਵੀਡੀਓ
ਬਾਈਕ ਸਵਾਰ ਦੋ ਵਿਅਕਤੀਆਂ ਨੇ ਡਿਵਾਈਡਰ ਤੇ ਬੋਰੀ 'ਚ ਸੁੱਟੀ ਲਾਸ਼, ਲੋਕਾਂ ਨੇ ਬਣਾਈ ਵੀਡੀਓ...
ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ ਬੱਦਲ ਫਟਣ ਨਾਲ ਭਾਰੀ ਤਬਾਹੀ
ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ ਬੱਦਲ ਫਟਣ ਨਾਲ ਭਾਰੀ ਤਬਾਹੀ...
ਪੰਜਾਬ ਦੇ ਸਾਰੇ ਲੋਕਾਂ ਲਈ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ, ਸੁਣੋ ਕੀ ਬੋਲੇ ਸਿਹਤ ਮੰਤਰੀ ਬਲਬੀਰ ਸਿੰਘ
ਪੰਜਾਬ ਦੇ ਸਾਰੇ ਲੋਕਾਂ ਲਈ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ, ਸੁਣੋ ਕੀ ਬੋਲੇ ਸਿਹਤ ਮੰਤਰੀ ਬਲਬੀਰ ਸਿੰਘ...
Amarnath Yatra 2025: ਹੁਣ ਤੱਕ 5 ਲੱਖ ਸ਼ਰਧਾਲੂ ਕਰ ਚੁੱਕੇ ਹਨ ਬਾਬਾ ਬਰਫਾਨੀ ਦੇ ਦਰਸ਼ਨ
Amarnath Yatra 2025: ਹੁਣ ਤੱਕ 5 ਲੱਖ ਸ਼ਰਧਾਲੂ ਕਰ ਚੁੱਕੇ ਹਨ ਬਾਬਾ ਬਰਫਾਨੀ ਦੇ ਦਰਸ਼ਨ...
ਫਾਜ਼ਿਲਕਾ ਵਿੱਚ ਵੱਡੇ ਕੱਪੜਾ ਕਾਰੋਬਾਰੀ ਦਾ ਕਤਲ, Lawrence Gang ਨੇ ਲਈ ਜ਼ਿੰਮੇਵਾਰੀ!
ਫਾਜ਼ਿਲਕਾ ਵਿੱਚ ਵੱਡੇ ਕੱਪੜਾ ਕਾਰੋਬਾਰੀ ਦਾ ਕਤਲ, Lawrence Gang ਨੇ ਲਈ ਜ਼ਿੰਮੇਵਾਰੀ!...
ਜਲੰਧਰ ਦਿਹਾਤੀ ਪੁਲਿਸ ਵੱਲੋਂ 2 ਗੈਂਗਸਟਰਾਂ ਦਾ ਐਨਕਾਉਂਟਰ, ਸਵੇਰੇ- ਸਵੇਰੇ ਚਲੀਆਂ ਗੋਲੀਆਂ
ਜਲੰਧਰ ਦਿਹਾਤੀ ਪੁਲਿਸ ਵੱਲੋਂ 2 ਗੈਂਗਸਟਰਾਂ ਦਾ ਐਨਕਾਉਂਟਰ, ਸਵੇਰੇ- ਸਵੇਰੇ ਚਲੀਆਂ ਗੋਲੀਆਂ...
ਪੰਜਾਬੀ ਅਦਾਕਾਰਾ ਤਾਨੀਆ ਕੰਬੋਜ ਦੇ ਪਿਤਾ ਨੂੰ ਦਿਨ ਦਿਹਾੜੇ ਮਾਰੀ ਗੋਲੀ
ਪੰਜਾਬੀ ਅਦਾਕਾਰਾ ਤਾਨੀਆ ਕੰਬੋਜ ਦੇ ਪਿਤਾ ਨੂੰ ਦਿਨ ਦਿਹਾੜੇ ਮਾਰੀ ਗੋਲੀ...
ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਟੋਲਰੈਂਸ ਨੀਤੀ, ਫਰੀਦਕੋਟ 'ਚ DSP ਰਾਜਨਪਾਲ ਗ੍ਰਿਫ਼ਤਾਰ
ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਟੋਲਰੈਂਸ ਨੀਤੀ, ਫਰੀਦਕੋਟ 'ਚ DSP ਰਾਜਨਪਾਲ ਗ੍ਰਿਫ਼ਤਾਰ...