ਹਾਈਕੋਰਟ ਪਹੁੰਚਿਆ ਦਿਲਜੀਤ ਦੇ ਸ਼ੋਅ ਦਾ ਮਾਮਲਾ, ਕੰਸਰਟ ‘ਤੇ ਪਾਬੰਦੀ ਲਗਾਉਣ ਦੀ ਮੰਗ

Updated On: 

13 Dec 2024 13:10 PM

Diljit Dosanjh Concert: ਦਿਲਜੀਤ ਦਾ ਦਿਲ-ਲੁਮਿਨਾਟੀ ਟੂਰ ਫਿਲਹਾਲ ਚੱਲ ਰਿਹਾ ਹੈ। ਸ਼ੋਅ ਲਈ ਦਿਲਜੀਤ ਕੱਲ ਸ਼ਾਮ ਚੰਡੀਗੜ੍ਹ ਪਹੁੰਚ ਗਏ ਹਨ। ਹਾਈ ਕੋਰਟ ਵਿੱਚ ਦਾਇਰ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਸ਼ੋਅ ਲਈ ਯੋਜਨਾਬੱਧ ਟ੍ਰੈਫਿਕ ਪ੍ਰਬੰਧਨ, ਭੀੜ ਕੰਟਰੋਲ ਅਤੇ ਹੋਰ ਜਨਤਕ ਉਪਾਵਾਂ ਦੀ ਮੰਗ ਕੀਤੀ ਗਈ ਹੈ।

ਹਾਈਕੋਰਟ ਪਹੁੰਚਿਆ ਦਿਲਜੀਤ ਦੇ ਸ਼ੋਅ ਦਾ ਮਾਮਲਾ, ਕੰਸਰਟ ਤੇ ਪਾਬੰਦੀ ਲਗਾਉਣ ਦੀ ਮੰਗ

ਹਾਈਕੋਰਟ ਪਹੁੰਚਿਆ ਦਿਲਜੀਤ ਦੇ ਸ਼ੋਅ ਦਾ ਮਾਮਲਾ, ਕੰਸਰਟ 'ਤੇ ਪਾਬੰਦੀ ਲਗਾਉਣ ਦੀ ਮੰਗ

Follow Us On

ਚੰਡੀਗੜ੍ਹ ‘ਚ 14 ਦਸੰਬਰ ਨੂੰ ਹੋਣ ਵਾਲੇ ਦਿਲਜੀਤ ਦੋਸਾਂਝ ਦੇ ਕੰਸਰਟ ਦਾ ਮਾਮਲਾ ਹੁਣ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਪਹੁੰਚ ਗਿਆ ਹੈ। ਇਹ ਪਟੀਸ਼ਨ ਸੈਕਟਰ-23 ਦੇ ਰਹਿਣ ਵਾਲੇ ਰਣਜੀਤ ਸਿੰਘ ਵੱਲੋਂ ਦਾਇਰ ਕੀਤੀ ਗਈ ਹੈ। ਪਟੀਸ਼ਨ ਵਿਚ ਸੰਗੀਤ ਸਮਾਰੋਹ ‘ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਗਈ ਹੈ। ਚੀਫ਼ ਜਸਟਿਸ ਦੀ ਅਗਵਾਈ ਵਾਲੀ ਡਿਵੀਜ਼ਨ ਬੈਂਚ ਮਾਮਲੇ ਦੀ ਸੁਣਵਾਈ ਕਰੇਗੀ। ਪਟੀਸ਼ਨ ਵਿੱਚ ਚੰਡੀਗੜ੍ਹ ਪ੍ਰਸ਼ਾਸਨ, ਡੀਜੀਪੀ, ਨਗਰ ਨਿਗਮ, ਇਨਵੈਂਟ ਕੰਪਨੀ ਨੂੰ ਪ੍ਰਤੀਵਾਦੀ ਬਣਾਇਆ ਗਿਆ ਹੈ।

ਦਿਲਜੀਤ ਦਾ ਦਿਲ-ਲੁਮਿਨਾਟੀ ਟੂਰ ਫਿਲਹਾਲ ਚੱਲ ਰਿਹਾ ਹੈ। ਸ਼ੋਅ ਲਈ ਦਿਲਜੀਤ ਕੱਲ ਸ਼ਾਮ ਚੰਡੀਗੜ੍ਹ ਪਹੁੰਚ ਗਏ ਹਨ। ਹਾਈ ਕੋਰਟ ਵਿੱਚ ਦਾਇਰ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਸ਼ੋਅ ਲਈ ਯੋਜਨਾਬੱਧ ਟ੍ਰੈਫਿਕ ਪ੍ਰਬੰਧਨ, ਭੀੜ ਕੰਟਰੋਲ ਅਤੇ ਹੋਰ ਜਨਤਕ ਉਪਾਵਾਂ ਦੀ ਮੰਗ ਕੀਤੀ ਗਈ ਹੈ।

ਪਟੀਸ਼ਨ ਵਿੱਚ ਕਿਹਾ ਹੈ ਕਿ ਜਦੋਂ ਤੱਕ ਇਨ੍ਹਾਂ ਚਿੰਤਾਵਾਂ ਨੂੰ ਦੂਰ ਕਰਨ ਲਈ ਢੁਕਵੇਂ ਉਪਾਅ ਲਾਗੂ ਨਹੀਂ ਕੀਤੇ ਜਾਂਦੇ, ਪ੍ਰਬੰਧਕਾਂ ਨੂੰ ਚੰਡੀਗੜ੍ਹ ਵਿੱਚ ਸ਼ੋਅ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ। ਹਾਲਾਂਕਿ ਚੰਡੀਗੜ੍ਹ ਪ੍ਰਸ਼ਾਸਨ ਨੇ ਸ਼ੋਅ ਦੀ ਇਜਾਜ਼ਤ ਦੇਣ ਤੋਂ ਪਹਿਲਾਂ ਕਈ ਪ੍ਰਬੰਧ ਕੀਤੇ ਹਨ। ਵਿਸ਼ੇਸ਼ ਕਮੇਟੀ ਬਣਾਈ ਗਈ ਹੈ। ਜੋ ਹਰ ਚੀਜ਼ ‘ਤੇ ਨਜ਼ਰ ਰੱਖ ਰਿਹਾ ਹੈ।

ਸ਼ੋਅ ਦੇ 1200 ਕਰਮਚਾਰੀ ਕੀਤੇ ਜਾਣਗੇ ਤਾਇਨਾਤ

ਦਿਲਜੀਤ ਦੇ ਸ਼ੋਅ ਲਈ ਚੰਡੀਗੜ੍ਹ ਵਿੱਚ ਸਖ਼ਤ ਸੁਰੱਖਿਆ ਪ੍ਰਬੰਧ ਹੋਣਗੇ। ਜਾਣਕਾਰੀ ਅਨੁਸਾਰ ਛੇ ਡੀਐਸਪੀਜ਼, 12 ਇੰਸਪੈਕਟਰਾਂ ਸਮੇਤ 1200 ਪੁਲੀਸ ਮੁਲਾਜ਼ਮ ਤਾਇਨਾਤ ਕੀਤੇ ਜਾਣਗੇ। ਜੋ ਟ੍ਰੈਫਿਕ ਵਿਵਸਥਾ ਸਮੇਤ ਹੋਰ ਚੀਜ਼ਾਂ ‘ਤੇ ਨਜ਼ਰ ਰੱਖਣਗੇ।

ਅੱਜ ਹੀ ਚੰਡੀਗੜ੍ਹ ਪੁਲੀਸ ਵੱਲੋਂ ਲੋਕਾਂ ਦੀ ਸਹੂਲਤ ਲਈ ਟਰੈਫਿਕ ਰੂਟ ਪਲਾਨ ਵੀ ਜਾਰੀ ਕੀਤਾ ਜਾਵੇਗਾ। ਤਾਂ ਜੋ ਭਲਕੇ ਹੋਣ ਵਾਲੇ ਸ਼ੋਅ ਕਾਰਨ ਲੋਕਾਂ ਨੂੰ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਕਿਉਂਕਿ ਇਸ ਇਲਾਕੇ ਵਿੱਚ ਬਾਜ਼ਾਰ, ਕਈ ਅਦਾਰੇ ਅਤੇ ਪੈਟਰੋਲ ਪੰਪ ਹਨ। ਇਸ ਤੋਂ ਇਲਾਵਾ ਸ਼ੋਅ ਦਾ ਆਯੋਜਨ ਕਰਨ ਵਾਲੀ ਕੰਪਨੀ ਵੱਲੋਂ ਆਪਣੇ ਕੈਮਰੇ ਲਗਾਉਣ ਸਮੇਤ ਹੋਰ ਪ੍ਰਬੰਧ ਕੀਤੇ ਜਾਣਗੇ। ਸਮਾਰੋਹ ਵਾਲੀ ਥਾਂ ‘ਤੇ ਇਕ ਕੰਟਰੋਲ ਰੂਮ ਬਣਾਇਆ ਜਾਵੇਗਾ।