AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਦਿਲਜੀਤ ਦੋਸਾਂਝ ਦੇ ਕੰਸਰਟ ਦੌਰਾਨ ਸਟੇਜ ‘ਤੇ ਚੜ੍ਹਿਆ ‘ਖਾਲਿਸਤਾਨੀ-ਸਮਰਥਕ’, ਪੁਲਿਸ ਨੇ ਕੀਤਾ ਕਾਬੂ, ਜਾਰੀ ਰਿਹਾ ਸ਼ੋਅ

Punjabi Singer Diljit Dosanjh: ਫੇਮਸ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਹੁਣ ਇੰਟਰਨੈਸ਼ਨਲ ਸਟਾਰ ਬਣ ਗਏ ਹਨ। ਸਿਗਿੰਗ ਦੇ ਨਾਲ-ਨਾਲ ਫਿਲਮਾਂ ਵਿੱਚ ਵੀ ਉਨ੍ਹਾਂ ਦੇ ਕੰਮ ਨੂੰ ਖੂਬ ਪਸੰਦ ਕੀਤਾ ਜਾਂਦਾ ਹੈ, ਅਤੇ ਉਨ੍ਹਾਂ ਦੇ ਕੰਸਰਟਸ ਵਿੱਚ ਤਾਂ ਫੈਨਸ ਦੀ ਹੋਰ ਵੀ ਵੱਡੀ ਭੀੜ ਨਜਰ ਆਉਂਦੀ ਹੈ। ਹਾਲ ਹੀ ਵਿੱਚ, ਦਿਲਜੀਤ ਦੋਸਾਂਝ ਸੈਨ ਫਰਾਂਸਿਸਕੋ ਵਿੱਚ ਪਰਫਾਰਮ ਕਰ ਰਹੇ ਸਨ।

ਦਿਲਜੀਤ ਦੋਸਾਂਝ ਦੇ ਕੰਸਰਟ ਦੌਰਾਨ ਸਟੇਜ 'ਤੇ ਚੜ੍ਹਿਆ 'ਖਾਲਿਸਤਾਨੀ-ਸਮਰਥਕ', ਪੁਲਿਸ ਨੇ ਕੀਤਾ ਕਾਬੂ, ਜਾਰੀ ਰਿਹਾ ਸ਼ੋਅ
ਦਲਜੀਤ ਦੋਸਾਂਝ
tv9-punjabi
| Updated On: 22 Jun 2026 18:11 PM IST
Share

Diljit Dosanjh San Francisco Concert: ਪੰਜਾਬੀ ਅਦਾਕਾਰ-ਗਾਇਕ ਦਿਲਜੀਤ ਦੋਸਾਂਝ ਨੇ ਪਹਿਲਾਂ ਪੰਜਾਬੀ ਫਿਲਮ ਇੰਡਸਟਰੀ ਤੋਂ ਬਾਲੀਵੁੱਡ ਵਿੱਚ ਛਾਲ ਮਾਰੀ ਅਤੇ ਦੇਖਦਿਆਂ ਹੀ ਦੇਖਦਿਆਂ ਇੰਟਰਨੈਸ਼ਨਲ ਸਟਾਰ ਬਣ ਗਏ। ਉਹ ਭਾਰਤ ਅਤੇ ਵਿਦੇਸ਼ਾਂ ਵਿੱਚ ਮਿਉਜ਼ਿਕ ਕੰਸਰਟ ਕਰਦੇ ਹਨ, ਜਿਸ ਵਿੱਚ ਅਕਸਰ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਸ਼ਾਮਲ ਹੁੰਦੇ ਹਨ। ਹਾਲ ਹੀ ਵਿੱਚ, ਅਮਰੀਕਾ ਦੇ ਸੈਨ ਫਰਾਂਸਿਸਕੋ ਵਿੱਚ ਦਿਲਜੀਤ ਦੋਸਾਂਝ ਦੇ ਮਿਉਜ਼ਿਕ ਕੰਸਰਟ ਵਿੱਚ ਉਨ੍ਹਾਂ ਦੇ ਫੈਨਸ ਦਾ ਹੜ੍ਹ ਵੇਖਣ ਨੂੰ ਮਿਲਿਆ ਜਦੋਂ ਸਾਰੇ ਦਿਲਜੀਤ ਦੀ ਪਰਫਾਰਮੈਂਸ ਦਾ ਆਨੰਦ ਮਾਣ ਰਹੇ ਸਨ, ਤਾਂ ਉਸੇ ਵੇਲ੍ਹੇ ਇੱਕ ਖਾਲਿਸਤਾਨੀ ਪ੍ਰਦਰਸ਼ਨਕਾਰੀ ਨੇ ਸਟੇਜ ‘ਤੇ ਚੜ੍ਹਨ ਦੀ ਕੋਸ਼ਿਸ਼ ਕੀਤੀ।

ਇਸ ਘਟਨਾ ਨੇ ਪ੍ਰੋਗਰਾਮ ਵਿੱਚ ਹੰਗਾਮਾ ਮਚਾ ਦਿੱਤਾ। ਮੌਕੇ ‘ਤੇ ਮੌਜੂਦ ਪੁਲਿਸ ਨੇ ਫੌਰਨ ਉਸ ਸ਼ਖਸ ਨੂੰ ਹਿਰਾਸਤ ਵਿੱਚ ਲੈ ਲਿਆ। ਦਿਲਚਸਪ ਗੱਲ ਇਹ ਹੈ ਕਿ ਦਿਲਜੀਤ ਦੋਸਾਂਝ ਨੇ ਇਸ ਦੌਰਾਨ ਆਪਣੀ ਪਰਫਾਰਮੈਂਸ ਜਾਰੀ ਰੱਖੀ, ਘਟਨਾ ਨੂੰ ਆਪਣੇ ‘ਤੇ ਹਾਵੀ ਨਹੀਂ ਹੋਣ ਦਿੱਤਾ ਅਤੇ ਸਥਿਤੀ ਨੂੰ ਸਮਝਦਾਰੀ ਨਾਲ ਸੰਭਾਲਿਆ। ਘਟਨਾ ਦੀਆਂ ਵੀਡੀਓ ਹੁਣ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ।

ਦਿਲਜੀਤ ਦੇ ਸ਼ੋਅ ‘ਚ ਸੁਰੱਖਿਆ ਵਿੱਚ ਮੁੜ ਲੱਗੀ ਸੰਨ੍ਹ

ਹਾਲਾਂਕਿ ਦਿਲਜੀਤ ਦੋਸਾਂਝ ਨੇ ਇਸ ਘਟਨਾ ਨੂੰ ਨਜਰਅੰਦਾਜ ਕਰਕੇ ਲਗਾਤਾਰ ਆਪਣੀ ਪਰਫਾਰਮੈਂਸ ਨੇ ਦਰਸ਼ਕਾਂ ਦਾ ਮਨੋਰੰਜਨ ਜਾਰੀ ਰੱਖਿਆ। ਵੀਡੀਓ ਵਿੱਚ ਦਿਲਜੀਤ ਦੇ ਕੋਲ ਖੜ੍ਹਾ ਸ਼ਖਸ ਖਾਲਿਸਤਾਨੀ ਝੰਡਾ ਲਹਿਰਾ ਰਿਹਾ ਹੈ ਅਤੇ ਉਸ ਨਾਲ ਨੱਚਦਾ ਦਿਖਾਈ ਦੇ ਰਿਹਾ ਹੈ। ਦਿਲਜੀਤ ਪਹਿਲਾਂ ਤਾਂ ਹੈਰਾਨੀ ਨਾਲ ਉਸ ਵਿਅਕਤੀ ਵੱਲ ਦੇਖਦੇ ਹਨ, ਪਰ ਫਿਰ ਆਪਣੀ ਪਰਫਾਰਮੈਂਸ ਜਾਰੀ ਰੱਖਦੇ ਹਨ। ਥੋੜ੍ਹੀ ਦੇਰ ਬਾਅਦ, ਮੌਜੂਦ ਪੁਲਿਸ ਪਹੁੰਚੀ ਅਤੇ ਖਾਲਿਸਤਾਨੀ ਵਿਅਕਤੀ ਨੂੰ ਸਟੇਜ ਤੋਂ ਉਤਾਰ ਦਿੱਤਾ। ਇਸਨੂੰ ਸੁਰੱਖਿਆ ਦੀ ਇੱਕ ਵੱਡੀ ਚੂਕ ਵਜੋਂ ਦੇਖਿਆ ਜਾ ਰਿਹਾ ਹੈ। ਹਾਲਾਂਕਿ, ਇਹ ਪਹਿਲੀ ਵਾਰ ਨਹੀਂ ਹੈ ਜਦੋਂ ਦਿਲਜੀਤ ਦੇ ਮਿਊਜ਼ਿਕ ਕੰਸਰਟ ਵਿੱਚ ਅਜਿਹਾ ਕੁਝ ਹੋਇਆ ਹੈ।

ਇਹ ਘਟਨਾ ਅਜਿਹੇ ਸਮੇਂ ਵਿੱਚ ਹੋਈ ਹੈ, ਜਿੱਥੇ ਪਹਿਲਾਂ ਤੋਂ ਹੀ ਕੱਟੜਪੰਥੀ ਸਮੂਹ ਉਨ੍ਹਾਂ ਨੂੰ ਧਮਕੀਆਂ ਦੇ ਰਹੇ ਹਨ। ਹਾਲਾਂਕਿ, ਦਿਲਜੀਤ ਨੇ ਲਾਈਵ ਕੰਸਰਟ ਕਰਕੇ ਆਪਣੇ ਇਰਾਦੇ ਸਪੱਸ਼ਟ ਕਰ ਦਿੱਤੇ ਹਨ ਕਿ ਇਹ ਧਮਕੀਆਂ ਉਨ੍ਹਾਂ ਨੂੰ ਜ਼ਿਆਦਾ ਪ੍ਰਭਾਵਿਤ ਨਹੀਂ ਕਰ ਸਕਦੀਆਂ।

ਕਿਹੜੇ ਪ੍ਰੋਜੈਕਟਾਂ ਵਿੱਚ ਦਾ ਹਿੱਸਾ ਹਨ ਦਿਲਜੀਤ ਦੋਸਾਂਝ?

ਦਿਲਜੀਤ ਦੋਸਾਂਝ ਦੀ ਫਿਲਮ “ਮੈਂ ਵਾਪਸ ਆਉਂਗਾ” ਇਸੇ ਮਹੀਨੇ ਹੀ ਰਿਲੀਜ਼ ਹੋਈ ਹੈ। ਜਿੱਥੇ ਇਸ ਨੂੰ ਫੈਨਸ ਦੀ ਖੂਬ ਤਾਰੀਫ ਮਿਲੀ ਹੈ, ਉੱਥੇ ਹੀ ਬਾਕਸ ਆਫਿਸ ‘ਤੇ ਇਸ ਨੂੰ ਕੋਈ ਮਜ਼ਬੂਤ ​​ਹੁੰਗਾਰਾ ਨਹੀਂ ਮਿਲਿਆ। ਦਿਲਜੀਤ ਤੋਂ ਇਲਾਵਾ, ਇਸ ਵਿੱਚ ਨਸੀਰੂਦੀਨ ਸ਼ਾਹ, ਰਜਤ ਕਪੂਰ, ਸ਼ਰਵਰੀ ਵਾਘ ਅਤੇ ਵੇਦਾਂਗ ਰੈਨਾ ਵੀ ਸਨ। ਉਹ ਹੁਣ ਬਾਲੀਵੁੱਡ ਫਿਲਮ “ਪੰਜਾਬ 95” ਦਾ ਹਿੱਸਾ ਹਨ। ਇਸ ਦੇ ਨਾਲ ਹੀ, ਇਸ ਤੋਂ ਪਹਿਲਾਂ, ਉਨ੍ਹਾਂ ਦੀ ਫਿਲਮ ਅਮਰ ਸਿੰਘ ਚਮਕੀਲਾ OTT ਪਲੇਟਫਾਰਮ ‘ਤੇ ਆਈ ਸੀ, ਜਿਸ ਨੂੰ ਪ੍ਰਸ਼ੰਸਕਾਂ ਤੋਂ ਬਹੁਤ ਪਿਆਰ ਮਿਲਿਆ ਸੀ।

Follow Us
ਜੰਮੂ-ਕਸ਼ਮੀਰ ਦੇ ਗਾਂਦਰਬਲ 'ਚ 20 ਮੀਟਰ ਡੂੰਘੀ ਖੱਡ 'ਚ ਡਿੱਗੀ ਬੱਸ, ਬਚਾਅ ਕਾਰਜ ਜਾਰੀ
ਜੰਮੂ-ਕਸ਼ਮੀਰ ਦੇ ਗਾਂਦਰਬਲ 'ਚ 20 ਮੀਟਰ ਡੂੰਘੀ ਖੱਡ 'ਚ ਡਿੱਗੀ ਬੱਸ, ਬਚਾਅ ਕਾਰਜ ਜਾਰੀ...
ਸੋਨਮ ਵਾਂਗਚੁਕ ਹਸਪਤਾਲ ਤੋਂ ਰਾਜਘਾਟ ਪਹੁੰਚੇ: ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਨੂੰ ਦੱਸਿਆ ਨਵੀਂ ਸ਼ੁਰੂਆਤ
ਸੋਨਮ ਵਾਂਗਚੁਕ ਹਸਪਤਾਲ ਤੋਂ ਰਾਜਘਾਟ ਪਹੁੰਚੇ: ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਨੂੰ ਦੱਸਿਆ ਨਵੀਂ ਸ਼ੁਰੂਆਤ...
NEET ਪੇਪਰ ਲੀਕ ਬਿੱਲ 'ਤੇ ਕੀ ਬੋਲੇ ਕਿਰੇਨ ਰਿਜਿਜੂ?
NEET ਪੇਪਰ ਲੀਕ ਬਿੱਲ 'ਤੇ ਕੀ ਬੋਲੇ ਕਿਰੇਨ ਰਿਜਿਜੂ?...
ਅਸਤੀਫ਼ੇ ਤੋਂ ਬਾਅਦ ਪਹਿਲੀ ਵਾਰ ਸੰਸਦ ਪਹੁੰਚੇ ਧਰਮੇਂਦਰ ਪ੍ਰਧਾਨ, ਲੱਗੇ 'ਜ਼ਿੰਦਾਬਾਦ' ਦੇ ਨਾਅਰੇ
ਅਸਤੀਫ਼ੇ ਤੋਂ ਬਾਅਦ ਪਹਿਲੀ ਵਾਰ ਸੰਸਦ ਪਹੁੰਚੇ ਧਰਮੇਂਦਰ ਪ੍ਰਧਾਨ, ਲੱਗੇ 'ਜ਼ਿੰਦਾਬਾਦ' ਦੇ ਨਾਅਰੇ...
Exclusive Interview: ਜੰਗ ਤੇ ਬਹਾਦਰੀ ਦੀ ਅਣਕਹੀ ਦਾਸਤਾਂ! ਕਾਰਗਿਲ ਵਿਜੇ ਦਿਵਸ 'ਤੇ 'ਆਪ੍ਰੇਸ਼ਨ ਸਫੇਦ ਸਾਗਰ' ਦੀ ਟੀਮ ਨਾਲ ਗੱਲਬਾਤ
Exclusive Interview: ਜੰਗ ਤੇ ਬਹਾਦਰੀ ਦੀ ਅਣਕਹੀ ਦਾਸਤਾਂ! ਕਾਰਗਿਲ ਵਿਜੇ ਦਿਵਸ 'ਤੇ 'ਆਪ੍ਰੇਸ਼ਨ ਸਫੇਦ ਸਾਗਰ' ਦੀ ਟੀਮ ਨਾਲ ਗੱਲਬਾਤ...
Kargil Vijay Diwas: 27 ਸਾਲ ਬਾਅਦ ਵੀ ਜ਼ਿੰਦਾ ਹੈ ਸ਼ਹੀਦ ਉਦੈ ਮਾਨ ਸਿੰਘ ਦੀਆਂ ਯਾਦਾਂ
Kargil Vijay Diwas: 27 ਸਾਲ ਬਾਅਦ ਵੀ ਜ਼ਿੰਦਾ ਹੈ ਸ਼ਹੀਦ ਉਦੈ ਮਾਨ ਸਿੰਘ ਦੀਆਂ ਯਾਦਾਂ...
ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ CJP ਦਾ ਪਹਿਲਾ ਬਿਆਨ, ਬੋਲੇ- ਲੋਕਤੰਤਰ ਦੀ ਜਿੱਤ, ਅਸੀਂ ਕਰ ਦਿਖਾਇਆ
ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ CJP ਦਾ ਪਹਿਲਾ ਬਿਆਨ, ਬੋਲੇ- ਲੋਕਤੰਤਰ ਦੀ ਜਿੱਤ, ਅਸੀਂ ਕਰ ਦਿਖਾਇਆ...
ਲਾਪਤਾ ਹੋਈਆਂ 10 ਕੁੜੀਆਂ, 8 ਵਾਪਸ ਪਰਤੀਆਂ, ਕਿਸੇ ਨੇ ਫਸਾਇਆ ਜਾਂ ਹੋਈ ਕਿਡਨੈਪਿੰਗ? ਜਾਣੋ...
ਲਾਪਤਾ ਹੋਈਆਂ 10 ਕੁੜੀਆਂ, 8 ਵਾਪਸ ਪਰਤੀਆਂ, ਕਿਸੇ ਨੇ ਫਸਾਇਆ ਜਾਂ ਹੋਈ ਕਿਡਨੈਪਿੰਗ? ਜਾਣੋ......
ਦਿੱਲੀ ਵਿੱਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਸੁਰੱਖਿਆ ਅਲਰਟ ਜਾਰੀ
ਦਿੱਲੀ ਵਿੱਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਸੁਰੱਖਿਆ ਅਲਰਟ ਜਾਰੀ...