AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਦਿੱਲੀ Concert ‘ਚ ਦਿਲਜੀਤ ਦਾ CJP ਨੂੰ ਜਵਾਬ, ਬੋਲੇ- ਪੰਜਾਬੀਆਂ ਨੂੰ ਲੜਨਾ ਨਾ ਸਿਖਾਓ

ਕਿਸੇ ਦਾ ਨਾਮ ਲਏ ਬਿਨਾਂ, ਦਿਲਜੀਤ ਨੇ ਕਿਹਾ ਕਿ ਉਨ੍ਹਾਂ ਨੇ ਉਸ ਫਿਲਮ ਲਈ ਇੱਕ ਲੰਬੀ ਲੜਾਈ ਲੜੀ ਜਿਸ ਦਾ ਤੁਸੀਂ ਸਟੇਜ 'ਤੇ ਮਜ਼ਾਕ ਉਡਾ ਰਹੇ ਹੋ। "ਮੈਂ ਸਾਰਿਆਂ ਦਾ ਸਮਰਥਨ ਕਰਦਾ ਹਾਂ"। "ਖਾਲੜਾ ਦੇ ਜੀਵਨ ਬਾਰੇ ਬਣੀ ਫਿਲਮ 'ਸਤਲੁਜ' 'ਤੇ ਪਾਬੰਦੀ ਲਗਾਉਣ ਨਾਲ ਕੋਈ ਫਾਇਦਾ ਨਹੀਂ ਹੋਵੇਗਾ। ਕੋਈ ਸਾਨੂੰ ਨਫ਼ਰਤ ਕਰਦਾ ਹੈ ਤਾਂ ਕਰੇ ਪਰ ਮੈਂ ਸਾਰਿਆਂ ਨੂੰ ਪਿਆਰ ਕਰਦਾ ਹਾਂ। ਸਭ ਨੂੰ I Love you..."

ਦਿੱਲੀ Concert 'ਚ ਦਿਲਜੀਤ ਦਾ CJP ਨੂੰ ਜਵਾਬ, ਬੋਲੇ- ਪੰਜਾਬੀਆਂ ਨੂੰ ਲੜਨਾ ਨਾ ਸਿਖਾਓ
(Sources: Social Media)
tv9-punjabi
| Updated On: 31 Oct 2026 11:22 AM IST
Share

ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਸ਼ੁੱਕਰਵਾਰ ਰਾਤ ਨੂੰ ਦਿੱਲੀ ਦੇ ਇੱਕ ਸੰਗੀਤ ਸਮਾਰੋਹ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਮੈਂਬਰਾਂ ਨੂੰ ਜਵਾਬ ਦਿੱਤਾ। ਦਿਲਜੀਤ ਨੇ ਕਿਹਾ ਕਿ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਆਧਾਰਿਤ ਫਿਲਮ “ਸਤਲੁਜ” ਦਾ ਮਜ਼ਾਕ ਉਡਾਇਆ ਗਿਆ ਹੈ। ਉਨ੍ਹਾਂ ਕਿਹਾ, “ਪੰਜਾਬੀਆਂ ਨੂੰ ਲੜਨਾ ਨਾ ਸਿਖਾਓ।”

ਕਿਸੇ ਦਾ ਨਾਮ ਲਏ ਬਿਨਾਂ, ਦਿਲਜੀਤ ਨੇ ਕਿਹਾ ਕਿ ਉਨ੍ਹਾਂ ਨੇ ਉਸ ਫਿਲਮ ਲਈ ਇੱਕ ਲੰਬੀ ਲੜਾਈ ਲੜੀ ਜਿਸ ਦਾ ਤੁਸੀਂ ਸਟੇਜ ‘ਤੇ ਮਜ਼ਾਕ ਉਡਾ ਰਹੇ ਹੋ। “ਮੈਂ ਸਾਰਿਆਂ ਦਾ ਸਮਰਥਨ ਕਰਦਾ ਹਾਂ”। “ਖਾਲੜਾ ਦੇ ਜੀਵਨ ਬਾਰੇ ਬਣੀ ਫਿਲਮ ‘ਸਤਲੁਜ’ ‘ਤੇ ਪਾਬੰਦੀ ਲਗਾਉਣ ਨਾਲ ਕੋਈ ਫਾਇਦਾ ਨਹੀਂ ਹੋਵੇਗਾ। ਕੋਈ ਸਾਨੂੰ ਨਫ਼ਰਤ ਕਰਦਾ ਹੈ ਤਾਂ ਕਰੇ ਪਰ ਮੈਂ ਸਾਰਿਆਂ ਨੂੰ ਪਿਆਰ ਕਰਦਾ ਹਾਂ। ਸਭ ਨੂੰ I Love you…”

ਦੱਸ ਦਈਏ ਕਿ ਸੀਜੇਪੀ ਨੇ ਨੀਟ ਪੇਪਰ ਲੀਕ ਦੇ ਸਬੰਧ ਵਿੱਚ ਦਿੱਲੀ ਵਿੱਚ ਪਹਿਲੇ ਵਿਰੋਧ ਪ੍ਰਦਰਸ਼ਨ ਦੌਰਾਨ ਦਿਲਜੀਤ ਦਾ ਸਮਰਥਨ ਮੰਗਿਆ ਸੀ। ਦਿਲਜੀਤ ਨੇ ਜਵਾਬ ਦਿੱਤਾ, “ਇਹ ਇੱਕ ਰਾਜਨੀਤਿਕ ਧਰਨਾ ਹੈ ਅਤੇ ਮੈਨੂੰ ਰਾਜਨੀਤੀ ਤੋਂ ਬਾਹਰ ਰੱਖੋ।” ਸੀਜੇਪੀ ਨੇ ਫਿਰ ਦਿਲਜੀਤ ਦੀ ਫਿਲਮ “ਸਤਲੁਜ” ਨੂੰ ਲੈ ਕੇ ਸਟੇਜ ਤੋਂ ਟਿੱਪਣੀ ਕੀਤੀ ਸੀ। ਜਿਸ ਦਾ ਜਵਾਬ ਦਿਲਜੀਤ ਨੇ ਦਿੱਲੀ ਸ਼ੋਅ ਵਿੱਚ ਦਿੱਤਾ।

ਦਿਲਜੀਤ ਨੇ ਸ਼ੋਅ ‘ਤੇ ਕੀ ਕਿਹਾ…

ਮੈਂ ਤੁਹਾਨੂੰ ਸਾਰਿਆਂ ਨੂੰ ਪਿਆਰ ਕਰਦਾ Bro: ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੇ ਕਿਾਹ “ਮੈਂ ਤੁਹਾਨੂੰ ਸਾਰਿਆਂ ਨੂੰ ਪਿਆਰ ਕਰਦਾ ਹਾਂ ਕਿਉਂਕਿ ਮੈਂ ਇੱਕ ਕਲਾਕਾਰ ਹਾਂ, Bro। ਮੈਂ ਸ਼ਾਂਤ ਹਾਂ, ਇਸ ਲਈ ਮੈਨੂੰ ਸ਼ਾਂਤ ਰਹਿਣ ਦਿਓ। ਮੈਂ ਤੁਹਾਡਾ ਸਾਰਿਆਂ ਦਾ ਸਮਰਥਨ ਕਰਦਾ ਹਾਂ, ਪਰ ਪੰਜਾਬੀਆਂ ਨੂੰ ਲੜਨਾ ਨਾ ਸਿਖਾਓ।”

ਜਿਸ ਫਿਲਮ ਦਾ ਮਜ਼ਾਕ ਉਡਾ ਰਹੇ ਹੋ, ਉਸ ਲਈ ਲੰਬੀ ਲੜਾਈ ਲੜੀ: ਦਿੱਲੀ ਵਿੱਚ ਸੀਜੇਪੀ ਦੇ ਮੰਚ ‘ਤੇ ਸਤਲੂਜ ਫਿਲਮ ਦਾ ਮਜ਼ਾਕ ਉਡਾਏ ਜਾਣ ‘ਤੇ ਦਿਲਜੀਤ ਨੇ ਕਿਹਾ, “ਜਿਸ ਫਿਲਮ ਦਾ ਤੁਸੀਂ ਮਜ਼ਾਕ ਉਡਾ ਰਹੇ ਹੋ, ਉਹ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਜੀਵਨ ਬਾਰੇ ਹੈ। ਅਸੀਂ ਇਸ ਦੇ ਲਈ ਇੱਕ ਲੰਬੀ ਲੜਾਈ ਲੜੀ। ਜੇਕਰ ਕੋਈ ਸਾਨੂੰ ਨਫ਼ਰਤ ਕਰਦਾ ਹੈ, ਤਾਂ ਇਹ ਠੀਕ ਹੈ, ਪਰ ਮੈਂ ਤੁਹਾਨੂੰ ਸਾਰਿਆਂ ਨੂੰ ਪਿਆਰ ਕਰਦਾ ਹਾਂ।”

ਖੈਰ, ਮੈਂ ਅੱਜ ਸ਼ੋਅ ਕਰ ਦਿੱਤਾ: ਦਿਲਜੀਤ ਦੋਸਾਂਝ ਨੇ ਆਪਣੇ AURA ਇੰਡੀਆ ਟੂਰ 2026 ਦੀ ਸ਼ੁਰੂਆਤ ਦਿੱਲੀ ਦੇ ਜਵਾਹਰ ਲਾਲ ਨਹਿਰੂ ਸਟੇਡੀਅਮ ਵਿੱਚ ਇੱਕ ਹਾਊਸਫੁੱਲ ਸ਼ੋਅ ਨਾਲ ਕੀਤੀ। ਸ਼ੋਅ ਤੋਂ ਬਾਅਦ, ਦਿਲਜੀਤ ਨੇ ਆਪਣੇ ਇੰਸਟਾਗ੍ਰਾਮ ਹੈਂਡਲ ‘ਤੇ ਇੱਕ ਵੀਡੀਓ ਪੋਸਟ ਕੀਤਾ। ਜਿਸ ਵਿੱਚ ਕਿਹਾ ਗਿਆ ਕਿ ਕੁਝ ਲੋਕਾਂ ਨੇ ਉਸ ਦੇ ਦਿੱਲੀ ਸ਼ੋਅ ਨੂੰ ਹੋਣ ਤੋਂ ਰੋਕਣ ਦੀ ਕੋਸ਼ਿਸ਼ ਕੀਤੀ। ਖੈਰ,ਮੈਂ ਅੱਜ ਸ਼ੋਅ ਕਰ ਦਿੱਤਾ।

CJP ਨੇ ਫਿਲਮ ‘ਸਤਲੁਜ’ ਦਾ ਮਜ਼ਾਕ ਉਡਾਇਆ ਸੀ

ਦਿਲਜੀਤ ਨੇ ਇਸ ਗੱਲ੍ਹ ਦੀ ਨਾਰਾਜ਼ਗੀ ਜ਼ਾਹਰ ਕਰਦੇ ਹੋਇਆ CJP ਆਗੂ ਅਭਿਜੀਤ ਦੀਪਕੇ ਨੇ ਉਨ੍ਹਾਂ ਦੀ ਫਿਲਮ “ਸਤਲੁਜ” ਦਾ ਮਜ਼ਾਕ ਉਡਾਇਆ। ਦਿਲਜੀਤ ‘ਤੇ ਪਖੰਡ ਦਾ ਇਲਜ਼ਾਮ ਲਗਾਉਂਦੇ ਹੋਏ, ਉਨ੍ਹਾਂ ਸਵਾਲ ਕੀਤਾ ਕਿ ਜਦੋਂ ਉਹ ਰਾਜਨੀਤਿਕ ਅਤੇ ਗੰਭੀਰ ਮੁੱਦਿਆਂ ‘ਤੇ ਫਿਲਮਾਂ ਬਣਾਉਂਦੇ ਹਨ ਤਾਂ ਉਹ ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨਾਂ ‘ਤੇ ਚੁੱਪ ਕਿਉਂ ਰਹੇ। ਉਨ੍ਹਾਂ ਨੇ ਸਟੇਜ ਤੋਂ ਵਿਅੰਗਮਈ ਟਿੱਪਣੀ ਕੀਤੀ ਕਿ ਜੇਕਰ ਉਹ ਵਿਰੋਧ ਪ੍ਰਦਰਸ਼ਨਾਂ ਵਿੱਚ ਹਿੱਸਾ ਨਹੀਂ ਲੈਂਦੇ, ਤਾਂ ਉਨ੍ਹਾਂ ਦੀਆਂ ਫਿਲਮਾਂ ‘ਤੇ ਪਾਬੰਦੀ ਲਗਾ ਦਿੱਤੀ ਜਾਵੇਗੀ।

Follow Us
ਮਾਨਸਾ ਦੇ ਦਲਜੀਤ ਮੌਤ ਮਾਮਲੇ 'ਚ ਅਹਿਮ ਖੁਲਾਸਾ, ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ
ਮਾਨਸਾ ਦੇ ਦਲਜੀਤ ਮੌਤ ਮਾਮਲੇ 'ਚ ਅਹਿਮ ਖੁਲਾਸਾ, ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ...
ਪੰਜਾਬ ਵਿੱਚ BJP-SAD ਗਠਜੋੜ 'ਤੇ ਮੋਹਰ! ਦੀਵਾਲੀ ਤੋਂ ਬਾਅਦ ਹੋ ਸਕਦਾ ਹੈ ਐਲਾਨ
ਪੰਜਾਬ ਵਿੱਚ BJP-SAD ਗਠਜੋੜ 'ਤੇ ਮੋਹਰ! ਦੀਵਾਲੀ ਤੋਂ ਬਾਅਦ ਹੋ ਸਕਦਾ ਹੈ ਐਲਾਨ...
ਚੱਕਰਵਾਤ ਅਰਨਬ ਦਾ ਦੇਸ਼ ਭਰ ਵਿੱਚ ਅਸਰ, 12 ਸੂਬੇ ਅਲਰਟ 'ਤੇ ਅਤੇ ਦਿੱਲੀ ਵਿੱਚ ਠੰਢ ਵਿੱਚ ਅਚਾਨਕ ਵਾਧਾ
ਚੱਕਰਵਾਤ ਅਰਨਬ ਦਾ ਦੇਸ਼ ਭਰ ਵਿੱਚ ਅਸਰ, 12 ਸੂਬੇ ਅਲਰਟ 'ਤੇ ਅਤੇ ਦਿੱਲੀ ਵਿੱਚ ਠੰਢ ਵਿੱਚ ਅਚਾਨਕ ਵਾਧਾ...
ਰੋਜ਼ਾਨਾ 30 ਮਿੰਟ ਦੀ ਸੈਰ ਦਾ ਦਿਲ 'ਤੇ ਕੀ ਹੁੰਦਾ ਹੈ ਅਸਰ? ਜਾਣੋ ਨਵੀਂ ਰਿਸਰਚ
ਰੋਜ਼ਾਨਾ 30 ਮਿੰਟ ਦੀ ਸੈਰ ਦਾ ਦਿਲ 'ਤੇ ਕੀ ਹੁੰਦਾ ਹੈ ਅਸਰ? ਜਾਣੋ ਨਵੀਂ ਰਿਸਰਚ...
Karwa Chauth 2026: ਕਰਵਾ ਚੌਥ ਪੂਜਾ ਵਿਧੀ, ਸਮੱਗਰੀ ਅਤੇ ਚੰਨ੍ਹ ਨੂੰ ਅਰਘ ਦੇਣ ਦਾ ਸਹੀ ਤਰੀਕਾ
Karwa Chauth 2026: ਕਰਵਾ ਚੌਥ ਪੂਜਾ ਵਿਧੀ, ਸਮੱਗਰੀ ਅਤੇ ਚੰਨ੍ਹ ਨੂੰ ਅਰਘ ਦੇਣ ਦਾ ਸਹੀ ਤਰੀਕਾ...
ਲੋਕ ਜਨਸ਼ਕਤੀ ਪਾਰਟੀ ਦੀ ਮੀਟਿੰਗ ਲਈ ਚੰਡੀਗੜ੍ਹ ਪਹੁੰਚੇ ਚਿਰਾਗ ਪਾਸਵਾਨ, ਦੱਸੀ ਭਵਿੱਖ ਦੀ ਯੋਜਨਾ
ਲੋਕ ਜਨਸ਼ਕਤੀ ਪਾਰਟੀ ਦੀ ਮੀਟਿੰਗ ਲਈ ਚੰਡੀਗੜ੍ਹ ਪਹੁੰਚੇ ਚਿਰਾਗ ਪਾਸਵਾਨ, ਦੱਸੀ ਭਵਿੱਖ ਦੀ ਯੋਜਨਾ...
Apple ਦੇ ਫੋਲਡੇਬਲ iPhone Duo ਦੀ ਸਕ੍ਰੀਨ ਕ੍ਰੈਕ! ਕੰਪਨੀ ਦੇਵੇਗੀ ਨਵਾਂ ਫੋਨ
Apple ਦੇ ਫੋਲਡੇਬਲ iPhone Duo ਦੀ ਸਕ੍ਰੀਨ ਕ੍ਰੈਕ! ਕੰਪਨੀ ਦੇਵੇਗੀ ਨਵਾਂ ਫੋਨ...
ਗੁਰਦਾਸਪੁਰ ਵਿੱਚ ਪੁਲਿਸ ਟੀਮ 'ਤੇ ਤਸਕਰਾਂ ਦਾ ਹਮਲਾ, ਸਰਪੰਚ ਨੇ ਬੁਲਾਈ ਸੀ ਪੁਲਿਸ, 2 ਕਮਾਂਡੋ ਗੰਭੀਰ ਜ਼ਖਮੀ
ਗੁਰਦਾਸਪੁਰ ਵਿੱਚ ਪੁਲਿਸ ਟੀਮ 'ਤੇ ਤਸਕਰਾਂ ਦਾ ਹਮਲਾ, ਸਰਪੰਚ ਨੇ ਬੁਲਾਈ ਸੀ ਪੁਲਿਸ, 2 ਕਮਾਂਡੋ ਗੰਭੀਰ ਜ਼ਖਮੀ...
ਪੰਜਾਬ ਵਿਧਾਨਸਭਾ ਦੇ ਆਖਰੀ ਦਿਨ ਪਿਆ ਗਾਹ, ਭਿੜ ਗਏ AAP ਤੇ ਕਾਂਗਰਸੀ ਵਿਧਾਇਕ
ਪੰਜਾਬ ਵਿਧਾਨਸਭਾ ਦੇ ਆਖਰੀ ਦਿਨ ਪਿਆ ਗਾਹ, ਭਿੜ ਗਏ AAP ਤੇ ਕਾਂਗਰਸੀ ਵਿਧਾਇਕ...