AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਦੋ ਦਿਨਾਂ ‘ਚ ਹੀ ਹਟਾਈ ਗਈ ਦਿਲਜੀਤ ਦੀ ਫਿਲਮ ‘ਸਤਲੁਜ’, ਅਧਿਕਾਰਤ ਬਿਆਨ ਜਾਰੀ

ਫਿਲਮ ਨੂੰ ਹਟਾਏ ਜਾਣ ਤੋਂ ਬਾਅਦ, ਜੀ5 ਨੇ ਇੱਕ ਅਧਿਕਾਰਤ ਬਿਆਨ ਜਾਰੀ ਕਰਕੇ ਕਿਹਾ ਕਿ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ, 'ਸਤਲੁਜ' ਭਾਰਤ 'ਚ ਅਗਲੇ ਨੋਟਿਸ ਤੱਕ ਉਪਲਬਧ ਨਹੀਂ ਹੋਵੇਗੀ। ਅੱਗੇ ਕਿਹਾ ਗਿਆ ਕਿ ਉਹ ਫਿਲਮ ਨੂੰ ਜਲਦੀ ਤੋਂ ਜਲਦੀ ਦਰਸ਼ਕਾਂ ਲਈ ਦੁਬਾਰਾ ਉਪਲਬਧ ਕਰਵਾਉਣ ਲਈ ਸਾਰੇ ਢੁਕਵੇਂ ਕਾਨੂੰਨੀ ਤੇ ਪ੍ਰਕਿਰਿਆਤਮਕ ਤਰੀਕਿਆਂ 'ਤੇ ਕੰਮ ਕਰ ਰਹੇ ਹਨ।

ਦੋ ਦਿਨਾਂ 'ਚ ਹੀ ਹਟਾਈ ਗਈ ਦਿਲਜੀਤ ਦੀ ਫਿਲਮ 'ਸਤਲੁਜ', ਅਧਿਕਾਰਤ ਬਿਆਨ ਜਾਰੀ
ਦੋ ਦਿਨਾਂ ਬਾਅਦ ਹੀ ਹਟਾਈ ਗਈ ਦਿਲਜੀਤ ਦੀ ਫਿਲਮ ‘ਸਤਲੁਜ’ (Pic:diljitdosanjh/Instagram)
tv9-punjabi
| Updated On: 06 Jul 2026 13:19 PM IST
Share

ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਦੀ ਫਿਲਮ ‘ਪੰਜਾਬ 95’ ਭਾਰਤ ‘ਚ ਨਵੇਂ ਨਾਮ ‘ਸਤਲੁਜ’ ਨਾਲ ਰਿਲੀਜ਼ ਹੋਈ। ਹਾਲਾਂਕਿ, ਰਿਲੀਜ਼ ਹੋਣ ਤੋਂ ਦੋ ਦਿਨ ਬਾਅਦ ਹੀ ਪਲੇਟਫਾਰਮ ਤੋਂ ਫਿਲਮ ਹਟਾ ਦਿੱਤੀ ਗਈ ਹੈ। ਫਿਲਮ ਨੂੰ ਬੀਤੇ ਸ਼ੁੱਕਰਵਾਰ ਨੂੰ ਬਿਨਾਂ ਕਿਸੇ ਕੱਟ ਦੇ ਓਟੀਟੀ ਪਲੈਟਫਾਮ ਜੀ5 ‘ਤੇ ਰਿਲੀਜ਼ ਕੀਤੀ ਗਈ, ਪਰ ਐਤਵਾਰ ਸ਼ਾਮ ਤੱਕ, ਇਹ ਐਲਾਨ ਕੀਤਾ ਗਿਆ ਕਿ ਇਹ ਹੁਣ ਭਾਰਤ ‘ਚ ਉਪਲਬਧ ਨਹੀਂ ਹੈ।

ਅਧਿਕਾਰਤ ਬਿਆਨ ਜਾਰੀ

ਫਿਲਮ ਨੂੰ ਹਟਾਏ ਜਾਣ ਤੋਂ ਬਾਅਦ, ਜੀ5 ਨੇ ਇੱਕ ਅਧਿਕਾਰਤ ਬਿਆਨ ਜਾਰੀ ਕਰਕੇ ਕਿਹਾ ਕਿ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ, ‘ਸਤਲੁਜ’ ਭਾਰਤ ‘ਚ ਅਗਲੇ ਨੋਟਿਸ ਤੱਕ ਉਪਲਬਧ ਨਹੀਂ ਹੋਵੇਗੀ। ਅੱਗੇ ਕਿਹਾ ਗਿਆ ਕਿ ਉਹ ਫਿਲਮ ਨੂੰ ਜਲਦੀ ਤੋਂ ਜਲਦੀ ਦਰਸ਼ਕਾਂ ਲਈ ਦੁਬਾਰਾ ਉਪਲਬਧ ਕਰਵਾਉਣ ਲਈ ਸਾਰੇ ਢੁਕਵੇਂ ਕਾਨੂੰਨੀ ਤੇ ਪ੍ਰਕਿਰਿਆਤਮਕ ਤਰੀਕਿਆਂ ‘ਤੇ ਕੰਮ ਕਰ ਰਹੇ ਹਨ।

View this post on Instagram

A post shared by Zee 5 (@zee5)

ਦਰਸ਼ਕਾਂ ਦੇ ਸਮਰਥਨ ਲਈ ਧੰਨਵਾਦ ਪ੍ਰਗਟ ਕੀਤਾ ਗਿਆ

ਆਪਣੇ ਬਿਆਨ ‘ਚ, ਜੀ5 ਨੇ ਕਿਹਾ ਕਿ ਫਿਲਮ ਨੂੰ ਰਿਲੀਜ਼ ਹੋਣ ਤੋਂ ਬਾਅਦ ਦਰਸ਼ਕਾਂ ਵੱਲੋਂ ਸ਼ਾਨਦਾਰ ਹੁੰਗਾਰਾ ਮਿਲਿਆ। ਫਿਲਮ ਦੇਖਣ ਲਈ ਸਬਸਕ੍ਰਾਈਬ ਕਰਨ ਵਾਲੇ ਸਾਰੇ ਦਰਸ਼ਕਾਂ ਦਾ ਧੰਨਵਾਦ ਕੀਤਾ। ਬਿਆਨ ‘ਚ ਕਿਹਾ ਗਿਆ ਕਿ ਦਰਸ਼ਕਾਂ ਦਾ ਪਿਆਰ ਤੇ ਸਮਰਥਨ ਪੂਰੀ ਟੀਮ ਲਈ ਬਹੁਤ ਮਹੱਤਵਪੂਰਨ ਹੈ।

ਦਿਲਜੀਤ ਦੋਸਾਂਝ ਨਿਭਾ ਰਹੇ ਜਸਵੰਤ ਸਿੰਘ ਖਾਲੜਾ ਦੀ ਭੂਮਿਕਾ

ਦਿਲਜੀਤ ਦੋਸਾਂਝ ਨੇ ਇਸ ਫਿਲਮ ‘ਚ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੀ ਭੂਮਿਕਾ ਨਿਭਾਈ ਹੈ। ਇਹ ਫਿਲਮ ਉਨ੍ਹਾਂ ਦੇ ਜੀਵਨ, ਉਨ੍ਹਾਂ ਦੇ ਸੰਘਰਸ਼ਾਂ ਤੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਉਨ੍ਹਾਂ ਦੇ ਯਤਨਾਂ ‘ਤੇ ਅਧਾਰਤ ਹੈ। ਲੰਬੇ ਸਮੇਂ ਤੋਂ ਵਿਵਾਦਾਂ ਅਤੇ ਸੈਂਸਰਸ਼ਿਪ ਰੁਕਾਵਟਾਂ ‘ਚ ਫਸੀ ਇਹ ਫਿਲਮ ਰਿਲੀਜ਼ ਹੋਣ ਤੋਂ ਬਾਅਦ ਇੱਕ ਵਾਰ ਫਿਰ ਚਰਚਾ ਦਾ ਵਿਸ਼ਾ ਬਣ ਗਈ ਹੈ।

ਫਿਲਮ ਤਿੰਨ ਸਾਲਾਂ ਤੋਂ ਵੱਧ ਸਮੇਂ ਤੋਂ ਲਟਕਦੀ ਰਹੀ

ਫਿਲਮ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਜੀਵਨ ਤੇ ਸੰਘਰਸ਼ ‘ਤੇ ਅਧਾਰਤ ਹੈ। ਸੈਂਸਰ ਬੋਰਡ ਤੋਂ ਮਨਜ਼ੂਰੀ ਨਾ ਮਿਲਣ ਕਾਰਨ ਇਹ ਤਿੰਨ ਸਾਲਾਂ ਤੋਂ ਵੱਧ ਸਮੇਂ ਤੋਂ ਰਿਲੀਜ਼ ਦੀ ਉਡੀਕ ਕਰ ਰਹੀ ਸੀ। ਫਿਲਮ ਦਾ ਨਿਰਦੇਸ਼ਨ ਹਨੀ ਤ੍ਰੇਹਨ ਨੇ ਕੀਤਾ ਹੈ।

Follow Us
ਲਾਪਤਾ ਹੋਈਆਂ 10 ਕੁੜੀਆਂ, 8 ਵਾਪਸ ਪਰਤੀਆਂ, ਕਿਸੇ ਨੇ ਫਸਾਇਆ ਜਾਂ ਹੋਈ ਕਿਡਨੈਪਿੰਗ? ਜਾਣੋ...
ਲਾਪਤਾ ਹੋਈਆਂ 10 ਕੁੜੀਆਂ, 8 ਵਾਪਸ ਪਰਤੀਆਂ, ਕਿਸੇ ਨੇ ਫਸਾਇਆ ਜਾਂ ਹੋਈ ਕਿਡਨੈਪਿੰਗ? ਜਾਣੋ......
ਦਿੱਲੀ ਵਿੱਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਸੁਰੱਖਿਆ ਅਲਰਟ ਜਾਰੀ
ਦਿੱਲੀ ਵਿੱਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਸੁਰੱਖਿਆ ਅਲਰਟ ਜਾਰੀ...
NEET ਵਿਵਾਦ ਵਿਚਾਲੇ ਸਿੱਖਿਆ ਮੰਤਰਾਲੇ ਵਿੱਚ ਵੱਡਾ ਫੇਰਬਦਲ, ਉੱਚ ਸਿੱਖਿਆ ਸਕੱਤਰ ਵਿਨੀਤ ਜੋਸ਼ੀ ਦਾ ਤਬਾਦਲਾ
NEET ਵਿਵਾਦ ਵਿਚਾਲੇ ਸਿੱਖਿਆ ਮੰਤਰਾਲੇ ਵਿੱਚ ਵੱਡਾ ਫੇਰਬਦਲ, ਉੱਚ ਸਿੱਖਿਆ ਸਕੱਤਰ ਵਿਨੀਤ ਜੋਸ਼ੀ ਦਾ ਤਬਾਦਲਾ...
ਅਜਨਾਲਾ ਵਿੱਚ ਹੜ੍ਹ ਦਾ ਖ਼ਤਰਾ, ਜਾਇਜ਼ਾ ਲੈਣ ਪਹੁੰਚੇ ਕੁਲਦੀਪ ਧਾਲੀਵਾਲ
ਅਜਨਾਲਾ ਵਿੱਚ ਹੜ੍ਹ ਦਾ ਖ਼ਤਰਾ, ਜਾਇਜ਼ਾ ਲੈਣ ਪਹੁੰਚੇ ਕੁਲਦੀਪ ਧਾਲੀਵਾਲ...
Student Protest... ਪੰਜਾਬ ਦੀ ਸਿੱਖਿਆ ਪ੍ਰਣਾਲੀ... TV9 Digital ਨਾਲ ਖਾਸ ਗੱਲਬਾਤ 'ਚ ਹਰਜੋਤ ਬੈਂਸ ਨੇ ਦਿੱਤਾ ਹਰ ਸਵਾਲ ਦਾ ਜਵਾਬ...ਵੇਖੋ ਵੀਡੀਓ
Student Protest... ਪੰਜਾਬ ਦੀ ਸਿੱਖਿਆ ਪ੍ਰਣਾਲੀ... TV9 Digital ਨਾਲ ਖਾਸ ਗੱਲਬਾਤ 'ਚ ਹਰਜੋਤ ਬੈਂਸ ਨੇ ਦਿੱਤਾ ਹਰ ਸਵਾਲ ਦਾ ਜਵਾਬ...ਵੇਖੋ ਵੀਡੀਓ...
Sonam Wangchuk ਦਾ ਵੱਡਾ ਸੁਨੇਹਾ: ਅਨਸ਼ਨ ਖਤਮ ਕਰਨ ਨੂੰ ਲੈ ਕੇ ਕੀ ਬੋਲੇ?
Sonam Wangchuk ਦਾ ਵੱਡਾ ਸੁਨੇਹਾ: ਅਨਸ਼ਨ ਖਤਮ ਕਰਨ ਨੂੰ ਲੈ ਕੇ ਕੀ ਬੋਲੇ?...
ਕੁੜੀ ਨੂੰ ਥੱਪੜ ਮਾਰਨ ਵਾਲੇ ADCP ਸੰਦੀਪ ਲਾਂਬਾ ਦਾ ਤਬਾਦਲਾ; ਜੰਤਰ-ਮੰਤਰ ਪ੍ਰਦਰਸ਼ਨ 'ਚ ਵੱਡਾ ਐਕਸ਼ਨ
ਕੁੜੀ ਨੂੰ ਥੱਪੜ ਮਾਰਨ ਵਾਲੇ ADCP ਸੰਦੀਪ ਲਾਂਬਾ ਦਾ ਤਬਾਦਲਾ; ਜੰਤਰ-ਮੰਤਰ ਪ੍ਰਦਰਸ਼ਨ 'ਚ ਵੱਡਾ ਐਕਸ਼ਨ...
ਟੋਲ ਪਲਾਜ਼ਾ 'ਤੇ ਬੈਠੇ ਕਿਸਾਨਾਂ ਦੀ ਪੁਲਿਸ ਨਾਲ ਝੜਪ, ਕੀ ਸੀ ਵਜ੍ਹਾ, ਵੇਖੋ ਵੀਡੀਓ...
ਟੋਲ ਪਲਾਜ਼ਾ 'ਤੇ ਬੈਠੇ ਕਿਸਾਨਾਂ ਦੀ ਪੁਲਿਸ ਨਾਲ ਝੜਪ, ਕੀ ਸੀ ਵਜ੍ਹਾ, ਵੇਖੋ ਵੀਡੀਓ......
Gurugram Gang War: ਗੁਰੂਗ੍ਰਾਮ ਵਿੱਚ ਕੌਸ਼ਲ ਚੌਧਰੀ ਦਾ ਖੌਫ ਅਤੇ ਸ਼ਰਾਬ ਦੇ ਕਾਰੋਬਾਰ 'ਤੇ ਗੈਂਗਸਟਰਾਂ ਦੀ ਜੰਗ
Gurugram Gang War: ਗੁਰੂਗ੍ਰਾਮ ਵਿੱਚ ਕੌਸ਼ਲ ਚੌਧਰੀ ਦਾ ਖੌਫ ਅਤੇ ਸ਼ਰਾਬ ਦੇ ਕਾਰੋਬਾਰ 'ਤੇ ਗੈਂਗਸਟਰਾਂ ਦੀ ਜੰਗ...