AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਦਿਲਜੀਤ ਦੋਸਾਂਝ ਦੀ ਫਿਲਮ ‘ਸਤਲੁਜ’ ‘ਤੇ ਪਾਬੰਦੀ ਰਹੇਗੀ ਬਰਕਰਾਰ, ਕੇਂਦਰੀ ਕਮੇਟੀ ਨੇ ਕੀਤੀ ਸਿਫ਼ਾਰਸ਼

ਸੁਰੱਖਿਆ ਚਿੰਤਾਵਾਂ ਦਾ ਹਵਾਲਾ ਦਿੰਦੇ ਹੋਏ, ਸੂਚਨਾ ਤੇ ਪ੍ਰਸਾਰਣ ਮੰਤਰਾਲੇ ਨੇ ਫਿਲਮ ਨੂੰ ਰਿਲੀਜ਼ ਹੋਣ ਤੋਂ ਸਿਰਫ਼ ਦੋ ਦਿਨ ਬਾਅਦ ਹੀ ਜੀ5 ਪਲੇਟਫਾਰਮ ਤੋਂ ਹਟਾਉਣ ਦੇ ਨਿਰਦੇਸ਼ ਦਿੱਤੇ ਸਨ। ਇਸ ਤੋਂ ਬਾਅਦ, ਫਿਲਮ ਦੀ ਸਮੀਖਿਆ ਕਰਨ ਲਈ ਆਈਟੀ ਨਿਯਮ, 2021 ਦੇ ਤਹਿਤ ਇੱਕ ਅੰਤਰ-ਵਿਭਾਗੀ ਕਮੇਟੀ ਦਾ ਗਠਨ ਕੀਤਾ ਗਿਆ ਸੀ।

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' 'ਤੇ ਪਾਬੰਦੀ ਰਹੇਗੀ ਬਰਕਰਾਰ, ਕੇਂਦਰੀ ਕਮੇਟੀ ਨੇ ਕੀਤੀ ਸਿਫ਼ਾਰਸ਼
(Pic: diljitdosanjh/Instagram)
tv9-punjabi
| Updated On: 12 Jul 2026 12:25 PM IST
Share

ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਆਧਾਰਿਤ ਫਿਲਮ ‘ਸਤਲੁਜ’ ‘ਤੇ ਪਾਬੰਦੀ ਫਿਲਹਾਲ ਜਾਰੀ ਰਹੇਗੀ। ਸੂਤਰਾਂ ਮੁਤਾਬਕ ਕੇਂਦਰ ਸਰਕਾਰ ਦੁਆਰਾ ਗਠਿਤ ਇੱਕ ਉੱਚ-ਪੱਧਰੀ ਅੰਤਰ-ਵਿਭਾਗੀ ਕਮੇਟੀ ਨੇ ਔਨਲਾਈਨ ਸਟ੍ਰੀਮਿੰਗ ਪਲੇਟਫਾਰਮਾਂ (OTT) ‘ਤੇ ਫਿਲਮ ਦੀ ਸਟ੍ਰੀਮਿੰਗ ਸੰਬੰਧੀ ਪਾਬੰਦੀ ਨੂੰ ਬਰਕਰਾਰ ਰੱਖਣ ਦੀ ਸਿਫਾਰਸ਼ ਕੀਤੀ ਹੈ। ਕਮੇਟੀ ਦਾ ਮੰਨਣਾ ਹੈ ਕਿ ਇਹ ਫਿਲਮ ਭਾਰਤ ਦੀ ਪ੍ਰਭੂਸੱਤਾ ਤੇ ਅਖੰਡਤਾ ਦੇ ਖਿਲਾਫ਼ ਪ੍ਰਚਾਰ ਕਰਦੀ ਹੈ।

ਸੁਰੱਖਿਆ ਚਿੰਤਾਵਾਂ ਦਾ ਹਵਾਲਾ ਦਿੰਦੇ ਹੋਏ, ਸੂਚਨਾ ਤੇ ਪ੍ਰਸਾਰਣ ਮੰਤਰਾਲੇ ਨੇ ਫਿਲਮ ਨੂੰ ਰਿਲੀਜ਼ ਹੋਣ ਤੋਂ ਸਿਰਫ਼ ਦੋ ਦਿਨ ਬਾਅਦ ਹੀ ਜੀ5 ਪਲੇਟਫਾਰਮ ਤੋਂ ਹਟਾਉਣ ਦੇ ਨਿਰਦੇਸ਼ ਦਿੱਤੇ ਸਨ। ਇਸ ਤੋਂ ਬਾਅਦ, ਫਿਲਮ ਦੀ ਸਮੀਖਿਆ ਕਰਨ ਲਈ ਆਈਟੀ ਨਿਯਮ, 2021 ਦੇ ਤਹਿਤ ਇੱਕ ਅੰਤਰ-ਵਿਭਾਗੀ ਕਮੇਟੀ ਦਾ ਗਠਨ ਕੀਤਾ ਗਿਆ ਸੀ।

ਕਮੇਟੀ ਦੇ ਅਨੁਸਾਰ, ਫਿਲਮ ਅੱਤਵਾਦੀ ਗਤੀਵਿਧੀਆਂ ਨੂੰ ਜਾਇਜ਼ ਠਹਿਰਾਉਣ ਦੀ ਕੋਸ਼ਿਸ਼ ਕਰਦੀ ਹੈ ਤੇ ਸੁਰੱਖਿਆ ਬਲਾਂ ਦੀਆਂ ਕਾਰਵਾਈਆਂ ਨੂੰ ਇੱਕ ਪਾਸੜ ਤਰੀਕੇ ਨਾਲ ਪੇਸ਼ ਕਰਦੀ ਹੈ। ਇਸ ਆਧਾਰ ‘ਤੇ, ਆਈਟੀ ਐਕਟ ਦੀ ਧਾਰਾ 69A ਦੇ ਤਹਿਤ ਲਗਾਈ ਗਈ ਪਾਬੰਦੀ ਨੂੰ ਜਾਇਜ਼ ਮੰਨਿਆ ਗਿਆ ਹੈ। ਆਈਟੀ ਐਕਟ ਦੀ ਧਾਰਾ 69A ਕੇਂਦਰ ਸਰਕਾਰ ਨੂੰ ਔਨਲਾਈਨ ਸਮੱਗਰੀ ਤੱਕ ਜਨਤਕ ਪਹੁੰਚ ਨੂੰ ਸੀਮਤ ਕਰਨ ਦਾ ਅਧਿਕਾਰ ਦਿੰਦੀ ਹੈ ਤਾਂ ਜੋ ਭਾਰਤ ਦੀ ਪ੍ਰਭੂਸੱਤਾ, ਅਖੰਡਤਾ, ਰੱਖਿਆ, ਸੁਰੱਖਿਆ, ਜਾਂ ਵਿਦੇਸ਼ੀ ਦੇਸ਼ਾਂ ਨਾਲ ਸਬੰਧਾਂ ਲਈ ਖ਼ਤਰਾ ਪੈਦਾ ਕਰ ਸਕਦੀ ਹੈ।

ਰਾਜਨੀਤਿਕ ਵਿਸ਼ਾ ਬਣੀ ਫਿਲਮ

ਫਿਲਮ ‘ਤੇ ਪਾਬੰਦੀ ਸਬੰਧੀ ਰਾਜਨੀਤਿਕ ਬਹਿਸ ਪੰਜਾਬ ‘ਚ ਤੇਜ਼ ਹੋ ਗਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਪਾਬੰਦੀ ਹਟਾਉਣ ਦੀ ਮੰਗ ਕੀਤੀ ਹੈ। ਇਸ ਦੌਰਾਨ ਪੰਜਾਬ ਦੀ ਵੱਖ-ਵੱਖ ਰਾਜਨੀਤਿਕ ਪਾਰਟੀਆਂ ਵੀ ਪਾਬੰਦੀ ਹਟਾਉਣ ਦੀ ਮੰਗ ਕਰ ਚੁੱਕੀਆਂ ਹਨ।

ਨਿਰਦੇਸ਼ਕ ਹਨੀ ਤ੍ਰੇਹਨ ਦੀ ਫਿਲਮ ‘ਸਤਲੁਜ’ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਆਧਾਰਿਤ ਹੈ। ਖਾਲੜਾ ਨੇ 1984 ਤੋਂ 1994 ਦਰਮਿਆਨ ਪੰਜਾਬ ‘ਚ ਹਜ਼ਾਰਾਂ ਅਣਪਛਾਤੀਆਂ ਲਾਸ਼ਾਂ ਦੇ ਸਸਕਾਰ ਨਾਲ ਸਬੰਧਤ ਮਾਮਲਿਆਂ ਦੀ ਜਾਂਚ ਕੀਤੀ ਸੀ। 1995 ‘ਚ ਪੁਲਿਸ ਹਿਰਾਸਤ ‘ਚ ਉਨ੍ਹਾਂ ਦਾ ਕਤਲ ਕਰ ਦਿੱਤਾ ਗਿਆ ਸੀ। ਫਿਲਮ ‘ਚ ਅਦਾਕਾਰ ਤੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਖਾਲੜਾ ਦੀ ਭੂਮਿਕਾ ਨਿਭਾਈ ਹੈ।

Follow Us
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ...
AI Toothbrush: ਕੀ 47,000 ਦਾ AI ਟੁੱਥਬ੍ਰਸ਼ ਬਦਲ ਦੇਵੇਗਾ ਸਵੇਰ ਦੀ ਰੁਟੀਨ ?
AI Toothbrush: ਕੀ 47,000 ਦਾ AI ਟੁੱਥਬ੍ਰਸ਼ ਬਦਲ ਦੇਵੇਗਾ ਸਵੇਰ ਦੀ ਰੁਟੀਨ ?...
ਬਹਿਬਲ ਕਲਾਂ ਗੋਲੀ ਕਾਂਡ: SIT ਦੇ ਸਾਹਮਣੇ ਪੇਸ਼ ਹੋਏ ਵਿਜੇ ਸਾਂਪਲਾ
ਬਹਿਬਲ ਕਲਾਂ ਗੋਲੀ ਕਾਂਡ: SIT ਦੇ ਸਾਹਮਣੇ ਪੇਸ਼ ਹੋਏ ਵਿਜੇ ਸਾਂਪਲਾ...
ਜਿਤੇਂਦਰ ਮਿਸ਼ਰਾ ਨੇ ਸਾਂਭਿਆ ਰਾਮ ਮੰਦਰ ਟ੍ਰਸਟ ਦੇ ਪਹਿਲੇ ਸੀਈਓ ਦਾ ਅਹੁਦਾ
ਜਿਤੇਂਦਰ ਮਿਸ਼ਰਾ ਨੇ ਸਾਂਭਿਆ ਰਾਮ ਮੰਦਰ ਟ੍ਰਸਟ ਦੇ ਪਹਿਲੇ ਸੀਈਓ ਦਾ ਅਹੁਦਾ...
Fact Check: ਨੇਪਾਲ ਹੜ੍ਹ 'ਚ ਮਿਲੇ 17 ਕਰੋੜ ਸਾਲ ਪੁਰਾਣੇ ਸ਼ਾਲੀਗ੍ਰਾਮ ਦਾ ਕੀ ਹੈ ਸੱਚ? TV9 ਦੀ ਪੜਤਾਲ
Fact Check: ਨੇਪਾਲ ਹੜ੍ਹ 'ਚ ਮਿਲੇ 17 ਕਰੋੜ ਸਾਲ ਪੁਰਾਣੇ ਸ਼ਾਲੀਗ੍ਰਾਮ ਦਾ ਕੀ ਹੈ ਸੱਚ? TV9 ਦੀ ਪੜਤਾਲ...
Mohali Firing: ਮੁਹਾਲੀ 'ਚ ਸੈਲੂਨ ਦੇ ਬਾਹਰ ਫਾਈਰਿੰਗ, ਮੁਲਜ਼ਮ ਫਰਾਰ
Mohali Firing: ਮੁਹਾਲੀ 'ਚ ਸੈਲੂਨ ਦੇ ਬਾਹਰ ਫਾਈਰਿੰਗ, ਮੁਲਜ਼ਮ ਫਰਾਰ...
ਏਅਰ ਮਾਰਸ਼ਲ ਜਿਤੇਂਦਰ ਮਿਸ਼ਰਾ ਨੂੰ ਸੌਂਪੀ ਗਈ ਰਾਮ ਮੰਦਰ ਦੇ CEO ਦੀ ਕਮਾਨ
ਏਅਰ ਮਾਰਸ਼ਲ ਜਿਤੇਂਦਰ ਮਿਸ਼ਰਾ ਨੂੰ ਸੌਂਪੀ ਗਈ ਰਾਮ ਮੰਦਰ ਦੇ CEO ਦੀ ਕਮਾਨ...
ਜਾਣਾ ਸੀ ਸ਼ਾਰਜਾਹ..ਭੇਜ ਦਿੱਤਾ ਓਮਾਨ... ਵਾਪਸ ਆਈ ਲਾਸ਼...ਕੈਨੇਡਾ ਫਰਾਡ ਨਾਲ ਵੀ ਜੁੜੇ ਤਾਰ...ਪੀੜਤਾਂ ਦਾ ਪ੍ਰਦਰਸ਼ਨ
ਜਾਣਾ ਸੀ ਸ਼ਾਰਜਾਹ..ਭੇਜ ਦਿੱਤਾ ਓਮਾਨ... ਵਾਪਸ ਆਈ ਲਾਸ਼...ਕੈਨੇਡਾ ਫਰਾਡ ਨਾਲ ਵੀ ਜੁੜੇ ਤਾਰ...ਪੀੜਤਾਂ ਦਾ ਪ੍ਰਦਰਸ਼ਨ...
Farmer Protest: ਮੁਹਾਲੀ-ਚੰਡੀਗੜ੍ਹ ਬਾਰਡਰ 'ਤੇ ਕਿਸਾਨਾਂ ਦਾ ਪੱਕਾ ਮੋਰਚਾ, ਕਿਹੋ ਜਿਹੇ ਹਨ ਹਾਲਾਤ?... ਵੇਖੋ VIDEO
Farmer Protest: ਮੁਹਾਲੀ-ਚੰਡੀਗੜ੍ਹ ਬਾਰਡਰ 'ਤੇ ਕਿਸਾਨਾਂ ਦਾ ਪੱਕਾ ਮੋਰਚਾ, ਕਿਹੋ ਜਿਹੇ ਹਨ ਹਾਲਾਤ?... ਵੇਖੋ VIDEO...