Diljit Met CM Mann: ਦਿਲਜੀਤ ਦੋਸਾਂਝ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ: ਮਾਨ ਨੇ ਕਿਹਾ- ਛੋਟੇ ਭਰਾ ਨੂੰ ਮਿਲ ਕੇ ਖੁਸ਼ੀ ਹੋਈ; ਚੰਡੀਗੜ੍ਹ ‘ਚ ਅੱਜ ਹੋਵੇਗਾ ਸ਼ੋਅ
Diljit Met CM Mann: ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਦਾ ਅੱਜ ਚੰਡੀਗੜ੍ਹ ਦੇ ਸੈਕਟਰ-34 ਸਥਿਤ ਪ੍ਰਦਰਸ਼ਨੀ ਗਰਾਊਂਡ ਵਿੱਚ ਕੰਸਰਟ ਹੋਣ ਜਾ ਰਿਹਾ ਹੈ। ਇਸ ਕੰਸਰਟ ਤੋਂ ਪਹਿਲਾਂ ਕਾਫੀ ਵਿਵਾਦ ਹੋਇਆ ਸੀ। ਮਾਮਲਾ ਪੰਜਾਬ-ਹਰਿਆਣਾ ਹਾਈਕੋਰਟ ਵੀ ਪਹੁੰਚ ਗਿਆ। ਆਖਰਕਾਰ ਇਸ ਲਈ ਸਿੰਗਰ ਨੂੰ ਇਜਾਜ਼ਤ ਮਿਲ ਗਈ ਹੈ। ਇਸ ਦੌਰਾਨ ਸੀਐਮ ਭਗਵੰਤ ਮਾਨ ਨੇ ਦਿਲਜੀਤ ਦੋਸਾਂਝ ਨਾਲ ਫੋਟੋਆਂ ਪੋਸਟ ਕੀਤੀਆਂ ਹਨ। ਜੋ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਸ਼ੇਅਰ ਕੀਤੀਆਂ ਹਨ।
ਚੰਡੀਗੜ੍ਹ ਵਿੱਚ ਹੋਣ ਵਾਲੇ ਮਿਊਜ਼ਿਕ ਕੰਸਰਟ ਹੋਣ ਤੋਂ ਪਹਿਲਾਂ ਗਲੋਬਲ ਸਟਾਰ ਦਿਲਜੀਤ ਦੋਸਾਂਝ ਨੇ ਪਹਿਲਾਂ ਸ਼ਹੀਦਾਂ ਦੀ ਧਰਤੀ ਸ੍ਰੀ ਫਤਹਿਗੜ੍ਹ ਸਾਹਿਬ ਪਹੁੰਚੇ। ਇੱਥੇ ਉਨ੍ਹਾਂ ਮਾਤਾ ਗੁਜਰ ਕੌਰ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਦੀ ਯਾਦ ਵਿੱਚ ਬਣੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਸ਼ੋਅ ਤੋਂ ਪਹਿਲਾਂ ਸਿੰਗਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੇ ਪਰੀਵਾਰ ਨਾਲ ਵੀ ਮੁਲਾਕਾਤ ਕੀਤੀ।
ਜਿਸ ਦੀਆਂ ਫੋਟੋਆਂ ਸ਼ੇਅਰ ਕਰਦੇ ਹੋਏ CM ਭਗਵੰਤ ਮਾਨ ਨੇ ਲਿਖਿਆ- ਅੱਜ ਮੈਨੂੰ ਆਪਣੇ ਛੋਟੇ ਭਰਾ ਦਿਲਜੀਤ ਦੋਸਾਂਝ ਨੂੰ ਮਿਲ ਕੇ ਬਹੁਤ ਖੁਸ਼ੀ ਅਤੇ ਸ਼ਾਂਤੀ ਮਿਲੀ, ਜਿਨ੍ਹਾਂ ਨੇ ਪੰਜਾਬੀ ਭਾਸ਼ਾ ਅਤੇ ਗਾਇਕੀ ਨੂੰ ਸਰਹੱਦਾਂ ਤੋਂ ਪਾਰ ਪਹੁੰਚਾਇਆ ਹੈ। ਮੈਂ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਪੰਜਾਬ, ਪੰਜਾਬੀ ਸੱਭਿਆਚਾਰ ਅਤੇ ਪੰਜਾਬੀ ਕੌਮ ਦੇ ਨੁਮਾਇੰਦਿਆਂ ਅਤੇ ਪਹਿਰੇਦਾਰਾਂ ਨੂੰ ਹਮੇਸ਼ਾ ਚੜ੍ਹਦੀ ਕਲਾ ਵਿੱਚ ਰੱਖੇ। ਪੰਜਾਬੀ ਆ ਗਏ ਓਏ, ਛਾ ਗਏ ਓਏ।
ਦਿਲਜੀਤ ਦੋਸਾਂਝ ਦੇ ਕੰਸਰਟ ਨੂੰ ਲੈ ਕੇ ਸਾਰੀਆਂ ਰੁਕਾਵਟਾਂ ਹੁਣ ਹੋ ਗਈਆਂ ਹਨ ਦੂਰ, ਜਿਸ ਨੂੰ ਲੈ ਕੇ ਹੋਇਆ ਸੀ ਵਿਵਾਦ
ਹਾਈਕੋਰਟ ਦੇ ਹੁਕਮ, ਰਾਤ 10 ਵਜੇ ਖਤਮ ਹੋਵੇਗਾ ਪ੍ਰੋਗਰਾਮ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕੰਸਰਟ ਨੂੰ ਲੈ ਕੇ ਜਾਰੀ ਕੀਤੀਆਂ ਵਿਸ਼ੇਸ਼ ਹਦਾਇਤਾਂ-
ਇਹ ਵੀ ਪੜ੍ਹੋ
ਰਾਤ 10 ਵਜੇ ਤੋਂ ਪਹਿਲਾਂ Concert ਹੋਣਾ ਚਾਹੀਦਾ ਹੈ ਖਤਮ
75 ਡੈਸੀਬਲ ਤੋਂ ਵੱਧ Volume ਦਾ ਪੱਧਰ ਨਹੀਂ ਹੋਣਾ ਚਾਹੀਦਾ
ਚੰਡੀਗੜ੍ਹ ਪ੍ਰਸ਼ਾਸਨ ਨੂੰ ਟਰੈਫਿਕ ਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਦੇ ਦਿੱਤੇ ਗਏ ਹਨ ਨਿਰਦੇਸ਼
ਇਹ ਵੀ ਪੜ੍ਹੋ- ਦਿਲਜੀਤ ਦੋਸਾਂਝ ਨੇ ਫਤਿਹਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ
ਸੁਰੱਖਿਆ ਪ੍ਰਬੰਧ ਅਤੇ ਨਿਰੀਖਣ
ਸ਼ੁੱਕਰਵਾਰ ਨੂੰ ਪੁਲਿਸ ਅਧਿਕਾਰੀਆਂ ਨੇ ਕੰਸਰਟ ਵਾਲੀ ਥਾਂ ਦੀ ਸੁਰੱਖਿਆ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਕੰਸਰਟ ਨੂੰ ਲੈ ਕੇ ਇਲਾਕੇ ‘ਚ ਵੱਡੀ ਗਿਣਤੀ ‘ਚ ਪੁਲਿਸ ਬਲ ਤਾਇਨਾਤ ਕੀਤੀ ਗਈ ਹੈ,ਤਾਂ ਜੋ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਿਆ ਜਾ ਸਕੇ। ਟ੍ਰੈਫਿਕ ਵਿਵਸਥਾ ਨੂੰ ਸਹੀ ਬਣਾਈ ਰੱਖਣ ਲਈ ਵਿਸ਼ੇਸ਼ ਟਰੈਫਿਕ ਪਲਾਨ ਵੀ ਤਿਆਰ ਕੀਤਾ ਗਿਆ ਹੈ। ਕੰਸਰਟ ਵਿੱਚ ਕਈ VVIP ਦੇ ਸ਼ਾਮਲ ਹੋਣ ਦੀ ਵੀ ਸੰਭਾਵਨਾ ਹੈ। ਇਨ੍ਹਾਂ ਵਿੱਚ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਗਵਰਨਰ ਗੁਲਾਬ ਚੰਦ ਕਟਾਰੀਆ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸ਼ਾਮਲ ਹਨ।