PM ਮੋਦੀ ਨੂੰ ਮਿਲੇ ਦਿਲਜੀਤ ਦੋਸਾਂਝ, ਵੇਖੋ ਦਿਲ ਨੂੰ ਛੋਹ ਲੈਣ ਵਾਲੀ ਵੀਡੀਓ
Diljit Dosanjh- PM Narendra Modi: ਪੰਜਾਬੀ ਅਤੇ ਬਾਲੀਵੁੱਡ ਫਿਲਮਾਂ 'ਚ ਆਪਣੇ ਹੁਨਰ ਨਾਲ ਸਭ ਨੂੰ ਪ੍ਰਭਾਵਿਤ ਕਰਨ ਵਾਲੇ ਅਦਾਕਾਰ ਦਿਲਜੀਤ ਦੋਸਾਂਝ ਨੇ ਨਵੇਂ ਸਾਲ ਦੀ ਸ਼ੁਰੂਆਤ ਇਕ ਖਾਸ ਤਰੀਕੇ ਨਾਲ ਕੀਤੀ ਹੈ। ਉਨ੍ਹਾਂ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹੈ। ਇਸ ਘਟਨਾ ਦੀ ਵੀਡੀਓ ਸਾਹਮਣੇ ਆਈ ਹੈ।
Diljit Dosanjh- PM Narendra Modi: ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਸਾਲ 2024 ‘ਚ ‘ਦਿਲ ਲੁਮਿਨਿਟੀ ਟੂਰ’ ਕੀਤਾ ਸੀ ਅਤੇ ਉਨ੍ਹਾਂ ਨੇ ਇਸ ਟੂਰ ਰਾਹੀਂ ਦੇਸ਼ ਭਰ ਦੇ ਪ੍ਰਸ਼ੰਸਕਾਂ ਦਾ ਮਨੋਰੰਜਨ ਕੀਤਾ। ਹੁਣ ਸਾਲ 2025 ਦੀ ਸ਼ੁਰੂਆਤ ਵਿੱਚ ਦਿਲਜੀਤ ਦੋਸਾਂਝ ਨੇ ਪੀਐਮ ਮੋਦੀ ਨਾਲ ਮੁਲਾਕਾਤ ਕੀਤੀ ਹੈ। ਇਸ ਦੌਰ ਦੀ ਵੀਡੀਓ ਦਿਲਜੀਤ ਦੋਸਾਂਝ ਨੇ ਇੰਸਟਾ ਹੈਂਡਲ ‘ਤੇ ਸ਼ੇਅਰ ਕੀਤੀ ਗਈ ਹੈ। ਇਸ ‘ਚ ਪੀਐੱਮ ਮੋਦੀ ਨਾਲ ਗੱਲਬਾਤ ਕਰਦੇ ਨਜ਼ਰ ਆ ਰਹੇ ਹਨ। ਵੀਡੀਓ ਸ਼ੇਅਰ ਕਰਦੇ ਹੋਏ ਲਿਖਿਆ – ਇੱਕ ਬਹੁਤ ਹੀ ਯਾਦਗਾਰ ਗੱਲਬਾਤ, ਇੱਥੇ ਹਾਈਲਾਈਟਸ ਵੇਖੋ।
ਵੀਡੀਓ ਦੀ ਗੱਲ ਕਰੀਏ ਤਾਂ ਇਸ ‘ਚ ਦਿਲਜੀਤ ਦੋਸਾਂਝ ਕਾਲੇ ਰੰਗ ਦੇ ਫਾਰਮਲ ‘ਚ ਪੀਐੱਮ ਮੋਦੀ ਨੂੰ ਮਿਲਣ ਪਹੁੰਚੇ ਹਨ। ਪੀਐਮ ਮੋਦੀ ਨੂੰ ਦੇਖਦੇ ਹੀ ਉਹ ਉਨ੍ਹਾਂ ਨੂੰ ਸਲਾਮ ਕਰਦੇ ਨਜ਼ਰ ਆ ਰਹੇ ਹਨ। ਜਦਕਿ ਮੋਦੀ ਜੀ ਨੇ ਭੂਰੇ ਰੰਗ ਦੀ ਸ਼ੇਰਵਾਨੀ ਪਾਈ ਹੋਈ ਹੈ। ਉਹ ਦਿਲਜੀਤ ਨੂੰ ਮਿਲਣ ਤੋਂ ਬਾਅਦ ਆਪਣੀ ਖੁਸ਼ੀ ਜ਼ਾਹਰ ਕਰਦੇ ਵੀ ਨਜ਼ਰ ਆ ਰਹੇ ਹਨ। ਇਸ ਦੌਰਾਨ ਦਿਲਜੀਤ ਦੋਸਾਂਝ ਪੀਐਮ ਮੋਦੀ ਨੂੰ ਫੁੱਲਾਂ ਦਾ ਗੁਲਦਸਤਾ ਤੋਹਫ਼ੇ ਦਿੰਦੇ ਨਜ਼ਰ ਆ ਰਹੇ ਹਨ। ਇਸ ਤੋਂ ਇਲਾਵਾ ਉਨ੍ਹਾਂ ਦੀ ਖਾਸ ਮੁਲਾਕਾਤ ਦੀਆਂ ਕਈ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਲੱਗੀਆਂ ਹਨ।
View this post on Instagram
ਹਾਲ ਹੀ ਵਿੱਚ, ਪੀਐਮ ਮੋਦੀ ਨੇ ਬਾਲੀਵੁੱਡ ਸ਼ੋਅਮੈਨ ਰਾਜ ਕਪੂਰ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਦਿੱਗਜ ਅਭਿਨੇਤਾ ਨੇ ਕਪੂਰ ਪਰਿਵਾਰ ਨੂੰ ਉਨ੍ਹਾਂ ਦੀ 100ਵੀਂ ਜਨਮ ਵਰ੍ਹੇਗੰਢ ‘ਤੇ ਮੁਲਾਕਾਤ ਕੀਤੀ। ਹੁਣ ਉਨ੍ਹਾਂ ਦੀ ਮੁਲਾਕਾਤ ਦੇਸ਼-ਵਿਦੇਸ਼ ‘ਚ ਆਪਣੀ ਕਲਾ ਦਾ ਝੰਡਾ ਬੁਲੰਦ ਕਰਨ ਵਾਲੇ ਦਿਲਜੀਤ ਦੋਸਾਂਝ ਨਾਲ ਹੋਈ ਹੈ। ਹਾਲ ਹੀ ਵਿੱਚ ਦਿਲਜੀਤ ਦੋਸਾਂਝ ਨੇ ਆਪਣਾ ਦਿਲ-ਲੁਮੀਨਾਤੀ ਟੂਰ ਖਤਮ ਕੀਤਾ ਹੈ। ਉਨ੍ਹਾਂ ਦਾ ਇਹ ਦੌਰਾ ਬਹੁਤ ਸਫਲ ਰਿਹਾ ਅਤੇ ਪੂਰੀ ਦੁਨੀਆ ਵਿੱਚ ਇਸ ਦੀ ਚਰਚਾ ਹੋਈ।