ਦਿਲਜੀਤ ਦੋਸਾਂਝ ਨੇ ਫਤਿਹਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ, ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਨੂੰ ਸ਼ਰਧਾਂਜਲੀ ਦਿੱਤੀ
ਦਿਲਜੀਤ ਦੋਸਾਂਝ ਨੇ ਸਖ਼ਤ ਸੁਰੱਖਿਆ ਹੇਠ ਗੁਰੂ ਘਰ ਵਿਖੇ ਕੀਰਤਨ ਸਰਵਣ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਸਿਰ ਝੁਕਾ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਮਾਤਾ ਗੁਜਰ ਕੌਰ ਅਤੇ ਛੋਟੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਨੇ ਸਰਹਿੰਦ ਦੀ ਉਸ ਕੰਧ ਦੇ ਵੀ ਦਰਸ਼ਨ ਕੀਤਾ ਜਿੱਥੇ ਛੋਟੇ ਸਾਹਿਬਜ਼ਾਦਿਆਂ ਨੂੰ ਚਿਨ੍ਹ ਦਿੱਤਾ ਗਿਆ ਸੀ। ਉਹ ਮੱਥਾ ਟੇਕਣ ਲਈ ਠੰਡਾ ਬੁਰਜ ਵੀ ਗਏ।
ਪੰਜਾਬੀ ਕਲਾਕਾਰ ਤੇ ਗਾਇਕ ਦਿਲਜੀਤ ਦੋਸਾਂਝ ਆਪਣੇ ਚੰਡੀਗੜ੍ਹ ਸ਼ੋਅ ਤੋਂ ਪਹਿਲਾਂ ਸ਼ਹੀਦਾਂ ਦੀ ਧਰਤੀ ਸ੍ਰੀ ਫਤਹਿਗੜ੍ਹ ਸਾਹਿਬ ਪਹੁੰਚੇ। ਇੱਥੇ ਉਨ੍ਹਾਂ ਮਾਤਾ ਗੁਜਰ ਕੌਰ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਦੀ ਯਾਦ ਵਿੱਚ ਬਣੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ। ਫਿਲਮ ਸਟਾਰ ਦਿਲਜੀਤ ਦੋਸਾਂਝ ਸਵੇਰੇ ਗੁਰੂ ਘਰ ਪਹੁੰਚੇ।
ਕੀਰਤਨ ਸਰਵਣ ਕੀਤਾ ਤੇ ਮੱਥਾ ਟੇਕਿਆ
ਦਿਲਜੀਤ ਦੋਸਾਂਝ ਨੇ ਸਖ਼ਤ ਸੁਰੱਖਿਆ ਹੇਠ ਗੁਰੂ ਘਰ ਵਿਖੇ ਕੀਰਤਨ ਸਰਵਣ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਸਿਰ ਝੁਕਾ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਮਾਤਾ ਗੁਜਰ ਕੌਰ ਅਤੇ ਛੋਟੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਨੇ ਸਰਹਿੰਦ ਦੀ ਉਸ ਕੰਧ ਦੇ ਵੀ ਦਰਸ਼ਨ ਕੀਤਾ ਜਿੱਥੇ ਛੋਟੇ ਸਾਹਿਬਜ਼ਾਦਿਆਂ ਨੂੰ ਚਿਨ੍ਹ ਦਿੱਤਾ ਗਿਆ ਸੀ। ਉਹ ਮੱਥਾ ਟੇਕਣ ਲਈ ਠੰਡਾ ਬੁਰਜ ਵੀ ਗਏ। ਇਸ ਅਸਥਾਨ ‘ਤੇ ਮਾਤਾ ਗੁਜਰ ਕੌਰ ਜੀ ਸ਼ਹੀਦ ਹੋਏ ਸਨ। ਇਸ ਲਾਸਾਨੀ ਸ਼ਹਾਦਤ ਨੂੰ ਯਾਦ ਕਰਕੇ ਦਿਲਜੀਤ ਦੋਸਾਂਝ ਭਾਵੁਕ ਨਜ਼ਰ ਆਏ।
Dhan Mata Gujri Ji 🙏🏽
Dhan Baba Zorawar Singh Ji 🙏🏽
Dhan Baba Fateh Singh Ji 🙏🏽
ਇਹ ਵੀ ਪੜ੍ਹੋ
Shri Fatehgarh Sahib 🙏🏽 pic.twitter.com/Qp7MBe1PQX
— DILJIT DOSANJH (@diljitdosanjh) December 14, 2024
25 ਦਸੰਬਰ ਤੋਂ ਸ਼ੁਰੂ ਹੋਵੇਗੀ ਸ਼ਹੀਦੀ ਸਭਾ
ਮਾਤਾ ਗੁਜਰ ਕੌਰ ਜੀ, ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਜੀ ਦੀ ਯਾਦ ਵਿੱਚ ਹਰ ਸਾਲ ਫਤਿਹਗੜ੍ਹ ਸਾਹਿਬ ਵਿਖੇ ਤਿੰਨ ਰੋਜ਼ਾ ਸ਼ਹੀਦੀ ਜੋੜ ਮੇਲਾ ਕਰਵਾਇਆ ਜਾਂਦਾ ਹੈ। ਇਸ ਵਾਰ 25 ਤੋਂ 27 ਦਸੰਬਰ ਤੱਕ ਸ਼ਹੀਦੀ ਸਮਾਗਮ ਹੋਵੇਗਾ। ਦੇਸ਼-ਵਿਦੇਸ਼ ਤੋਂ ਲੋਕ ਇੱਥੇ ਮੱਥਾ ਟੇਕਣ ਲਈ ਆਉਂਦੇ ਹਨ। ਇਨ੍ਹੀਂ ਦਿਨੀਂ ਪੰਜਾਬ ਦੇ ਰਾਜਪਾਲ ਅਤੇ ਮੁੱਖ ਮੰਤਰੀ ਸਮੇਤ ਕਈ ਸਿਆਸਤਦਾਨ ਵੀ ਇਸ ਧਰਤੀ ‘ਤੇ ਮੱਥਾ ਟੇਕਣ ਲਈ ਆਉਂਦੇ ਹਨ।