AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਦਿਲਜੀਤ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਤੋਂ ਉੱਠ ਕੇ ਜਿੱਤਿਆ ਬਾਲੀਵੁੱਡ ਦਾ ਦਿਲ

ਪੰਜਾਬੀ ਗਾਇਕ, ਰੈਪਰ, ਅਭਿਨੇਤਾ ਦਿਲਜੀਤ ਸਿੰਘ ਦੁਸਾਂਝ ਨੇ ਕਦੇ ਸੋਚਿਆ ਵੀ ਨਹੀਂ ਹੋਵੇਗਾ ਕਿ ਉਹ ਆਪਣੇ ਕੈਰੀਅਰ 'ਚ ਅਜਿਹਾ ਮੀਲ ਪੱਥਰ ਹਾਸਲ ਕਰ ਲੈਣਗੇ ਕਿ ਨਾ ਸਿਰਫ ਪਾਲੀਵੁੱਡ ਸਗੋਂ ਬਾਲੀਵੁੱਡ 'ਚ ਵੀ ਉਨ੍ਹਾਂ ਦੀ ਪਛਾਣ ਇਕ ਗੰਭੀਰ ਕਲਾਕਾਰ ਵਜੋਂ ਹੋਵੇਗੀ।

ਦਿਲਜੀਤ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਤੋਂ ਉੱਠ ਕੇ ਜਿੱਤਿਆ ਬਾਲੀਵੁੱਡ ਦਾ ਦਿਲ
ਇਸ ਸਾਲ ਦਿਲਜੀਤ ਨੇ ਦੁਨੀਆ ‘ਚ ਵਜਾਇਆ ਡੰਕਾ,
tv9-punjabi
| Published: 24 Jan 2023 17:43 PM IST
Share
ਪੰਜਾਬੀ ਗਾਇਕ, ਰੈਪਰ, ਅਭਿਨੇਤਾ ਦਿਲਜੀਤ ਸਿੰਘ ਦੁਸਾਂਝ ਨੇ ਕਦੇ ਸੋਚਿਆ ਵੀ ਨਹੀਂ ਹੋਵੇਗਾ ਕਿ ਉਹ ਆਪਣੇ ਕੈਰੀਅਰ ‘ਚ ਅਜਿਹਾ ਮੀਲ ਪੱਥਰ ਹਾਸਲ ਕਰ ਲੈਣਗੇ ਕਿ ਨਾ ਸਿਰਫ ਪਾਲੀਵੁੱਡ ਸਗੋਂ ਬਾਲੀਵੁੱਡ ‘ਚ ਵੀ ਉਨ੍ਹਾਂ ਦੀ ਪਛਾਣ ਇਕ ਗੰਭੀਰ ਕਲਾਕਾਰ ਵਜੋਂ ਹੋਵੇਗੀ। ਦਿਲਜੀਤ ਸਿੰਘ ਨੇ ‘ਇਸ਼ਕ ਦਾ ਉੜਾ-ਏੜਾ’ ਨਾਲ ਪੰਜਾਬੀ ਸੰਗੀਤ ਦੀ ਦੁਨੀਆ ‘ਚ ਕਦਮ ਰੱਖਿਆ। ਇਸ ਤੋਂ ਬਾਅਦ ਉਸ ਦੀਆਂ ਕਈ ਹਿੱਟ ਐਲਬਮਾਂ ਆਈਆਂ। ਇਸ ਦੇ ਨਾਲ ਹੀ ਦਿਲਜੀਤ ਨੇ ਦਰਜਨਾਂ ਹਿੱਟ ਪੰਜਾਬੀ ਫ਼ਿਲਮਾਂ ਵਿੱਚ ਮੁੱਖ ਭੂਮਿਕਾ ਨਿਭਾਈ। ਦਿਲਜੀਤ ਨੇ ਜ਼ਿਆਦਾਤਰ ਫਿਲਮਾਂ ਵਿੱਚ ਕਾਮੇਡੀ ਅਧਾਰਿਤ ਕਿਰਦਾਰ ਨਿਭਾਏ। ਪਰ ਜਦੋਂ ਦਿਲਜੀਤ ਨੇ ਪੰਜਾਬ 1984 ਵਿੱਚ ਇੱਕ ਗੰਭੀਰ ਨੌਜਵਾਨ ਦੀ ਭੂਮਿਕਾ ਨਿਭਾਈ ਸੀ, ਜਿਸ ਨੂੰ ਸਿਨੇਮਾ ਆਲੋਚਕਾਂ ਵੱਲੋਂ ਬਹੁਤ ਸਲਾਹਿਆ ਗਿਆ ਸੀ। ਇਸ ਤਰਾਂ ਦੀ ਬਾਲੀਵੁੱਡ ਫਿਲਮ 2016 ‘ਚ ਉੜਤਾ ਪੰਜਾਬ ਰਿਲੀਜ਼ ਹੋਈ ਤਾਂ ਉਸ ਨੇ ਸਭ ਨੂੰ ਹੈਰਾਨ ਕਰ ਦਿੱਤਾ। ਇਸ ਫਿਲਮ ‘ਚ ਉਨ੍ਹਾਂ ਦਾ ਅਤੇ ਸ਼ਾਹਿਦ ਕਪੂਰ ਦਾ ਕਿਰਦਾਰ ਇਕ ਸਮਾਨ ਸੀ ਅਤੇ ਇਸ ਫਿਲਮ ‘ਚ ਲੀਡ ਐਕਟਰ ਵਜੋਂ ਦਿਲਜੀਤ ਦੀ ਵੀ ਕਾਫੀ ਤਾਰੀਫ ਹੋਈ ਸੀ। ਇਸ ਫਿਲਮ ਲਈ ਦਿਲਜੀਤ ਨੂੰ ‘ਬੈਸਟ ਡੈਬਿਊ’ ਦਾ ਫਿਲਮਫੇਅਰ ਐਵਾਰਡ ਵੀ ਮਿਲਿਆ ਸੀ। ਇਸ ਤੋਂ ਬਾਅਦ ਦਿਲਜੀਤ ਦੀ ਦੂਜੀ ਬਾਲੀਵੁੱਡ ਫਿਲਮ ਫਿਲੌਰੀ ਰਿਲੀਜ਼ ਹੋਈ, ਹਾਲਾਂਕਿ ਇਸ ਫਿਲਮ ਨੂੰ ਜ਼ਿਆਦਾ ਸਫਲਤਾ ਨਹੀਂ ਮਿਲੀ ਪਰ ਇੱਕ ਵਾਰ ਫਿਰ ਦਿਲਜੀਤ ਦੇ ਕੰਮ ਦੀ ਤਾਰੀਫ ਹੋਈ। ਇਸ ਫਿਲਮ ‘ਚ ਅਨੁਸ਼ਕਾ ਸ਼ਰਮਾ ਨਾਲ ਲਵ ਸਟੋਰੀ ‘ਚ ਦਿਲਜੀਤ ਦੇ ਕੰਮ ਨੂੰ ਦਰਸ਼ਕਾਂ ਨੇ ਕਾਫੀ ਪਸੰਦ ਕੀਤਾ ਸੀ। ਇਸ ਦੇ ਨਾਲ ਹੀ ਦਿਲਜੀਤ ਸਿੰਘ ਦੀ ਫਿਲਮ ਸੂਰਮਾ, ਗੁੱਡ ਨਿਊਜ਼ ਰਿਲੀਜ਼ ਹੋਈ। ਇਨ੍ਹਾਂ ਦੋਵਾਂ ਫ਼ਿਲਮਾਂ ਵਿੱਚ ਦਿਲਜੀਤ ਸਿੰਘ ਦੇ ਕੰਮ ਦੀ ਵੀ ਸ਼ਲਾਘਾ ਹੋਈ।

1984 ਦੇ ਦਿੱਲੀ ਸਿੱਖ ਦੰਗਿਆਂ ‘ਤੇ ਆਧਾਰਿਤ ਫਿਲਮ ਹੈ ਜੋਗੀ

ਹਾਲ ਹੀ ‘ਚ ਦਿਲਜੀਤ ਸਿੰਘ ਦੀ ਇਕ ਹੋਰ ਬਾਲੀਵੁੱਡ ਫਿਲਮ ਰਿਲੀਜ਼ ਹੋਈ ਹੈ। ਇਹ ਫਿਲਮ 1984 ਦੇ ਸਿੱਖ ਵਿਰੋਧੀ ਦੰਗਿਆਂ ‘ਤੇ ਆਧਾਰਿਤ ਹੈ। ਇਸ ਨੂੰ ਹਾਲ ਹੀ ‘ਚ Netflix ‘ਤੇ ਰਿਲੀਜ਼ ਕੀਤਾ ਗਿਆ ਹੈ। ਇਸ ਫਿਲਮ ‘ਚ ਦਿਲਜੀਤ ਇਕ ਵਾਰ ਫਿਰ ਆਪਣੀ ਅਦਾਕਾਰੀ ਨਾਲ ਆਪਣੇ ਪ੍ਰਸ਼ੰਸਕਾਂ ਨੂੰ ਹੈਰਾਨ ਕਰ ਰਹੇ ਹਨ। ਜਿਸ ਕਿਸੇ ਨੇ ਵੀ ਸਿੱਖ ਵਿਰੋਧੀ ਦੰਗਿਆਂ ‘ਤੇ ਆਧਾਰਿਤ ਫਿਲਮ ਜੋਗੀ ਦੇਖੀ ਹੈ, ਉਹ ਦਿਲਜੀਤ ਸਿੰਘ ਦੀ ਅਦਾਕਾਰੀ ਤੋਂ ਪ੍ਰਭਾਵਿਤ ਹੋਏ ਹਨ। 1984 ਦੇ ਸਿੱਖ ਵਿਰੋਧੀ ਦੰਗਿਆਂ ਵਿੱਚ ਆਪਣੇ ਪਰਿਵਾਰ ਅਤੇ ਸਾਥੀਆਂ ਦੀਆਂ ਜਾਨਾਂ ਬਚਾਉਣ ਲਈ ਯਤਨਸ਼ੀਲ ਇੱਕ ਲੜਕੇ ਦਾ ਉਸਦਾ ਕਿਰਦਾਰ ਉਸਦੀ ਅਦਾਕਾਰੀ ਦੀ ਪ੍ਰਤਿਭਾ ਦਾ ਪ੍ਰਮਾਣ ਹੈ।

ਸੋਸ਼ਲ ਮੀਡੀਆ ‘ਤੇ ਸਰਗਰਮ

ਦਿਲਜੀਤ ਸੋਸ਼ਲ ਮੀਡੀਆ ‘ਤੇ ਲਗਾਤਾਰ ਐਕਟਿਵ ਰਹਿੰਦੇ ਹਨ। ਉਹ ਸਮੇਂ-ਸਮੇਂ ‘ਤੇ ਆਪਣੇ ਫਨੀ ਵੀਡੀਓਜ਼ ਅਪਲੋਡ ਕਰਕੇ ਆਪਣੇ ਪ੍ਰਸ਼ੰਸਕਾਂ ਦਾ ਮਨੋਰੰਜਨ ਕਰਦਾ ਰਹਿੰਦਾ ਹੈ। ਕੁਝ ਦਿਨ ਪਹਿਲਾਂ ਹੀ ਦਿਲਜੀਤ ਨੇ ਬੀਚ ‘ਤੇ ਯੋਗ ਕਰਦੇ ਦਾ ਇਕ ਵੀਡੀਓ ਸ਼ੇਅਰ ਕੀਤਾ ਸੀ। ਇਸ ਵੀਡੀਓ ‘ਚ ਉਹ ਕਿਹੜਾ ਯੋਗ ਆਸਣ ਕਰ ਰਹੇ ਹਨ, ਇਹ ਤਾਂ ਪਤਾ ਨਹੀਂ ਹੈ ਪਰ ਉਨ੍ਹਾਂ ਨੇ ਆਪਣੇ ਪ੍ਰਸ਼ੰਸਕਾਂ ਦਾ ਕਾਫੀ ਮਨੋਰੰਜਨ ਕੀਤਾ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...