AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਦਿਲਜੀਤ ਦੋਸਾਂਝ ਦੇ ਪਿੰਡ ‘ਚ ਲਿਖੇ ਸੀ ਖਾਲਿਸਤਾਨੀ ਨਾਅਰੇ, 3 ਮੁਲਜ਼ਮ ਗ੍ਰਿਫ਼ਤਾਰ

ਦੋਸਾਂਝ ਦੇ ਔਰਾ ਇੰਡੀਆ ਟੂਰ ਤੋਂ ਪਹਿਲਾਂ ਉਨ੍ਹਾਂ ਦੇ ਪਿੰਡ ਦੋਸਾਂਝ ਕਲਾਂ ਦੇ ਕੁਝ ਲੋਕਾਂ ਨੇ ਇੱਕ ਘਰ ਦੀ ਕੰਧ 'ਤੇ "ਖਾਲਿਸਤਾਨ ਜ਼ਿੰਦਾਬਾਦ" ਵਰਗੇ ਨਾਅਰੇ ਲਿਖੇ ਸਨ। ਪੁਲਿਸ ਨੇ ਇਸ ਮਾਮਲੇ ਵਿੱਚ ਤਿੰਨ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀਆਂ ਦੀ ਪਛਾਣ ਲਵਪ੍ਰੀਤ ਸਿੰਘ, ਪ੍ਰਿਤਪਾਲ ਸਿੰਘ ਅਤੇ ਸ਼ਗਨਦੀਪ ਸਿੰਘ ਵਜੋਂ ਹੋਈ ਹੈ, ਜੋ ਕਿ ਪੰਜਾਬ ਦੇ ਮੋਗਾ ਜ਼ਿਲ੍ਹੇ ਦੇ ਰਹਿਣ ਵਾਲੇ ਹਨ।

ਦਿਲਜੀਤ ਦੋਸਾਂਝ ਦੇ ਪਿੰਡ 'ਚ ਲਿਖੇ ਸੀ ਖਾਲਿਸਤਾਨੀ ਨਾਅਰੇ, 3 ਮੁਲਜ਼ਮ ਗ੍ਰਿਫ਼ਤਾਰ
ਦਿਲਜੀਤ ਦੋਸਾਂਝ ਦੇ ਪਿੰਡ ‘ਚ ਲਿਖੇ ਸੀ ਖਾਲਿਸਤਾਨੀ ਨਾਅਰੇ (Photo Credit: Social Media)
davinder-kumar-jalandhar
| Published: 16 Oct 2026 18:55 PM IST
Share

ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਦੇ ਪਿੰਡ ਦੋਸਾਂਝ ਕਲਾਂ ਚ ਕੰਧ ਤੇ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ ਚ ਜਲੰਧਰ ਦਿਹਾਤੀ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਲਵਪ੍ਰੀਤ ਸਿੰਘ, ਪ੍ਰਿਤਪਾਲ ਸਿੰਘ ਤੇ ਸ਼ਗਨਦੀਪ ਸਿੰਘ ਵਜੋਂ ਹੋਈ ਹੈ। ਤਿੰਨੇ ਮੋਗਾ ਜ਼ਿਲ੍ਹੇ ਦੇ ਰਹਿਣ ਵਾਲੇ ਹਨ। ਪੁਲਿਸ ਨੇ ਉਨ੍ਹਾਂ ਨੂੰ 15 ਅਕਤੂਬਰ ਨੂੰ ਗ੍ਰਿਫ਼ਤਾਰ ਕੀਤਾ ਸੀ। ਐੱਸਐੱਸਪੀ ਹਰਵਿੰਦਰ ਸਿੰਘ ਵਿਰਕ ਦੇ ਨਿਰਦੇਸ਼ਾਂ ਤੇ ਕੀਤੀ ਗਈ ਇਸ ਕਾਰਵਾਈ ਤੋਂ ਬਾਅਦ ਪੁਲਿਸ ਜਲਦ ਹੀ ਪ੍ਰੈੱਸ ਕਾਨਫਰੰਸ ਕਰਕੇ ਮਾਮਲੇ ਨਾਲ ਜੁੜੀ ਹੋਰ ਜਾਣਕਾਰੀ ਸਾਂਝੀ ਕਰ ਸਕਦੀ ਹੈ।

ਦਿਲਜੀਤ ਦੇ ਘਰ ਦੀ ਬਜਾਏ ਗੁਆਂਢੀ ਦੀ ਕੰਧ ਤੇ ਲਿਖੇ ਸਨ ਨਾਅਰੇ

ਇਹ ਮਾਮਲਾ 7 ਅਕਤੂਬਰ ਦਾ ਹੈ। ਦਿਲਜੀਤ ਦੋਸਾਂਝ ਦੇ ਆਰਾ ਇੰਡੀਆ ਟੂਰ ਤੋਂ ਪਹਿਲਾਂ ਦੋਸਾਂਝ ਕਲਾਂ ਚ ਕੁਝ ਲੋਕਾਂ ਨੇ ਇੱਕ ਘਰ ਦੀ ਕੰਧ ਤੇ ਸਪਰੇਅ ਨਾਲ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖ ਦਿੱਤੇ ਸਨ। ਕੰਧ ਦੇ ਹੇਠਾਂ ਦਿਲਜੀਤ ਦੋਸਾਂਝ ਦਾ ਨਾਂ ਵੀ ਲਿਖਿਆ ਗਿਆ ਸੀ।

ਸ਼ੁਰੂ ਚ ਇਸ ਮਾਮਲੇ ਨੂੰ ਦਿਲਜੀਤ ਦੇ ਘਰ ਨਾਲ ਜੁੜਿਆ ਹੋਇਆ ਮੰਨਿਆ ਜਾ ਰਿਹਾ ਸੀ, ਪਰ ਬਾਅਦ ਚ ਪਤਾ ਲੱਗਾ ਕਿ ਜਿਸ ਕੰਧ ਤੇ ਨਾਅਰੇ ਲਿਖੇ ਗਏ ਸਨ, ਉਹ ਉਨ੍ਹਾਂ ਦੇ ਗੁਆਂਢੀ ਦਾ ਘਰ ਸੀ। ਦਿਲਜੀਤ ਦਾ ਘਰ ਸੜਕ ਦੇ ਦੂਜੇ ਪਾਸੇ ਸਥਿਤ ਹੈ।

ਗੁਆਂਢੀ ਨੇ ਝਿੜਕਿਆ ਤਾਂ ਭੱਜ ਗਏ ਸਨ ਮੁਲਜ਼ਮ

ਘਰ ਦੇ ਮਾਲਕ ਮੁਖਤਿਆਰ ਨੇ ਦੱਸਿਆ ਸੀ ਕਿ ਰਾਤ ਨੂੰ ਜਦੋਂ ਸਪਰੇਅ ਦੀ ਬਦਬੂ ਘਰ ਦੇ ਅੰਦਰ ਤੱਕ ਆਉਣ ਲੱਗੀ ਤਾਂ ਉਨ੍ਹਾਂ ਦੀ ਨੀਂਦ ਖੁੱਲ੍ਹ ਗਈ। ਬਾਹਰ ਜਾ ਕੇ ਦੇਖਿਆ ਤਾਂ ਚਾਰ ਤੋਂ ਪੰਜ ਵਿਅਕਤੀ ਮੂੰਹ ਬੰਨ੍ਹ ਕੇ ਕੰਧ ਤੇ ਕੁਝ ਲਿਖ ਰਹੇ ਸਨ। ਜਦੋਂ ਉਨ੍ਹਾਂ ਨੇ ਮੁਲਜ਼ਮਾਂ ਨੂੰ ਝਿੜਕਿਆ ਤਾਂ ਉਹ ਉੱਥੋਂ ਭੱਜ ਗਏ।

ਬਾਅਦ ਚ ਉਨ੍ਹਾਂ ਨੇ ਕੰਧ ਤੇ ਲਿਖੇ ਨਾਅਰੇ ਦੇਖੇ, ਜਿਨ੍ਹਾਂ ਚ ਦਿਲਜੀਤ ਦੋਸਾਂਝ ਦਾ ਨਾਂ ਵੀ ਸ਼ਾਮਲ ਸੀ। ਮੁਖਤਿਆਰ ਨੇ ਦੱਸਿਆ ਸੀ ਕਿ ਉਹ ਦਿਹਾੜੀਦਾਰ ਮਜ਼ਦੂਰ ਹਨ। ਕੰਧ ਖ਼ਰਾਬ ਹੋਣ ਕਾਰਨ ਉਨ੍ਹਾਂ ਨੂੰ ਲਗਪਗ ਪੰਜ ਤੋਂ ਸੱਤ ਹਜ਼ਾਰ ਰੁਪਏ ਦਾ ਨੁਕਸਾਨ ਹੋਇਆ। ਹੁਣ ਪੁਲਿਸ ਨੇ ਇਸ ਮਾਮਲੇ ਚ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਵੱਲੋਂ ਵਿਸਥਾਰਪੂਰਵਕ ਜਾਣਕਾਰੀ ਸਾਹਮਣੇ ਆਉਣ ਤੋਂ ਬਾਅਦ ਘਟਨਾ ਦੇ ਪਿੱਛੇ ਦੇ ਮਕਸਦ ਤੇ ਹੋਰ ਮੁਲਜ਼ਮਾਂ ਦੀ ਭੂਮਿਕਾ ਬਾਰੇ ਸਥਿਤੀ ਸਪੱਸ਼ਟ ਹੋ ਸਕੇਗੀ।

Follow Us
TV9 ਫੈਸਟੀਵਲ ਆਫ਼ ਇੰਡੀਆ 2026 ਵਿੱਚ MD ਅਤੇ CEO ਬਰੁਣ ਦਾਸ ਨੇ ਕੀ ਕਿਹਾ?
TV9 ਫੈਸਟੀਵਲ ਆਫ਼ ਇੰਡੀਆ 2026 ਵਿੱਚ MD ਅਤੇ CEO ਬਰੁਣ ਦਾਸ ਨੇ ਕੀ ਕਿਹਾ?...
TV9 ਫੈਸਟੀਵਲ ਆਫ਼ ਇੰਡੀਆ 2026 ਦੀ ਸ਼ਾਨਦਾਰ ਸ਼ੁਰੂਆਤ, ਸੱਭਿਆਚਾਰ, ਸੰਗੀਤ ਅਤੇ ਦੁਰਗਾ ਪੂਜਾ ਦਾ ਸੰਗਮ
TV9 ਫੈਸਟੀਵਲ ਆਫ਼ ਇੰਡੀਆ 2026 ਦੀ ਸ਼ਾਨਦਾਰ ਸ਼ੁਰੂਆਤ, ਸੱਭਿਆਚਾਰ, ਸੰਗੀਤ ਅਤੇ ਦੁਰਗਾ ਪੂਜਾ ਦਾ ਸੰਗਮ...
ਦਿੱਲੀ ਪੁਲਿਸ ਨੇ CJP ਤਿਰੰਗਾ ਮਾਰਚ ਤੋਂ ਪਹਿਲਾਂ ਸੁਰੱਖਿਆ ਵਧਾਈ, ਕਨਾਟ ਪਲੇਸ ਵਿੱਚ ਧਾਰਾ 163 ਲਾਗੂ
ਦਿੱਲੀ ਪੁਲਿਸ ਨੇ CJP ਤਿਰੰਗਾ ਮਾਰਚ ਤੋਂ ਪਹਿਲਾਂ ਸੁਰੱਖਿਆ ਵਧਾਈ, ਕਨਾਟ ਪਲੇਸ ਵਿੱਚ ਧਾਰਾ 163 ਲਾਗੂ...
Navratri 2026: ਨਰਾਤਿਆਂ ਦੇ ਛੇਵੇਂ ਦਿਨ ਮਾਂ ਕਾਤਿਆਯਨੀ ਨੂੰ ਕਿਵੇਂ ਕਰੀਏ ਪ੍ਰਸੰਨ? ਜਾਣੋ ਪੂਜਾ ਵਿਧੀ
Navratri 2026: ਨਰਾਤਿਆਂ ਦੇ ਛੇਵੇਂ ਦਿਨ ਮਾਂ ਕਾਤਿਆਯਨੀ ਨੂੰ ਕਿਵੇਂ ਕਰੀਏ ਪ੍ਰਸੰਨ? ਜਾਣੋ ਪੂਜਾ ਵਿਧੀ...
ਵਾਦੀਆਂ ਵਿੱਚ ਬਰਫ਼ਬਾਰੀ: ਕਸ਼ਮੀਰ ਅਤੇ ਹਿਮਾਚਲ ਵਿੱਚ ਪਰਤੀ ਜੰਨਤ ਵਰਗ੍ਹੀ ਖੂਬਸੂਰਤੀ, ਵਧੀ ਸੈਲਾਨੀਆਂ ਦੀ ਆਮਦ
ਵਾਦੀਆਂ ਵਿੱਚ ਬਰਫ਼ਬਾਰੀ: ਕਸ਼ਮੀਰ ਅਤੇ ਹਿਮਾਚਲ ਵਿੱਚ ਪਰਤੀ ਜੰਨਤ ਵਰਗ੍ਹੀ ਖੂਬਸੂਰਤੀ, ਵਧੀ ਸੈਲਾਨੀਆਂ ਦੀ ਆਮਦ...
ਐਕਟਰ ਇਮਰਾਨ ਖਾਨ ਨੂੰ ਦੇਸ਼ ਛੱਡਣ ਦਾ ਹੁਕਮ, CJP ਦੇ ਪ੍ਰਦਰਸ਼ਨ 'ਚ ਹੋਏ ਸਨ ਸ਼ਾਮਲ
ਐਕਟਰ ਇਮਰਾਨ ਖਾਨ ਨੂੰ ਦੇਸ਼ ਛੱਡਣ ਦਾ ਹੁਕਮ, CJP ਦੇ ਪ੍ਰਦਰਸ਼ਨ 'ਚ ਹੋਏ ਸਨ ਸ਼ਾਮਲ...
ਝੋਟਾ ਕਤਲ ਕੇਸ: ਪੰਜਾਬ ਬੰਦ ਦਾ ਅਸਰ....ਬਾਜ਼ਾਰਾਂ 'ਚ ਪਸਰਿਆ ਸੰਨਾਟਾ; ਹਾਈਵੇਅ ਜਾਮ
ਝੋਟਾ ਕਤਲ ਕੇਸ: ਪੰਜਾਬ ਬੰਦ ਦਾ ਅਸਰ....ਬਾਜ਼ਾਰਾਂ 'ਚ ਪਸਰਿਆ ਸੰਨਾਟਾ; ਹਾਈਵੇਅ ਜਾਮ...
ਝੋਟਾ ਕਤਲਕਾਂਡ: ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬੁਲਡੋਜ਼ਰ, ਦੁਕਾਨ ਦੀ ਭੰਨਤੋੜ, ਲਗਾਈ ਅੱਗ
ਝੋਟਾ ਕਤਲਕਾਂਡ: ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬੁਲਡੋਜ਼ਰ, ਦੁਕਾਨ ਦੀ ਭੰਨਤੋੜ, ਲਗਾਈ ਅੱਗ...
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼...