ਦਿਲਜੀਤ ਦੋਸਾਂਝ ਦੇ ਪਿੰਡ ‘ਚ ਲਿਖੇ ਸੀ ਖਾਲਿਸਤਾਨੀ ਨਾਅਰੇ, 3 ਮੁਲਜ਼ਮ ਗ੍ਰਿਫ਼ਤਾਰ

Published: 

16 Oct 2026 18:55 PM IST

ਦੋਸਾਂਝ ਦੇ ਔਰਾ ਇੰਡੀਆ ਟੂਰ ਤੋਂ ਪਹਿਲਾਂ ਉਨ੍ਹਾਂ ਦੇ ਪਿੰਡ ਦੋਸਾਂਝ ਕਲਾਂ ਦੇ ਕੁਝ ਲੋਕਾਂ ਨੇ ਇੱਕ ਘਰ ਦੀ ਕੰਧ 'ਤੇ "ਖਾਲਿਸਤਾਨ ਜ਼ਿੰਦਾਬਾਦ" ਵਰਗੇ ਨਾਅਰੇ ਲਿਖੇ ਸਨ। ਪੁਲਿਸ ਨੇ ਇਸ ਮਾਮਲੇ ਵਿੱਚ ਤਿੰਨ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀਆਂ ਦੀ ਪਛਾਣ ਲਵਪ੍ਰੀਤ ਸਿੰਘ, ਪ੍ਰਿਤਪਾਲ ਸਿੰਘ ਅਤੇ ਸ਼ਗਨਦੀਪ ਸਿੰਘ ਵਜੋਂ ਹੋਈ ਹੈ, ਜੋ ਕਿ ਪੰਜਾਬ ਦੇ ਮੋਗਾ ਜ਼ਿਲ੍ਹੇ ਦੇ ਰਹਿਣ ਵਾਲੇ ਹਨ।

ਦਿਲਜੀਤ ਦੋਸਾਂਝ ਦੇ ਪਿੰਡ ਚ ਲਿਖੇ ਸੀ ਖਾਲਿਸਤਾਨੀ ਨਾਅਰੇ, 3 ਮੁਲਜ਼ਮ ਗ੍ਰਿਫ਼ਤਾਰ

ਦਿਲਜੀਤ ਦੋਸਾਂਝ ਦੇ ਪਿੰਡ 'ਚ ਲਿਖੇ ਸੀ ਖਾਲਿਸਤਾਨੀ ਨਾਅਰੇ (Photo Credit: Social Media)

ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਦੇ ਪਿੰਡ ਦੋਸਾਂਝ ਕਲਾਂ ਚ ਕੰਧ ਤੇ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ ਚ ਜਲੰਧਰ ਦਿਹਾਤੀ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਲਵਪ੍ਰੀਤ ਸਿੰਘ, ਪ੍ਰਿਤਪਾਲ ਸਿੰਘ ਤੇ ਸ਼ਗਨਦੀਪ ਸਿੰਘ ਵਜੋਂ ਹੋਈ ਹੈ। ਤਿੰਨੇ ਮੋਗਾ ਜ਼ਿਲ੍ਹੇ ਦੇ ਰਹਿਣ ਵਾਲੇ ਹਨ। ਪੁਲਿਸ ਨੇ ਉਨ੍ਹਾਂ ਨੂੰ 15 ਅਕਤੂਬਰ ਨੂੰ ਗ੍ਰਿਫ਼ਤਾਰ ਕੀਤਾ ਸੀ। ਐੱਸਐੱਸਪੀ ਹਰਵਿੰਦਰ ਸਿੰਘ ਵਿਰਕ ਦੇ ਨਿਰਦੇਸ਼ਾਂ ਤੇ ਕੀਤੀ ਗਈ ਇਸ ਕਾਰਵਾਈ ਤੋਂ ਬਾਅਦ ਪੁਲਿਸ ਜਲਦ ਹੀ ਪ੍ਰੈੱਸ ਕਾਨਫਰੰਸ ਕਰਕੇ ਮਾਮਲੇ ਨਾਲ ਜੁੜੀ ਹੋਰ ਜਾਣਕਾਰੀ ਸਾਂਝੀ ਕਰ ਸਕਦੀ ਹੈ।

ਦਿਲਜੀਤ ਦੇ ਘਰ ਦੀ ਬਜਾਏ ਗੁਆਂਢੀ ਦੀ ਕੰਧ ਤੇ ਲਿਖੇ ਸਨ ਨਾਅਰੇ

ਇਹ ਮਾਮਲਾ 7 ਅਕਤੂਬਰ ਦਾ ਹੈ। ਦਿਲਜੀਤ ਦੋਸਾਂਝ ਦੇ ਆਰਾ ਇੰਡੀਆ ਟੂਰ ਤੋਂ ਪਹਿਲਾਂ ਦੋਸਾਂਝ ਕਲਾਂ ਚ ਕੁਝ ਲੋਕਾਂ ਨੇ ਇੱਕ ਘਰ ਦੀ ਕੰਧ ਤੇ ਸਪਰੇਅ ਨਾਲ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖ ਦਿੱਤੇ ਸਨ। ਕੰਧ ਦੇ ਹੇਠਾਂ ਦਿਲਜੀਤ ਦੋਸਾਂਝ ਦਾ ਨਾਂ ਵੀ ਲਿਖਿਆ ਗਿਆ ਸੀ।

ਸ਼ੁਰੂ ਚ ਇਸ ਮਾਮਲੇ ਨੂੰ ਦਿਲਜੀਤ ਦੇ ਘਰ ਨਾਲ ਜੁੜਿਆ ਹੋਇਆ ਮੰਨਿਆ ਜਾ ਰਿਹਾ ਸੀ, ਪਰ ਬਾਅਦ ਚ ਪਤਾ ਲੱਗਾ ਕਿ ਜਿਸ ਕੰਧ ਤੇ ਨਾਅਰੇ ਲਿਖੇ ਗਏ ਸਨ, ਉਹ ਉਨ੍ਹਾਂ ਦੇ ਗੁਆਂਢੀ ਦਾ ਘਰ ਸੀ। ਦਿਲਜੀਤ ਦਾ ਘਰ ਸੜਕ ਦੇ ਦੂਜੇ ਪਾਸੇ ਸਥਿਤ ਹੈ।

ਗੁਆਂਢੀ ਨੇ ਝਿੜਕਿਆ ਤਾਂ ਭੱਜ ਗਏ ਸਨ ਮੁਲਜ਼ਮ

ਘਰ ਦੇ ਮਾਲਕ ਮੁਖਤਿਆਰ ਨੇ ਦੱਸਿਆ ਸੀ ਕਿ ਰਾਤ ਨੂੰ ਜਦੋਂ ਸਪਰੇਅ ਦੀ ਬਦਬੂ ਘਰ ਦੇ ਅੰਦਰ ਤੱਕ ਆਉਣ ਲੱਗੀ ਤਾਂ ਉਨ੍ਹਾਂ ਦੀ ਨੀਂਦ ਖੁੱਲ੍ਹ ਗਈ। ਬਾਹਰ ਜਾ ਕੇ ਦੇਖਿਆ ਤਾਂ ਚਾਰ ਤੋਂ ਪੰਜ ਵਿਅਕਤੀ ਮੂੰਹ ਬੰਨ੍ਹ ਕੇ ਕੰਧ ਤੇ ਕੁਝ ਲਿਖ ਰਹੇ ਸਨ। ਜਦੋਂ ਉਨ੍ਹਾਂ ਨੇ ਮੁਲਜ਼ਮਾਂ ਨੂੰ ਝਿੜਕਿਆ ਤਾਂ ਉਹ ਉੱਥੋਂ ਭੱਜ ਗਏ।

ਬਾਅਦ ਚ ਉਨ੍ਹਾਂ ਨੇ ਕੰਧ ਤੇ ਲਿਖੇ ਨਾਅਰੇ ਦੇਖੇ, ਜਿਨ੍ਹਾਂ ਚ ਦਿਲਜੀਤ ਦੋਸਾਂਝ ਦਾ ਨਾਂ ਵੀ ਸ਼ਾਮਲ ਸੀ। ਮੁਖਤਿਆਰ ਨੇ ਦੱਸਿਆ ਸੀ ਕਿ ਉਹ ਦਿਹਾੜੀਦਾਰ ਮਜ਼ਦੂਰ ਹਨ। ਕੰਧ ਖ਼ਰਾਬ ਹੋਣ ਕਾਰਨ ਉਨ੍ਹਾਂ ਨੂੰ ਲਗਪਗ ਪੰਜ ਤੋਂ ਸੱਤ ਹਜ਼ਾਰ ਰੁਪਏ ਦਾ ਨੁਕਸਾਨ ਹੋਇਆ। ਹੁਣ ਪੁਲਿਸ ਨੇ ਇਸ ਮਾਮਲੇ ਚ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਵੱਲੋਂ ਵਿਸਥਾਰਪੂਰਵਕ ਜਾਣਕਾਰੀ ਸਾਹਮਣੇ ਆਉਣ ਤੋਂ ਬਾਅਦ ਘਟਨਾ ਦੇ ਪਿੱਛੇ ਦੇ ਮਕਸਦ ਤੇ ਹੋਰ ਮੁਲਜ਼ਮਾਂ ਦੀ ਭੂਮਿਕਾ ਬਾਰੇ ਸਥਿਤੀ ਸਪੱਸ਼ਟ ਹੋ ਸਕੇਗੀ।

Loading...
Unable to load recommendations.
Follow Us
Related Stories
ਇਟਾਲੀਅਨ ਟੀਵੀ ਸ਼ੋਅ ‘ਚ ਨਿਹੰਗ ਸਿੰਘ ਨੂੰ ‘ਗੇ’ ਦਿਖਾਉਣ ‘ਤੇ ਭੜਕਿਆ ਸਿੱਖ ਭਾਈਚਾਰਾ, ਅਕਾਲ ਤਖ਼ਤ ਸਾਹਿਬ ਤੋਂ ਸਖ਼ਤ ਕਾਰਵਾਈ ਦੀ ਮੰਗ
ਪਾਕਿਸਤਾਨੀ ਕਲਾਕਾਰਾਂ ਦੀ ਭਾਰਤ ਵਿੱਚ ਵਾਪਸੀ ‘ਤੇ ਮੁੜ ਵਿਵਾਦ, ਫਵਾਦ ਖਾਨ ਦੀ ਵੈੱਬ ਸੀਰੀਜ਼ ‘ਤੇ ਬੈਨ ਲਗਾਉਣ ਦੀ ਮੰਗ
ਹਰਿਆਣਵੀ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ ਲੁਧਿਆਣਾ ‘ਚ FIR ਦਰਜ, ਲਾਈਵ ਸ਼ੋਅ ਦੌਰਾਨ ਹਿੰਦੂ ਦੇਵੀ-ਦੇਵਤਿਆਂ ‘ਤੇ ਟਿੱਪਣੀ ਕਰਨ ਦਾ ਆਰੋਪ
ਜੈਸਮੀਨ ਭਸੀਨ ‘ਤੇ ਲੱਗੇ ਕਾਸਮੈਟਿਕ ਸਰਜਰੀ ਕਰਵਾਉਣ ਦਾ ਆਰੋਪ, ਹੁਣ ਐਕਟ੍ਰੈਸ ਨੇ ਦਿੱਤਾ ਨੇ ਜਵਾਬ
ਜਾਣੋ ਕੌਣ ਹੈ ਮਿਸ ਯੂਨੀਵਰਸ 2026 ਜੈਨੀਫਰ ਬੈਰੇਟੋ? ਪਿਊਰਟੋ ਰੀਕੋ ਲਈ ਜਿੱਤਿਆ ਤਾਜ, ਟਾਪ-30 ਤੱਕ ਪਹੁੰਚ ਕੇ ਬਾਹਰ ਹੋਈ ਭਾਰਤ ਦੀ ਕਾਜ਼ੀਆ
ਦਿਲਜੀਤ ਦੋਸਾਂਝ ਦੇ ਬੈਂਗਲੁਰੂ ਕੰਸਰਟ ਤੋਂ ਪਹਿਲਾਂ ਮਿਲੀ ਬੰਬ ਧਮਾਕੇ ਦੀ ਧਮਕੀ, ਈਮੇਲ ‘ਚ IED ਬਲਾਸਟ ਦਾ ਜ਼ਿਕਰ