Emergency Movie: ਕੰਗਨਾ ਰਾਣੌਤ ਦੀ ਫਿਲਮ ‘ਐਮਰਜੈਂਸੀ’ ਦਾ ਵਿਰੋਧ, ਅੰਮ੍ਰਿਤਸਰ ਚ PVR ਨੇ ਸ਼ੋਅ ਕੀਤੇ ਰੱਦ
ਕੰਗਨਾ ਰਾਣੌਤ ਦੀ ਅਗਾਮੀ ਫਿਲਮ ਐਮਰਜੈਂਸੀ ਨੂੰ ਲੈਕੇ ਖੜ੍ਹੇ ਹੋ ਰਹੇ ਵਿਵਾਦ ਰੁਕਣ ਦਾ ਨਾਮ ਨਹੀਂ ਲੈ ਰਹੇ। ਜਿੱਥੇ ਬੀਤੇ ਦਿਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੋਰ ਸਿੱਖ ਜੱਥੇਬੰਦੀਆਂ ਨੇ ਫਿਲਮ ਦਾ ਵਿਰੋਧ ਕੀਤਾ ਸੀ। ਉਸ ਤੋਂ ਬਾਅਦ ਅੰਮ੍ਰਿਤਸਰ ਵਿੱਚ PVR ਸਿਨੇਮਾ ਨੇ ਫਿਲਮ ਦੇ ਸ਼ੋਅ ਰੱਦ ਕਰ ਦਿੱਤੇ ਹਨ।
ਕੰਗਨਾ ਰਾਣੌਤ ਦੀ ਅਗਾਮੀ ਫਿਲਮ ਐਮਰਜੈਂਸੀ ਨੂੰ ਲੈਕੇ ਖੜ੍ਹੇ ਹੋ ਰਹੇ ਵਿਵਾਦ ਰੁਕਣ ਦਾ ਨਾਮ ਨਹੀਂ ਲੈ ਰਹੇ। ਜਿੱਥੇ ਬੀਤੇ ਦਿਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੋਰ ਸਿੱਖ ਜੱਥੇਬੰਦੀਆਂ ਨੇ ਫਿਲਮ ਦਾ ਵਿਰੋਧ ਕੀਤਾ ਸੀ। ਉਸ ਤੋਂ ਬਾਅਦ ਅੰਮ੍ਰਿਤਸਰ ਵਿੱਚ PVR ਸਿਨੇਮਾ ਨੇ ਫਿਲਮ ਦੇ ਸ਼ੋਅ ਰੱਦ ਕਰ ਦਿੱਤੇ ਹਨ। ਦਰਅਸਲ ਵੱਖ ਵੱਖ ਸਿੱਖ ਜੱਥੇਬੰਦੀਆਂ ਨੇ ਕਿਹਾ ਸੀ ਕਿ ਜੇਕਰ ਫਿਲਮ ਰਿਲੀਜ਼ ਹੁੰਦੀ ਹੈ ਤਾਂ ਉਹਨਾਂ ਵੱਲੋਂ ਵਿਰੋਧ ਕੀਤਾ ਜਾਵੇਗਾ।
ਕਈ ਜ਼ਿਲ੍ਹਿਆਂ ਵਿੱਚ ਨਹੀਂ ਲੱਗੀ ਫਿਲਮ
ਬਰਨਾਲਾ, ਮਾਨਸਾ, ਮੋਗਾ, ਪਟਿਆਲਾ ਸਮੇਤ ਕਈ ਜ਼ਿਲ੍ਹਿਆਂ ਦੇ ਸਿਨੇਮਾ-ਘਰਾਂ ਵਿੱਚ ਫਿਲਮ ਨਹੀਂ ਲਗਾਈ ਗਈ। ਸਿਮਰਜੀਤ ਸਿੰਘ ਮਾਨ ਦੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਵੀ ਫਿਲਮ ਦਾ ਵਿਰੋਧ ਕੀਤਾ ਜਾ ਰਿਹਾ ਹੈ। ਹਾਲਾਂਕਿ ਅਜੇ ਵੀ ਕਈ ਸਿਨੇਮਾ-ਘਰਾਂ ਵਿੱਚ ਫਿਲਮ ਲਗਾਈ ਗਈ ਹੈ। ਜਿਸ ਦਾ ਸਿੱਖ ਜੱਥੇਬੰਦੀਆਂ ਵੱਲੋਂ ਵਿਰੋਧ ਕੀਤਾ ਜਾਵੇਗਾ।
ਸਿੱਖਾਂ ਦਾ ਅਕਸ ਵਿਗਾੜਨ ਵਾਲੀ ਫ਼ਿਲਮ ਐਮਰਜੈਂਸੀ ਨੂੰ ਬੈਨ ਕਰਨ ਦੀ ਮੰਗ ਤਹਿਤ ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬ ਦੇ ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਗਏ ਇਤਰਾਜ਼ ਪੱਤਰ pic.twitter.com/OSijVSvPJB
— Shiromani Gurdwara Parbandhak Committee (@SGPCAmritsar) January 16, 2025
ਇਹ ਵੀ ਪੜ੍ਹੋ
SGPC ਨੇ ਕੀਤਾ ਵਿਰੋਧ
ਭਾਜਪਾ ਸਾਂਸਦ ਅਤੇ ਅਦਾਕਾਰਾ ਕੰਗਨਾ ਰਾਣੌਤ ਦੀਆਂ ਮੁਸ਼ਕਿਲਾਂ ਘੱਟ ਹੋਣ ਦਾ ਨਾਮ ਨਹੀਂ ਲੈ ਰਹੀਆਂ। ਉਹਨਾਂ ਦੀ ਅਗਾਮੀ ਫਿਲਮ ਪਹਿਲਾਂ ਐਮਰਜੈਂਸੀ ਨੂੰ ਬੰਗਲਾਦੇਸ਼ ਨੇ ਬੈਨ ਕਰ ਦਿੱਤਾ ਸੀ। ਦੂਜੇ ਸ਼੍ਰੋਮਣੀ ਕਮੇਟੀ ਨੇ ਵੀ ਇਸ ਨੂੰ ਪੰਜਾਬ ਵਿੱਚ ਬੈਨ ਕਰਨ ਦੀ ਮੰਗ ਕੀਤੀ ਸੀ। ਇਸ ਦੇ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਪੱਤਰ ਲਿਖਿਆ ਹੈ।
ਧਾਮੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਿਖੇ ਪੱਤਰ ਵਿੱਚ ਕਿਹਾ ਗਿਆ ਸੀ ਕਿ ਜੇਕਰ ਇਹ ਫ਼ਿਲਮ ਰਿਲੀਜ਼ ਹੁੰਦੀ ਹੈ ਤਾਂ ਸਿੱਖ ਜਗਤ ਅੰਦਰ ਰੋਸ ਅਤੇ ਰੋਹ ਪੈਦਾ ਹੋਵੇਗਾ, ਇਸ ਲਈ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਇਸ ਨੂੰ ਸੂਬੇ ਅੰਦਰ ਬੈਨ ਕਰੇ। ਜੇਕਰ ਇਹ ਫ਼ਿਲਮ ਜਾਰੀ ਹੁੰਦੀ ਹੈ ਤਾਂ ਸ਼੍ਰੋਮਣੀ ਕਮੇਟੀ ਇਸ ਦਾ ਕਰੜਾ ਵਿਰੋਧ ਕਰੇਗੀ।
ਹਾਲਾਂਕਿ ਇਸ ਤੋਂ ਪਹਿਲਾਂ ਬੀਤੇ ਕੱਲ੍ਹ ਸ਼੍ਰੋਮਣੀ ਕਮੇਟੀ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਂਪੇ ਗਏ ਸਨ। ਪਰ ਸਰਕਾਰ ਵੱਲੋਂ ਕੋਈ ਰੋਕ ਨਾ ਲੱਗਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਵੱਲੋਂ ਧਰਨਾ ਦਿੱਤਾ ਜਾ ਰਿਹਾ ਹੈ।