AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Film NTR 30 ਦੀ ਸ਼ੂਟਿੰਗ ਸ਼ੁਰੂ, ਜਾਹਨਵੀ ਕਪੂਰ ਦੇ ਪ੍ਰਸ਼ੰਸਕ ਉਤਸ਼ਾਹਿਤ

NTR 30: ਫਿਲਮ ਐਨਟੀਆਰ 30 ਦੀ ਸ਼ੂਟਿੰਗ ਸ਼ੁਰੂ ਹੋ ਗਈ ਹੈ। ਫਿਲਮ ਦੇ ਮੁਹੂਰਤ ਸ਼ੋਟ ਦੀਆਂ ਕਈ ਤਸਵੀਰਾਂ ਵਾਇਰਲ ਹੋ ਰਹੀਆਂ ਹਨ, ਜਿਸ 'ਚ ਜਾਹਨਵੀ ਕਪੂਰ ਬੇਹੱਦ ਖੂਬਸੂਰਤ ਲੱਗ ਰਹੀ ਹੈ। ਉਸ ਦੇ ਪ੍ਰਸ਼ੰਸਕ ਜਾਹਨਵੀ ਦੇ ਲੁੱਕ ਦੀ ਕਾਫੀ ਤਾਰੀਫ ਕਰ ਰਹੇ ਹਨ।

Film NTR  30 ਦੀ ਸ਼ੂਟਿੰਗ ਸ਼ੁਰੂ, ਜਾਹਨਵੀ ਕਪੂਰ ਦੇ ਪ੍ਰਸ਼ੰਸਕ ਉਤਸ਼ਾਹਿਤ
Film NTR 30 ਦੀ ਸ਼ੂਟਿੰਗ ਸ਼ੁਰੂ
tv9-punjabi
| Updated On: 24 Mar 2023 13:02 PM IST
Share
ਮਨੋਰੰਜਨ ਨਿਊਜ਼: ਬਾਲੀਵੁੱਡ ਦੀ ਉਭਰਦੀ ਅਤੇ ਖੂਬਸੂਰਤ ਅਦਾਕਾਰਾ ਜਾਹਨਵੀ ਕਪੂਰ ਅਤੇ ਸਾਊਥ ਸਿਨੇਮਾ ਦੀ ਸੁਪਰਸਟਾਰ ਜੂਨੀਅਰ ਐਨਟੀਆਰ (Junior NTR) ਸਟਾਰਰ ਫਿਲਮ ਐਨਟੀਆਰ 30 ਦੀ ਸ਼ੂਟਿੰਗ ਸ਼ੁਰੂ ਹੋ ਗਈ ਹੈ। ਇਸ ਫਿਲਮ ਦੀ ਸ਼ੂਟਿੰਗ ਬੀਤੇ ਦਿਨ ਸ਼ੁਰੂ ਹੋਈ। ਜੂਨੀਅਰ ਐਨ.ਟੀ.ਆਰ., ਜਾਹਨਵੀ ਕਪੂਰ, ਐਸਐਸ ਰਾਜਾਮੌਲੀ ਅਤੇ ਬਾਲੀਵੁੱਡ ਅਤੇ ਦੱਖਣ ਭਾਰਤੀ ਸਿਨੇਮਾ ਦੇ ਕਈ ਹੋਰ ਸੁਪਰ ਸਿਤਾਰੇ ਇਸ ਫਿਲਮ ਦੇ ਮੁਹੂਰਤ ਸ਼ੋਟ ਦੌਰਾਨ ਮੌਜੂਦ ਸਨ। ਬਾਲੀਵੁੱਡ ਫਿਲਮ ਸਟਾਰ ਜਾਹਨਵੀ ਕਪੂਰ ਅਤੇ ਸਾਊਥ ਸੁਪਰਸਟਾਰ ਜੂਨੀਅਰ NTR ਦੀ ਆਉਣ ਵਾਲੀ ਫਿਲਮ NTR 30 ਨੂੰ ਲੈ ਕੇ ਦਰਸ਼ਕਾਂ ‘ਚ ਕਾਫੀ ਕ੍ਰੇਜ਼ ਹੈ। ਇਸ ਫਿਲਮ ਦਾ ਐਲਾਨ ਕਾਫੀ ਸਮਾਂ ਪਹਿਲਾਂ ਹੋਇਆ ਸੀ। ਕੁਝ ਦਿਨ ਪਹਿਲਾਂ, ਅਭਿਨੇਤਰੀ ਜਾਹਨਵੀ ਕਪੂਰ ਦੇ ਜਨਮਦਿਨ ‘ਤੇ, ਮੇਕਰਸ ਨੇ ਫਰਸਟ ਲੁੱਕ ਪੋਸਟਰ ਰਿਲੀਜ਼ ਕੀਤਾ ਅਤੇ ਫਿਲਮ ਵਿੱਚ ਉਸ ਦੀ ਦਿੱਖ ਦੀ ਪੁਸ਼ਟੀ ਕੀਤੀ ਗਈ।

ਸਾਊਥ ਇੰਡੀਅਨ ਲੁੱਕ ‘ਚ ਨਜ਼ਰ ਆਈ ਜਾਹਨਵੀ

ਫਿਲਮ ਦੀ ਮੁਹੂਰਤ ਪੂਜਾ ਹੈਦਰਾਬਾਦ ਵਿੱਚ ਕੀਤੀ ਗਈ। ਇਸ ਦੌਰਾਨ ਅਭਿਨੇਤਰੀ ਪੂਰੀ ਤਰ੍ਹਾਂ ਦੱਖਣੀ ਭਾਰਤੀ ਅੰਦਾਜ਼ ‘ਚ ਨਜ਼ਰ ਆਈ। ਅਭਿਨੇਤਰੀ ਨੇ ਹਰੇ ਰੰਗ ਦੀ ਸਾੜ੍ਹੀ ਦੇ ਨਾਲ ਹੈਵੀ ਈਅਰਰਿੰਗਸ (Ear Rings) ਪਾਏ ਹੋਏ ਸਨ। ਜਿਸ ਤੋਂ ਬਾਅਦ ਅਭਿਨੇਤਰੀ ਨੇ ਆਪਣੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਅਤੇ ਪ੍ਰਸ਼ੰਸਕਾਂ ਨੂੰ ਫਿਲਮ ਦੀ ਮੁਹੂਰਤ ਪੂਜਾ ਦੀ ਝਲਕ ਦਿਖਾਈ। ਇਹ ਆਰਆਰਆਰ ਸਟਾਰ ਜੂਨੀਅਰ ਐਨਟੀਆਰ ਦੇ ਕਰੀਅਰ ਦੀ 30ਵੀਂ ਫਿਲਮ ਹੈ। ਜਿਸ ਵਿੱਚ ਜਾਹਨਵੀ ਕਪੂਰ ਨੂੰ ਬਤੌਰ ਹੀਰੋਇਨ ਮੌਕਾ ਮਿਲਿਆ।

ਕੌਮਾਂਤਰੀ ਪ੍ਰਸਿੱਧੀ ਹਾਸਲ ਕਰ ਚੁੱਕੇ ਹਨ ਜੂਨੀਅਰ NTR

ਜੂਨੀਅਰ ਐਨਟੀਆਰ ਨੂੰ ਫਿਲਮ ਆਰਆਰਆਰ ਰਾਹੀਂ ਕੌਮਾਂਤਰੀ ਪੱਧਰ ‘ਤੇ ਮਾਨਤਾ ਮਿਲੀ ਹੈ। ਇਸ ਫਿਲਮ ਨੇ ਅੰਤਰਰਾਸ਼ਟਰੀ ਪੱਧਰ ‘ਤੇ ਕਈ ਐਵਾਰਡ ਜਿੱਤੇ ਹਨ। ਇਨ੍ਹਾਂ ਵਿੱਚੋਂ ਆਸਕਰ ਸਭ ਤੋਂ ਪ੍ਰਮੁੱਖ ਹੈ। ਇਸ ਫਿਲਮ ਨੇ ਆਸਕਰ ਦੇ ਨਾਲ-ਨਾਲਗੋਲਡਨ ਗਲੋਬ ਐਵਾਰਡ (Golden Global Award) ਵੀ ਜਿੱਤਿਆ ਸੀ।

ਇੰਸਟਾਗ੍ਰਾਮ ‘ਤੇ ਜਾਹਨਵੀ ਦੇ ਲੱਖਾਂ ਪ੍ਰਸ਼ੰਸਕ ਹਨ

ਫਿਲਮਾਂ ਦੇ ਨਾਲ-ਨਾਲ ਜਾਹਨਵੀ ਕਪੂਰ ਜਿਮ ਅਤੇ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ। ਜਾਹਨਵੀ ਕਪੂਰ (Janhvi Kapoor) ਦੇ ਇੰਸਟਾਗ੍ਰਾਮ ‘ਤੇ ਲੱਖਾਂ ਪ੍ਰਸ਼ੰਸਕ ਹਨ ਜੋ ਉਸ ਨੂੰ ਫਾਲੋ ਕਰਦੇ ਹਨ। ਜਾਹਨਵੀ ਕਪੂਰ ਅਕਸਰ ਆਪਣੇ ਇੰਸਟਾਗ੍ਰਾਮ ‘ਤੇ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ, ਜਿਸ ਨੂੰ ਉਸ ਦੇ ਫੈਨਜ਼ ਕਾਫੀ ਪਸੰਦ ਕਰਦੇ ਹਨ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...