ਪੰਜਾਬੀ ਗਾਇਕ ਸਿੰਗਾ ਸਮੇਤ 5 ਲੋਕਾਂ ‘ਤੇ FIR ਦਰਜ, ਗੀਤਾਂ ‘ਚ ਅਸ਼ਲੀਲਤਾ ਅਤੇ ਹਥਿਆਰਾਂ ਨੂੰ ਪ੍ਰਮੋਟ ਕਰਨ ਦੇ ਇਲਜ਼ਾਮ
ਭੀਮ ਰਾਓ ਯੁਵਾ ਫੋਰਸ ਦੇ ਮੁਖੀ ਅਮਨਦੀਪ ਸਹੋਤਾ ਵਾਸੀ ਮੁਹੱਲਾ ਸ਼ਹਿਰੀਆਂ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਹੈ। ਇਸ ਤੋਂ ਬਾਅਦ ਪੁਲਿਸ ਨੇ ਸ਼ਿਕਾਇਤ ਦੇ ਆਧਾਰ 'ਤੇ ਪੰਜਾਬੀ ਗਾਇਕ ਸਮੇਤ 5 ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਕਪੂਰਥਲਾ ਨਿਊਜ਼। ਕਪੂਰਥਲਾ ‘ਚ ਅਸ਼ਲੀਲਤਾ ਅਤੇ ਹਥਿਆਰਾਂ ਦਾ ਪ੍ਰਚਾਰ ਕਰਨ ਦੇ ਦੋਸ਼ ‘ਚ ਪੰਜਾਬੀ ਗਾਇਕ ਮਨਪ੍ਰੀਤ ਸਿੰਘ ਸਿੰਗਾ ਸਮੇਤ 5 ਲੋਕਾਂ ‘ਤੇ FIR ਦਰਜ ਕੀਤੀ ਗਈ ਹੈ। ਭੀਮ ਰਾਓ ਯੁਵਾ ਫੋਰਸ ਦੇ ਮੁਖੀ ਅਮਨਦੀਪ ਸਹੋਤਾ ਦੀ ਸ਼ਿਕਾਇਤ ਤੇ ਕੇਸ ਦਰਜ ਕੀਤਾ ਗਿਆ ਹੈ।
ਫੋਰਸ ਦੇ ਮੈਂਬਰਾਂ ਨੇ ਐਸਐਸਪੀ ਕਪੂਰਥਲਾ ਨੂੰ ਲਿਖਤੀ ਸ਼ਿਕਾਇਤ ਕੀਤੀ ਹੈ ਕਿ ਪੰਜਾਬੀ ਗਾਇਕ ਮਨਪ੍ਰੀਤ ਸਿੰਘ ਸਿੰਗਾ ਹਥਿਆਰਾਂ ਵਾਲੇ ਗੀਤਾਂ ਦਾ ਪ੍ਰਚਾਰ ਕਰਕੇ ਨੌਜਵਾਨਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ।


