ਫਿਲਮ ਯਾਰੀਆਂ-2 ਦੀ ਟੀਮ ਖਿਲਾਫ਼ FIR ਦਰਜ, ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਇਲਜ਼ਾਮ
ਜਲੰਧਰ 'ਚ ਸਿੱਖ ਤਾਲਮੇਲ ਕਮੇਟੀ ਵੱਲੋਂ ਯਾਰੀਆਂ-2 ਫਿਲਮ ਦੀ ਟੀਮ ਖਿਲਾਫ਼ FIR ਦਰਜ ਕੀਤੀ ਗਈ ਹੈ। ਯਾਰੀਆਂ-2 ਫਿਲਮ ਦੇ ਗੀਤ ਵਿੱਚ ਕੰਕਾਰਾਂ ਦੀ ਬੇਅਦਬੀ ਹੋ ਰਹੀ ਹੈ। ਜਿਸ ਤੋਂ ਬਾਅਦ ਇਸ ਫਿਲਮ ਦਾ ਗੀਤ ਵਿਵਾਦਾਂ ਵਿੱਚ ਆ ਗਿਆ। ਇਸ ਸੀਨ ਤੋਂ ਬਾਅਦ ਸਿੱਖ ਸੰਸਥਾਵਾਂ ਵਿੱਚ ਕਾਫੀ ਰੋਸ ਪਾਇਆ ਜਾ ਰਿਹਾ ਹੈ।
ਮਨੋਰੰਜਨ ਨਿਊਜ਼। ਯਾਰੀਆਂ-2 ਫਿਲਮ ਦੀ ਟੀਮ ਖਿਲਾਫ਼ FIR ਦਰਜ ਕੀਤੀ ਗਈ ਹੈ। ਦੱਸ ਦਈਏ ਕਿ ਅਦਾਕਾਰ ਨਿਜਾਨ ਜਾਫਰੀ, ਨਿਰਦੇਸ਼ਕ ਰਾਧਿਕਾ ਰਾਓ, ਨਿਰਮਾਤਾ ਭੂਸ਼ਣ ਕੁਮਾਰ ਅਤੇ ਨਿਰਦੇਸ਼ਕ ਵਿਨੈ ਸਪਰੂ ਖਿਲਾਫ ਬੀਤੀ ਰਾਤ ਜਲੰਧਰ ‘ਚ 295-ਏ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਦਰਅਸਲ, ਸਿੱਖ ਤਾਲਮੇਲ ਕਮੇਟੀ ਵੱਲੋਂ ਕੇਸ ਦਰਜ ਕਰਵਾਇਆ ਗਿਆ ਹੈ। ਫਿਲਮ ਵਿੱਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਇਲਜ਼ਾਮ ਲਗਾਇਆ ਗਿਆ ਹੈ।
ਕੀ ਹੈ ਪੂਰਾ ਮਾਮਲਾ
ਯਾਰੀਆਂ-2 ਫਿਲਮ ਦੇ ਗੀਤ ਵਿੱਚ ਕੰਕਾਰਾਂ ਦੀ ਬੇਅਦਬੀ ਹੋ ਰਹੀ ਹੈ। ਜਿਸ ਤੋਂ ਬਾਅਦ ਇਸ ਫਿਲਮ ਦਾ ਗੀਤ ਵਿਵਾਦਾਂ ਵਿੱਚ ਆ ਗਿਆ।
ਦਰਅਸਲ ਫਿਲਮ ਦੇ ਇੱਕ ਸੀਨ ਵਿੱਚ ਅਦਾਕਰਾ ਨੇ ਕਿਰਪਾਨ ਪਾਈ ਹੋਈ ਹੈ। ਇਸ ਸੀਨ ਤੋਂ ਬਾਅਦ ਸਿੱਖ ਸੰਸਥਾਵਾਂ ਵਿੱਚ ਕਾਫੀ ਰੋਸ ਪਾਇਆ ਜਾ ਰਿਹਾ ਹੈ। ਜਿਸ ਦਾ ਉਨ੍ਹਾਂ ਵੱਲੋਂ ਵਿਰੋਧ ਵੀ ਜਾਤਾਇਆ ਜਾ ਰਿਹਾ ਹੈ। ਬੀਤੇ ਦਿਨੀਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਗੁਰਚਰਨ ਸਿੰਘ ਗਰੇਵਾਲ ਨੇ ਇਸ ਗੀਤ ‘ਤੇ ਇਤਰਾਜ਼ ਜਤਾਇਆ ਹੈ।
Yaariyan 2 ਫਿਲਮ ਮਾਮਲੇ ‘ਚ SGPC ਨੇ ਸਰਕਾਰਾਂ ਦੀ ਚੁੱਪੀ ‘ਤੇ ਚੁੱਕੇ ਸਵਾਲ?#SikhKakaar #Sikhs #Kirpan@TSeries @SapruAndRao @YouTube @MIB_India @GoI_MeitY @CBFC_MIB @CBFC_India @prasoojoshi_@ianuragthakur @Anurag_Office @AshwiniVaishnaw pic.twitter.com/QUvcqxgZFp
— Shiromani Gurdwara Parbandhak Committee (@SGPCAmritsar) August 30, 2023
ਇਹ ਵੀ ਪੜ੍ਹੋ
ਵਿਵਾਦਿਤ ਕਲਿਪ ਨੂੰ ਪ੍ਰਵਾਨਗੀ ਨਾ ਦੇਣ ਦੀ ਅਪੀਲ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੇਂਦਰ ਸਰਕਾਰ ਅਤੇ ਪ੍ਰਸਾਰਣ ਮੰਤਰਾਲੇ ਨੂੰ ਸੰਬੰਧੀ ਅਪੀਲ ਕੀਤੀ ਹੈ ਕਿ ਇਸ ਵਿਵਾਦਿਤ ਵੀਡੀਓ ਨੂੰ ਪ੍ਰਵਾਨਗੀ ਨਾ ਦਿੱਤੀ ਜਾਵੇ। ਸ਼੍ਰੋਮਣੀ ਕਮੇਟੀ ਵੱਲੋਂ ਸੈਂਸਰ ਬੋਰਡ ਆਫ਼ ਫਿਲਮ ਸਰਟੀਫਿਕੇਸ਼ਨ ਵੱਲੋਂ ਰਿਲੀਜ਼ ਲਈ ਪ੍ਰਵਾਨਗੀ ਨਾ ਦਿੱਤੀ ਜਾਵੇ। SGPC ਵੱਲੋਂ ਯਾਰੀਆਂ-2 ਫਿਲਮ ਦੇ ਇਸ ਗੀਤ ਨੂੰ ਯੂ-ਟਿਊਬ ਤੋਂ ਹਟਾਉਣ ਦੀ ਅਪੀਲ ਵੀ ਕੀਤੀ ਗਈ ਹੈ।
SGPC initiates legal action against Yaariyan-2 film for anti-Sikh scenes
-Film hurting Sikh sentiments will not be allowed to release: @SGPCPresident
Amritsar:
The Shiromani Gurdwara Parbandhak Committee (SGPC) has initiated strict legal action against the film ‘Yaariyan-2’ for pic.twitter.com/Ifkz59VslN— Shiromani Gurdwara Parbandhak Committee (@SGPCAmritsar) August 29, 2023
ਦੱਸਣਯੋਗ ਹੈ ਕਿ ਫਿਲਮ ਦੇ ਡਾਈਰੈਕਟਰ ਨੇ ਇਸ ਨੂੰ ਕਿਰਪਾਨ ਨਾ ਕਹਿ ਕੇ ਖੋਖਰੀ ਦੱਸਿਆ ਹੈ। ਤੁਹਾਨੂੰ ਦੱਸ ਦਈਏ ਕਿ ਖੋਖਰੀ ਨੇਪਾਲ ਦਾ ਹਥਿਆਰਾ ਹੈ। ਇਸ ਨੂੰ ਜਿਆਦਾਤਰ ਨੇਪਾਲ ਦੇ ਲੋਕ ਰਥਿਆਰ ਦੇ ਤੌਰ ‘ਤੇ ਵਰਤਦੇ ਹਨ।