AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬੀ ਮਿਊਜ਼ਿਕ ਇੰਡਸਟਰੀ ਦੀ ਚਮਕ-ਦਮਕ ਪਿੱਛੇ ਘੁੱਪ ਹਨੇਰਾ… ਗੁਲਾਬ ਸਿੱਧੂ ਤੋਂ ਮੂਸੇਵਾਲਾ ਤੱਕ… ਹਮਲਿਆਂ ਨੇ ਵਧਾਈ ਕਲਾਕਾਰਾਂ ਦੀ ਚਿੰਤਾ

Punjabi Music Industry: ਪੰਜਾਬੀ ਕਲਾਕਾਰਾਂ ਨੂੰ ਨਿਸ਼ਾਨਾ ਬਣਾਉਣ ਦੀਆਂ ਘਟਨਾਵਾਂ ਸਿਰਫ਼ ਪੰਜਾਬ ਤੱਕ ਸੀਮਤ ਨਹੀਂ ਰਹੀਆਂ। ਕੈਨੇਡਾ ਵਿੱਚ ਵੀ ਕਈ ਪੰਜਾਬੀ ਗਾਇਕਾਂ ਨਾਲ ਜੁੜੇ ਮਾਮਲੇ ਸਾਹਮਣੇ ਆ ਚੁੱਕੇ ਹਨ। ਗਾਇਕ ਕਰਨ ਔਜਲਾ ਦੇ ਘਰ ਤੇ ਕਈ ਵਾਰ ਹਮਲੇ ਹੋਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ।

ਪੰਜਾਬੀ ਮਿਊਜ਼ਿਕ ਇੰਡਸਟਰੀ ਦੀ ਚਮਕ-ਦਮਕ ਪਿੱਛੇ ਘੁੱਪ ਹਨੇਰਾ... ਗੁਲਾਬ ਸਿੱਧੂ ਤੋਂ ਮੂਸੇਵਾਲਾ ਤੱਕ... ਹਮਲਿਆਂ ਨੇ ਵਧਾਈ ਕਲਾਕਾਰਾਂ ਦੀ ਚਿੰਤਾ
ਪੰਜਾਬ ਤੋਂ ਕੈਨੇਡਾ ਤੱਕ, ਨਿਸ਼ਾਨੇ ’ਤੇ ਪੰਜਾਬੀ ਕਲਾਕਾਰ Photo Credit :AI
pritpal-singh
| Updated On: 16 Sep 2026 12:08 PM IST
Share

ਪੰਜਾਬੀ ਮਿਊਜ਼ਿਕ ਇੰਡਸਟਰੀ ਦੀ ਚਮਕ-ਦਮਕ ਦੇ ਪਿੱਛੇ ਹੁਣ ਕਲਾਕਾਰਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਵੀ ਵਧਦੀ ਨਜ਼ਰ ਆ ਰਹੀ ਹੈ। ਬਰਨਾਲਾ ਦੇ ਪਿੰਡ ਫਰਵਾਹੀ ਵਿੱਚ ਪੰਜਾਬੀ ਗਾਇਕ ਤੇ ਅਦਾਕਾਰ ਗੁਲਾਬ ਸਿੱਧੂ ਦੇ ਘਰ ਤੇ ਹੋਈ ਫਾਇਰਿੰਗ ਨੇ ਇੱਕ ਵਾਰ ਫਿਰ ਇਹ ਸਵਾਲ ਖੜ੍ਹਾ ਕਰ ਦਿੱਤਾ ਹੈ ਕਿ ਆਖ਼ਰ ਪੰਜਾਬੀ ਕਲਾਕਾਰ ਨੂੰ ਲਗਾਤਾਰ ਗੈਂਗਸਟਰਾਂ ਵੱਲੋਂ ਹਮਲਿਆਂ ਅਤੇ ਧਮਕੀਆਂ ਕਿਉਂ ਦਿੱਤੀਆਂ ਜਾ ਰਹੀਆਂ ਹਨ।ਗੁਲਾਬ ਸਿੱਧੂ ਤੇ ਹਮਲਾ ਕੋਈ ਪਹਿਲਾ ਮਾਮਲਾ ਨਹੀਂ ਹੈ। ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬੀ ਮਨੋਰੰਜਨ ਜਗਤ ਨਾਲ ਜੁੜੀਆਂ ਕਈ ਮਸ਼ਹੂਰ ਸ਼ਖਸੀਅਤਾਂ ਨੂੰ ਹਮਲਿਆਂ, ਫਾਇਰਿੰਗ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਾ ਸਾਹਮਣਾ ਕਰਨਾ ਪਿਆ ਹੈ। ਪੰਜਾਬ ਤੋਂ ਲੈ ਕੇ ਕੈਨੇਡਾ ਤੱਕ ਅਜਿਹੀਆਂ ਘਟਨਾਵਾਂ ਕਈ ਵਾਰ ਸਾਹਮਣੇ ਆ ਚੁੱਕੀਆਂ ਹਨ।

ਪਰਮੀਸ਼ ਵਰਮਾ ਤੋਂ ਮੂਸੇਵਾਲਾ ਤੱਕ, ਨਿਸ਼ਾਨੇ ਤੇ ਕਲਾਕਾਰ

ਸਾਲ 2018 ਵਿੱਚ ਮੁਹਾਲੀ ਵਿੱਚ ਗਾਇਕ ਪਰਮੀਸ਼ ਵਰਮਾ ਤੇ ਗੋਲੀ ਚਲਾਈ ਗਈ ਸੀ। ਇਸ ਤੋਂ ਬਾਅਦ ਮਈ 2022 ਵਿੱਚ ਮਾਨਸਾ ਦੇ ਪਿੰਡ ਜਵਾਹਰਕੇ ਵਿੱਚ ਮਸ਼ਹੂਰ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮੂਸੇਵਾਲਾ ਕਤਲਕਾਂਡ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਅਤੇ ਕਲਾਕਾਰਾਂ ਦੀ ਸੁਰੱਖਿਆ ਨੂੰ ਲੈ ਕੇ ਦੇਸ਼-ਵਿਦੇਸ਼ ਵਿੱਚ ਵੱਡੀ ਚਰਚਾ ਛੇੜ ਦਿੱਤੀ ਸੀ। ਇਸ ਤੋਂ ਬਾਅਦ ਵੀ ਪੰਜਾਬੀ ਕਲਾਕਾਰਾਂ ਨਾਲ ਜੁੜੀਆਂ ਧਮਕੀਆਂ ਅਤੇ ਹਮਲਿਆਂ ਦੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਰਹੀਆਂ ਹਨ।

ਕੈਨੇਡਾ ਵਿੱਚ ਵੀ ਨਿਸ਼ਾਨੇ ‘ਤੇ ਪੰਜਾਬੀ ਕਲਾਕਾਰ

ਪੰਜਾਬੀ ਕਲਾਕਾਰਾਂ ਨੂੰ ਨਿਸ਼ਾਨਾ ਬਣਾਉਣ ਦੀਆਂ ਘਟਨਾਵਾਂ ਸਿਰਫ਼ ਪੰਜਾਬ ਤੱਕ ਸੀਮਤ ਨਹੀਂ ਹਨ। ਕੈਨੇਡਾ ਵਿੱਚ ਵੀ ਕਈ ਪੰਜਾਬੀ ਗਾਇਕਾਂ ਨਾਲ ਜੁੜੇ ਮਾਮਲੇ ਸਾਹਮਣੇ ਆ ਚੁੱਕੇ ਹਨ। ਗਾਇਕ ਕਰਨ ਔਜਲਾ ਦੇ ਘਰ ਤੇ ਕਈ ਵਾਰ ਹਮਲੇ ਹੋਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਸਾਲ 2023 ਵਿੱਚ ਗਾਇਕ ਗਿੱਪੀ ਗਰੇਵਾਲ ਦੇ ਕੈਨੇਡਾ ਸਥਿਤ ਘਰ ਦੇ ਬਾਹਰ ਗੋਲੀਆਂ ਚਲਾਈਆਂ ਗਈਆਂ ਸਨ।

ਏਪੀ ਢਿੱਲੋਂ ਦੇ ਘਰ ਨੂੰ ਵੀ ਬਣਾਇਆ ਨਿਸ਼ਾਨਾ

ਇਸ ਤੋਂ ਬਾਅਦ 2024 ਵਿੱਚ ਗਾਇਕ ਏਪੀ ਢਿੱਲੋਂ ਦੇ ਘਰ ਨੂੰ ਵੀ ਨਿਸ਼ਾਨਾ ਬਣਾਏ ਜਾਣ ਦੀ ਘਟਨਾ ਸਾਹਮਣੇ ਆਈ ਸੀ। ਹਾਲ ਹੀ ਵਿੱਚ ਗਾਇਕ ਐਮੀ ਵਿਰਕ ਨਾਲ ਸਬੰਧਤ ਇੱਕ ਵਾਹਨ ਤੇ ਫਾਇਰਿੰਗ ਦਾ ਮਾਮਲਾ ਵੀ ਸਾਹਮਣੇ ਆਇਆ ਹੈ।

ਗੁਲਾਬ ਸਿੱਧੂ ਮਾਮਲੇ ਵਿੱਚ ਪੁਲਿਸ ਜਾਂਚ ਤੇ ਨਜ਼ਰ

ਗੁਲਾਬ ਸਿੱਧੂ ਦੇ ਘਰ ਤੇ ਫਾਇਰਿੰਗ ਦੀ ਘਟਨਾ ਤੋਂ ਤਿੰਨ ਦਿਨ ਬਾਅਦ ਵੀ ਬਰਨਾਲਾ ਪੁਲਿਸ ਵੱਲੋਂ ਜਨਤਕ ਤੌਰ ਤੇ ਵੱਡੀ ਜਾਣਕਾਰੀ ਸਾਹਮਣੇ ਨਹੀਂ ਆਈ। ਦੱਸਿਆ ਜਾ ਰਿਹਾ ਹੈ ਕਿ ਮੋਟਰਸਾਈਕਲ ਤੇ ਆਏ ਤਿੰਨ ਅਣਪਛਾਤੇ ਨੌਜਵਾਨਾਂ ਨੇ ਘਰ ਦੇ ਮੁੱਖ ਗੇਟ ਤੇ ਛੇ ਰੌਂਦ ਫਾਇਰ ਕੀਤੇ। ਘਟਨਾ ਨਾਲ ਸਬੰਧਤ ਸੀਸੀਟੀਵੀ ਫੁਟੇਜ ਵੀ ਸਾਹਮਣੇ ਆ ਚੁੱਕੀ ਹੈ। ਇਸ ਤੋਂ ਇਲਾਵਾ ਭਗੌੜੇ ਗੈਂਗਸਟਰ ਬਲਵਿੰਦਰ ਸਿੰਘ ਉਰਫ਼ ਡੋਨੀ ਬੱਲ ਵੱਲੋਂ ਕਥਿਤ ਆਡੀਓ ਕਲਿੱਪ ਜਾਰੀ ਕਰਕੇ ਹਮਲੇ ਦੀ ਜ਼ਿੰਮੇਵਾਰੀ ਲੈਣ ਦੀ ਗੱਲ ਵੀ ਸਾਹਮਣੇ ਆਈ ਹੈ। ਹਾਲਾਂਕਿ, ਇਸ ਦਾਅਵੇ ਦੀ ਪੁਸ਼ਟੀ ਜਾਂ ਖੰਡਨ ਜਾਂਚ ਏਜੰਸੀਆਂ ਵੱਲੋਂ ਕੀਤਾ ਜਾਣਾ ਬਾਕੀ ਹੈ।

ਸਵਾਲਾਂ ਵਿੱਚ ਪੰਜਾਬੀ ਸੰਗੀਤ ਇੰਡਸਟਰੀ ਦੀ ਸੁਰੱਖਿਆ

ਗੁਲਾਬ ਸਿੱਧੂ ਦੇ ਘਰ ਤੇ ਫਾਇਰਿੰਗ ਤੋਂ ਬਾਅਦ ਇੱਕ ਵਾਰ ਫਿਰ ਪੰਜਾਬੀ ਮਿਊਜ਼ਿਕ ਇੰਡਸਟਰੀ ਨਾਲ ਜੁੜੇ ਕਲਾਕਾਰਾਂ ਦੀ ਸੁਰੱਖਿਆ ਚਰਚਾ ਵਿੱਚ ਆ ਗਈ ਹੈ। ਪਿਛਲੇ ਕੁਝ ਸਾਲਾਂ ਦੀਆਂ ਘਟਨਾਵਾਂ ਨੂੰ ਦੇਖਦਿਆਂ ਇਹ ਸਵਾਲ ਵੀ ਉੱਠ ਰਿਹਾ ਹੈ ਕਿ ਕਲਾਕਾਰਾਂ ਨੂੰ ਧਮਕੀਆਂ ਮਿਲਣ ਜਾਂ ਉਨ੍ਹਾਂ ਨੂੰ ਨਿਸ਼ਾਨਾ ਬਣਾਏ ਜਾਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਸੁਰੱਖਿਆ ਪ੍ਰਬੰਧ ਕਿੰਨੇ ਪ੍ਰਭਾਵਸ਼ਾਲੀ ਹਨ।

Follow Us
TV9 ਫੈਸਟੀਵਲ ਆਫ਼ ਇੰਡੀਆ 2026 ਵਿੱਚ MD ਅਤੇ CEO ਬਰੁਣ ਦਾਸ ਨੇ ਕੀ ਕਿਹਾ?
TV9 ਫੈਸਟੀਵਲ ਆਫ਼ ਇੰਡੀਆ 2026 ਵਿੱਚ MD ਅਤੇ CEO ਬਰੁਣ ਦਾਸ ਨੇ ਕੀ ਕਿਹਾ?...
TV9 ਫੈਸਟੀਵਲ ਆਫ਼ ਇੰਡੀਆ 2026 ਦੀ ਸ਼ਾਨਦਾਰ ਸ਼ੁਰੂਆਤ, ਸੱਭਿਆਚਾਰ, ਸੰਗੀਤ ਅਤੇ ਦੁਰਗਾ ਪੂਜਾ ਦਾ ਸੰਗਮ
TV9 ਫੈਸਟੀਵਲ ਆਫ਼ ਇੰਡੀਆ 2026 ਦੀ ਸ਼ਾਨਦਾਰ ਸ਼ੁਰੂਆਤ, ਸੱਭਿਆਚਾਰ, ਸੰਗੀਤ ਅਤੇ ਦੁਰਗਾ ਪੂਜਾ ਦਾ ਸੰਗਮ...
ਦਿੱਲੀ ਪੁਲਿਸ ਨੇ CJP ਤਿਰੰਗਾ ਮਾਰਚ ਤੋਂ ਪਹਿਲਾਂ ਸੁਰੱਖਿਆ ਵਧਾਈ, ਕਨਾਟ ਪਲੇਸ ਵਿੱਚ ਧਾਰਾ 163 ਲਾਗੂ
ਦਿੱਲੀ ਪੁਲਿਸ ਨੇ CJP ਤਿਰੰਗਾ ਮਾਰਚ ਤੋਂ ਪਹਿਲਾਂ ਸੁਰੱਖਿਆ ਵਧਾਈ, ਕਨਾਟ ਪਲੇਸ ਵਿੱਚ ਧਾਰਾ 163 ਲਾਗੂ...
Navratri 2026: ਨਰਾਤਿਆਂ ਦੇ ਛੇਵੇਂ ਦਿਨ ਮਾਂ ਕਾਤਿਆਯਨੀ ਨੂੰ ਕਿਵੇਂ ਕਰੀਏ ਪ੍ਰਸੰਨ? ਜਾਣੋ ਪੂਜਾ ਵਿਧੀ
Navratri 2026: ਨਰਾਤਿਆਂ ਦੇ ਛੇਵੇਂ ਦਿਨ ਮਾਂ ਕਾਤਿਆਯਨੀ ਨੂੰ ਕਿਵੇਂ ਕਰੀਏ ਪ੍ਰਸੰਨ? ਜਾਣੋ ਪੂਜਾ ਵਿਧੀ...
ਵਾਦੀਆਂ ਵਿੱਚ ਬਰਫ਼ਬਾਰੀ: ਕਸ਼ਮੀਰ ਅਤੇ ਹਿਮਾਚਲ ਵਿੱਚ ਪਰਤੀ ਜੰਨਤ ਵਰਗ੍ਹੀ ਖੂਬਸੂਰਤੀ, ਵਧੀ ਸੈਲਾਨੀਆਂ ਦੀ ਆਮਦ
ਵਾਦੀਆਂ ਵਿੱਚ ਬਰਫ਼ਬਾਰੀ: ਕਸ਼ਮੀਰ ਅਤੇ ਹਿਮਾਚਲ ਵਿੱਚ ਪਰਤੀ ਜੰਨਤ ਵਰਗ੍ਹੀ ਖੂਬਸੂਰਤੀ, ਵਧੀ ਸੈਲਾਨੀਆਂ ਦੀ ਆਮਦ...
ਐਕਟਰ ਇਮਰਾਨ ਖਾਨ ਨੂੰ ਦੇਸ਼ ਛੱਡਣ ਦਾ ਹੁਕਮ, CJP ਦੇ ਪ੍ਰਦਰਸ਼ਨ 'ਚ ਹੋਏ ਸਨ ਸ਼ਾਮਲ
ਐਕਟਰ ਇਮਰਾਨ ਖਾਨ ਨੂੰ ਦੇਸ਼ ਛੱਡਣ ਦਾ ਹੁਕਮ, CJP ਦੇ ਪ੍ਰਦਰਸ਼ਨ 'ਚ ਹੋਏ ਸਨ ਸ਼ਾਮਲ...
ਝੋਟਾ ਕਤਲ ਕੇਸ: ਪੰਜਾਬ ਬੰਦ ਦਾ ਅਸਰ....ਬਾਜ਼ਾਰਾਂ 'ਚ ਪਸਰਿਆ ਸੰਨਾਟਾ; ਹਾਈਵੇਅ ਜਾਮ
ਝੋਟਾ ਕਤਲ ਕੇਸ: ਪੰਜਾਬ ਬੰਦ ਦਾ ਅਸਰ....ਬਾਜ਼ਾਰਾਂ 'ਚ ਪਸਰਿਆ ਸੰਨਾਟਾ; ਹਾਈਵੇਅ ਜਾਮ...
ਝੋਟਾ ਕਤਲਕਾਂਡ: ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬੁਲਡੋਜ਼ਰ, ਦੁਕਾਨ ਦੀ ਭੰਨਤੋੜ, ਲਗਾਈ ਅੱਗ
ਝੋਟਾ ਕਤਲਕਾਂਡ: ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬੁਲਡੋਜ਼ਰ, ਦੁਕਾਨ ਦੀ ਭੰਨਤੋੜ, ਲਗਾਈ ਅੱਗ...
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼...