Year Ender 2023: ਗੈਂਗਸਟਰਾਂ ਦੇ ਖੌਫ਼ ਹੇਠ ਪੰਜਾਬੀ ਫਿਲਮ ਇੰਡਸਟਰੀ, ਗਿੱਪੀ ਗਰੇਵਾਲ ਦੀ ਕੈਨੇਡਾ ਰਿਹਾਇਸ਼ ‘ਤੇ ਗੋਲੀਬਾਰੀ ਤੋਂ ਬਾਅਦ ਵਧੀ ਦਹਿਸ਼ਤ
ਹਾਲ ਹੀ ਵਿੱਚ ਬੱਬੂ ਮਾਨ ਨੂੰ ਜਲੰਧਰ ਵਿੱਚ ਸੁਰਜੀਤ ਹਾਕੀ ਟੂਰਨਾਮੈਂਟ ਵਿੱਚ ਆਪਣਾ ਪ੍ਰੋਗਰਾਮ ਰੱਦ ਕਰਨਾ ਪਿਆ ਸੀ। ਗੈਂਗਸਟਰਾਂ ਨੇ ਧਮਕੀ ਦਿੱਤੀ ਸੀ ਕਿ ਉਹ ਪ੍ਰੋਗਰਾਮ 'ਚ ਗੋਲੀ ਚਲਾ ਦੇਣਗੇ। ਇਸ ਤੋਂ ਬਾਅਦ ਖੁਫੀਆ ਏਜੰਸੀ ਨੇ ਹਾਈ ਅਲਰਟ ਕਰ ਦਿੱਤਾ ਅਤੇ ਪ੍ਰਬੰਧਕਾਂ ਨੂੰ ਬੱਬੂ ਮਾਨ ਦਾ ਪ੍ਰੋਗਰਾਮ ਰੱਦ ਕਰਨਾ ਪਿਆ। ਪੰਜਾਬ ਦੇ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਦਾ ਕਹਿਣਾ ਹੈ ਕਿ ਗੈਂਗਸਟਰਾਂ ਖ਼ਿਲਾਫ਼ ਪੁਲਿਸ ਦੀ ਕਾਰਵਾਈ ਜਾਰੀ ਹੈ। ਪੰਜਾਬ ਵਿੱਚ ਅਮਨ-ਕਾਨੂੰਨ ਬਣਾਈ ਰੱਖਣਾ ਪੁਲਿਸ ਦਾ ਫਰਜ਼ ਹੈ।
ਇਸ ਸਾਲ ਡੇਰਾਬੱਸੀ ਤੋਂ ਗਾਇਕ ਨਵਜੋਤ ਸਿੰਘ ਦੀ ਗੋਲੀਆਂ ਨਾਲ ਵਿੰਨ੍ਹੀ ਲਾਸ਼ ਮਿਲੀ ਸੀ। ਅਦਾਕਾਰ-ਗਾਇਕ ਗਿੱਪੀ ਗਰੇਵਾਲ ਨੂੰ ਵੀ ਇਸ ਤੋਂ ਪਹਿਲਾਂ ਵੀਡਿਓ ਕਾਲ ਰਾਹੀਂ ਦਿਲਪ੍ਰੀਤ ਸਿੰਘ ਨੇ ਜਬਰੀ ਵਸੂਲੀ ਦੀ ਮੰਗ ਗਈ ਸੀ। ਗਾਇਕ ਰਾਏ ਜੁਝਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਫ਼ੋਨ ‘ਤੇ ਧਮਕੀ ਮਿਲੀ ਹੈ। ਪੰਜਾਬ ਦੇ ਮਸ਼ਹੂਰ ਗੀਤਕਾਰ ਅਤੇ ਗਾਇਕ ਜਾਨੀ ਨੇ ਪੰਜਾਬ ਪੁਲਿਸ ਤੋਂ ਆਪਣੇ ਲਈ ਸੁਰੱਖਿਆ ਦੀ ਮੰਗ ਕੀਤੀ ਹੈ।
ਪੰਜਾਬ ਦੀ ਫਿਲਮ ਇੰਡਸਟਰੀ ‘ਤੇ ਗੈਂਗਸਟਰਾਂ (Gangsters) ਦਾ ਪਰਛਾਵਾਂ ਮੰਡਰਾ ਰਿਹਾ ਹੈ। ਸੋਮਵਾਰ ਨੂੰ ਦਿੱਲੀ ਪੁਲਿਸ ਨੇ ਐਨਕਾਊਂਟਰ ਤੋਂ ਬਾਅਦ ਗੈਂਗਸਟਰ ਅਰਸ਼ ਡੱਲਾ ਦੇ ਦੋ ਸ਼ੂਟਰਾਂ ਨੂੰ ਗ੍ਰਿਫਤਾਰ ਕੀਤਾ ਅਤੇ ਪਤਾ ਲੱਗਾ ਕਿ ਉਨ੍ਹਾਂ ਦਾ ਨਿਸ਼ਾਨਾ ਪੰਜਾਬ ਗਾਇਕ ਐਲੀ ਮਾਂਗਟ ਸੀ। ਹਾਲ ਹੀ ‘ਚ ਬੱਬੂ ਮਾਨ ਦੇ ਜਲੰਧਰ ਪ੍ਰੋਗਰਾਮ ‘ਚ ਗੈਂਗਸਟਰਾਂ ਵੱਲੋਂ ਫਾਇਰਿੰਗ ਦੀ ਧਮਕੀ ਤੋਂ ਬਾਅਦ ਹੁਣ ਕੈਨੇਡਾ ‘ਚ ਗਿੱਪੀ ਗਰੇਵਾਲ ਦੀ ਰਿਹਾਇਸ਼ ‘ਤੇ ਹੋਈ ਗੋਲੀਬਾਰੀ ਕਾਰਨ ਪੰਜਾਬ ਦੀ ਐਂਟਰਟੇਨਮੈਂਟ ਇੰਡਸਟਰੀ ਦਹਿਸ਼ਤ ‘ਚ ਹੈ।
ਕਲਾਕਾਰਾਂ ਦਾ ਕਹਿਣਾ ਹੈ ਕਿ ਪੁਲਿਸ ਠੋਸ ਕਦਮ ਨਹੀਂ ਚੁੱਕਦੀ। ਹੁਣ ਅਸੀਂ ਕਿਤੇ ਵੀ ਸੁਰੱਖਿਅਤ ਮਹਿਸੂਸ ਨਹੀਂ ਕਰਦੇ। ਪਿਛਲੇ ਸਾਲ ਲਾਰੈਂਸ ਬਿਸ਼ਨੋਈ ਗੈਂਗ ਨੇ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਸੀ। ਇਸ ਤੋਂ ਬਾਅਦ ਪੰਜਾਬ ਦੇ ਗਾਇਕਾਂ ‘ਚ ਕਾਫੀ ਦਹਿਸ਼ਤ ਫੈਲੀ ਸੀ।ਹੁਣ ਕੈਨੇਡਾ ‘ਚ ਗਿੱਪੀ ਗਰੇਵਾਲ ਦੇ ਘਰ ‘ਤੇ ਲਾਰੈਂਸ ਗਰੁੱਪ ਵੱਲੋਂ ਕੀਤੀ ਗਈ ਗੋਲੀਬਾਰੀ ਨੇ ਗਾਇਕਾਂ ਦੀ ਚਿੰਤਾ ਵਧਾ ਦਿੱਤੀ ਹੈ ਕਿਉਂਕਿ ਪੰਜਾਬ ਤੋਂ ਬਾਅਦ ਕੈਨੇਡਾ ਉਨ੍ਹਾਂ ਦਾ ਦੂਜਾ ਟਿਕਾਣਾ ਹੈ। ਪਿਛਲੇ ਸਾਲ ਨਵਜੋਤ ਸਿੰਗਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।
ਗਾਇਕ ਮਨਕੀਰਤ ਔਲਖ ਵੀ ਗੈਂਗਸਟਰਾਂ ਦੇ ਨਿਸ਼ਾਨੇ ‘ਤੇ ਹਨ। ਦਵਿੰਦਰ ਬੰਬੀਹਾ ਗੈਂਗ (Bambiha Gang) ਵੱਲੋਂ ਧਮਕੀਆਂ ਮਿਲਣ ਤੋਂ ਬਾਅਦ ਪੰਜਾਬ ਪੁਲਿਸ ਨੇ ਸੁਰੱਖਿਆ ਵਧਾ ਦਿੱਤੀ ਹੈ। ਇੰਡਸਟਰੀ ਦੇ ਸੂਤਰਾਂ ਦਾ ਕਹਿਣਾ ਹੈ ਕਿ ਕਈ ਪੰਜਾਬੀ ਗਾਇਕਾਂ ਨੂੰ ਗੈਂਗ ਦੇ ਮੈਂਬਰਾਂ ਵੱਲੋਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਹਮਲੇ ਕੀਤੇ ਜਾ ਰਹੇ ਹਨ। ਜਿੱਥੇ ਲਾਰੈਂਸ ਅਤੇ ਬੰਬੀਹਾ ਗਰੁੱਪਾਂ ਦੀ ਦੁਸ਼ਮਣੀ ਇਸ ਦਾ ਕਾਰਨ ਹੈ, ਉਥੇ ਜਬਰੀ ਵਸੂਲੀ ਵੀ ਇਸ ਦਾ ਕਾਰਨ ਹੈ।
2018 ਵਿੱਚ, ਪੰਜਾਬੀ ਗਾਇਕ ਪਰਮੀਸ਼ ਵਰਮਾ ਨੂੰ ਮੋਹਾਲੀ ਵਿੱਚ ਅਣਪਛਾਤੇ ਲੋਕਾਂ ਨੇ ਗੋਲੀ ਮਾਰ ਦਿੱਤੀ ਸੀ। ਗੈਂਗ ਦੇ ਮੈਂਬਰ ਦਿਲਪ੍ਰੀਤ ਸਿੰਘ, ਜੋ ਕਿ ਕਤਲ ਸਮੇਤ ਕਈ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਹੈ, ਨੇ ਆਪਣੇ ਫੇਸਬੁੱਕ ਪੇਜ ‘ਤੇ ਦਾਅਵਾ ਕੀਤਾ ਕਿ ਉਸ ਨੇ ਵਰਮਾ ਨੂੰ ਗੋਲੀ ਮਾਰੀ ਹੈ।
ਇਹ ਵੀ ਪੜ੍ਹੋ
ਗਾਇਕ ਨਵਜੋਤ ਸਿੰਘ ਦਾ ਹੋਇਆ ਸੀ ਕਤਲ
ਇਸ ਸਾਲ ਡੇਰਾਬੱਸੀ ਤੋਂ ਗਾਇਕ ਨਵਜੋਤ ਸਿੰਘ ਦੀ ਗੋਲੀਆਂ ਨਾਲ ਵਿੰਨ੍ਹੀ ਲਾਸ਼ ਮਿਲੀ ਸੀ। ਅਦਾਕਾਰ-ਗਾਇਕ ਗਿੱਪੀ ਗਰੇਵਾਲ ਨੂੰ ਵੀ ਇਸ ਤੋਂ ਪਹਿਲਾਂ ਵੀਡਿਓ ਕਾਲ ਰਾਹੀਂ ਦਿਲਪ੍ਰੀਤ ਸਿੰਘ ਤੋਂ ਜਬਰੀ ਵਸੂਲੀ ਦੀ ਮੰਗ ਕੀਤੀ ਗਈ ਸੀ। ਪੰਜਾਬੀ ਗਾਇਕ ਰਾਏ ਜੁਝਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਫ਼ੋਨ ‘ਤੇ ਧਮਕੀ ਮਿਲੀ ਹੈ। ਪੰਜਾਬ ਦੇ ਮਸ਼ਹੂਰ ਗੀਤਕਾਰ ਅਤੇ ਗਾਇਕ ਜਾਨੀ ਨੇ ਪੰਜਾਬ ਪੁਲਿਸ ਤੋਂ ਆਪਣੇ ਲਈ ਸੁਰੱਖਿਆ ਦੀ ਮੰਗ ਕੀਤੀ ਹੈ। ਜਾਨੀ ਮੁਤਾਬਕ ਉਨ੍ਹਾਂ ਦੀ ਜਾਨ ਨੂੰ ਖਤਰਾ ਹੈ।
ਗਾਇਕ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਫੋਨ ‘ਤੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਇਸ ਸਬੰਧੀ ਗਾਇਕ ਨੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਪੁਲਿਸ ਨੂੰ ਪੱਤਰ ਲਿਖ ਕੇ ਆਪਣੀ ਸੁਰੱਖਿਆ ਦੀ ਮੰਗ ਕੀਤੀ ਹੈ। ਜਾਨੀ ਨੇ ਇਹ ਵੀ ਦੱਸਿਆ ਕਿ ਧਮਕੀਆਂ ਕਾਰਨ ਉਹ ਪਹਿਲਾਂ ਹੀ ਆਪਣੇ ਪਰਿਵਾਰ ਨੂੰ ਵਿਦੇਸ਼ ਭੇਜ ਚੁੱਕੇ ਹਨ। ਉਨ੍ਹਾਂ ਕਿਹਾ ਕਿ ਮੇਰੀ ਅਤੇ ਮੇਰੇ ਮੈਨੇਜਰ ਦੀ ਜਾਨ ਨੂੰ ਖਤਰਾ ਹੈ।
ਹਨੀ ਸਿੰਘ ਨੂੰ ਵਾਇਸ ਨੋਟ ਰਾਹੀਂ ਦਿੱਤੀ ਗਈ ਸੀ ਧਮਕੀ
ਮਸ਼ਹੂਰ ਰੈਪਰ ਅਤੇ ਬਾਲੀਵੁੱਡ ਗਾਇਕ ਹਨੀ ਸਿੰਘ (Honey Singh) ਨੂੰ ਕੈਨੇਡਾ ਸਥਿਤ ਗੈਂਗਸਟਰ ਗੋਲਡੀ ਬਰਾੜ ਨੇ ਵੌਇਸ ਨੋਟ ਰਾਹੀਂ ਜਾਨ-ਮਾਲ ਦੀ ਧਮਕੀ ਦਿੱਤੀ ਹੈ। ਹਨੀ ਸਿੰਘ ਦੇ ਦਫ਼ਤਰ ਵੱਲੋਂ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੂੰ ਸ਼ਿਕਾਇਤ ਦਰਜ ਕਰਵਾਈ ਗਈ ਹੈ। ਪਰਮੀਸ਼ ਵਰਮਾ ਅਤੇ ਗਿੱਪੀ ਗਰੇਵਾਲ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ ਪਰ ਕਈ ਗਾਇਕਾਂ ਨੇ ਪੁਲਿਸ ਨੂੰ ਰਿਪੋਰਟ ਨਹੀਂ ਕੀਤੀ।
ਮਿਊਜ਼ਿਕ ਡਾਇਰੈਕਟਰ ਗੋਲਡੀ ਨੂੰ ਵੀ ਕੁਝ ਦਿਨ ਪਹਿਲਾਂ ਧਮਕੀ ਦਿੱਤੀ ਗਈ ਸੀ। ਗੀਤਕਾਰ ਬੰਟੀ ਬੈਂਸ ਅਤੇ ਗਾਇਕਾ ਜੈਨੀ ਜੌਹਲ ਨੂੰ ਵੀ ਧਮਕੀਆਂ ਮਿਲੀਆਂ ਹਨ। ਪਲੇਬੈਕ ਸਿੰਗਰ ਜੈਨੀ ਜੌਹਲ ਦੇ ਅਨੁਸਾਰ, ਉਨ੍ਹਾਂ ਨੂੰ ਰਵਾਇਤੀ ਪੰਜਾਬੀ ਪਹਿਰਾਵਾ ਨਾ ਪਹਿਨਣ ਅਤੇ ਗਾਉਣ ਸਮੇਂ ਦੁਪੱਟੇ ਨਾਲ ਸਿਰ ਨਾ ਢੱਕਣ ਲਈ ਗੰਭੀਰ ਨਤੀਜੇ ਭੁਗਤਣ ਦੀ ਧਮਕੀ ਦਿੱਤੀ ਗਈ ਹੈ।