AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਹਾਰਡੀ ਸੰਧੂ ਦਾ ਗੁਰੂਗ੍ਰਾਮ ਸ਼ੋਅ ਰੱਦ, ਪ੍ਰਦੂਸ਼ਣ ਦੇ ਪ੍ਰਭਾਵ ਨੂੰ ਦੇਖਦੇ ਹੋਏ ਸਿੰਗਰ ਨੇ ਲਿਆ ਫੈਸਲਾ, ਪ੍ਰਸ਼ੰਸਕਾਂ ਨੂੰ ਵੱਡਾ ਝਟਕਾ

ਹਾਰਡੀ ਸੰਧੂ ਦਾ 18 ਨਵੰਬਰ ਨੂੰ ਗੁਰੂਗ੍ਰਾਮ ਵਿੱਚ ਹੋਣ ਵਾਲਾ ਸ਼ੋਅ ਰੱਦ ਹੋ ਗਿਆ ਹੈ। ਦਿੱਲੀ ਐਨਸੀਆਰ 'ਚ ਪ੍ਰਦੂਸ਼ਣ ਦੇ ਪ੍ਰਭਾਵ ਨੂੰ ਦੇਖਦੇ ਹੋਏ ਸਿੰਗਰ ਨੇ ਇਹ ਫੈਸਲਾ ਲਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਫੈਨਸ ਦੀ ਸੁਰੱਖਿਆ ਉਨ੍ਹਾਂ ਦੀ ਸਭ ਤੋਂ ਵੱਡੀ ਤਰਜੀਹ ਹੈ। ਸ਼ੋਅ ਰੱਦ ਹੋਣ ਕਾਰਨ ਉਨ੍ਹਾਂ ਦੇ ਫੈਨਸ ਨੂੰ ਵੱਡਾ ਝਟਕਾ ਲੱਗਾ ਹੈ। ਹੁਣ ਉਨ੍ਹਾਂ ਦੇ ਸ਼ੋਅ ਦੀ ਨਵੀਂ ਤਰੀਕ ਜਲਦੀ ਹੀ ਤੈਅ ਕੀਤੀ ਜਾਵੇਗੀ।

ਹਾਰਡੀ ਸੰਧੂ ਦਾ ਗੁਰੂਗ੍ਰਾਮ ਸ਼ੋਅ ਰੱਦ, ਪ੍ਰਦੂਸ਼ਣ ਦੇ ਪ੍ਰਭਾਵ ਨੂੰ ਦੇਖਦੇ ਹੋਏ ਸਿੰਗਰ ਨੇ ਲਿਆ ਫੈਸਲਾ, ਪ੍ਰਸ਼ੰਸਕਾਂ ਨੂੰ ਵੱਡਾ ਝਟਕਾ
Pic credit: instagram/harrdysandhu
tv9-punjabi
| Updated On: 16 Nov 2023 18:43 PM IST
Share
ਮਸ਼ਹੂਰ ਪੰਜਾਬੀ ਗਾਇਕ ਹਾਰਡੀ ਸੰਧੂ ਦਾ 18 ਨਵੰਬਰ ਨੂੰ ਗੁਰੂਗ੍ਰਾਮ, ਹਰਿਆਣਾ (Haryana) ਵਿੱਚ ਹੋਣ ਵਾਲਾ ਸ਼ੋਅ ਪ੍ਰਦੂਸ਼ਣ ਦੇ ਪ੍ਰਭਾਵ ਨੂੰ ਦੇਖਦੇ ਹੋਏ ਰੱਦ ਕਰ ਦਿੱਤਾ ਗਿਆ ਹੈ। ਪਿਛਲੇ ਦਿਨਾਂ ਤੋਂ ਦਿੱਲੀ NCR ‘ਚ ਪ੍ਰਦੂਸ਼ਣ ਕਾਫੀ ਜਿਆਦਾ ਹੋ ਗਿਆ ਹੈ, ਜਿਸ ਕਰਕੇ ਹਾਰਡੀ ਸੰਧੂ ਨੇ ਸ਼ੋਅ ਨੂੰ ਰੱਦ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ‘ਪ੍ਰਸ਼ੰਸਕਾਂ ਦੀ ਸੁਰੱਖਿਆ ਉਨ੍ਹਾਂ ਦੀ ਸਭ ਤੋਂ ਵੱਡੀ ਤਰਜੀਹ ਹੈ।’ ਦੱਸ ਦੇਈਏ ਕਿ ਵੀਰਵਾਰ ਨੂੰ ਦਿੱਲੀ ‘ਚ ਏਅਰ ਕੁਆਲਿਟੀ ਇੰਡੈਕਸ (AQI) 415 ਸੀ, ਜੋ ਕਿ ਗੰਭੀਰ ਸ਼੍ਰੇਣੀ ‘ਚ ਹੈ। ਹਾਲਾਂਕਿ ਦੋ ਦਿਨ ਪਹਿਲੇ ਹੀ ਗੁਰੂਗ੍ਰਾਮ (Gurugram) ਸ਼ੋਅ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਸਨ ਪਰ ਹੁਣ ਸ਼ੋਅ ਅਚਾਨਕ ਰੱਦ ਹੋਣ ਨਾਲ ਪ੍ਰਬੰਧਕਾਂ ਦੇ ਨਾਲ-ਨਾਲ ਹਾਰਡੀ ਸੰਧੂ ਦੇ ਪ੍ਰਸ਼ੰਸਕਾਂ ਨੂੰ ਵੀ ਵੱਡਾ ਝਟਕਾ ਲੱਗਾ ਹੈ। ਹਾਰਡੀ ਸੰਧੂ ਦੇ ਗੁਰੂਗ੍ਰਾਮ ‘ਚ ਸ਼ੋਅ ਲਈ ਜਲਦੀ ਹੀ ਨਵੀਂ ਤਰੀਕ ਤੈਅ ਕੀਤੀ ਜਾਵੇਗੀ।

ਗਾਇਕ ਦਾ ਪੈਨ-ਇੰਡੀਆ ਟੂਰ

ਤੁਹਾਨੂੰ ਦੱਸ ਦੇਈਏ ਕਿ ਹਾਰਡੀ ਸੰਧੂ 18 ਨਵੰਬਰ ਨੂੰ ‘ਇਨ ਮਾਈ ਫੀਲਿੰਗਸ’ ਨਾਮਕ ਆਪਣਾ ਪਹਿਲਾ ਪੈਨ-ਇੰਡੀਆ ਟੂਰ ਸ਼ੁਰੂ ਕਰਨ ਵਾਲੇ ਸਨ। ਇਸ ਦਾ ਪਹਿਲਾ ਸ਼ੋਅ ਗੁਰੂਗ੍ਰਾਮ, ਦਿੱਲੀ-ਐਨਸੀਆਰ ਵਿੱਚ ਨਿਰਧਾਰਤ ਕੀਤਾ ਗਿਆ ਸੀ। ਇਸ ਸ਼ੋਅ ਨੂੰ ਲੈ ਕੇ ਉਨ੍ਹਾਂ ਦੇ ਪ੍ਰਸ਼ੰਸਕਾਂ ‘ਚ ਕਾਫੀ ਉਤਸ਼ਾਹ ਸੀ। ਹੁਣ ਹਾਰਡੀ ਸੰਧੂ ਨੇ ਖੁਦ ਇਸ ਸ਼ੋਅ ਨੂੰ ਰੱਦ ਕਰਨ ਦਾ ਐਲਾਨ ਕੀਤਾ ਹੈ ਅਤੇ ਹੁਣ ਸ਼ੋਅ ਦੀ ਇੱਕ ਨਵੀਂ ਤਾਰੀਖ ਜਲਦੀ ਹੀ ਤੈਅ ਕੀਤੀ ਜਾਵੇਗੀ।

ਹਾਰਡੀ ਦੇ ਗੀਤ ਕਾਫੀ ਮਸ਼ਹੂਰ

ਪੰਜਾਬੀ ਗਾਇਕ ਹਾਰਡੀ ਸੰਧੂ ਦੇ ਕਈ ਗੀਤ ਕਾਫੀ ਮਸ਼ਹੂਰ ਹੋ ਚੁੱਕੇ ਹਨ ਅਤੇ ਉਨ੍ਹਾਂ ਦੇ ਪ੍ਰਸ਼ੰਸਕਾਂ ਦੀ ਗਿਣਤੀ ਵੀ ਕਾਫੀ ਹੈ। ਉਨ੍ਹਾਂ ਨੂੰ ‘ਬਿਜਲੀ ਬਿਜਲੀ’, ‘ਕਿਆ ਬਾਤ ਹੈ’ ਅਤੇ ‘ਨਾ ਗੋਰੀਏ’ ਵਰਗੇ ਗੀਤਾਂ ਲਈ ਕਾਫੀ ਤਾਰੀਫ ਮਿਲੀ ਹੈ। ਹਾਰਡੀ ਸੰਧੂ ਆਪਣੇ ਦੇਸੀ ਬੀਟਸ ਅਤੇ ਪੰਜਾਬੀ ਗੀਤਾਂ ਲਈ ਸੰਗੀਤ ਪ੍ਰੇਮੀਆਂ ਵਿੱਚ ਕਾਫੀ ਮਸ਼ਹੂਰ ਹਨ।

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...