AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਸ਼ਾਹਰੁਖ ਖਾਨ ਦੇ ਫੈਂਸ ਲਈ ਖੁਸ਼ਖਬਰੀ, ਪਠਾਨ ਫਿਲਮ ਦੀ ਟਿੱਕਟ ਹੋਈ ਸਸਤੀ

ਰਿਲੀਜ਼ ਦੇ ਨਾਲ ਹੀ ਸੁਪਰਹਿੱਟ ਹੋ ਚੁੱਕੀ ਫਿਲਮ ਪਠਾਨ ਨੂੰ ਅੱਜ ਵੀ ਲੋਕਾਂ ਦਾ ਜ਼ਬਰਦਸਤ ਪਿਆਰ ਮਿਲ ਰਿਹਾ ਹੈ। ਇਹ ਫਿਲਮ ਭਾਰਤ 'ਚ 350 ਕਰੋੜ ਦੇ ਅੰਕੜੇ ਨੂੰ ਛੂਹਣ ਵਾਲੀ ਹੈ

ਸ਼ਾਹਰੁਖ ਖਾਨ ਦੇ ਫੈਂਸ ਲਈ ਖੁਸ਼ਖਬਰੀ, ਪਠਾਨ ਫਿਲਮ ਦੀ ਟਿੱਕਟ ਹੋਈ ਸਸਤੀ
ਕਮਾਈ ਦੇ ਮਾਮਲੇ ‘ਚ ਪਠਾਨ ਨੇ ਬਾਹੂਬਲੀ ਨੂੰ ਪਿੱਛੇ ਛੱਡਿਆ। Pathan beat Baahubali on box office
tv9-punjabi
| Published: 01 Feb 2023 17:44 PM IST
Share
ਰਿਲੀਜ਼ ਦੇ ਨਾਲ ਹੀ ਸੁਪਰਹਿੱਟ ਹੋ ਚੁੱਕੀ ਫਿਲਮ ਪਠਾਨ ਨੂੰ ਲੋਕਾਂ ਦਾ ਜ਼ਬਰਦਸਤ ਪਿਆਰ ਮਿਲ ਰਿਹਾ ਹੈ। ਇਹ ਫਿਲਮ ਭਾਰਤ ‘ਚ 350 ਕਰੋੜ ਦੇ ਅੰਕੜੇ ਨੂੰ ਛੂਹਣ ਵਾਲੀ ਹੈ, ਜਦਕਿ ਇਸ ਦਾ ਵਰਲਡ ਵਾਈਡ ਕਲੈਕਸ਼ਨ 650 ਕਰੋੜ ਨੂੰ ਪਾਰ ਕਰ ਗਿਆ ਹੈ। ਫਿਲਮ ਦੀ ਰਿਕਾਰਡ ਕਮਾਈ ਤੋਂ ਬਾਅਦ ਹੁਣ ਮੇਕਰਸ ਨੇ ਨਵਾਂ ਫੈਸਲਾ ਲਿਆ ਹੈ ਜਿਸ ਨਾਲ ਫਿਲਮ ਨੂੰ ਹੋਰ ਵੀ ਜ਼ਿਆਦਾ ਦਰਸ਼ਕ ਮਿਲਣ ‘ਚ ਮਦਦ ਮਿਲੇਗੀ। ਦਰਅਸਲ ਇਸ ਹਫਤੇ ਤੋਂ ਫਿਲਮ ਦੀ ਟਿਕਟ ਦੀ ਕੀਮਤ ਕਾਫੀ ਘੱਟ ਕੀਤੀ ਗਈ ਹੈ। ਮੇਕਰਸ ਨੇ ਇਹ ਫਿਲਮ ਦੀ ਕਮਾਈ ਨੂੰ ਲੈ ਕੇ ਕੀਤਾ ਹੈ। ਫਿਲਮ ਨੇ ਆਪਣੀ ਰਿਲੀਜ਼ ਦੇ ਪਹਿਲੇ ਹਫਤੇ ‘ਚ ਹੀ ਜ਼ਬਰਦਸਤ ਮੁਨਾਫਾ ਕਮਾਇਆ ਹੈ। ਜਿਸ ਤੋਂ ਬਾਅਦ ਮੇਕਰਸ ਨੂੰ ਟਿਕਟ ਦੀ ਕੀਮਤ ਘਟਾਉਣ ਬਾਰੇ ਜ਼ਿਆਦਾ ਸੋਚਣਾ ਨਹੀਂ ਪਿਆ ਅਤੇ ਉਨ੍ਹਾਂ ਨੇ ਫਿਲਮ ਦੀ ਟਿਕਟ ਸਸਤੀ ਕਰਨ ਦਾ ਫੈਸਲਾ ਕੀਤਾ।

ਸ਼ਾਹਰੁਖ ਖਾਨ ਨੇ ਖੁਦ ਨੂੰ ਫਿਰ ਸਾਬਤ ਕਰ ਦਿੱਤਾ

ਸ਼ਾਹਰੁਖ ਖਾਨ ਦੀ ਫਿਲਮ ਪਠਾਨ ਚਾਰ ਸਾਲ ਬਾਅਦ ਰਿਲੀਜ਼ ਹੋਣ ਵਾਲੀ ਉਨ੍ਹਾਂ ਦੀ ਫਿਲਮ ਹੈ। ਇਸ ਤੋਂ ਪਹਿਲਾਂ ਸ਼ਾਹਰੁਖ ਖਾਨ ਦੀਆਂ ਕਈ ਫਿਲਮਾਂ ਲਗਾਤਾਰ ਫਲਾਪ ਹੋ ਚੁੱਕੀਆਂ ਸਨ। ਇਸ ਦੇ ਨਾਲ ਹੀ ਫਿਲਮ ਆਲੋਚਕਾਂ ਨੇ ਸ਼ਾਹਰੁਖ ਖਾਨ ਨੂੰ ਨਕਾਰਨਾ ਸ਼ੁਰੂ ਕਰ ਦਿੱਤਾ ਸੀ। ਉਨ੍ਹਾਂ ਨੇ ਕਹਿਣਾ ਸ਼ੁਰੂ ਕਰ ਦਿੱਤਾ ਕਿ ਸ਼ਾਹਰੁਖ ਖਾਨ ਦਾ ਦੌਰ ਜਾ ਚੁੱਕਾ ਹੈ । ਪਰ ਸ਼ਾਹਰੁਖ ਖਾਨ ਨੇ ਫਿਲਮ ਪਠਾਨ ਵਿੱਚ ਆਪਣੇ ਦਮਦਾਰ ਲੁੱਕ ਅਤੇ ਅਦਾਕਾਰੀ ਨਾਲ ਸਾਬਤ ਕਰ ਦਿੱਤਾ ਹੈ ਕਿ ਉਹ ਅੱਜ ਵੀ ਬਾਲੀਵੁੱਡ ਦੇ ਬਾਦਸ਼ਾਹ ਹਨ। ਉਸ ਦੇ ਪ੍ਰਸ਼ੰਸਕਾਂ ਦੀ ਗਿਣਤੀ ਅਜੇ ਵੀ ਘੱਟ ਨਹੀਂ ਹੋਈ ਹੈ ਅਤੇ ਉਹ ਅਜੇ ਵੀ ਦਰਸ਼ਕਾਂ ਨੂੰ ਸਿਨੇਮਾ ਹਾਲ ਤੱਕ ਖਿੱਚਣ ਦੀ ਤਾਕਤ ਰੱਖਦਾ ਹੈ।

ਦੀਪਿਕਾ ਅਤੇ ਜਾਨ ਵੀ ਅਹਿਮ ਭੂਮਿਕਾਵਾਂ ‘ਚ

ਫਿਲਮ ‘ਪਠਾਨ’ ‘ਚ ਨਾ ਸਿਰਫ ਸ਼ਾਹਰੁਖ ਖਾਨ ਦੀ ਭੂਮਿਕਾ ਅਹਿਮ ਹੈ, ਸਗੋਂ ਦੀਪਿਕਾ ਪਾਦੂਕੋਣ ਅਤੇ ਜੌਨ ਅਬ੍ਰਾਹਮ ਨੇ ਵੀ ਫਿਲਮ ‘ਚ ਅਹਿਮ ਭੂਮਿਕਾਵਾਂ ਨਿਭਾਈਆਂ ਹਨ। ਜੌਨ ਅਬ੍ਰਾਹਮ ਅਤੇ ਸ਼ਾਹਰੁਖ ਖਾਨ ਦੇ ਦਮਦਾਰ ਐਕਸ਼ਨ ਦੀ ਹਰ ਪਾਸੇ ਤਾਰੀਫ ਹੋ ਰਹੀ ਹੈ ਉਥੇ ਹੀ ਦੀਪਿਕਾ ਪਾਦੂਕੋਣ ਦੀ ਖੂਬਸੂਰਤੀ ਦੀ ਵੀ ਹਰ ਕੋਈ ਤਾਰੀਫ ਕਰ ਰਿਹਾ ਹੈ।

ਹੁਣ ਤੱਕ ਦੰਗਲ ਸੱਬ ਤੋਂ ਜਿਆਦਾ ਕਮਾਈ ਕਰਨ ਵਾਲੀ ਫਿਲਮ

ਜੇਕਰ ਬਾਲੀਵੁੱਡ ਦੀਆਂ ਟਾਪ 10 ਕਮਾਈ ਕਰਨ ਵਾਲੀਆਂ ਫਿਲਮਾਂ ਦੀ ਗੱਲ ਕਰੀਏ ਤਾਂ ਫਿਲਮ ਦੰਗਲ ਟਾਪ ‘ਤੇ ਹੈ। ਇਸ ਨੇ 387 ਕਰੋੜ ਰੁਪਏ ਕਮਾਏ। ਸੂਚੀ ‘ਚ ਅੱਠਵੇਂ ਨੰਬਰ ‘ਤੇ ਰਹੀ ‘ਸੁਲਤਾਨ’ ਦਾ ਕਲੈਕਸ਼ਨ ਵੀ 300 ਕਰੋੜ ਤੋਂ ਥੋੜ੍ਹਾ ਜ਼ਿਆਦਾ ਹੈ। ਬਾਲੀਵੁੱਡ ਦੀ ਟਾਪ 10 ਲਿਸਟ ‘ਚ 9ਵੇਂ ਨੰਬਰ ‘ਤੇ 2013 ‘ਚ ਆਈ ‘ਧੂਮ 3’ ਹੈ, ਜਿਸ ਦਾ ਕੁਲ ਕਲੈਕਸ਼ਨ 284 ਕਰੋੜ ਦੇ ਕਰੀਬ ਸੀ। ਜਦਕਿ 10ਵਾਂ ਨੰਬਰ ਅਜੇ ਦੇਵਗਨ ਦੀ ‘ਤਾਨਾਜੀ’ ਦਾ ਹੈ, ਜਿਸ ਨੇ ਭਾਰਤ ‘ਚ ਲਗਭਗ 280 ਕਰੋੜ ਦੀ ਕਮਾਈ ਕੀਤੀ ਹੈ।

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...