AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ‘ਲਾਰੈਂਸ ਆਫ਼ ਪੰਜਾਬ’ Docu Series ਨੂੰ ਰਿਲੀਜ਼ ਦੀ ਦਿੱਤੀ ਮਨਜ਼ੂਰੀ, ਪਰ ਰੱਖੀ ਇਹ ਸ਼ਰਤ

ਸੁਣਵਾਈ ਦੌਰਾਨ, ਹਾਈ ਕੋਰਟ ਨੇ ਡਾਕੂਮੈਂਟਰੀ ਸੀਰੀਜ਼ ਦੀ ਸਮੀਖਿਆ ਕੀਤੀ ਤੇ ਦੇਖਿਆ ਕਿ ਪਹਿਲੀ ਨਜ਼ਰ 'ਤੇ ਸੀਰੀਜ਼ 'ਚ ਪੂਰੀ ਤਰ੍ਹਾਂ ਪਾਬੰਦੀ ਲਗਾਉਣ ਲਈ ਕੋਈ ਗੰਭੀਰ ਜਾਂ ਵਿਵਾਦਤ ਸਮੱਗਰੀ ਨਹੀਂ ਸੀ। ਅਦਾਲਤ ਨੇ ਕਿਹਾ ਕਿ ਸਰਕਾਰ ਦੀਆਂ ਮੁੱਖ ਚਿੰਤਾਵਾਂ ਟਾਈਟਲ ਤੇ ਪ੍ਰਚਾਰ ਨਾਲ ਜੁੜੀਆਂ ਹੋਈਆਂ ਸਨ, ਜੋ ਕਥਿਤ ਤੌਰ 'ਤੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਗੋਲਰੀਫਾਈ ਕਰ ਸਕਦੀਆਂ ਸਨ ਤੇ ਪੰਜਾਬ ਦੀ ਅਕਸ ਨੂੰ ਨਕਾਰਾਤਮਕ ਤੌਰ 'ਤੇ ਪ੍ਰਭਾਵਿਤ ਕਰ ਸਕਦੀਆਂ ਸਨ।

ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 'ਲਾਰੈਂਸ ਆਫ਼ ਪੰਜਾਬ' Docu Series ਨੂੰ ਰਿਲੀਜ਼ ਦੀ ਦਿੱਤੀ ਮਨਜ਼ੂਰੀ, ਪਰ ਰੱਖੀ ਇਹ ਸ਼ਰਤ
ਪੰਜਾਬ ਤੇ ਹਰਿਆਣਾ ਹਾਈ ਕੋਰਟ
tv9-punjabi
| Updated On: 12 May 2026 15:04 PM IST
Share

ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਕੇਂਦਰ ਸਰਕਾਰ ਦੇ ਪਾਬੰਦੀ ਦੇ ਹੁਕਮ ਨੂੰ ਰੱਦ ਕਰਦੇ ਹੋਏ ਵਿਵਾਦਤ ਡਾਕੂਮੈਂਟਰੀ ਸੀਰੀਜ਼ ‘ਲਾਰੈਂਸ ਆਫ਼ ਪੰਜਾਬ’ ਦੀ ਰਿਲੀਜ਼ ਨੂੰ ਮਨਜ਼ੂਰੀ ਦੇ ਦਿੱਤੀ ਹੈ। ਹਾਲਾਂਕਿ, ਅਦਾਲਤ ਨੇ ਨਿਰਮਾਤਾਵਾਂ ਨੂੰ ਸੀਰੀਜ਼ ਦਾ ਟਾਈਟਲ (ਸਿਰਲੇਖ), ਪੋਸਟਰਾਂ, ਟ੍ਰੇਲਰਾਂ ਤੇ ਹੋਰ ਥਾਂਵਾਂ ਤੋਂ ਲਾਰੈਂਸ ਤੇ ਪੰਜਾਬ ਸ਼ਬਦ ਹਟਾਉਣ ਦੇ ਨਿਰਦੇਸ਼ ਦਿੱਤੇ ਹਨ।

ਸੁਣਵਾਈ ਦੌਰਾਨ, ਹਾਈ ਕੋਰਟ ਨੇ ਡਾਕੂਮੈਂਟਰੀ ਸੀਰੀਜ਼ ਦੀ ਸਮੀਖਿਆ ਕੀਤੀ ਤੇ ਦੇਖਿਆ ਕਿ ਪਹਿਲੀ ਨਜ਼ਰ ‘ਤੇ ਸੀਰੀਜ਼ ‘ਚ ਪੂਰੀ ਤਰ੍ਹਾਂ ਪਾਬੰਦੀ ਲਗਾਉਣ ਲਈ ਕੋਈ ਗੰਭੀਰ ਜਾਂ ਵਿਵਾਦਤ ਸਮੱਗਰੀ ਨਹੀਂ ਸੀ। ਅਦਾਲਤ ਨੇ ਕਿਹਾ ਕਿ ਸਰਕਾਰ ਦੀਆਂ ਮੁੱਖ ਚਿੰਤਾਵਾਂ ਟਾਈਟਲ ਤੇ ਪ੍ਰਚਾਰ ਨਾਲ ਜੁੜੀਆਂ ਹੋਈਆਂ ਸਨ, ਜੋ ਕਥਿਤ ਤੌਰ ‘ਤੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਗੋਲਰੀਫਾਈ ਕਰ ਸਕਦੀਆਂ ਸਨ ਤੇ ਪੰਜਾਬ ਦੀ ਅਕਸ ਨੂੰ ਨਕਾਰਾਤਮਕ ਤੌਰ ‘ਤੇ ਪ੍ਰਭਾਵਿਤ ਕਰ ਸਕਦੀਆਂ ਸਨ।

ਅਦਾਲਤ ਨੇ ਕਿਹਾ ਕਿ ਕਿਸੇ ਅਪਰਾਧੀ ਦੀ ਪਛਾਣ ਨੂੰ ਵਪਾਰਕ ਤੌਰ ‘ਤੇ ਆਕਰਸ਼ਣ ਲਈ ਵਰਤਿਆ ਨਹੀਂ ਜਾ ਸਕਦਾ, ਖਾਸ ਕਰਕੇ ਜਦੋਂ ਇਹ ਸਮਾਜ ਨੂੰ ਪ੍ਰਭਾਵਿਤ ਕਰ ਸਕਦੀ ਹੈ ਜਾਂ ਵਡਿਆਈ ਪੈਦਾ ਕਰ ਸਕਦੀ ਹੈ।

ਸ਼ਰਤਾਂ ਨਾਲ ਪਾਬੰਦੀ ਹਟਾਈ ਗਈ

ਡਾਕੂਮੈਂਟਰੀ ਦੀ ਰਿਲੀਜ਼ ‘ਤੇ ਲੱਗੀ ਪਾਬੰਦੀ ਹਟਾਉਂਦੇ ਹੋਏ, ਹਾਈ ਕੋਰਟ ਨੇ ਨਿਰਮਾਤਾਵਾਂ ਲਈ ਸਾਰੇ ਬ੍ਰਾਂਡਿੰਗ ਤੇ ਪ੍ਰਚਾਰ ਸਮੱਗਰੀ ‘ਚ ਬਦਲਾਅ ਕਰਨ ਲਈ ਕਿਹਾ ਹੈ। ਅਦਾਲਤ ਨੇ ਹਦਾਇਤ ਦਿੱਤੀ ਕਿ ਉਹ ਪ੍ਰਵਾਨਗੀ ਲਈ ਅਦਾਲਤ ਦੇ ਸਾਹਮਣੇ ਨਵੀਂ ਪ੍ਰਚਾਰ ਸਮੱਗਰੀ ਦੇ ਨਾਲ ਇੱਕ ਬਦਲਿਆ ਹੋਇਆ ਸਿਰਲੇਖ ਜਮ੍ਹਾਂ ਕਰਵਾਉਣ। ਅਦਾਲਤ ਦਾ ਇਹ ਫੈਸਲਾ ਡਾਕੂਮੈਂਟਰੀ ਸੀਰੀਜ਼ ਨੂੰ ਸ਼ਰਤਾਂ ਨਾਲ ਰਿਲੀਜ਼ ਕਰਨ ਦੀ ਇਜਾਜ਼ਤ ਦਿੰਦਾ ਹੈ।

ਪਹਿਲਾਂ ਕਿਉਂ ਲੱਗੀ ਸੀ ਪਾਬੰਦੀ?

ਕੇਂਦਰ ਸਰਕਾਰ ਨੇ ਪਹਿਲਾਂ ਡਾਕੂਮੈਂਟਰੀ ਸੀਰੀਜ਼ ‘ਤੇ ਪਾਬੰਦੀ ਲਗਾਈ ਸੀ। ਕਿਹਾ ਗਿਆ ਕਿ ਇਸ ਦੀ ਪੇਸ਼ਕਾਰੀ ਕਈ ਅਪਰਾਧਿਕ ਮਾਮਲਿਆਂ ਨਾਲ ਜੁੜੇ ਇੱਕ ਬਦਨਾਮ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਤਸਵੀਰ ਤੇ ਪ੍ਰਭਾਵ ਨੂੰ ਉਤਸ਼ਾਹਿਤ ਕਰ ਸਕਦੀ ਹੈ। ਸਰਕਾਰ ਦੇ ਅਨੁਸਾਰ, ਸਿਰਲੇਖ ਤੇ ਪ੍ਰਚਾਰ ਵਿੱਚ ਗੈਂਗਸਟਰ ਦੇ ਨਾਮ ਦੀ ਪ੍ਰਮੁੱਖਤਾ ਨਾਲ ਵਰਤੋਂ ਗਲਤ ਸੰਦੇਸ਼ ਭੇਜ ਸਕਦੀ ਹੈ ਤੇ ਸੰਭਾਵੀ ਤੌਰ ‘ਤੇ ਅਪਰਾਧਿਕ ਗਤੀਵਿਧੀਆਂ ਦੀ ਵਡਿਆਈ ਕਰ ਸਕਦੀ ਹੈ।

Follow Us
ਖਨੌਰੀ ਬਾਰਡਰ 'ਤੇ ਮੁੜ ਕਿਸਾਨਾਂ ਦਾ ਇੱਕਠ, ਪੱਕੇ ਮੋਰਚੇ ਦਾ ਐਲਾਨ
ਖਨੌਰੀ ਬਾਰਡਰ 'ਤੇ ਮੁੜ ਕਿਸਾਨਾਂ ਦਾ ਇੱਕਠ, ਪੱਕੇ ਮੋਰਚੇ ਦਾ ਐਲਾਨ...
ਵੰਦੇ ਮਾਤਰਮ ਤੇ ਸਿਆਸੀ ਜੰਗ, BJP-Congress ਆਹਮੋ-ਸਾਹਮਣੇ
ਵੰਦੇ ਮਾਤਰਮ ਤੇ ਸਿਆਸੀ ਜੰਗ, BJP-Congress ਆਹਮੋ-ਸਾਹਮਣੇ...
PM ਮੋਦੀ ਦਾ ਵੱਡਾ ਐਲਾਨ: AI, ਚਿਪਸ ਤੇ ਪ੍ਰਮਾਣੂ ਊਰਜਾ 'ਤੇ ਫੋਕਸ
PM ਮੋਦੀ ਦਾ ਵੱਡਾ ਐਲਾਨ: AI, ਚਿਪਸ ਤੇ ਪ੍ਰਮਾਣੂ ਊਰਜਾ 'ਤੇ ਫੋਕਸ...
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼...
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ...
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ...
ਘਰ ਖਰੀਦਣ ਤੋਂ ਪਹਿਲਾਂ ਜਾਣ ਲਵੋ ਇਹ 7 ਲੁਕੇ ਹੋਏ ਖਰਚ, ਵਿਗਾੜ ਸਕਦੇ ਹਨ ਤੁਹਾਡਾ ਬਜਟ!
ਘਰ ਖਰੀਦਣ ਤੋਂ ਪਹਿਲਾਂ ਜਾਣ ਲਵੋ ਇਹ 7 ਲੁਕੇ ਹੋਏ ਖਰਚ, ਵਿਗਾੜ ਸਕਦੇ ਹਨ ਤੁਹਾਡਾ ਬਜਟ!...
Sukhbir Badal: ਸੁਖਬੀਰ ਬਾਦਲ 'ਤੇ ਸ੍ਰੀ ਨਾਂਦੇੜ ਸਾਹਿਬ 'ਚ ਹਮਲਾ, ਮੁਲਜ਼ਮ ਕਾਬੂ
Sukhbir Badal: ਸੁਖਬੀਰ ਬਾਦਲ 'ਤੇ ਸ੍ਰੀ ਨਾਂਦੇੜ ਸਾਹਿਬ 'ਚ ਹਮਲਾ, ਮੁਲਜ਼ਮ ਕਾਬੂ...
Independence Day: CRPF ਦੇ ਜਵਾਨਾਂ ਨੇ ਸੁਖਣਾ ਲੇਕ 'ਤੇ ਦਿੱਤੀ ਬ੍ਰਾਸ ਬੈਂਡ ਪਰਫਾਰਮੈਂਸ, ਦੇਸ਼ ਭਗਤੀ ਦੇ ਰੰਗ 'ਚ ਡੁੱਬੇ ਲੋਕ
Independence Day: CRPF ਦੇ ਜਵਾਨਾਂ ਨੇ ਸੁਖਣਾ ਲੇਕ 'ਤੇ ਦਿੱਤੀ ਬ੍ਰਾਸ ਬੈਂਡ ਪਰਫਾਰਮੈਂਸ, ਦੇਸ਼ ਭਗਤੀ ਦੇ ਰੰਗ 'ਚ ਡੁੱਬੇ ਲੋਕ...