AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Yaariyan 2 ਦੇ ਗਾਣੇ ‘ਚ ਗੈਰ-ਅੰਮ੍ਰਿਤਧਾਰੀ ਨੂੰ ਕਿਰਪਾਨ ਪਹਿਨਾਉਣ ਤੇ ਵੱਡਾ ਫੈਸਲਾ, ਪੰਜਾਬ-ਹਰਿਆਣਾ ਹਾਈਕੋਰਟ ਨੇ FIR ਕੀਤੀ ਰੱਦ

Yaariyan 2: ਅਦਾਲਤ ਨੇ ਸਪੱਸ਼ਟ ਕੀਤਾ ਕਿ ਗਾਣੇ ਵਿੱਚ ਗੈਰ-ਅੰਮ੍ਰਿਤਧਾਰੀ ਵਿਅਕਤੀ ਨੂੰ ਕਿਰਪਾਨ ਪਾਏ ਦਿਖਾਉਣਾ ਆਪਣੇ ਆਪ ਵਿੱਚ ਸਿੱਖ ਧਰਮ ਦਾ ਅਪਮਾਨ ਨਹੀਂ ਮੰਨਿਆ ਜਾ ਸਕਦਾ।

Yaariyan 2 ਦੇ ਗਾਣੇ 'ਚ ਗੈਰ-ਅੰਮ੍ਰਿਤਧਾਰੀ ਨੂੰ ਕਿਰਪਾਨ ਪਹਿਨਾਉਣ ਤੇ ਵੱਡਾ ਫੈਸਲਾ, ਪੰਜਾਬ-ਹਰਿਆਣਾ ਹਾਈਕੋਰਟ ਨੇ FIR ਕੀਤੀ ਰੱਦ
‘Yaariyan 2’ ਕਿਰਪਾਨ ਵਿਵਾਦ ’ਚ ਹਾਈਕੋਰਟ ਦਾ ਵੱਡਾ ਫੈਸਲਾ Photo Credit : Social Media
tv9-punjabi
| Updated On: 10 Sep 2026 11:47 AM IST
Share

ਪੰਜਾਬ-ਹਰਿਆਣਾ ਹਾਈਕੋਰਟ ਨੇ ਫਿਲਮ ਯਾਰੀਆਂ-2 ਦੇ ਇੱਕ ਗਾਣੇ ਵਿੱਚ ਗੈਰ-ਅੰਮ੍ਰਿਤਧਾਰੀ ਅਦਾਕਾਰ ਨੂੰ ਕਿਰਪਾਨ ਪਾਏ ਦਿਖਾਉਣ ਦੇ ਮਾਮਲੇ ਵਿੱਚ ਨਿਰਦੇਸ਼ਕ, ਸਹਿ-ਨਿਰਦੇਸ਼ਕ ਅਤੇ ਨਿਰਮਾਤਾ ਨੂੰ ਰਾਹਤ ਦਿੱਤੀ ਹੈ। ਹਾਈਕੋਰਟ ਨੇ ਉਨ੍ਹਾਂ ਖ਼ਿਲਾਫ਼ ਦਰਜ FIR ਅਤੇ ਇਸ ਨਾਲ ਜੁੜੀ ਪੂਰੀ ਕਾਰਵਾਈ ਰੱਦ ਕਰ ਦਿੱਤੀ। ਅਦਾਲਤ ਨੇ ਕਿਹਾ ਕਿ ਕਿਸੇ ਧਾਰਮਿਕ ਪ੍ਰਤੀਕ ਦੀ ਸਿਰਫ਼ ਕਲਾਤਮਕ ਪੇਸ਼ਕਾਰੀ ਨੂੰ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਅਪਰਾਧ ਨਹੀਂ ਮੰਨਿਆ ਜਾ ਸਕਦਾ।

ਭਾਰਤੀ ਦੰਡ ਸੰਹਿਤਾ ਦੀ ਧਾਰਾ 295-A ਤਹਿਤ ਅਪਰਾਧ ਉਦੋਂ ਹੀ ਬਣਦਾ ਹੈ, ਜਦੋਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਜਾਣਬੁੱਝ ਕੇ ਅਤੇ ਬਦਨੀਅਤੀ ਨਾਲ ਕੋਈ ਕਿਰਿਆ ਕੀਤੀ ਗਈ ਹੋਵੇ। ਇਹ ਫੈਸਲਾ ਜਸਟਿਸ ਸ਼ਾਲਿਨੀ ਸਿੰਘ ਨਾਗਪਾਲ ਨੇ ਸੁਣਾਇਆ। ਅਦਾਲਤ ਨੇ ਸਪੱਸ਼ਟ ਕੀਤਾ ਕਿ ਗਾਣੇ ਵਿੱਚ ਗੈਰ-ਅੰਮ੍ਰਿਤਧਾਰੀ ਵਿਅਕਤੀ ਨੂੰ ਕਿਰਪਾਨ ਪਾਏ ਦਿਖਾਉਣਾ ਆਪਣੇ ਆਪ ਵਿੱਚ ਸਿੱਖ ਧਰਮ ਦਾ ਅਪਮਾਨ ਨਹੀਂ ਮੰਨਿਆ ਜਾ ਸਕਦਾ।

ਸ਼ਿਕਾਇਤਕਰਤਾ ਹਰਪ੍ਰੀਤ ਸਿੰਘ ਨੇ ਆਰੋਪ ਲਗਾਇਆ ਸੀ ਕਿ ਗੈਰ-ਅੰਮ੍ਰਿਤਧਾਰੀ ਅਦਾਕਾਰ ਨਿਜ਼ਾਨ ਜਾਫਰੀ ਨੂੰ ਕਿਰਪਾਨ ਪਾਏ ਦਿਖਾਇਆ ਗਿਆ। ਉਨ੍ਹਾਂ ਕਿਹਾ ਕਿ ਸਿੱਖ ਪਰੰਪਰਾ ਅਨੁਸਾਰ ਕਿਰਪਾਨ ਅੰਮ੍ਰਿਤਧਾਰੀ ਸਿੱਖਾਂ ਦੇ ਪੰਜ ਕਕਾਰਾਂ ਵਿੱਚ ਸ਼ਾਮਲ ਹੈ। ਇਸ ਸ਼ਿਕਾਇਤ ਦੇ ਆਧਾਰ ਤੇ ਨਿਰਦੇਸ਼ਕ ਰਾਧਿਕਾ ਰਾਓ, ਸਹਿ-ਨਿਰਦੇਸ਼ਕ ਵਿਨੈ ਸਪ੍ਰੂ ਅਤੇ ਨਿਰਮਾਤਾ ਭੂਸ਼ਣ ਕੁਮਾਰ ਖ਼ਿਲਾਫ਼ ਧਾਰਾ 295-A ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।

FIR ਅਤੇ ਅਦਾਲਤ ਦੀ ਦਲੀਲ

ਪਟੀਸ਼ਨਕਰਤਾਵਾਂ ਨੇ ਦੱਸਿਆ ਕਿ ਇਸੇ ਗਾਣੇ ਨੂੰ ਲੈ ਕੇ ਅੰਮ੍ਰਿਤਸਰ ਵਿੱਚ ਵੀ ਇੱਕ FIR ਦਰਜ ਕੀਤੀ ਗਈ ਸੀ। ਹਾਲਾਂਕਿ, ਹਾਈਕੋਰਟ ਨੇ ਇਸ ਨੂੰ ਨਿਰਣਾਇਕ ਨਹੀਂ ਮੰਨਿਆ, ਕਿਉਂਕਿ ਮੌਜੂਦਾ FIR 30 ਅਗਸਤ 2023 ਨੂੰ ਦਰਜ ਹੋਈ ਸੀ, ਜਦਕਿ ਅੰਮ੍ਰਿਤਸਰ ਵਾਲੀ FIR 31 ਅਗਸਤ 2023 ਨੂੰ ਦਰਜ ਕੀਤੀ ਗਈ ਸੀ। ਹਾਈਕੋਰਟ ਨੇ ਜ਼ੋਰ ਦਿੱਤਾ ਕਿ ਇਸ ਮਾਮਲੇ ਵਿੱਚ ਪ੍ਰੋਸੀਕਿਊਸ਼ਨ ਨੂੰ ਬਦਨੀਅਤ ਵਾਲਾ ਉਦੇਸ਼ ਸਾਬਤ ਕਰਨਾ ਹੋਵੇਗਾ। ਅਦਾਲਤ ਨੇ ਇਹ ਵੀ ਕਿਹਾ ਕਿ ਇੱਕ ਵਿਅਕਤੀ ਦੀ ਸ਼ਿਕਾਇਤ ਪੂਰੇ ਸਿੱਖ ਭਾਈਚਾਰੇ ਦੀ ਸਾਂਝੀ ਧਾਰਮਿਕ ਭਾਵਨਾ ਦਾ ਸਬੂਤ ਨਹੀਂ ਹੋ ਸਕਦੀ।

Follow Us
UPI ਭੁਗਤਾਨਾਂ 'ਤੇ ਵਾਧੂ ਖਰਚੇ? ਜਾਣੋ ਗਾਹਕਾਂ ਤੋਂ MDR ਵਸੂਲਣ ਦੇ ਨਿਯਮ
UPI ਭੁਗਤਾਨਾਂ 'ਤੇ ਵਾਧੂ ਖਰਚੇ? ਜਾਣੋ ਗਾਹਕਾਂ ਤੋਂ MDR ਵਸੂਲਣ ਦੇ ਨਿਯਮ...
ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ, ਸਮਰਥਕਾਂ ਤੇ ਪਰਿਵਾਰ 'ਚ ਖੁਸ਼ੀ ਦੀ ਲਹਿਰ
ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ, ਸਮਰਥਕਾਂ ਤੇ ਪਰਿਵਾਰ 'ਚ ਖੁਸ਼ੀ ਦੀ ਲਹਿਰ...
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......