AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਹਿਮਾਂਸ਼ੀ ਖੁਰਾਣਾ ਨੂੰ ਗੈਂਗਸਟਰਾਂ ਦੀ ਧਮਕੀ, 10 ਕਰੋੜ ਦੀ ਮੰਗੀ ਫਿਰੌਤੀ; ਮੋਹਾਲੀ ‘ਚ FIR ਦਰਜ

Himanshi Khurana Threat: ਪੰਜਾਬੀ ਫ਼ਿਲਮ ਇੰਡਸਟਰੀ ਅਤੇ ਮਾਡਲਿੰਗ ਜਗਤ ਦੀ ਮਸ਼ਹੂਰ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਲੈ ਕੇ ਇੱਕ ਵੱਡੀ ਅਤੇ ਚਿੰਤਾਜਨਕ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਗੈਂਗਸਟਰਾਂ ਵੱਲੋਂ ਹਿਮਾਂਸ਼ੀ ਖੁਰਾਣਾ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ ਅਤੇ ਇਸ ਦੇ ਬਦਲੇ 10 ਕਰੋੜ ਰੁਪਏ ਦੀ ਭਾਰੀ ਫਿਰੌਤੀ ਦੀ ਮੰਗ ਕੀਤੀ ਗਈ ਹੈ।

ਹਿਮਾਂਸ਼ੀ ਖੁਰਾਣਾ ਨੂੰ ਗੈਂਗਸਟਰਾਂ ਦੀ ਧਮਕੀ, 10 ਕਰੋੜ ਦੀ ਮੰਗੀ ਫਿਰੌਤੀ; ਮੋਹਾਲੀ 'ਚ FIR ਦਰਜ
ਹਿਮਾਂਸ਼ੀ ਖੁਰਾਣਾ ਨੂੰ ਗੈਂਗਸਟਰਾਂ ਦੀ ਧਮਕੀ, 10 ਕਰੋੜ ਦੀ ਮੰਗੀ ਫਿਰੌਤੀ
tv9-punjabi
| Updated On: 16 Feb 2026 10:57 AM IST

ਪੰਜਾਬੀ ਫ਼ਿਲਮ ਇੰਡਸਟਰੀ ਅਤੇ ਮਾਡਲਿੰਗ ਜਗਤ ਦੀ ਮਸ਼ਹੂਰ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਲੈ ਕੇ ਇੱਕ ਵੱਡੀ ਅਤੇ ਚਿੰਤਾਜਨਕ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਗੈਂਗਸਟਰਾਂ ਵੱਲੋਂ ਹਿਮਾਂਸ਼ੀ ਖੁਰਾਣਾ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ ਅਤੇ ਇਸ ਦੇ ਬਦਲੇ 10 ਕਰੋੜ ਰੁਪਏ ਦੀ ਭਾਰੀ ਫਿਰੌਤੀ ਦੀ ਮੰਗ ਕੀਤੀ ਗਈ ਹੈ। ਧਮਕੀ ਭਰੀ ਕਾਲ ਆਉਣ ਤੋਂ ਤੁਰੰਤ ਬਾਅਦ ਅਦਾਕਾਰਾ ਨੇ ਮੋਹਾਲੀ ਪੁਲਿਸ ਕੋਲ ਇਸ ਦੀ ਸ਼ਿਕਾਇਤ ਦਰਜ ਕਰਵਾਈ ਹੈ।

ਦੱਸਿਆ ਜਾ ਰਿਹਾ ਹੈ ਕਿ ਧਮਕੀ ਦੇਣ ਵਾਲਿਆਂ ਨੇ ਅਦਾਕਾਰਾ ਨੂੰ ਕਿਹਾ ਹੈ ਕਿ ਜੇਕਰ ਮੰਗੀ ਗਈ ਰਕਮ ਨਾ ਦਿੱਤੀ ਗਈ ਤਾਂ ਉਸ ਨੂੰ ਜਾਨੋਂ ਮਾਰ ਦਿੱਤਾ ਜਾਵੇਗਾ। ਪੁਲਿਸ ਨੇ ਮਾਮਲੇ ਦੀ ਸੰਵੇਦਨਸ਼ੀਲਤਾ ਨੂੰ ਦੇਖਦੇ ਹੋਏ ਜਾਂਚ ਤੇਜ਼ ਕਰ ਦਿੱਤੀ ਹੈ ਅਤੇ ਉਸ ਨੰਬਰ ਦੀ ਕਾਲ ਡਿਟੇਲ ਖੰਗਾਲੀ ਜਾ ਰਹੀ ਹੈ ਜਿਸ ਤੋਂ ਧਮਕੀ ਆਈ ਸੀ। ਹਿਮਾਂਸ਼ੀ ਖੁਰਾਣਾ ਮੂਲ ਰੂਪ ਵਿੱਚ ਪੰਜਾਬ ਦੇ ਕੀਰਤਪੁਰ ਸਾਹਿਬ ਦੀ ਰਹਿਣ ਵਾਲੀ ਹੈ ਅਤੇ ਪੰਜਾਬੀ ਇੰਡਸਟਰੀ ਵਿੱਚ ਉਸ ਨੂੰ ‘ਪੰਜਾਬ ਦੀ ਐਸ਼ਵਰਿਆ ਰਾਏ’ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ।

ਸੁਪਰਹਿੱਟ ਗੀਤਾਂ ਅਤੇ ਫ਼ਿਲਮਾਂ ਨਾਲ ਬਣਾਈ ਪਛਾਣ

ਹਿਮਾਂਸ਼ੀ ਖੁਰਾਣਾ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਸਾਲ 2011 ਵਿੱਚ ‘ਮਿਸ ਲੁਧਿਆਣਾ’ ਦਾ ਖਿਤਾਬ ਜਿੱਤਣ ਤੋਂ ਬਾਅਦ ਮਾਡਲਿੰਗ ਰਾਹੀਂ ਕੀਤੀ ਸੀ। ਉਸ ਨੇ ‘ਸਾਡਾ ਹੱਕ’ ਵਰਗੀਆਂ ਚਰਚਿਤ ਫ਼ਿਲਮਾਂ ਅਤੇ ਹਾਰਡੀ ਸੰਧੂ ਦੇ ਸੁਪਰਹਿੱਟ ਗੀਤ ‘ਸੋਚ’ ਰਾਹੀਂ ਘਰ-ਘਰ ਵਿੱਚ ਆਪਣੀ ਪਛਾਣ ਬਣਾਈ। ਹਾਲਾਂਕਿ, ਉਸ ਦੀ ਲੋਕਪ੍ਰਿਯਤਾ ਵਿੱਚ ਸਭ ਤੋਂ ਵੱਡਾ ਉਛਾਲ ‘ਬਿੱਗ ਬੌਸ 13’ ਦਾ ਹਿੱਸਾ ਬਣਨ ਤੋਂ ਬਾਅਦ ਆਇਆ, ਜਿੱਥੇ ਉਹ ਇੱਕ ਵਾਈਲਡ ਕਾਰਡ ਕੰਟੈਸਟੈਂਟ ਵਜੋਂ ਨਜ਼ਰ ਆਈ ਸੀ।

ਬਿੱਗ ਬੌਸ 13 ਦੀ ਰਹਿ ਚੁੱਕੀ ਹੈ ਕੰਟੇਸਟੇਂਟ, ਡਿਪ੍ਰੈਸ਼ਨ ਦਾ ਵੀ ਕਰਨਾ ਪਿਆ ਸਾਹਮਣਾ

ਹਿਮਾਂਸ਼ੀ ਖੁਰਾਣਾ ‘ਬਿੱਗ ਬੌਸ 13’ ਦੀ ਕੰਟੈਸਟੈਂਟ ਰਹਿ ਚੁੱਕੀ ਹੈ ਅਤੇ ਉਸ ਦਾ ਨਾਮ ਉਸੇ ਸੀਜ਼ਨ ਦੇ ਪ੍ਰਤੀਯੋਗੀ ਆਸੀਮ ਰਿਆਜ਼ ਨਾਲ ਵੀ ਕਾਫ਼ੀ ਜੁੜਿਆ ਸੀ, ਪਰ ਬਾਅਦ ਵਿੱਚ ਦੋਵੇਂ ਇੱਕ-ਦੂਜੇ ਤੋਂ ਵੱਖ ਹੋ ਗਏ ਸਨ। ਹਿਮਾਂਸ਼ੀ ਨੇ ਇਹ ਖੁਲਾਸਾ ਕੀਤਾ ਕਿ ਸ਼ੋਅ ਤੋਂ ਬਾਹਰ ਆਉਣ ਤੋਂ ਬਾਅਦ ਉਹ ਡੂੰਘੇ ਡਿਪ੍ਰੈਸ਼ਨ ਵਿੱਚ ਚਲੀ ਗਈ ਸੀ। ਸ਼ੋਅ ਦੇ ਦੌਰਾਨ ਉਹਨਾਂ ਦਾ ਸ਼ਹਿਨਾਜ਼ ਗਿੱਲ ਨਾਲ ਹੋਇਆ ਵਿਵਾਦ ਵੀ ਕਾਫ਼ੀ ਸੁਰਖੀਆਂ ਵਿੱਚ ਰਿਹਾ ਸੀ।

ਹਿਮਾਂਸ਼ੀ ਅਨੁਸਾਰ ਬਿੱਗ ਬੌਸ ਦੇ ਘਰ ਦੇ ਨਕਾਰਾਤਮਕ ਮਾਹੌਲ ਨੇ ਉਸ ਦੀ ਮਾਨਸਿਕ ਸਿਹਤ ‘ਤੇ ਬਹੁਤ ਬੁਰਾ ਅਸਰ ਪਾਇਆ, ਜਿਸ ਕਾਰਨ ਉਹ ਕਰੀਬ ਦੋ ਸਾਲਾਂ ਤੱਕ ਮਾਨਸਿਕ ਪ੍ਰੇਸ਼ਾਨੀ ਨਾਲ ਜੂਝਦੀ ਰਹੀ। ਉਸ ਨੇ ਦੱਸਿਆ ਕਿ ਉਹ ਇੰਨੀ ਜ਼ਿਆਦਾ ਡਿਪ੍ਰੈਸ ਸੀ ਕਿ ਉਸ ਨੂੰ ਪੈਨਿਕ ਅਟੈਕ ਆਉਣ ਲੱਗ ਪਏ ਸਨ ਅਤੇ ਇੱਕ ਵਾਰ ਹਸਪਤਾਲ ਵਿੱਚ ਵੀ ਭਰਤੀ ਕਰਵਾਉਣਾ ਪਿਆ ਸੀ। ਹੁਣ ਜਦੋਂ ਉਹ ਆਪਣੀ ਜ਼ਿੰਦਗੀ ਵਿੱਚ ਮੁੜ ਅੱਗੇ ਵਧ ਰਹੀ ਸੀ, ਤਾਂ ਗੈਂਗਸਟਰਾਂ ਵੱਲੋਂ ਮਿਲੀ ਇਸ ਧਮਕੀ ਨੇ ਉਸ ਦੇ ਪ੍ਰਸ਼ੰਸਕਾਂ ਨੂੰ ਡੂੰਘੀ ਚਿੰਤਾ ਵਿੱਚ ਪਾ ਦਿੱਤਾ ਹੈ।

Follow Us
ਨਾਰੀ ਸ਼ਕਤੀ ਵੰਦਨ ਐਕਟ ਲਾਗੂ, ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਿਜਰਵੇਸ਼ਨ
ਨਾਰੀ ਸ਼ਕਤੀ ਵੰਦਨ ਐਕਟ ਲਾਗੂ, ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਿਜਰਵੇਸ਼ਨ...
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ...
Womens Reservation Bill: "543 ਸੀਟਾਂ 'ਤੇ 33% ਰਾਖਵਾਂਕਰਨ ਦੇਣ ਵਿੱਚ ਕੀ ਸਮੱਸਿਆ?" CM ਮਾਨ ਦਾ BJP ਤੇ ਹਮਲਾ
Womens Reservation Bill:
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ...
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ...
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ...
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ...
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ...
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ...