AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Honey Singh Netflix: ਪੰਜਾਬੀ ਗਾਇਕ ਅਤੇ ਰੈਪਰ ਹਨੀ ਸਿੰਘ ਦੀ ਜ਼ਿੰਦਗੀ ‘ਤੇ ਬਣੇਗੀ ਡਾਕੂਮੈਂਟਰੀ

Honey Singh announces: ਹਨੀ ਸਿੰਘ ਨੇ ਆਪਣੇ 40ਵੇਂ ਜਨਮਦਿਨ ਦੇ ਮੌਕੇ 'ਤੇ ਆਪਣੇ ਪ੍ਰਸ਼ੰਸਕਾਂ ਨਾਲ ਜਾਣਕਾਰੀ ਸਾਂਝੀ ਕਰਦੇ ਹੋਏ ਹਨੀ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਜ਼ਿੰਦਗੀ 'ਤੇ ਇਕ ਡਾਕੂਮੈਂਟਰੀ ਜਲਦੀ ਹੀ ਨੈਟਫਲਿਕਸ 'ਤੇ ਦਿਖਾਈ ਜਾਵੇਗੀ। ਹਨੀ ਸਿੰਘ ਦੀ ਜ਼ਿੰਦਗੀ 'ਤੇ ਬਣੀ ਡਾਕੂਮੈਂਟਰੀ ਦਾ ਟੀਜ਼ਰ ਰਿਲੀਜ਼ ਹੋ ਗਿਆ ਹੈ, ਇਹ ਟੀਜ਼ਰ ਉਨ੍ਹਾਂ ਦੇ ਪ੍ਰਸ਼ੰਸਕਾਂ 'ਚ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।

Honey Singh Netflix: ਪੰਜਾਬੀ ਗਾਇਕ ਅਤੇ ਰੈਪਰ ਹਨੀ ਸਿੰਘ ਦੀ ਜ਼ਿੰਦਗੀ 'ਤੇ ਬਣੇਗੀ ਡਾਕੂਮੈਂਟਰੀ
ਪੰਜਾਬੀ ਗਾਇਕ ਅਤੇ ਰੈਪਰ ਹਨੀ ਸਿੰਘ ਦੀ ਜ਼ਿੰਦਗੀ ‘ਤੇ ਬਣੇਗੀ ਡਾਕੂਮੈਂਟਰੀ।
tv9-punjabi
| Published: 17 Mar 2023 16:36 PM IST
Share
Honey Singh documentary: ਹਨੀ ਸਿੰਘ ਪੰਜਾਬੀ ਸੰਗੀਤ ਦੀ ਦੁਨੀਆ ਵਿੱਚ ਆਪਣੀ ਗਾਇਕੀ ਅਤੇ ਸੰਗੀਤ ਲਈ ਜਾਣੇ ਜਾਂਦੇ ਹਨ। ਯੋ ਯੋ ਹਨੀ ਸਿੰਘ ਅੱਜ ਵੀ ਪੂਰੀ ਦੁਨੀਆ ਵਿੱਚ ਮਸ਼ਹੂਰ ਹੈ। ਕਿਸੇ ਸਮੇਂ ਹਨੀ ਸਿੰਘ (Honey Singh )ਦੇ ਕਿਸੇ ਗੀਤ ਦੀ ਰੈਪਿੰਗ ਉਸ ਗੀਤ ਦੀ ਸਫਲਤਾ ਦੀ ਗਾਰੰਟੀ ਮੰਨੀ ਜਾਂਦੀ ਸੀ। ਪਰ ਬਾਅਦ ਵਿੱਚ ਅਜਿਹਾ ਦੌਰ ਆਇਆ ਕਿ ਹਨੀ ਸਿੰਘ ਸੰਗੀਤ ਦੀ ਦੁਨੀਆ ਤੋਂ ਦੂਰ ਹੋ ਗਏ। ਆਪਣੇ 40ਵੇਂ ਜਨਮਦਿਨ ਦੇ ਮੌਕੇ ‘ਤੇ ਆਪਣੇ ਪ੍ਰਸ਼ੰਸਕਾਂ ਨਾਲ ਜਾਣਕਾਰੀ ਸਾਂਝੀ ਕਰਦੇ ਹੋਏ ਹਨੀ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਜ਼ਿੰਦਗੀ ‘ਤੇ ਇਕ ਡਾਕੂਮੈਂਟਰੀ ਜਲਦੀ ਹੀ ਨੈਟਫਲਿਕਸ ‘ਤੇ ਦਿਖਾਈ ਜਾਵੇਗੀ। ਹਨੀ ਸਿੰਘ ਦੀ ਜ਼ਿੰਦਗੀ ‘ਤੇ ਬਣੀ ਡਾਕੂਮੈਂਟਰੀ ਦਾ ਟੀਜ਼ਰ ਰਿਲੀਜ਼ ਹੋ ਗਿਆ ਹੈ, ਇਹ ਟੀਜ਼ਰ ਉਨ੍ਹਾਂ ਦੇ ਪ੍ਰਸ਼ੰਸਕਾਂ ‘ਚ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।

Netflix ਨੇ ਟੀਜ਼ਰ ਜਾਰੀ ਕੀਤਾ ਹੈ

ਹਨੀ ਸਿੰਘ ਅਤੇ ਨੈਟਫਲਿਕਸ ਦੇ ਇੰਸਟਾਗ੍ਰਾਮ ਹੈਂਡਲ ‘ਤੇ ਇਕ ਸਾਂਝੀ ਪੋਸਟ ਸ਼ੇਅਰ ਕੀਤੀ ਗਈ ਹੈ। ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਹਨੀ ਸਿੰਘ ਸਟੇਜ ‘ਤੇ ਪਰਫਾਰਮ ਕਰਦੇ ਨਜ਼ਰ ਆ ਰਹੇ ਹਨ ਅਤੇ ਦਰਸ਼ਕ ਉਨ੍ਹਾਂ ਨੂੰ ਖੂਬ ਚੀਅਰ ਕਰ ਰਹੇ ਹਨ। ਇਸ ਦੇ ਨਾਲ ਹੀ ਇਹ ਵੀ ਜਾਣਕਾਰੀ ਸਾਹਮਣੇ ਆਈ ਹੈ ਕਿ ਇਸ ਡਾਕੂਮੈਂਟਰੀ ਦਾ ਨਿਰਦੇਸ਼ਨ ਮੋਜ਼ੇ ਸਿੰਘ ਨੇ ਕੀਤਾ ਹੈ ਅਤੇ ਇਸ ਦੇ ਨਿਰਮਾਤਾ ਆਸਕਰ ਐਵਾਰਡ ਜੇਤੂ ਗੁਨੀਤ ਮੋਂਗਾ ਹਨ। ਇਸ ਡਾਕੂਮੈਂਟਰੀ (Documentary) ‘ਚ ਹਨੀ ਸਿੰਘ ਦਾ ਸਫਰ ਦਿਖਾਇਆ ਜਾਵੇਗਾ ਕਿ ਕਿਵੇਂ ਉਹ ਥੋੜ੍ਹੇ ਸਮੇਂ ‘ਚ ਪੰਜਾਬੀ ਸੰਗੀਤ ਦਾ ਸਭ ਤੋਂ ਵੱਡਾ ਰੈਪਰ ਬਣ ਗਿਆ। ਇਸ ਤੋਂ ਬਾਅਦ ਕਿਵੇਂ ਉਹ ਅਚਾਨਕ ਖਰਾਬ ਸਿਹਤ ਕਾਰਨ ਇੰਡਸਟਰੀ ਤੋਂ ਗਾਇਬ ਹੋ ਗਏ।

ਪੰਜਾਬੀ ਸੰਗੀਤ ਵਿੱਚ ਰੈਪ ਨੂੰ ਦਿੱਤੀ ਵੱਖਰੀ ਪਛਾਣ

ਹਨੀ ਸਿੰਘ ਨੇ 2003 ‘ਚ ਬਤੌਰ ਰੈਪਰ ਸੰਗੀਤ ਦੀ ਦੁਨੀਆ ‘ਚ ਕਦਮ ਰੱਖਿਆ ਸੀ। ਇਸ ਦੌਰਾਨ ਉਨ੍ਹਾਂ ਨੇ ਪੰਜਾਬੀ ਸੰਗੀਤ ਵਿੱਚ ਰੈਪ (RAP)ਨੂੰ ਵੱਖਰੇ ਢੰਗ ਨਾਲ ਸ਼ਾਮਲ ਕੀਤਾ। ਹਨੀ ਸਿੰਘ ਨੇ ਬਹੁਤ ਤੇਜ਼ੀ ਨਾਲ ਬੁਲੰਦੀਆਂ ਨੂੰ ਛੂਹਿਆ ਪਰ ਇਸ ਤੋਂ ਬਾਅਦ ਉਸ ਦਾ ਬੁਰਾ ਦੌਰ ਆਇਆ ਅਤੇ ਇਸ ਦੌਰ ‘ਚ ਨਾ ਸਿਰਫ ਹਨੀ ਸਿੰਘ ਦਾ ਪਰਿਵਾਰ ਟੁੱਟਿਆ ਸਗੋਂ ਹਨੀ ਸਿੰਘ ਖੁਦ ਵੀ ਟੁੱਟ ਗਿਆ। ਸਾਲ 2015 ਤੋਂ ਬਾਅਦ ਹਨੀ ਸਿੰਘ ਨੇ ਮਿਊਜ਼ਿਕ ਇੰਡਸਟਰੀ ਤੋਂ ਲਗਭਗ ਕੋਈ ਕੰਮ ਨਹੀਂ ਕੀਤਾ ਹੈ। ਪਰ ਹੁਣ ਹਨੀ ਸਿੰਘ ਆਪਣੇ ਬੁਰੇ ਦੌਰ ਤੋਂ ਪੂਰੀ ਤਰ੍ਹਾਂ ਬਾਹਰ ਆ ਗਏ ਹਨ ਅਤੇ ਉਹ ਹਨੀ 3.0 ਮਿਊਜ਼ਿਕ ਐਲਬਮ ਨਾਲ ਕਰ ਰਹੇ ਹਨ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...