AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਹਨੀ ਸਿੰਘ ਦੇ ਗਾਣਿਆਂ ‘ਤੇ ਉੱਠੇ ਸਵਾਲ, ਪੁਲਿਸ ਕਮਿਸ਼ਨਰ ਨੂੰ ਲਿਖੀ ਚਿੱਠੀ; ਨਸ਼ਿਆਂ ਅਤੇ ਗਨ ਕਲਚਰ ਨੂੰ ਉਤਸ਼ਾਹਿਤ ਕਰਨ ਦੇ ਲੱਗੇ ਇਲਜ਼ਾਮ

ਮਸ਼ਹੂਰ ਰੈਪਰ ਅਤੇ ਗਾਇਕ ਹਨੀ ਸਿੰਘ ਦੇ ਮਹਾਰਾਸ਼ਟਰ ਦੇ ਪੁਣੇ ਵਿੱਚ ਹੋਣ ਵਾਲੇ ਲਾਈਵ ਕੰਸਰਟ ਨੂੰ ਲੈ ਕੇ ਵੱਡਾ ਵਿਵਾਦ ਖੜ੍ਹਾ ਹੋ ਗਿਆ ਹੈ। ਪੁਣੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੰਗੇਸ਼ ਜਾਧਵ ਨੇ ਸ਼ਹਿਰ ਦੇ ਪੁਲਿਸ ਕਮਿਸ਼ਨਰ ਅਮਿਤੇਸ਼ ਕੁਮਾਰ ਨੂੰ ਇੱਕ ਅਧਿਕਾਰਤ ਪੱਤਰ ਲਿਖ ਕੇ ਹਨੀ ਸਿੰਘ ਦੇ ਗਾਣਿਆਂ 'ਤੇ ਡੂੰਘੀ ਚਿੰਤਾ ਪ੍ਰਗਟਾਈ ਹੈ।

ਹਨੀ ਸਿੰਘ ਦੇ ਗਾਣਿਆਂ 'ਤੇ ਉੱਠੇ ਸਵਾਲ, ਪੁਲਿਸ ਕਮਿਸ਼ਨਰ ਨੂੰ ਲਿਖੀ ਚਿੱਠੀ; ਨਸ਼ਿਆਂ ਅਤੇ ਗਨ ਕਲਚਰ ਨੂੰ ਉਤਸ਼ਾਹਿਤ ਕਰਨ ਦੇ ਲੱਗੇ ਇਲਜ਼ਾਮ
ਹਨੀ ਸਿੰਘ ਦੇ ਗਾਣਿਆਂ ‘ਤੇ ਉੱਠੇ ਸਵਾਲ, ਨਸ਼ੇ ਤੇ ਗਨ ਕਲਚਰ ਪ੍ਰਮੋਟ ਕਰਨ ਦੇ ਆਰੋਪ
tv9-punjabi
| Published: 03 Apr 2026 22:37 PM IST

ਮਸ਼ਹੂਰ ਰੈਪਰ ਅਤੇ ਗਾਇਕ ਹਨੀ ਸਿੰਘ ਦੇ ਮਹਾਰਾਸ਼ਟਰ ਦੇ ਪੁਣੇ ਵਿੱਚ ਹੋਣ ਵਾਲੇ ਲਾਈਵ ਕੰਸਰਟ ਨੂੰ ਲੈ ਕੇ ਵੱਡਾ ਵਿਵਾਦ ਖੜ੍ਹਾ ਹੋ ਗਿਆ ਹੈ। ਪੁਣੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੰਗੇਸ਼ ਜਾਧਵ ਨੇ ਸ਼ਹਿਰ ਦੇ ਪੁਲਿਸ ਕਮਿਸ਼ਨਰ ਅਮਿਤੇਸ਼ ਕੁਮਾਰ ਨੂੰ ਇੱਕ ਅਧਿਕਾਰਤ ਪੱਤਰ ਲਿਖ ਕੇ ਹਨੀ ਸਿੰਘ ਦੇ ਗਾਣਿਆਂ ‘ਤੇ ਡੂੰਘੀ ਚਿੰਤਾ ਪ੍ਰਗਟਾਈ ਹੈ। ਜਾਧਵ ਨੇ ਦੋਸ਼ ਲਾਇਆ ਹੈ ਕਿ ਗਾਇਕ ਦੇ ਗਾਣਿਆਂ ਵਿੱਚ ਸ਼ਰਾਬ, ਡਰੱਗਜ਼ ਅਤੇ ਗਨ ਕਲਚਰ (ਹਥਿਆਰਾਂ ਦੀ ਸੰਸਕ੍ਰਿਤੀ) ਨੂੰ ਸ਼ਰੇਆਮ ਬੜਾਵਾ ਦਿੱਤਾ ਜਾਂਦਾ ਹੈ, ਜੋ ਸਮਾਜ ਅਤੇ ਬੱਚਿਆਂ ਲਈ ਘਾਤਕ ਹੈ।

ਪੁਲਿਸ ਵਿਭਾਗ ਨੂੰ ਸਖ਼ਤ ਹਦਾਇਤਾਂ ਦੀ ਮੰਗ

ਪੀ.ਟੀ.ਆਈ. (PTI) ਦੀ ਰਿਪੋਰਟ ਅਨੁਸਾਰ, ਮੰਗੇਸ਼ ਜਾਧਵ ਨੇ ਪੁਲਿਸ ਵਿਭਾਗ ਨੂੰ ਅਪੀਲ ਕੀਤੀ ਹੈ ਕਿ ਹਨੀ ਸਿੰਘ ਦੇ ਪ੍ਰੋਗਰਾਮ ਦੇ ਕੰਟੈਂਟ (ਸਮੱਗਰੀ) ਨੂੰ ਸਮਾਜਿਕ ਤੌਰ ‘ਤੇ ਜ਼ਿੰਮੇਵਾਰ ਬਣਾਇਆ ਜਾਵੇ ਅਤੇ ਇਸ ਨੂੰ ਬੱਚਿਆਂ ਦੀ ਸੁਰੱਖਿਆ ਦੇ ਨਿਯਮਾਂ ਅਨੁਸਾਰ ਹੀ ਪੇਸ਼ ਕਰਨ ਦੀ ਇਜਾਜ਼ਤ ਦਿੱਤੀ ਜਾਵੇ। ਦੱਸਣਯੋਗ ਹੈ ਕਿ ਇਹ ਕਾਰਵਾਈ ਚੰਡੀਗੜ੍ਹ ਦੇ ਡਾਕਟਰ ਪੰਡਿਤਰਾਓ ਧਰੇਨਵਰ ਵੱਲੋਂ ਮਹਾਰਾਸ਼ਟਰ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਵਿੱਚ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ।

ਇਨ੍ਹਾਂ ਗਾਣਿਆਂ ‘ਤੇ ਜਤਾਇਆ ਇਤਰਾਜ਼

ਪੁਲਿਸ ਕਮਿਸ਼ਨਰ ਨੂੰ ਲਿਖੇ ਪੱਤਰ ਵਿੱਚ ਹਨੀ ਸਿੰਘ ਦੇ ਕਈ ਮਸ਼ਹੂਰ ਗਾਣਿਆਂ ਦਾ ਵਿਸ਼ੇਸ਼ ਤੌਰ ‘ਤੇ ਜ਼ਿਕਰ ਕੀਤਾ ਗਿਆ ਹੈ। ‘ਵਨ ਬੋਟਲ ਡਾਊਨ’, ‘ਚਾਰ ਬੋਟਲ ਵੋਡਕਾ’, ‘ਮਨਾਲੀ ਟ੍ਰਾਂਸ’, ‘ਦਿਸ ਪਾਰਟੀ ਗੈਟਿੰਗ ਹੌਟ’, ‘ਮੱਖਣਾ’, ‘ਗੋਲੀਆਂ’ ਅਤੇ ‘ਮਿਲੀਅਨੇਅਰ’ ਵਰਗੇ ਗਾਣਿਆਂ ਨੂੰ ਇਤਰਾਜ਼ਯੋਗ ਦੱਸਿਆ ਗਿਆ ਹੈ। ਪ੍ਰਸ਼ਾਸਨ ਨੇ ਇਸ ਗੱਲ ‘ਤੇ ਵੀ ਚਿੰਤਾ ਜਤਾਈ ਹੈ ਕਿ ਅਜਿਹੇ ਲਾਈਵ ਕੰਸਰਟਾਂ ਵਿੱਚ 18 ਸਾਲ ਤੋਂ ਘੱਟ ਉਮਰ ਦੇ ਬੱਚੇ ਵੀ ਮੌਜੂਦ ਹੁੰਦੇ ਹਨ, ਜਿਨ੍ਹਾਂ ‘ਤੇ ਇਨ੍ਹਾਂ ਗਾਣਿਆਂ ਦਾ ਮਾੜਾ ਪ੍ਰਭਾਵ ਪੈ ਸਕਦਾ ਹੈ।

ਮੁੰਬਈ ਸ਼ੋਅ ਦਾ ਹਵਾਲਾ ਅਤੇ ਅਸ਼ਲੀਲ ਭਾਸ਼ਾ ਦੇ ਦੋਸ਼

ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੇ 28 ਮਾਰਚ ਨੂੰ ਮੁੰਬਈ ਵਿੱਚ ਹੋਏ ਇੱਕ ਸ਼ੋਅ ਦਾ ਵੀ ਹਵਾਲਾ ਦਿੱਤਾ। ਉਨ੍ਹਾਂ ਦਾਅਵਾ ਕੀਤਾ ਕਿ ਹਨੀ ਸਿੰਘ ਦੇ ‘ਮਾਈ ਸਟੋਰੀ ਟੂਰ’ ਦੇ ਹਿੱਸੇ ਵਜੋਂ ਹੋਏ ਇਸ ਸ਼ੋਅ ਦੌਰਾਨ ਸਟੇਜ ‘ਤੇ ਕਥਿਤ ਤੌਰ ‘ਤੇ ਅਸ਼ਲੀਲ ਅਤੇ ਅਭਦਰ ਭਾਸ਼ਾ ਦੀ ਵਰਤੋਂ ਕੀਤੀ ਗਈ ਸੀ। ਪੱਤਰ ਵਿੱਚ ਪੁਲਿਸ ਨੂੰ ਅਪੀਲ ਕੀਤੀ ਗਈ ਹੈ ਕਿ ਭਵਿੱਖ ਦੇ ਪ੍ਰੋਗਰਾਮਾਂ ਵਿੱਚ ਕਾਨੂੰਨ ਅਤੇ ਬਾਲ ਸੁਰੱਖਿਆ ਮਾਪਦੰਡਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ।

ਖ਼ਰਾਬ ਮੌਸਮ ਕਾਰਨ ਟਲਿਆ ਸ਼ੋਅ

ਇਸ ਵਿਵਾਦ ਦੇ ਵਿਚਕਾਰ, ਪੁਣੇ ਵਿੱਚ ਹੋਣ ਵਾਲੇ ਹਨੀ ਸਿੰਘ ਦੇ ਲਾਈਵ ਸ਼ੋਅ ਦੀ ਤਾਰੀਖ਼ ਵੀ ਬਦਲ ਦਿੱਤੀ ਗਈ ਹੈ। ਪਹਿਲਾਂ ਇਹ ਪ੍ਰੋਗਰਾਮ 4 ਅਪ੍ਰੈਲ ਨੂੰ ਹੋਣਾ ਸੀ, ਪਰ ਖ਼ਰਾਬ ਮੌਸਮ ਦੀ ਚਿਤਾਵਨੀ ਦੇ ਚਲਦਿਆਂ ਇਸ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਆਯੋਜਕਾਂ ਅਨੁਸਾਰ ਹੁਣ ਇਹ ਕੰਸਰਟ 18 ਅਪ੍ਰੈਲ 2026 ਨੂੰ ਆਯੋਜਿਤ ਕੀਤਾ ਜਾਵੇਗਾ। ਰਾਹਤ ਦੀ ਗੱਲ ਇਹ ਹੈ ਕਿ ਜਿਨ੍ਹਾਂ ਪ੍ਰਸ਼ੰਸਕਾਂ ਨੇ ਪਹਿਲਾਂ ਹੀ ਟਿਕਟਾਂ ਖਰੀਦ ਲਈਆਂ ਹਨ, ਉਹ ਨਵੀਂ ਤਾਰੀਖ਼ ਲਈ ਪੂਰੀ ਤਰ੍ਹਾਂ ਮਾਨਤਾ ਪ੍ਰਾਪਤ ਰਹਿਣਗੀਆਂ।

Follow Us
ਹਾਦਸਾ ਜਾਂ ਖੁਦਕੁਸ਼ੀ! ਫਗਵਾੜਾ ਵਿੱਚ ਆਪਣੀ ਹੀ ਰਿਵਾਲਵਰ ਤੋਂ ਚੱਲੀ ਗੋਲੀ, DSP ਦੀ ਮੌਤ
ਹਾਦਸਾ ਜਾਂ ਖੁਦਕੁਸ਼ੀ! ਫਗਵਾੜਾ ਵਿੱਚ ਆਪਣੀ ਹੀ ਰਿਵਾਲਵਰ ਤੋਂ ਚੱਲੀ ਗੋਲੀ, DSP ਦੀ ਮੌਤ...
ਉੱਤਰੀ ਭਾਰਤ ਵਿੱਚ ਲੂ ਦਾ ਅਲਰਟ, ਦਿੱਲੀ ਦਾ ਪਾਰਾ 43°C ਤੱਕ ਪਹੁੰਚਣ ਦਾ ਅਨੁਮਾਨ
ਉੱਤਰੀ ਭਾਰਤ ਵਿੱਚ ਲੂ ਦਾ ਅਲਰਟ, ਦਿੱਲੀ ਦਾ ਪਾਰਾ 43°C ਤੱਕ ਪਹੁੰਚਣ ਦਾ ਅਨੁਮਾਨ...
Mohan Bhagwat ਨੇ ਮਾਈ ਹੋਮ ਇੰਡਸਟਰੀਜ਼ ਦੇ ਐਮਡੀ ਜੁਪੱਲੀ ਰਣਜੀਤ ਰਾਓ ਨੂੰ ਦਿੱਲੀ ਵਿੱਚ ਕੀਤਾ ਸਨਮਾਨਿਤ
Mohan Bhagwat ਨੇ ਮਾਈ ਹੋਮ ਇੰਡਸਟਰੀਜ਼ ਦੇ ਐਮਡੀ ਜੁਪੱਲੀ ਰਣਜੀਤ ਰਾਓ ਨੂੰ ਦਿੱਲੀ ਵਿੱਚ ਕੀਤਾ ਸਨਮਾਨਿਤ...
Jammu Accident: ਜੰਮੂ ਦੇ ਉਧਮਪੁਰ 'ਚ ਬੇਕਾਬੂ ਬੱਸ ਪਲਟੀ, 21 ਦੀ ਮੌਤ; 31 ਜ਼ਖਮੀ
Jammu Accident: ਜੰਮੂ ਦੇ ਉਧਮਪੁਰ 'ਚ ਬੇਕਾਬੂ ਬੱਸ ਪਲਟੀ, 21 ਦੀ ਮੌਤ; 31 ਜ਼ਖਮੀ...
ਅਮਰੀਕਾ ਵਿੱਚ ਅੰਨ੍ਹੇਵਾਹ ਗੋਲੀਬਾਰੀ, 8 ਬੱਚਿਆਂ ਸਮੇਤ 10 ਲੋਕਾਂ ਦੀ ਮੌਤ
ਅਮਰੀਕਾ ਵਿੱਚ ਅੰਨ੍ਹੇਵਾਹ ਗੋਲੀਬਾਰੀ, 8 ਬੱਚਿਆਂ ਸਮੇਤ 10 ਲੋਕਾਂ ਦੀ ਮੌਤ...
ਬੰਗਾਲ ਵਿੱਚ ਚੋਣ ਪ੍ਰਚਾਰ ਦੌਰਾਨ PM ਮੋਦੀ ਨੇ ਖਰੀਦੀ 10 ਰੁਪਏ ਦੀ ਝਾਲਮੁੜੀ, 24 ਘੰਟਿਆਂ ਚ ਮਿਲੇ 100 ਮਿਲੀਅਨ ਵਿਊਜ਼
ਬੰਗਾਲ ਵਿੱਚ ਚੋਣ ਪ੍ਰਚਾਰ ਦੌਰਾਨ PM ਮੋਦੀ ਨੇ ਖਰੀਦੀ 10 ਰੁਪਏ ਦੀ ਝਾਲਮੁੜੀ, 24 ਘੰਟਿਆਂ ਚ ਮਿਲੇ 100 ਮਿਲੀਅਨ ਵਿਊਜ਼...
ਵੱਢਿਆ ਜਾ ਰਿਹਾ ਲੋਕਤੰਤਰ ਦਾ ਗਲਾ, ਮੰਤਰੀ ਅਰੋੜਾ 'ਤੇ ED ਰੇਡ 'ਤੇ ਬੋਲੇ CM ਮਾਨ
ਵੱਢਿਆ ਜਾ ਰਿਹਾ ਲੋਕਤੰਤਰ ਦਾ ਗਲਾ, ਮੰਤਰੀ ਅਰੋੜਾ 'ਤੇ ED ਰੇਡ 'ਤੇ ਬੋਲੇ CM ਮਾਨ...
ਨਾਰੀ ਸ਼ਕਤੀ ਵੰਦਨ ਐਕਟ ਲਾਗੂ, ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਿਜਰਵੇਸ਼ਨ
ਨਾਰੀ ਸ਼ਕਤੀ ਵੰਦਨ ਐਕਟ ਲਾਗੂ, ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਿਜਰਵੇਸ਼ਨ...
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ...